Connect with us

Mohali

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ. ਏ. ਐਸ. ਨਗਰ ਵਿਖੇ ਸਮੀਖਿਆ ਮੀਟਿੰਗ

Published

on

ਐਸ ਏ ਐਸ ਨਗਰ, 17 ਅਗਸਤ (ਸ.ਬ.) ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੁਹਾਲੀ ਵਿਖੇ ਜਨਗਣਨਾ ਸੰਚਾਲਨ ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਹੋਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਨਗਰ ਨਿਗਮ ਦੇ ਕਮਿਸ਼ਨਰ ਸz ਸੰਦੀਪ ਸਿੰਘ, ਸਾਰੇ ਏ. ਡੀ. ਸੀ, ਸਾਰੇ ਐਸ. ਡੀ. ਐਮ ਅਤੇ ਹੋਰ ਸਬੰਧਤ ਅਧਿਕਾਰੀ, ਚਾਰਜ ਅਫ਼ਸਰ ਅਤੇ ਜਨਗਣਨਾ ਕਾਰਜ ਨਾਲ ਜੁੜੇ ਹੋਰ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਾਇਰੈਕਟਰ ਜਨਗਣਨਾ ਸੰਚਾਲਨ ਨੇ ਕਿਹਾ ਕਿ ਸਾਰੇ ਨਿਰਧਾਰਤ ਕਾਰਜ ਸਮੇਂ ਸਿਰ ਮੁਕੰਮਲ ਕਰਨ ਲਈ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਉੱਨਤ ਅਤੇ ਸੁਚੱਜੀ ਯੋਜਨਾਬੰਦੀ ਤੇ ਜ਼ੋਰ ਦਿੰਦਿਆਂ ਸਾਰੇ ਹਿੱਸੇਦਾਰ ਵਿਭਾਗਾਂ ਦਰਮਿਆਨ ਪ੍ਰਭਾਵਸ਼ਾਲੀ ਤਾਲਮੇਲ ਨਾਲ ਨਿਰਧਾਰਤ ਸਮੇਂ ਅੰਦਰ ਟੀਚੇ ਹਾਸਲ ਕਰਨ ਲਈ ਕਿਹਾ। ਉਹਨਾਂ ਭਰੋਸਾ ਪ੍ਰਗਟਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਜਨਗਣਨਾ ਦੇ ਦੂਜੇ ਪੜਾਅ ਨਾਲ ਸਬੰਧਤ ਸਾਰੇ ਕਾਰਜ ਸਫ਼ਲਤਾਪੂਰਵਕ ਮੁਕੰਮਲ ਕਰੇਗਾ। ਡਾ. ਨਵਜੋਤ ਖੋਸਾ ਨੇ ਪ੍ਰਿੰਸੀਪਲ ਜਨਗਣਨਾ ਅਫ਼ਸਰਾਂ ਅਤੇ ਜਨਗਣਨਾ ਅਫ਼ਸਰਾਂ ਨੂੰ ਦੂਜੇ ਪੜਾਅ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਹਦਾਇਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲਨੇ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਜਨਗਣਨਾ ਨਾਲ ਸਬੰਧਤ ਸਾਰੇ ਕਾਰਜ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਜਨਗਣਨਾ ਕਾਰਜ ਨੂੰ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਸਹੀ ਤੇ ਭਰੋਸੇਯੋਗ ਅੰਕੜੇ ਇਕੱਤਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ।

ਮੀਟਿੰਗ ਦੌਰਾਨ ਜਨਗਣਨਾ-2027 ਦੇ ਦੂਜੇ ਪੜਾਅ-ਆਬਾਦੀ ਗਿਣਤੀ-ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਵਿਸਥਾਰਤ ਰੋਡਮੈਪ ਅਤੇ ਕਾਰਜ ਯੋਜਨਾ ਤੇ ਵੀ ਚਰਚਾ ਕੀਤੀ ਗਈ।

Continue Reading

Mohali

ਏਰੋਟ੍ਰੋਪੋਲਿਸ ਦੇ ਜ਼ਮੀਨ ਮਾਲਕਾਂ ਵਲੋਂ ਐਲ ਓ ਆਈ ਤਬਦੀਲੀ ਦੀ ਸਮੱਸਿਆ ਹੱਲ ਕਰਨ ਦੀ ਮੰਗ ਨੂੰ ਲੈ ਕੇ ਧਰਨਾ 23 ਨੂੰ

Published

on

By

ਐਸ ਏ ਐਸ ਨਗਰ, 21 ਨਵੰਬਰ (ਸ.ਬ.) ਏਰੋਟ੍ਰੋਪੋਲਿਸ ਬਲਾਕ ਈ, ਐਫ, ਜੀ, ਐਚ, ਆਈ ਅਤੇ ਜੇ ਦੇ ਜ਼ਮੀਨ ਮਾਲਕਾਂ ਨੂੰ ਮਿਲੀਆਂ ਐਲ ਓ ਆਈ ਦੀ ਤਬਦੀਲੀ ਦੀ ਸਮੱਸਿਆ ਦਾ ਕੋਈ ਹੱਲ ਨਾ ਹੋਣ ਤੇ ਹੁਣ ਜਮੀਨ ਮਾਲਕਾਂ ਵਲੋਂ 23 ਨਵੰਬਰ ਨੂੰ ਗਮਾਡਾ ਦਫਤਰ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸz. ਗੁਰਕ੍ਰਿਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਐਲ ਓ ਆਈ ਮਾਲਕ ਕਿਸਾਨਾਂ ਅਤੇ ਪ੍ਰਾਪਰਟੀ ਸਲਾਹਕਾਰਾਂ ਦੇ ਇੱਕ ਵਫਦ ਵਲੋਂ ਬੀਤੀ 2 ਨਵੰਬਰ ਨੂੰ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨਾਲ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਮੁਲਾਕਾਤ ਕੀਤੀ ਸੀ ਅਤੇ ਉਸ ਮੀਟਿੰਗ ਦੌਰਾਨ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ 15 ਨਵੰਬਰ 2026 ਤੱਕ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਇਸ ਸੰਬੰਧੀ ਪੋਰਟਲ ਅਪਡੇਟ ਹੋਣ ਤੋਂ ਬਾਅਦ ਵੀ ਗਮਾਡਾ ਦਫਤਰ ਤੋਂ ਜਦੋਂ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕੋਈ ਸਪੱਸ਼ਟ ਜਵਾਬ ਨਹੀਂ ਮਿਲਿਆ। ਉਹਨਾਂ ਦੱਸਿਆ ਕਿ ਇਸ ਸੰਬੰਧੀ ਹੁਣ ਜਮੀਨ ਮਾਲਕਾਂ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਐਲ ਓ ਆਈ ਤਬਦੀਲੀ ਦੀ ਮੰਗ ਦੀ ਪੈਰਵੀ ਕਰਨ ਅਤੇ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰਵਾਉਣ ਲਈ 23 ਨਵੰਬਰ ਨੂੰ ਗਮਾਡਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ।

Continue Reading

Mohali

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ

Published

on

By

ਐਸ ਏ ਐਸ ਨਗਰ, 21 ਨਵੰਬਰ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।

ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁ: ਗੋਬਿੰਦਸਰ ਸਾਹਿਬ ਫੇਜ਼-1 ਤੋਂ ਅਰੰਭ ਹੋਇਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਆਰ ਪੀ ਸ਼ਰਮਾ, ਐਸ ਜੀ ਪੀ ਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਸੋਹਾਣਾ, ਗੁਰੂਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਚੇਅਰਮੈਨ ਸz. ਜੋਗਿੰਦਰ ਸਿੰਘ ਸੌਂਧੀ, ਜਨਰਲ ਸਕੱਤਰ ਮਨਜੀਤ ਸਿੰਘ ਮਾਨ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਅਮਨਦੀਪ ਸਿੰਘ ਅਬਿਆਣਾ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਬਾਬਾ ਧਰਮ ਸਿੰਘ ਮਹਾਕਾਲ ਜਥੇਦਾਰ ਮਿਸਲ, ਬਾਬਾ ਬਾਜ ਸਿੰਘ, ਅਕਵਿੰਦਰ ਸਿੰਘ ਗੋਸਲ, ਫੌਜਾ ਸਿੰਘ, ਭਜਨ ਸਿੰਘ ਸਾਚਾ ਧੰਨ, ਕੁਲਦੀਪ ਸਿੰਘ ਸਮਾਣਾ, ਇੰਜਨੀਅਰ ਸੁਰਿੰਦਰ ਸਿੰਘ ਨੇ ਵੀ ਹਾਜ਼ਰੀ ਭਰੀ।

ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਜੱਥੇ, ਗੱਤਕਾ ਪਾਰਟੀਆਂ, ਸਕੂਲਾਂ ਦੇ ਬੱਚਿਆਂ ਨੇ ਸ਼ਾਮਿਲ ਹੋ ਕੇ ਨਗਰ ਕੀਰਤਨ ਦੀ ਸ਼ਾਨ ਵਧਾਈ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਲੰਗਰ ਦਾ ਆਯੋਜਨ ਕੀਤਾ ਗਿਆ।

ਨਗਰ ਕੀਰਤਨ ਗੁ: ਸਾਹਿਬ ਫੇਜ਼ 1 ਸਿੰਘ ਸਭਾ ਤੋਂ ਹੁੰਦਾ ਹੋਇਆ ਪੁਰਾਣਾ ਡੀ. ਸੀ. ਆਫਿਸ, ਫਰੈਂਕੋ ਹੋਟਲ ਦੀਆਂ ਲਾਈਟਾਂ, ਡਿਪਲਾਸਟਿਕ ਚੌਂਕ ਤੋਂ 2-4 ਦੀ ਵਿਚਲੀ ਸੜਕ ਤੋਂ ਮਦਨਪੁਰਾ ਚੌਂਕ, 3-5 ਦੀ ਲਾਈਟਾਂ, ਗੁ: ਸਾਚਾ ਧਨੁ ਸਾਹਿਬ ਤੋਂ ਫੇਜ਼ 7 ਦੀ ਮਾਰਕੀਟ ਵਿੱਚੋਂ ਹੁੰਦਾ ਹੋਇਆ, ਗੁ: ਅੰਬ ਸਾਹਿਬ, ਫੇਜ਼ 9, ਫੇਜ਼ 10, ਗੁ: ਸਿੰਘ ਸਭਾ ਫੇਜ਼ 11 ਵਿਖੇ ਸੰਪੂਰਨ ਹੋਇਆ।

Continue Reading

Mohali

ਮੁਹਾਲੀ ਪੁਲੀਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Published

on

By

ਐਸ ਏ ਐਸ ਨਗਰ, 21 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ .32 ਬੋਰ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿਅਕਤੀ ਨੂੰ ਐਸ. ਐਸ. ਪੀ. ਸ੍ਰੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਸ.ਪੀ. (ਆਪਰੇਸ਼ਨ) ਸ੍ਰੀ ਅਕਾਸ਼ਦੀਪ ਔਲਖ, ਐਸ.ਪੀ. (ਇਨਵੈਸਟੀਗੇਸ਼ਨ) ਸ੍ਰੀ ਸੌਰਵ ਜਿੰਦਲ ਅਤੇ ਡੀ.ਐਸ.ਪੀ. (ਇਨਵੈਸਟੀਗੇਸ਼ਨ) ਸ੍ਰੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਆਪਰੇਸ਼ਨ ਸੈਲ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ।

ਪੁਲੀਸ ਅਨੁਸਾਰ ਆਪਰੇਸ਼ਨ ਸੈਲ ਮੁਹਾਲੀ ਦੀ ਟੀਮ ਵੇਵ ਐਸਟੇਟ, ਸੈਕਟਰ-85/86 ਮੁਹਾਲੀ ਨੇੜੇ ਮੌਜੂਦ ਸੀ। ਇਸ ਦੌਰਾਨ ਏ. ਐਸ. ਆਈ. ਕਮਲਪ੍ਰੀਤ ਸ਼ਰਮਾ ਨੂੰ ਸੂਚਨਾ ਮਿਲੀ ਕਿ ਹਰਦੀਪ ਸਿੰਘ ਵਾਸੀ ਪਿੰਡ ਚਨੌਲੀ, ਜ਼ਿਲ੍ਹਾ ਰੂਪਨਗਰ, ਕੋਲ ਨਾਜਾਇਜ਼ ਹਥਿਆਰ ਹੈ ਅਤੇ ਉਹ ਇਸ ਸਮੇਂ ਨਾਬੀ ਯੂਨੀਵਰਸਿਟੀ, ਸੈਕਟਰ-80 ਮੁਹਾਲੀ ਦੇ ਸਾਹਮਣੇ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ।

ਪੁਲੀਸ ਵਲੋਂ ਇਸ ਸੂਚਨਾ ਦੇ ਆਧਾਰ ਤੇ ਥਾਣਾ ਸੋਹਾਣਾ ਵਿਖੇ ਆਰਮਜ਼ ਐਕਟ ਦੀ ਧਾਰਾ 25-54-59 ਤਹਿਤ ਮਾਮਲਾ ਦਰਜ ਕਰਕੇ ਹਰਦੀਪ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ .32 ਬੋਰ ਦਾ ਇੱਕ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ। ਹਰਦੀਪ ਸਿੰਘ ਦੀ ਉਮਰ ਕਰੀਬ 32 ਸਾਲ ਹੈ। ਉਹ ਦਸਵੀਂ ਪਾਸ ਅਤੇ ਸ਼ਾਦੀਸ਼ੁਦਾ ਹੈ। ਪੁਲੀਸ ਰਿਕਾਰਡ ਅਨੁਸਾਰ, ਉਸ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।

ਪੁਲੀਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਉਸ ਪਾਸੋਂ ਬਰਾਮਦ ਹਥਿਆਰ ਦੇ ਸਰੋਤ ਅਤੇ ਇਸ ਨੂੰ ਖਰੀਦਣ ਦੇ ਮਕਸਦ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Continue Reading

Latest News

Trending