Connect with us

Mohali

ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਵੱਲੋਂ ਰੋਸ ਰੈਲੀ

Published

on

ਐਸ ਏ ਐਸ ਨਗਰ, 17 ਅਗਸਤ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਦੀ ਡੇਲੀਵੇਜ਼ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸਿੱਖਿਆ ਬੋਰਡ ਦਫਤਰ ਦੇ ਗੇਟ ਅੱਗੇ ਇੱਕ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਤੇ ਵਾਅਦਾ ਖਿਲਾਫੀ ਦਾ ਦੋਸ਼ ਲਗਾਉਂਦਿਆਂ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ।

ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਦਸਿਆ ਕਿ ਪੰਜਾਬ ਸਰਕਾਰ ਨੇ 7 ਅਕਤੂਬਰ 2022 ਨੂੰ ਸਿੱਖਿਆ ਵਿਭਾਗ ਵਿੱਚ 8736 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਜਿਸ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਲਗਭਗ 525 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ।

ਉਹਨਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨੋਟੀਫਿਕੇਸ਼ਨ ਨੂੰ ਅਡਾਪਟ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਲਗਭਗ 525 ਕੱਚੇ ਮੁਲਾਜ਼ਮਾਂ ਦੇ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੋਫਾਰਮੇ ਵੀ ਭਰਵਾਏ ਗਏ ਸੀ। ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਬੋਰਡ ਦੇ ਵੱਲੋਂ ਇੱਕ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਨੂੰ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕਮੇਟੀ ਅਜੇ ਤੱਕ ਕਿਸੇ ਨਤੀਜੇ ਤੇ ਨਹੀਂ ਪਹੁੰਚੀ ਅਤੇ ਕਮੇਟੀ ਵਾਰ-ਵਾਰ ਮੀਟਿੰਗ ਰੱਖਕੇ ਮੁਲਤਵੀ ਕਰ ਦਿੰਦੀ ਹੈ, ਜਦੋਂਕਿ ਬੋਰਡ ਦੇ ਕੱਚੇ ਮੁਲਾਜ਼ਮਾਂ ਵਿੱਚੋਂ ਬਹੂਤ ਸਾਰੇ ਮੁਲਾਜ਼ਮ ਓਵਰਏਜ ਹੁੰਦੇ ਜਾ ਰਹੇ ਹਨ।

ਯੂਨੀਅਨ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਜੱਥੇਬੰਦੀ ਵੱਲੋਂ ਇਸ ਸਬੰਧੀ ਕਈ ਵਾਰ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਬੋਰਡ ਮੈਨੇਜਮੈਂਟ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਕੱਚੇ ਮੁਲਾਜ਼ਮਾਂ ਦੀ ਕਿਸੇ ਨੇ ਇੱਕ ਨਾ ਸੁਣੀ। ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਬੋਰਡ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਤਾਂ ਆਉਂਦੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦੀ ਸਾਰੀ ਜਿਮੇਵਾਰੀ ਬੋਰਡ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬੋਰਡ ਕਾਰਪੋਰੇਸ਼ਨ ਦੇ ਸੂਬਾ ਪ੍ਰਧਾਨ ਤਾਰਾ ਸਿੰਘ, ਸੀਟੂ ਦੇ ਜਿਲਾ ਜਨਰਲ ਸਕੱਤਰ ਰਾਕੇਸ਼ ਰਾਣਾ, ਪੀ. ਆਈ. ਸੀ ਦੇ ਮੀਤ ਪ੍ਰਧਾਨ ਬਲਵੰਤ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਕਰਨ ਸਿੰਘ, ਭਗਵੰਤ ਸਿੰਘ, ਨਵਪ੍ਰੀਤ ਸਿੰਘ, ਨਿਰਮਲ ਸਿੰਘ, ਵਿਸ਼ਵਪ੍ਰੀਤ ਸਿੰਘ, ਹਰਵਿੰਦਰ ਸਿੰਘ, ਵਿਨੋਦ ਕੁਮਾਰ, ਗੁਰਵਿੰਦਰ ਸਿੰਘ ਸੁਸ਼ਮਾ ਕੁਮਾਰੀ, ਸੁਖਵਿੰਦਰ ਕੌਰ, ਨਰਿੰਦਰ ਕੌਰ, ਰਾਜਪਾਲ ਕੌਰ, ਪ੍ਰੀਤੀ ਸ਼ਰਮਾ, ਗੁਰਜੀਤ ਕੌਰ, ਹਰਮੇਸ਼ ਕੌਰ, ਰਵਨੀਤ ਕੌਰ, ਸਮਿਕਸ਼ਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਰਮਚਾਰੀ ਵੀ ਹਾਜ਼ਰ ਸਨ।

Continue Reading

Mohali

ਏਰੋਟ੍ਰੋਪੋਲਿਸ ਦੇ ਜ਼ਮੀਨ ਮਾਲਕਾਂ ਵਲੋਂ ਐਲ ਓ ਆਈ ਤਬਦੀਲੀ ਦੀ ਸਮੱਸਿਆ ਹੱਲ ਕਰਨ ਦੀ ਮੰਗ ਨੂੰ ਲੈ ਕੇ ਧਰਨਾ 23 ਨੂੰ

Published

on

By

ਐਸ ਏ ਐਸ ਨਗਰ, 21 ਨਵੰਬਰ (ਸ.ਬ.) ਏਰੋਟ੍ਰੋਪੋਲਿਸ ਬਲਾਕ ਈ, ਐਫ, ਜੀ, ਐਚ, ਆਈ ਅਤੇ ਜੇ ਦੇ ਜ਼ਮੀਨ ਮਾਲਕਾਂ ਨੂੰ ਮਿਲੀਆਂ ਐਲ ਓ ਆਈ ਦੀ ਤਬਦੀਲੀ ਦੀ ਸਮੱਸਿਆ ਦਾ ਕੋਈ ਹੱਲ ਨਾ ਹੋਣ ਤੇ ਹੁਣ ਜਮੀਨ ਮਾਲਕਾਂ ਵਲੋਂ 23 ਨਵੰਬਰ ਨੂੰ ਗਮਾਡਾ ਦਫਤਰ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸz. ਗੁਰਕ੍ਰਿਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਐਲ ਓ ਆਈ ਮਾਲਕ ਕਿਸਾਨਾਂ ਅਤੇ ਪ੍ਰਾਪਰਟੀ ਸਲਾਹਕਾਰਾਂ ਦੇ ਇੱਕ ਵਫਦ ਵਲੋਂ ਬੀਤੀ 2 ਨਵੰਬਰ ਨੂੰ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨਾਲ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਮੁਲਾਕਾਤ ਕੀਤੀ ਸੀ ਅਤੇ ਉਸ ਮੀਟਿੰਗ ਦੌਰਾਨ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ 15 ਨਵੰਬਰ 2026 ਤੱਕ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਇਸ ਸੰਬੰਧੀ ਪੋਰਟਲ ਅਪਡੇਟ ਹੋਣ ਤੋਂ ਬਾਅਦ ਵੀ ਗਮਾਡਾ ਦਫਤਰ ਤੋਂ ਜਦੋਂ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕੋਈ ਸਪੱਸ਼ਟ ਜਵਾਬ ਨਹੀਂ ਮਿਲਿਆ। ਉਹਨਾਂ ਦੱਸਿਆ ਕਿ ਇਸ ਸੰਬੰਧੀ ਹੁਣ ਜਮੀਨ ਮਾਲਕਾਂ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਐਲ ਓ ਆਈ ਤਬਦੀਲੀ ਦੀ ਮੰਗ ਦੀ ਪੈਰਵੀ ਕਰਨ ਅਤੇ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰਵਾਉਣ ਲਈ 23 ਨਵੰਬਰ ਨੂੰ ਗਮਾਡਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ।

Continue Reading

Mohali

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ

Published

on

By

ਐਸ ਏ ਐਸ ਨਗਰ, 21 ਨਵੰਬਰ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।

ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁ: ਗੋਬਿੰਦਸਰ ਸਾਹਿਬ ਫੇਜ਼-1 ਤੋਂ ਅਰੰਭ ਹੋਇਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਆਰ ਪੀ ਸ਼ਰਮਾ, ਐਸ ਜੀ ਪੀ ਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਸੋਹਾਣਾ, ਗੁਰੂਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਚੇਅਰਮੈਨ ਸz. ਜੋਗਿੰਦਰ ਸਿੰਘ ਸੌਂਧੀ, ਜਨਰਲ ਸਕੱਤਰ ਮਨਜੀਤ ਸਿੰਘ ਮਾਨ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਅਮਨਦੀਪ ਸਿੰਘ ਅਬਿਆਣਾ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਬਾਬਾ ਧਰਮ ਸਿੰਘ ਮਹਾਕਾਲ ਜਥੇਦਾਰ ਮਿਸਲ, ਬਾਬਾ ਬਾਜ ਸਿੰਘ, ਅਕਵਿੰਦਰ ਸਿੰਘ ਗੋਸਲ, ਫੌਜਾ ਸਿੰਘ, ਭਜਨ ਸਿੰਘ ਸਾਚਾ ਧੰਨ, ਕੁਲਦੀਪ ਸਿੰਘ ਸਮਾਣਾ, ਇੰਜਨੀਅਰ ਸੁਰਿੰਦਰ ਸਿੰਘ ਨੇ ਵੀ ਹਾਜ਼ਰੀ ਭਰੀ।

ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਜੱਥੇ, ਗੱਤਕਾ ਪਾਰਟੀਆਂ, ਸਕੂਲਾਂ ਦੇ ਬੱਚਿਆਂ ਨੇ ਸ਼ਾਮਿਲ ਹੋ ਕੇ ਨਗਰ ਕੀਰਤਨ ਦੀ ਸ਼ਾਨ ਵਧਾਈ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਲੰਗਰ ਦਾ ਆਯੋਜਨ ਕੀਤਾ ਗਿਆ।

ਨਗਰ ਕੀਰਤਨ ਗੁ: ਸਾਹਿਬ ਫੇਜ਼ 1 ਸਿੰਘ ਸਭਾ ਤੋਂ ਹੁੰਦਾ ਹੋਇਆ ਪੁਰਾਣਾ ਡੀ. ਸੀ. ਆਫਿਸ, ਫਰੈਂਕੋ ਹੋਟਲ ਦੀਆਂ ਲਾਈਟਾਂ, ਡਿਪਲਾਸਟਿਕ ਚੌਂਕ ਤੋਂ 2-4 ਦੀ ਵਿਚਲੀ ਸੜਕ ਤੋਂ ਮਦਨਪੁਰਾ ਚੌਂਕ, 3-5 ਦੀ ਲਾਈਟਾਂ, ਗੁ: ਸਾਚਾ ਧਨੁ ਸਾਹਿਬ ਤੋਂ ਫੇਜ਼ 7 ਦੀ ਮਾਰਕੀਟ ਵਿੱਚੋਂ ਹੁੰਦਾ ਹੋਇਆ, ਗੁ: ਅੰਬ ਸਾਹਿਬ, ਫੇਜ਼ 9, ਫੇਜ਼ 10, ਗੁ: ਸਿੰਘ ਸਭਾ ਫੇਜ਼ 11 ਵਿਖੇ ਸੰਪੂਰਨ ਹੋਇਆ।

Continue Reading

Mohali

ਮੁਹਾਲੀ ਪੁਲੀਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Published

on

By

ਐਸ ਏ ਐਸ ਨਗਰ, 21 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ .32 ਬੋਰ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿਅਕਤੀ ਨੂੰ ਐਸ. ਐਸ. ਪੀ. ਸ੍ਰੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਸ.ਪੀ. (ਆਪਰੇਸ਼ਨ) ਸ੍ਰੀ ਅਕਾਸ਼ਦੀਪ ਔਲਖ, ਐਸ.ਪੀ. (ਇਨਵੈਸਟੀਗੇਸ਼ਨ) ਸ੍ਰੀ ਸੌਰਵ ਜਿੰਦਲ ਅਤੇ ਡੀ.ਐਸ.ਪੀ. (ਇਨਵੈਸਟੀਗੇਸ਼ਨ) ਸ੍ਰੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਆਪਰੇਸ਼ਨ ਸੈਲ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ।

ਪੁਲੀਸ ਅਨੁਸਾਰ ਆਪਰੇਸ਼ਨ ਸੈਲ ਮੁਹਾਲੀ ਦੀ ਟੀਮ ਵੇਵ ਐਸਟੇਟ, ਸੈਕਟਰ-85/86 ਮੁਹਾਲੀ ਨੇੜੇ ਮੌਜੂਦ ਸੀ। ਇਸ ਦੌਰਾਨ ਏ. ਐਸ. ਆਈ. ਕਮਲਪ੍ਰੀਤ ਸ਼ਰਮਾ ਨੂੰ ਸੂਚਨਾ ਮਿਲੀ ਕਿ ਹਰਦੀਪ ਸਿੰਘ ਵਾਸੀ ਪਿੰਡ ਚਨੌਲੀ, ਜ਼ਿਲ੍ਹਾ ਰੂਪਨਗਰ, ਕੋਲ ਨਾਜਾਇਜ਼ ਹਥਿਆਰ ਹੈ ਅਤੇ ਉਹ ਇਸ ਸਮੇਂ ਨਾਬੀ ਯੂਨੀਵਰਸਿਟੀ, ਸੈਕਟਰ-80 ਮੁਹਾਲੀ ਦੇ ਸਾਹਮਣੇ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ।

ਪੁਲੀਸ ਵਲੋਂ ਇਸ ਸੂਚਨਾ ਦੇ ਆਧਾਰ ਤੇ ਥਾਣਾ ਸੋਹਾਣਾ ਵਿਖੇ ਆਰਮਜ਼ ਐਕਟ ਦੀ ਧਾਰਾ 25-54-59 ਤਹਿਤ ਮਾਮਲਾ ਦਰਜ ਕਰਕੇ ਹਰਦੀਪ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ .32 ਬੋਰ ਦਾ ਇੱਕ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ। ਹਰਦੀਪ ਸਿੰਘ ਦੀ ਉਮਰ ਕਰੀਬ 32 ਸਾਲ ਹੈ। ਉਹ ਦਸਵੀਂ ਪਾਸ ਅਤੇ ਸ਼ਾਦੀਸ਼ੁਦਾ ਹੈ। ਪੁਲੀਸ ਰਿਕਾਰਡ ਅਨੁਸਾਰ, ਉਸ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।

ਪੁਲੀਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਉਸ ਪਾਸੋਂ ਬਰਾਮਦ ਹਥਿਆਰ ਦੇ ਸਰੋਤ ਅਤੇ ਇਸ ਨੂੰ ਖਰੀਦਣ ਦੇ ਮਕਸਦ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Continue Reading

Latest News

Trending