Mohali
ਫੇਜ਼ 11 ਨੇੜੇ ਬਣੇ ਕੂੜਾ ਪ੍ਰੋਸੈਸਿੰਗ ਪਲਾਂਟ ਤੇ ਲੱਗੇ ਗੰਦਗੀ ਦੇ ਢੇਰ ਕਾਰਨ ਤੰਗ ਆਏ ਵਸਨੀਕਾਂ ਵਲੋਂ ਰੋਸ ਮਾਰਚ ਅਤੇ ਜਨਤਕ ਮੀਟਿੰਗ
ਕੂੜਾ ਪ੍ਰੋਸੈਸਿੰਗ ਪਲਾਂਟ ਨੂੰ ਪੱਕੇ ਤੌਰ ਤੇ ਬੰਦ ਕਰਨ ਦੀ ਮੰਗ
ਐਸ ਏ ਐਸ ਨਗਰ, 17 ਅਗਸਤ (ਸ.ਬ.) ਸਥਾਨਕ ਫੇਜ਼ 11 ਨੇੜੇ ਬਣੇ ਕੂੜਾ ਪ੍ਰੋਸੈਸਿੰਗ ਪਲਾਂਟ ਤੇ ਲੱਗੇ ਗੰਦਗੀ ਦੇ ਢੇਰ ਕਾਰਨ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਤੰਗ ਆਏ ਫੇਜ਼ 11 ਅਤੇ ਨਾਲ ਲੱਗਦੇ ਇਲਾਕਿਆਂ ਦੇ ਵਸਨੀਕਾਂ ਵਲੋਂ ਹੁਣ ਨਗਰ ਨਿਗਮ ਅਤੇ ਪੰਜਾਬ ਸਰਕਾਰ ਦੇ ਖਿਲਾਫ ਆਰ ਪਾਰ ਦੀ ਲੜਾਈ ਲੜਣ ਦਾ ਮਨ ਬਣਾ ਲਿਆ ਗਿਆ ਹੈ। ਇਸ ਕੂੜਾ ਪ੍ਰੋਸੈਸਿੰਗ ਪਲਾਂਟ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਵਸਨੀਕਾਂ ਵਲੋਂ ਫੇਜ਼ 11 ਵਿਖੇ ਰੋਸ ਮਾਰਚ ਕੱਢਿਆ ਗਿਆ ਅਤੇ ਜਨਤਕ ਮੀਟਿੰਗ ਕਰਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਇਸ ਮਾਸਲੇ ਦਾ ਹਲ ਨਾ ਕੱਢਿਆ ਗਿਆ ਤਾਂ ਉਹ ਇੱਥੇ ਟਰੱਕਾਂ ਨੂੰ ਕੂੜਾ ਨਹੀਂ ਸੁੱਟਣ ਦੇਣਗੇ। ਵਾਤਾਵਰਣ ਸੰਭਾਲ ਕੋਰ ਕਮੇਟੀ, ਫੇਜ਼ 11 ਦੀ ਅਗਵਾਈ ਵਿੱਚ ਕੀਤੀ ਗਈ ਇਸ ਮੀਟਿੰਗ ਦੌਰਾਨ ਕੂੜਾ ਪ੍ਰੋਸੈਸਿੰਗ ਪਲਾਂਟ ਕਾਰਨ ਪੈਦਾ ਹੋ ਰਹੇ ਗੰਭੀਰ ਪ੍ਰਦੂਸ਼ਣ, ਸਿਹਤ, ਵਾਤਾਵਰਣ ਅਤੇ ਸਮਾਜਿਕ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵਸਨੀਕਾਂ ਨੇ ਇਕੱਠੇ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਜਾਹਿਰ ਕਰਦਿਆਂ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ।
ਇਸ ਮੌਕੇ ਵਸਨੀਕਾਂ ਨੇ ਦੱਸਿਆ ਕਿ ਪੂਰੇ ਮੁਹਾਲੀ ਸ਼ਹਿਰ ਦਾ ਕੂੜਾ ਗੈਰਕਾਨੂੰਨੀ ਤਰੀਕੇ ਨਾਲ ਜਗਤਪੁਰਾ ਸਥਿਤ ਕੂੜਾ ਪ੍ਰੋਸੈਸਿੰਗ ਪਲਾਂਟ ਵਿੱਚ ਲਿਆਂਦਾ ਜਾ ਰਿਹਾ ਹੈ, ਜਿਸ ਕਾਰਨ ਆਸ-ਪਾਸ ਦੇ ਰਿਹਾਇਸ਼ੀ ਅਤੇ ਪਿੰਡਾਂ ਦੇ ਇਲਾਕਿਆਂ ਵਿੱਚ ਹਾਲਾਤ ਅਸਹਿ ਹੋ ਗਏ ਹਨ।
ਵਾਤਾਵਰਣ ਸੰਭਾਲ ਕੋਰ ਕਮੇਟੀ ਅਨੁਸਾਰ ਇਸ ਸਮੱਸਿਆ ਤੋਂ ਲਗਭਗ 1.5 ਤੋਂ 2 ਲੱਖ ਲੋਕ ਪ੍ਰਭਾਵਿਤ ਹੋ ਰਹੇ ਹਨ, ਜਿਨ੍ਹਾਂ ਵਿੱਚ ਫੇਜ਼ 11, ਸੈਕਟਰ 48, ਇੰਡਸਟਰੀਅਲ ਏਰੀਆ ਫੇਜ਼ 9, ਪਿੰਡ ਜਗਤਪੁਰਾ, ਪਿੰਡ ਕੰਬਾਲੀ, ਪਿੰਡ ਧਰਮਗੜ੍ਹ, ਪਿੰਡ ਕੰਬਾਲਾ, ਪਿੰਡ ਰੁੜਕਾ ਅਤੇ ਹੋਰ ਨਾਲ ਲੱਗਦੇ ਇਲਾਕੇ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਦੇ ਵਸਨੀਕ ਲਗਾਤਾਰ ਬਦਬੂ ਅਤੇ ਰਹਿਣ-ਸਹਿਣ ਦੀਆਂ ਸਥਿਤੀਆਂ ਖਰਾਬ ਹੋਣ ਦੀ ਸ਼ਿਕਾਇਤ ਕਰ ਰਹੇ ਹਨ। ਕਮੇਟੀ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਇਹ ਇੱਕ ਪੂਰੀ ਤਰ੍ਹਾਂ ਗੈਰ-ਸਿਆਸੀ ਜਨ ਅੰਦੋਲਨ ਹੈ। ਇਹ ਅੰਦੋਲਨ ਕਿਸੇ ਰਾਜਨੀਤਿਕ ਪਾਰਟੀ ਜਾਂ ਵਿਅਕਤੀ ਦੇ ਵਿਰੁੱਧ ਨਹੀਂ, ਬਲਕਿ ਇਲਾਕਾ ਵਾਸੀਆਂ ਦੀ ਸਿਹਤ, ਸੁਰੱਖਿਆ ਅਤੇ ਜੀਵਨ ਪੱਧਰ ਦੀ ਚਿੰਤਾ ਦੇ ਮੱਦੇਨਜ਼ਰ ਚਲਾਇਆ ਜਾ ਰਿਹਾ ਹੈ।
ਕਮੇਟੀ ਵੱਲੋਂ ਗੈਰ-ਕਾਨੂੰਨੀ ਕੂੜਾ ਪ੍ਰੋਸੈਸਿੰਗ ਪਲਾਂਟ ਦੀ ਹਵਾਈ ਅੱਡੇ ਨਾਲ ਨੇੜਤਾ ਨੂੰ ਲੈ ਕੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਅਤੇ ਕਿਹਾ ਗਿਆ ਕਿ ਵੱਡੀ ਮਾਤਰਾ ਵਿੱਚ ਕੂੜਾ ਇਕੱਠਾ ਹੋਣ ਕਾਰਨ ਪੰਛੀਆਂ ਦੀ ਗਿਣਤੀ ਵਧ ਰਹੀ ਹੈ, ਜਿਸ ਨਾਲ ਹਵਾਈ ਸੁਰੱਖਿਆ ਲਈ ਸੰਭਾਵਿਤ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕਮੇਟੀ ਵੱਲੋਂ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਅਤੇ ਜਨਤਕ ਨੁਮਾਇੰਦਿਆਂ (ਜਿਨ੍ਹਾਂ ਵਿੱਚ ਮੇਅਰ, ਐਮ.ਐਲ.ਏ., ਡਿਪਟੀ ਕਮਿਸ਼ਨਰ (ਡੀ.ਸੀ.) ਅਤੇ ਮਿਉਂਸਪਲ ਕੌਂਸਲਰ ਸ਼ਾਮਲ ਹਨ), ਨਾਲ ਮੁਲਾਕਾਤ ਕਰਕੇ ਇਸ ਸਬੰਧੀ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ ਅਤੇ ਹਾਲ ਹੀ ਵਿੱਚ ਕਮੇਟੀ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਵੀ ਮੁਲਾਕਾਤ ਕੀਤੀ ਗਈ ਹੈ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਤੈਅ ਕੀਤੀ ਮਿਆਦ ਦੇ ਅੰਦਰ ਇਸ ਕੂੜਾ ਪ੍ਰੋਸੈਸਿੰਗ ਪਲਾਂਟ ਨੂੰ ਪੱਕੇ ਤੌਰ ਤੇ ਬੰਦ ਕਰਨ ਦੀ ਮੰਗ ਤੇ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ 7 ਸਤੰਬਰ ਤੋਂ ਵਸਨੀਕ ਸਾਂਝੇ ਤੌਰ ਤੇ ਅਗਲਾ ਕਦਮ ਚੁੱਕਣਗੇ ਜਿਸਦੇ ਤਹਿਤ ਸਿਰਫ਼ ਮਿਉਂਸਪਲ ਕੂੜਾ ਲੈ ਕੇ ਜਗਤਪੁਰਾ ਸਥਿਤ ਪਲਾਂਟ ਵੱਲ ਆਉਣ ਵਾਲੇ ਵਾਹਨਾਂ ਨੂੰ ਦਾਖ਼ਲ ਹੋਣ ਤੋਂ ਰੋਕਿਆ ਜਾਵੇਗਾ। ਇਸ ਮੌਕੇ ਮੰਗ ਕੀਤੀ ਗਈ ਕਿ ਜਗਤਪੁਰਾ ਸਥਿਤ ਕੂੜਾ ਪ੍ਰੋਸੈਸਿੰਗ ਪਲਾਂਟ ਨੂੰ ਤੁਰੰਤ ਅਤੇ ਪੱਕੇ ਤੌਰ ਤੇ ਬੰਦ ਕੀਤਾ ਜਾਵੇ।
ਇਸ ਮੌਕੇ ਮਿਉਂਸਪਲ ਕੌਂਸਲਰ ਓਪਿੰਦਰਪ੍ਰੀਤ ਕੌਰ ਗਿੱਲ ਅਤੇ ਗੌਰਵ ਜੈਨ, ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ, ਕੁਲਵੰਤ ਸਿੰਘ ਕਲੇਰ ਅਤੇ ਜਸਬੀਰ ਸਿੰਘ ਮਨਕੂ ਤੋਂ ਇਲਾਵਾ ਪਵਨਜੀਤ ਸਿੰਘ ਭੰਗੂ, ਗੁਰਨਾਮ ਸਿੰਘ ਗਿੱਲ (ਕੰਬਾਲੀ), ਅਮਰਜੀਤ ਸਿੰਘ ਕੰਬਾਲੀ, ਬਖ਼ਸ਼ੀਸ਼ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਕੁਲਵੰਤ ਸਿੰਘ ਕਲੇਰ (ਸਾਬਕਾ ਐਮ.ਸੀ.), ਓਮਕਾਰ ਸਿੰਘ, ਧੀਰਜ ਗੋਇਲ, ਸੰਜੀਵ ਜੋਸ਼ੀ, ਗਿਆਨ ਸਿੰਘ ਧਰਮਗੜ੍ਹ, ਗੁਰਮੇਲ ਸਿੰਘ ਮੌਜੋਵਾਲ, ਚਰਨਜੀਤ ਸਿੰਘ ਰਿਹਾਲ, ਗੁਰਸ਼ਰਨਜੀਤ ਸਿੰਘ, ਡਾ. ਮਨਿੰਦਰ ਕੌਰ, ਰਵੀ ਮਹਾਜਨ, ਸੁਖਦੀਪ ਸਿੰਘ ਖਹਿਰਾ, ਕਰਮ ਸਿੰਘ, ਗੁਰਨੈਬ ਸਿੰਘ, ਕਰਮਜੀਤ ਸਿੰਘ ਲੱਡੀ, ਹਰਜੀਤ ਸਿੰਘ, ਬਲਵਿੰਦਰ ਸਿੰਘ, ਜੀ. ਐਸ. ਕਲਸੀ, ਰਾਜ ਕੁਮਾਰ ਸ਼ਾਹੀ, ਕੈਪਟਨ ਕਰਨੈਲ ਸਿੰਘ, ਹਰਪਾਲ ਸਿੰਘ, ਗਿਆਨ ਸਿੰਘ ਧਰਮਗੜ੍ਹ, ਰਮਣੀਕ ਸਿੰਘ, ਰਾਜਵੰਤ ਸਿੰਘ, ਕਰਨੈਲ ਸਿੰਘ, ਗੁਰਦੀਪ ਸਿੰਘ ਸੀ ਏ, ਜਸਪਾਲ ਸਿੰਘ, ਕੁਲਵਿੰਦਰ ਸਿੰਘ, ਜਤਿੰਦਰ ਸਿੰਘ, ਰਣਬੀਰ ਸਿੰਘ ਢਿੱਲੋਂ, ਜੋਗਿੰਦਰ ਸਿੰਘ, ਕੇ. ਕੇ. ਭੱਟੀ, ਬੀ. ਐਸ. ਨਾਗਪਾਲ, ਹੰਸਾ ਸਿੰਘ, ਤੇਜਪਾਲ ਅਰੋੜਾ, ਮਾਸਟਰ ਪਵਨ ਕੁਮਾਰ, ਕੇਸਰ ਸਿੰਘ, ਜੀ ਪੀ ਸਿੰਘ, ਬਲਿੰਦਰ ਸਿੰਘ,ਜਸਪਾਲ ਸਿੰਘ, ਜਸਵਿੰਦਰ ਸਿੰਘ, ਲਾਭ ਸਿੰਘ, ਪਰਮੋਦ ਮਿਸ਼ਰਾ, ਸੁਰਿੰਦਰ ਕੌਰ ਅਤੇ ਇੰਸਪੈਕਟਰ ਰਘਬੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਫੇਜ਼ 11, ਪਿੰਡ ਕੰਬਾਲਾ, ਕੰਬਾਲੀ ਅਤੇ ਧਰਮਗੜ੍ਹ ਦੇ ਨਿਵਾਸੀ ਹਾਜ਼ਰ ਸਨ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
Mohali
ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।
ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।
ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
