Connect with us

Mohali

ਮਨਿਸਟੀਰੀਅਲ ਕਾਮਿਆਂ ਦੀ ਦੋ ਰੋਜ਼ਾ ਕਲਮਛੋੜ ਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ

Published

on

ਐਸ ਏ ਐਸ ਨਗਰ, 17 ਅਗਸਤ (ਸ.ਬ.) ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ 17 ਅਤੇ 18 ਅਗਸਤ ਨੂੰ ਪੰਜਾਬ ਦੇ ਸਮੂਹ ਸਰਕਾਰੀ ਦਫ਼ਤਰਾਂ ਵਿਚ ਕਲਮਛੋੜ ਹੜਤਾਲ ਅਤੇ ਕੰਪਿਊਟਰ ਬੰਦ ਕਰਕੇ ਮੁਕੰਮਲ ਹੜਤਾਲ ਸ਼ੁਰੂ ਹੋ ਗਈ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਪੁਰਾਣੀ ਪੈਨਸ਼ਨ ਦੀ ਬਹਾਲੀ, 17-7-2020 ਦਾ ਪੱਤਰ ਵਾਪਸ ਲੈ ਕੇ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ, 15-01-2015 ਦਾ ਪੱਤਰ ਵਾਪਸ ਲੈ ਕੇ ਪ੍ਰੋਬੇਸ਼ਨ ਸਮਾਂ ਘਟਾ ਕੇ ਸਾਲ ਕਰਨ, ਪੂਰੀ ਤਨਖ਼ਾਹ ਤੇ ਭੱਤੇ ਦੇਣ, ਛੇਵੇਂ ਤਨਖ਼ਾਹ ਕਮਿਸ਼ਨ ਵੱਲੋਂ ਮੁਲਾਜ਼ਮਾਂ ਦੇ ਭੱਤਿਆਂ ਸਬੰਧੀ ਕੀਤੀਆਂ ਸਿਫ਼ਾਰਸ਼ਾਂ ਲਾਗੂ ਕਰਾਉਣ, ਏ ਸੀ ਪੀ ਸਕੀਮ ਤਹਿਤ 4-9-14 ਸਾਲ ਦੀ ਸੇਵਾ ਪੂਰੀ ਹੋਣ ਤੇ ਉੱਚ ਤਨਖ਼ਾਹ ਸਕੇਲ ਦੇਣ, ਜਜ਼ੀਆ ਟੈਕਸ ਵਾਪਸ ਲੈਣ, ਆਊਟਸੋਰਸ ਅਤੇ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੈਨਸ਼ਨਰਾਂ ਦੀ 2.59 ਦੇ ਗੁਣਾਂਕ ਫਾਰਮੂਲੇ ਨਾਲ ਪੈਨਸ਼ਨ ਫਿਕਸ ਕਰਨ, ਸਟੈਨੋ ਕਾਡਰ ਲਈ ਪਦਉੱਨਤੀਆਂ ਦੇ ਨਵੇਂ ਮੌਕੇ ਪੈਦਾ ਕਰਨ, ਸਾਲ 2011 ਤੋਂ ਬਾਅਦ ਤਰਸ ਦੇ ਆਧਾਰ ਤੇ ਭਰਤੀ ਕਰਮਚਾਰੀ ਤੇ ਲਾਈ ਟਾਈਪ ਟੈੱਸਟ ਦੀ ਸ਼ਰਤ ਹਟਾ ਕੇ 120 ਘੰਟੇ ਦੀ ਕੰਪਿਊਟਰ ਟ੍ਰੇਨਿੰਗ ਕਰਨ, ਸੀਨੀਅਰ ਸਹਾਇਕਾਂ ਦਾ ਪਦਉੱਨਤੀ ਕੋਟਾ 100 ਫ਼ੀਸਦੀ ਕਰਨ, 20 ਸਾਲ ਦੀ ਸੇਵਾ ਪੂਰੀ ਕਰਨ ਤੇ ਸੇਵਾਮੁਕਤੀ ਲਈ ਪੂਰੇ ਲਾਭ ਦੇਣ, ਨਿਯਮਾਂ ਅਨੁਸਾਰ ਹਰ 5 ਸਾਲ ਬਾਅਦ ਵਿਭਾਗਾਂ ਦੀ ਮੁੜ ਬਣਤਰ ਦੇ ਹੁਕਮ ਜਾਰੀ ਕਰਨ ਅਤੇ ਮੌਜੂਦਾ ਸਮੇਂ ਦੀਆਂ ਲੋੜਾਂ ਅਨੁਸਾਰ ਨਵੀਂਆਂ ਅਸਾਮੀਆਂ ਦੀ ਰਚਨਾ ਕਰਨ ਆਦਿ ਮੰਗਾਂ ਨੂੰ ਲਾਗੂ ਕਰਵਾਉਣ ਲਈ ਦੋ ਦਿਨਾਂ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਡੀ ਏ ਸਬੰਧੀ ਹਾਈ ਕੋਰਟ ਦਾ ਫੈਸਲਾ ਆ ਚੁੱਕਾ ਹੈ। ਹੁਣ ਇਹ ਸਿਰਫ਼ ਪੰਜਾਬ ਦੇ ਨੌਜਵਾਨਾਂ ਦੇ ਬਿਹਤਰ ਭਵਿੱਖ ਦੀ ਪ੍ਰਾਪਤੀ ਲਈ ਸੰਘਰਸ਼ ਲੜਿਆ ਜਾ ਰਿਹਾ ਹੈ ਅਤੇ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ।

ਜਥੇਬੰਦੀ ਦੇ ਸੂਬਾ ਪ੍ਰੱਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸਿੰਗਲ ਬੈਂਚ ਤੋਂ ਬਾਅਦ ਡਬਲ ਬੈਂਚ ਦੇ ਆਏ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਹਾਈ ਕੋਰਟ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਪਿਛਲੇ ਬਕਾਏ 15 ਦਿਨਾਂ ਦੇ ਅੰਦਰ ਦੇਣ ਦੇ ਆਦੇਸ਼ ਦਿੱਤੇ ਸਨ, ਜਿਨ੍ਹਾਂ ਦੀ ਮਿਆਦ 18 ਅਗਸਤ ਨੂੰ ਪੂਰੀ ਹੋਣ ਜਾ ਰਹੀ ਹੈ ਪਰ ਹਾਲੇ ਤੱਕ ਸਰਕਾਰ ਨੇ ਮੁਲਾਜ਼ਮਾਂ ਨੂੰ ਫੁੱਟੀ ਕੌੜੀ ਵੀ ਨਹੀਂ ਦਿੱਤੀ। ਇਸ ਸਾਫ਼ ਜਾਹਰ ਹੈ ਕਿ ਹੁਕਮਰਾਨ ਉੱਚ ਅਦਾਲਤ ਦੇ ਤਾਜ਼ਾ ਆਦੇਸ਼ ਮੰਨਣ ਤੋਂ ਇਨਕਾਰੀ ਹਨ।

ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਚੰਡੀਗੜ੍ਹ ਮਹਾਂ ਰੈਲੀ ਵਿੱਚ ਸ਼ਾਮਲ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਤੱਕ ਕਿਹਾ ਗਿਆ ਹੈ। ਜਿਸ ਕਾਰਨ ਮੁਲਾਜ਼ਮ ਵਰਗ ਸਰਕਾਰ ਤੋਂ ਸਖ਼ਤ ਨਾਰਾਜ਼ ਹੈ ਅਤੇ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending