Connect with us

Mohali

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਮਸ਼ਾਲ ਮਾਰਚ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪਹੁੰਚਣ ਤੇ ਹੋਇਆ ਭਰਵਾਂ ਸਵਾਗਤ

Published

on

ਸਾਂਸਦ ਮਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ ਅਤੇ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਮਸ਼ਾਲ ਮਾਰਚ ਦੀ ਅਗਵਾਈ

ਐਸ ਏ ਐਸ ਨਗਰ, 18 ਅਗਸਤ (ਸ.ਬ.) ‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-4’ ਦੇ ਮਸ਼ਾਲ ਮਾਰਚ ਦਾ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਪ੍ਰਵੇਸ਼ ਕਰਨ ਤੇ ਨਿੱਘਾ ਅਤੇ ਜੋਸ਼ ਭਰਪੂਰ ਸਵਾਗਤ ਕੀਤਾ ਗਿਆ।

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ, ਮੁਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ, ਸਾਲ 2016 ਦੀ ਜੂਨੀਅਰ ਹਾਕੀ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਦੇ ਕਪਤਾਨ ਸ. ਹਰਜੀਤ ਸਿੰਘ ਤੁਲੀ ਅਤੇ ਦਰੋਣਾਚਾਰੀਆ ਐਵਾਰਡੀ ਸ. ਜੀਵਨਜੋਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਸ਼ਾਲ ਮਾਰਚ ਦੀ ਜ਼ਿਲ੍ਹੇ ਵਿੱਚ ਪੁੱਜਣ ਤੇ ਖੇਡ ਕੰਪਲੈਕਸ ਤੱਕ ਅਗਵਾਈ ਕੀਤੀ। ਮਸ਼ਾਲ ਮਾਰਚ ਦੇ ਸੈਕਟਰ 78ਸਥਿਤ ਸਪੋਰਟਸ ਕੰਪਲੈਕਸ ਵਿਖੇ ਪਹੁੰਚਣ ਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ, ਜ਼ਿਲ੍ਹਾ ਵਪਾਰ ਕਮਿਸ਼ਨ ਦੇ ਚੇਅਰਮੈਨ ਸ. ਰਣਜੀਤ ਪਾਲ ਸਿੰਘ, ਐਸ.ਡੀ.ਐਮ. ਮੁਹਾਲੀ ਸ੍ਰੀਮਤੀ ਦਮਨਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਵੀ ਮੌਜੂਦ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਉੱਭਰਦੇ ਖਿਡਾਰੀਆਂ ਨੂੰ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮਜ਼ਬੂਤ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨਕਦ ਇਨਾਮਾਂ, ਬਿਹਤਰ ਖੇਡ ਸਹੂਲਤਾਂ ਅਤੇ ਵੱਖ-ਵੱਖ ਪੱਧਰਾਂ ਤੇ ਮੁਕਾਬਲਾ ਕਰਨ ਦੇ ਮੌਕਿਆਂ ਨਾਲ ਨੌਜਵਾਨ ਖਿਡਾਰੀਆਂ ਦਾ ਹੌਸਲਾ ਵਧਿਆ ਹੈ। ਉਹਨਾਂ ਕਿਹਾ ਕਿ ਸੀਜ਼ਨ-4 ਦੀ ਸ਼ੁਰੂਆਤ ਸੂਬਾ ਸਰਕਾਰ ਦੀ ਖੇਡਾਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਲਗਾਤਾਰ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਵਿਰਾਸਤ ਹੈ ਅਤੇ ਸੂਬੇ ਦੇ ਖਿਡਾਰੀਆਂ ਨੇ ਹਾਕੀ, ਪੁਰਸ਼ ਅਤੇ ਮਹਿਲਾ ਕ੍ਰਿਕਟ ਅਤੇ ਬਾਸਕਟਬਾਲ ਸਮੇਤ ਵੱਖ-ਵੱਖ ਖੇਡਾਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨ ਦੇ ਨਾਲ-ਨਾਲ ਕੌਮੀ ਟੀਮਾਂ ਦੀ ਅਗਵਾਈ ਵੀ ਕੀਤੀ ਹੈ। ਸ. ਕੰਗ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਨੌਜਵਾਨ ਖਿਡਾਰੀਆਂ ਨੂੰ ਪ੍ਰਦਾਨ ਕੀਤੇ ਜਾ ਰਹੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਤੇ ਆਧੁਨਿਕ ਖੇਡ ਸਹੂਲਤਾਂ ਅਤੇ ਸਟੇਡੀਅਮ ਵਿਕਸਤ ਕਰਨ ਨਾਲ ਪੇਂਡੂ ਨੌਜਵਾਨਾਂ ਲਈ ਖੇਡਾਂ ਦੇ ਖੇਤਰ ਵਿੱਚ ਨਵੇਂ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨ ਖਿਡਾਰੀਆਂ ਨੂੰ ਪਿੰਡ ਤੋਂ ਜ਼ਿਲ੍ਹਾ, ਸੂਬਾ, ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਣ ਲਈ ਬਿਹਤਰ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ, ਸਿਹਤ, ਖੇਡਾਂ ਸਮੇਤ ਹਰ ਖੇਤਰ ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਅੰਤਰਰਾਸ਼ਟਰੀ ਪੱਧਰ ਤੇ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਉੱਚ ਅਹੁਦਿਆਂ ਤੇ ਸਰਕਾਰੀ ਨੌਕਰੀਆਂ ਦੇਣ ਦੀ ਨੀਤੀ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਹ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਦਾ ਸਰੋਤ ਬਣ ਰਹੇ ਹਨ। ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ, 2016 ਦੀ ਜੂਨੀਅਰ ਹਾਕੀ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਦੇ ਕਪਤਾਨ ਸ. ਹਰਜੀਤ ਸਿੰਘ ਤੁਲੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਅਤੇ ਜ਼ਿਲ੍ਹਾ ਵਪਾਰ ਕਮਿਸ਼ਨ ਦੇ ਚੇਅਰਮੈਨ ਸ. ਰਣਜੀਤ ਪਾਲ ਸਿੰਘ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-4 ਦੇ ਮੁਕਾਬਲੇ ਵੱਖ-ਵੱਖ ਪੱਧਰਾਂ ਤੇ ਕਰਵਾਏ ਜਾਣਗੇ। ਬਲਾਕ ਪੱਧਰੀ ਮੁਕਾਬਲੇ 3 ਤੋਂ 15 ਸਤੰਬਰ, ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ 30 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 28 ਨਵੰਬਰ 2026 ਤੱਕ ਹੋਣਗੇ। ਉਹਨਾਂ ਦੱਸਿਆ ਕਿ ਮਸ਼ਾਲ ਮਾਰਚ 19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਲਈ ਰਵਾਨਾ ਹੋਵੇਗੀ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending