Mohali
ਮਨਿਸਟਰੀਅਲ ਕਾਮਿਆਂ ਦੀ ਕਲਮਛੋੜ ਹੜਤਾਲ ਦੂਜੇ ਦਿਨ ਵੀ ਜਾਰੀ, ਕੰਮ ਠੱਪ
ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 27 ਅਗਸਤ ਨੂੰ ਹੋਵੇਗਾ ਮਹਾਬੰਦ
ਐਸ ਏ ਐਸ ਨਗਰ, 18 ਅਗਸਤ (ਸ.ਬ.) ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸਮੇਤ ਹੋਰਨਾਂ ਦਫ਼ਤਰਾਂ ਦੇ ਕਰਮਚਾਰੀ ਅੱਜ ਦੂਜੇ ਦਿਨ ਵੀ ਕਲਮਛੋੜ ਹੜਤਾਲ ਤੇ ਰਹੇ, ਜਿਸ ਕਰਕੇ ਦਫ਼ਤਰਾਂ ਵਿੱਚ ਕੰਮ ਕਰਾਉਣ ਆਏ ਲੋਕ ਪਰੇਸ਼ਾਨ ਹੋ ਕੇ ਵਾਪਸ ਮੁੜਨ ਲਈ ਮਜ਼ਬੂਰ ਹਨ। ਲੋਕ ਰਜਿਸਟਰੀਆਂ, ਅਸਲਾ, ਪੈਨਸ਼ਨਾਂ, ਅਦਾਲਤੀ ਕੇਸਾਂ ਤੇ ਹੋਰ ਮਾਮਲਿਆਂ ਲਈ ਦਫ਼ਤਰਾਂ ਵਿੱਚ ਆ ਰਹੇ ਹਨ, ਪਰ ਅੱਗੋਂ ਖਾਲੀ ਕੁਰਸੀਆਂ ਹੀ ਉਨ੍ਹਾਂ ਦਾ ਸਵਾਗਤ ਕਰਦੀਆਂ ਹਨ।
ਦਫ਼ਤਰਾਂ ਵਿੱਚ ਕੰਮ ਕਰਾਉਣ ਆਏ ਲੋਕਾਂ ਨੇ ਦੱਸਿਆ ਕਿ ਉਹ ਦੂਰ-ਦੁਰਾਡੇ ਦੇ ਪਿੰਡਾਂ ਤੋਂ ਆਪਣੇ ਕੰਮ ਕਰਾਉਣ ਦਫ਼ਤਰਾਂ ਵਿੱਚ ਆਏ ਹਨ, ਪਰ ਅੱਗੇ ਦਫ਼ਤਰੀ ਕਰਮਚਾਰੀ ਹੜਤਾਲ ਤੇ ਹੋਣ ਕਰਕੇ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਮੁੜਨਾ ਪੈ ਰਿਹਾ ਹੈ। ਇਸ ਤਰ੍ਹਾਂ ਕਈ ਰਜਿਸਟਰੀ ਕਰਾਉਣ ਵਾਲੇ ਲੋਕਾਂ ਦਾ ਆਰਥਿਕ ਨੁਕਸਾਨ ਵੀ ਹੋਇਆ ਹੈ ਅਤੇ ਇਕਰਾਰਨਾਮੇ ਦੁਬਾਰਾ ਲਿਖਾਉਣੇ ਪਏ ਹਨ। ਮੈਰਿਜ ਰਜਿਸਟਰਡ ਕਰਾਉਣ ਲਈ ਵਿਦੇਸ਼ ਤੋਂ ਆਏ ਜੋੜੇ ਦੀ ਛੁੱਟੀ ਖ਼ਤਮ ਹੋ ਗਈ, ਜਿਸ ਕਰਕੇ ਉਨ੍ਹਾਂ ਨੂੰ ਵਾਪਸ ਵਿਦੇਸ਼ ਜਾਣਾ ਪਿਆ। ਇਸੇ ਤਰ੍ਹਾਂ ਹੋਰ ਸਮੱਸਿਆਵਾਂ ਵੀ ਬਣੀਆਂ ਹੋਈਆਂ ਹਨ।
ਹੜਤਾਲ ਬਾਰੇ ਗੱਲਬਾਤ ਕਰਦਿਆਂ ਯੂਨੀਅਨ ਦੇ ਪ੍ਰੈਸ ਸਕੱਤਰ ਦੀਪਕ ਕੁਮਾਰ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਦਾ ਅੱਜ ਦੂਜਾ ਦਿਨ ਹੈ। ਯੂਨੀਅਨ ਦੀ ਮੁੱਖ ਮੰਗ ਹੈ ਕਿ ਹਾਈਕੋਰਟ ਵੱਲੋਂ ਮੁਲਾਜ਼ਮਾਂ ਦੀ ਡੀ.ਏ. ਦੀ ਕਿਸ਼ਤ ਦੇਣ ਦਾ ਜੋ ਫੈਸਲਾ ਕੀਤਾ ਗਿਆ ਹੈ, ਉਸ ਨੂੰ ਪੰਜਾਬ ਸਰਕਾਰ ਲਾਗੂ ਕਰੇ। ਪਰ ਪੰਜਾਬ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਜਿਸ ਕਰਕੇ ਯੂਨੀਅਨ ਨੂੰ ਸੰਘਰਸ਼ ਦਾ ਰਾਹ ਫੜਨਾ ਪਿਆ ਹੈ।
ਉਹਨਾਂ ਕਿਹਾ ਕਿ ਯੂਨੀਅਨ ਵੱਲੋਂ ਪਹਿਲਾਂ ਸਰਕਾਰ ਨੂੰ 15 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਸੀ, ਪਰ ਕੋਈ ਕਾਰਵਾਈ ਨਾ ਹੋਣ ਤੇ 17 ਅਤੇ 18 ਅਗਸਤ ਦੀ ਕਲਮਛੋੜ ਹੜਤਾਲ ਕੀਤੀ ਗਈ। ਜੇਕਰ ਹੁਣ ਵੀ ਸਰਕਾਰ ਨੇ ਮੰਗ ਨਾ ਮੰਨੀ ਤਾਂ 27 ਅਗਸਤ ਨੂੰ ਪੰਜਾਬ ਵਿੱਚ ਪਹਿਲੀ ਵਾਰ ਮਹਾਬੰਦ ਕੀਤਾ ਜਾਵੇਗਾ।
ਮਹਾਬੰਦ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ‘ਸਾਂਝਾ ਮੁਲਾਜ਼ਮ ਮੰਚ’ ਅਤੇ ‘ਸਾਂਝੀ ਤਾਲਮੇਲ ਕਮੇਟੀ’ ਵੱਲੋਂ ਇੱਕ ਵੱਡਾ ਸੰਘਰਸ਼ ਉਲੀਕਿਆ ਜਾ ਰਿਹਾ ਹੈ। ਇਸ ਮਹਾਬੰਦ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ, ਰੋਡਵੇਜ਼, ਸਿੱਖਿਆ, ਖੇਤੀਬਾੜੀ, ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ, ਨਹਿਰੀ, ਕੈਨਾਲ ਲਾਈਨਿੰਗ ਆਦਿ ਦਫ਼ਤਰਾਂ ਦੇ ਕਰਮਚਾਰੀ ਅਤੇ ਭਰਾਤਰੀ ਜਥੇਬੰਦੀਆਂ ਦੇ ਕਾਰਕੁੰਨ ਵੀ ਸ਼ਾਮਲ ਹੋਣਗੇ।
Mohali
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।
Mohali
ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ
ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।
ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।
Mohali
ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ
ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।
ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।
ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
