Mohali
ਤਿਉਹਾਰੀ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ
ਐਸ ਏ ਐਸ ਨਗਰ, 19 ਅਗਸਤ (ਸ.ਬ.) ਤਿਉਹਾਰੀ ਸੀਜਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਮਹਿੰਗਾਈ ਵਿੱਚ ਕਾਫੀ ਜਿਆਦਾ ਵਾਧਾ ਹੋ ਗਿਆ ਹੈ। ਪ੍ਰਾਪਤ ਰਿਪੋਰਟਾਂ ਅਨੁਸਾਰ ਇਹਨਾਂ ਦਿਨਾਂ ਦੌਰਾਨ ਚੀਨੀ, ਗੁੜ, ਘਿਓ, ਦਾਲਾਂ, ਮਸਾਲੇ, ਬਾਦਾਮ, ਕਾਜੂ ਅਤੇ ਹੋਰ ਡਰਾਈ ਫਰੂਟ ਦੇ ਭਾਅ ਵਿੱਚ ਇੱਕਦਮ ਤੇਜੀ ਆ ਗਈ ਹੈ, ਜਿਸ ਦਾ ਅਸਰ ਤਿਉਹਾਰੀ ਸੀਜਨ ਤੇ ਵੀ ਪਵੇਗਾ। ਵੱਡੀ ਗਿਣਤੀ ਮਿਠਾਈਆਂ ਵਿੱਚ ਡਰਾਈ ਫਰੂਟ ਪਾਏ ਜਾਂਦੇ ਹਨ, ਜਿਸ ਕਾਰਨ ਇਹਨਾਂ ਮਿਠਾਈਆਂ ਦੇ ਵੀ ਮਹਿੰਗਾ ਹੋਣ ਦੀ ਸੰਭਾਵਨਾ ਬਣ ਗਈ ਹੈ।
ਡਰਾਈ ਫਰੂਟ ਦੇ ਮਹਿੰਗਾ ਹੋਣ ਦਾ ਕਾਰਨ ਇਹ ਵੀ ਦਸਿਆ ਜਾ ਰਿਹਾ ਹੈ ਕਿ ਦੂਜੇ ਦੇਸ਼ਾਂ ਤੋਂ ਡਰਾਈ ਫਰੂਟ ਦੀ ਸਪਲਾਈ ਘੱਟ ਹੋ ਰਹੀ ਹੈ, ਜਦੋਂ ਕਿ ਤਿਉਹਾਰੀ ਸੀਜਨ ਨੇੜੇ ਹੋਣ ਕਰਕੇ ਭਾਰਤ ਵਿੱਚ ਡਰਾਈ ਫਰੂਟ ਦੀ ਮੰਗ ਵੱਧ ਗਈ ਹੈ। ਇਸ ਕਾਰਨ ਡਰਾਈ ਫਰੂਟ ਦੀਆਂ ਕੀਮਤਾਂ ਚੜ ਗਈਆਂ ਹਨ।
ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਸਬਜੀਆਂ ਅਤੇ ਫਲਾਂ ਦੀਆਂ ਕੀਮਤਾਂ ਵਿੱਚ ਕਾਫੀ ਵਾਧਾ ਹੋ ਗਿਆ ਹੈ। ਇਸ ਸਮੇਂ ਕੱਦੂ ਤੇ ਲੌਕੀ 80 ਤੋਂ 100 ਰੁਪਏ ਪ੍ਰਤੀ ਕਿਲੋ, ਟਮਾਟਰ 80 ਰੁਪਏ, ਸ਼ਿਮਲਾ ਮਿਰਚ 120 ਰੁਪਏ, ਮਟਰ 240 ਰੁਪਏ, ਮਸ਼ਰੂਮ ਦਾ ਪੈਕੇਟ 50 ਰੁਪਏ, ਧਨੀਆ 400 ਰੁਪਏ ਪ੍ਰਤੀ ਕਿਲੋ, ਗੋਭੀ 80 ਰੁਪਏ ਪ੍ਰਤੀ ਕਿਲੋ ਮਿਲ ਰਹੀ ਹੈ। ਇਸੇ ਤਰ੍ਹਾਂ ਪਿਆਜ਼ 50 ਰੁਪਏ ਪ੍ਰਤੀ ਕਿਲੋ ਤੇ ਆਲੂ 30 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਇਸੇ ਤਰ੍ਹਾਂ ਫਲਾਂ ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਪਪੀਤਾ 80 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ, ਜਦੋਂ ਕਿ ਸੇਬ 200 ਰੁਪਏ, ਕਸ਼ਮੀਰੀ ਸੇਬ 300 ਰੁਪਏ ਵਿਕ ਰਿਹਾ ਹੈ। ਇਸੇ ਤਰ੍ਹਾਂ ਅੰਬ, ਆਲੂਬੁਖਾਰਾ, ਆੜੂ ਦੀਆਂ ਕੀਮਤਾਂ ਵਿੱਚ ਵੀ ਬਹੁਤ ਜਿਆਦਾ ਵਾਧਾ ਹੋ ਗਿਆ ਹੈ ਅਤੇ ਇਹ ਫਲ ਤੇ ਸਬਜੀਆਂ ਆਮ ਵਿਅਕਤੀ ਦੀ ਪਹੁੰਚ ਤੋਂ ਬਾਹਰ ਹੋ ਗਏ ਹਨ।
ਆਮ ਲੋਕ ਅਕਸਰ ਮਹਿੰਗਾਈ ਵਿੱਚ ਵਾਧੇ ਨੂੰ ਕੁਦਰਤੀ ਵਰਤਾਰਾ ਸਮਝਦੇ ਹਨ ਪਰ ਇਹ ਮਹਿੰਗਾਈ ਸਿਰਫ ਸਰਕਾਰ ਦੀਆਂ ਗਲਤ ਨੀਤੀਆਂ ਜਾਂ ਸਰਕਾਰ ਦੇ ਅਵੇਸਲੇਪਣ ਨਾਲ ਵਧਦੀ ਹੈ। ਭਾਰਤ ਵਿੱਚ ਸਰਕਾਰ ਭਾਵੇਂ ਕਿਸੇ ਵੀ ਪਾਰਟੀ ਦੀ ਹੋਵੇ ਪਰ ਹਰ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਪੱਖ ਵਿੱਚ ਨੀਤੀਆਂ ਬਣਾਉਂਦੀ ਹੈ, ਕਿਉਂਕਿ ਇਹ ਉਦਯੋਗਪਤੀ ਤੇ ਵਪਾਰੀ ਚੋਣਾਂ ਵੇਲੇ ਸਿਆਸੀ ਪਾਰਟੀਆਂ ਨੂੰ ਫੰਡ ਦਿੰਦੇ ਹਨ, ਜਿਸ ਕਰਕੇ ਸਰਕਾਰ ਬਣਨ ਤੋਂ ਬਾਅਦ ਰਾਜ ਕਰ ਰਹੀ ਸਿਆਸੀ ਪਾਰਟੀ ਉਦਯੋਗਪਤੀਆਂ ਅਤੇ ਵਪਾਰੀਆਂ ਦੇ ਪੱਖ ਵਿੱਚ ਨੀਤੀਆਂ ਬਣਾ ਕੇ ਉਹਨਾਂ ਨੂੰ ਲਾਭ ਦਿੰਦੀ ਹੈ, ਜਿਸ ਕਰਕੇ ਇਹ ਉਦਯੋਗਪਤੀ ਅਤੇ ਵਪਾਰੀ ਆਪਣੇ ਸਮਾਨ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਮੋਟਾ ਮੁਨਾਫਾ ਕਮਾਉਂਦੇ ਹਨ। ਇਹਨਾਂ ਵਪਾਰੀਆਂ ਵਲੋਂ ਬਾਜਾਰ ਵਿੱਚ ਕਿਸੇ ਚੀਜ ਦੀ ਨਕਲੀ ਥੁੜ ਪੈਦਾ ਕਰਕੇ ਵੀ ਉਸ ਦੀਆਂ ਕੀਮਤਾਂ ਵਧਾ ਦਿੱਤੀਆਂ ਜਾਂਦੀਆਂ ਹਨ, ਜਿਸ ਦਾ ਸਿੱਧਾ ਬੋਝ ਆਮ ਲੋਕਾਂ ਤੇ ਪੈਂਦਾ ਹੈ।
ਹੈਰਾਨੀ ਦੀ ਗੱਲ ਇਹ ਵੀ ਹੈ ਕਿ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਵਿਰੁੱਧ ਕੋਈ ਵੀ ਸਿਆਸੀ ਪਾਰਟੀ ਕੁਝ ਨਹੀਂ ਬੋਲ ਰਹੀ। ਕੇਂਦਰ ਵਿੱਚ ਕਾਂਗਰਸ ਸਰਕਾਰ ਹੋਣ ਸਮੇਂ ਮਹਿੰਗਾਈ ਵਿਰੁਧ ਭਾਜਪਾ ਨੇ ਦੇਸ਼ ਵਿਆਪੀ ਅੰਦੋਲਨ ਕੀਤਾ ਸੀ। ਹੁਣ ਕੇਂਦਰ ਵਿੱਚ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਦੀ ਸਰਕਾਰ ਹੈ, ਪਰ ਮਹਿੰਗਾਈ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮਹਿੰਗਾਈ ਵਿੱਚ ਵਾਧੇ ਸਬੰਧੀ ਸੱਤਾਧਾਰੀ ਪਾਰਟੀ ਦੇ ਆਗੂ ਅਕਸਰ ਅਜੀਬ ਜਿਹੇ ਤਰਕ ਦੇਣ ਲੱਗਦੇ ਹਨ ਜਦੋਂਕਿ ਮਹਿੰਗਾਈ ਵਿੱਚ ਲਗਾਤਾਰ ਵਾਧਾ ਹੋਣ ਕਾਰਨ ਆਮ ਲੋਕਾਂ ਦਾ ਘਰੇਲੂ ਬਜਟ ਹਿਲ ਗਿਆ ਹੈ ਅਤੇ ਉਹਨਾਂ ਲਈਆਪਣੈ ਰੋਜਾਨਾ ਖਰਚੇ ਕਰਨੇ ਵੀ ਔਖੇ ਹੋ ਗਏ ਹਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
