Connect with us

Mohali

ਮੁਹਾਲੀ ਵਿੱਚ ਸਾਲੇ ਵਲੋਂ ਦੋਸਤ ਨਾਲ ਮਿਲ ਕੇ ਜੀਜੇ ਦਾ ਕਤਲ

Published

on

ਜਾਇਦਾਦ ਨਾ ਮਿਲਣ ਦੀ ਰੰਜਿਸ਼ ਕਾਰਨ ਮ੍ਰਿਤਕ ਦੇ ਦਫਤਰ ਵਿੱਚ ਚਾਕੂ ਮਾਰ ਕੇ ਕੀਤਾ ਕਤਲ

ਐਸ ਏ ਐਸ ਨਗਰ, 19 ਅਗਸਤ (ਸ.ਬ.) ਥਾਣਾ ਸੁਹਾਣਾ ਅਧੀਨ ਪੈਂਦੇ ਸੈਕਟਰ 87 ਵਿੱਚ ਇੱਕ ਵਿਅਕਤੀ ਵਲੋਂ ਆਪਣੇ ਦੋਸਤ ਨਾਲ ਮਿਲ ਕੇ ਆਪਣੇ ਸਕੇ ਜੀਜੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵੱਜੋਂ ਹੋਈ ਹੈ ਜੋ ਸੈਕਟਰ 87 ਵਿੱਚ ਪ੍ਰਾਪਰਟੀ ਡੀਲਰ ਦਾ ਦਫਤਰਜ ਚਲਾਉਂਦਾ ਸੀ ਅਤੇ ਉਸਦਾ ਕਤਲ ਉਸੇ ਦਫਤਰ ਵਿੱਚ ਹੋਇਆ ਹੈ।

ਮੁਹਾਲੀ ਦੇ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਅਨੁਸਾਰ ਮ੍ਰਿਤਕ ਦੇ ਸਾਲੇ ਪ੍ਰਦੀਪ ਸਿੰਘ ਨੂੰ ਇਸ ਗੱਲ ਦੀ ਰੰਜਿਸ਼ ਸੀ ਕਿ ਮ੍ਰਿਤਕ ਅਮਨਦੀਪ ਸਿੰਘ ਉਸ ਦੇ ਨਾਮ ਪ੍ਰਾਪਰਟੀ ਨਹੀਂ ਹੋਣ ਦੇ ਰਿਹਾ ਅਤੇ ਇਸੇ ਰੰਜਿਸ਼ ਦੇ ਤਹਿਤ ਇਹ ਕਤਲ ਕੀਤਾ ਗਿਆ ਹੈ।

ਇਸ ਸਬੰਧੀ ਮ੍ਰਿਤਕ ਦੀ ਪਤਨੀ ਰਮਨਦੀਪ ਕੌਰ ਨੇ ਥਾਣਾ ਸੁਹਾਣਾ ਦੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਹ ਸੈਕਟਰ 66 ਬੀ ਵਿੱਚ ਆਪਣੇ ਪਤੀ ਅਮਨਦੀਪ ਸਿੰਘ ਅਤੇ ਦੋ ਲੜਕੀਆਂ ਸਮੇਤ ਰਹਿ ਰਹੀ ਹੈ। 2019 ਵਿੱਚ ਉਸ ਦਾ ਵਿਆਹ ਅਮਨਦੀਪ ਸਿੰਘ ਨਾਲ ਹੋਇਆ ਸੀ ਅਤੇ ਅਮਨਦੀਪ ਤੋਂ ਉਸ ਕੋਲ ਦੋ ਬੱਚੇ ਹਨ। ਉਸ ਦਾ ਅਤੇ ਅਮਨਦੀਪ ਸਿੰਘ ਦੋਵਾਂ ਦਾ ਇਹ ਦੂਜਾ ਵਿਆਹ ਹੈ। ਉਸ ਦੇ ਪਹਿਲੇ ਵਿਆਹ ਦਾ ਤਲਾਕ ਹੋ ਚੁੱਕਾ ਹੈ ਅਤੇ ਅਮਨਦੀਪ ਦਾ ਵੀ ਪਹਿਲੇ ਵਿਆਹ ਦਾ ਤਲਾਕ ਹੋ ਚੁੱਕਿਆ ਹੈ ਪ੍ਰੰਤੂ ਅਮਨਦੀਪ ਤੇ ਪਹਿਲੇ ਵਿਆਹ ਤੋਂ ਪਤਨੀ ਅਤੇ ਬੱਚਿਆਂ ਨਾਲ ਹਾਲੇ ਵੀ ਮੇਲ ਜੋਲ ਹੈ ਅਤੇ ਉਹ ਕਈ ਵਾਰ ਆਪਣੇ ਬੱਚਿਆਂ ਨੂੰ ਮਿਲਣ ਲਈ ਜਾਂਦਾ ਸੀ।

ਰਮਨਦੀਪ ਕੌਰ ਮੁਤਾਬਕ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਸਾਰੀ ਜ਼ਮੀਨ ਜਾਇਦਾਦ ਉਸਦੀ ਮਾਤਾ ਸਵਰਨਜੀਤ ਕੌਰ ਦੇ ਨਾਮ ਹੋ ਗਈ ਸੀ। ਉਸਦੀ ਮਾਤਾ ਸਵਰਨਜੀਤ ਕੌਰ ਨੇ ਉਸ ਨੂੰ ਸਾਰੀ ਪ੍ਰਾਪਰਟੀ ਦੀ ਵਾਰਸ ਇਸ ਲਈ ਬਣਾਇਆ ਹੋਇਆ ਹੈ, ਕਿਉਂਕਿ ਉਸ ਦਾ ਭਰਾ ਪ੍ਰਦੀਪ ਸਿੰਘ ਮਾੜੀ ਸੰਗਤ ਵਿੱਚ ਪੈ ਗਿਆ ਸੀ ਜਿਸ ਕਰਕੇ ਉਸਦੀ ਮਾਤਾ ਸਵਰਨਜੀਤ ਕੌਰ ਨੇ ਉਸਦੇ ਭਰਾ ਪ੍ਰਦੀਪ ਸਿੰਘ ਨੂੰ ਜਮੀਨ ਜਾਇਦਾਦ ਦਾ ਵਾਰਸ ਨਹੀਂ ਬਣਾਇਆ। ਉਸ ਦੀ ਮਾਤਾ ਸਵਰਨਜੀਤ ਕੌਰ ਦੇ ਨਾਮ ਤੇ ਸੈਕਟਰ 87 ਵਿਖੇ ਦੋ ਕਨਾਲ ਜਮੀਨ ਹੈ ਜਿਸ ਵਿੱਚ ਉਸਦੇ ਪਤੀ ਅਮਨਦੀਪ ਸਿੰਘ ਨੇ ਪ੍ਰਾਪਰਟੀ ਡੀਲਰ ਦਾ ਦਫਤਰ ਅਤੇ ਫਾਰਮ ਹਾਊਸ ਬਣਾਇਆ ਹੋਇਆ ਹੈ।

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਸ ਫਾਰਮ ਹਾਊਸ ਦਾ ਨਾਮ ਓਲਡ ਫਾਰਮ ਹਾਊਸ ਰੱਖਿਆ ਹੋਇਆ ਹੈ ਜਿੱਥੇ ਉਸਦਾ ਪਤੀ ਪ੍ਰਾਪਰਟੀ ਦੀ ਖਰੀਦੋ ਫਰੋਖਤ ਦੇ ਕੰਮ ਲਈ ਮੀਟਿੰਗਾਂ ਕਰਦੇ ਹਨ। ਉਹ ਵੀ ਇਸ ਦਫਤਰ ਵਿੱਚ ਹਰ ਰੋਜ਼ ਆਉਂਦੀ ਜਾਂਦੀ ਰਹਿੰਦੀ ਹੈ। ਸ਼ਿਕਾਇਤਕਰਤਾ ਅਨੁਸਾਰ ਬੀਤੀ ਸ਼ਾਮ ਉਸ ਦਾ ਭਰਾ ਪ੍ਰਦੀਪ ਸਿੰਘ ਆਪਣੇ ਦੋਸਤ ਦੇ ਨਾਲ ਉਹਨਾਂ ਦੇ ਸੈਕਟਰ 87 ਮੁਹਾਲੀ ਵਿਚਲੇ ਦਫਤਰ ਵਿੱਚ ਆਇਆ ਅਤੇ ਉਸਦੇ ਪਤੀ ਅਮਨਦੀਪ ਸਿੰਘ ਨੂੰ ਕਹਿਣ ਲੱਗਾ ਕਿ ਤੂੰ ਮੇਰੀ ਮਾਤਾ ਦੀ ਪ੍ਰਾਪਰਟੀ ਦੀ ਵਸੀਅਤ ਮੇਰੇ ਨਾਮ ਨਹੀਂ ਹੋਣ ਦੇ ਰਿਹਾ। ਇਸ ਰੰਜਿਸ਼ ਨੂੰ ਲੈ ਕੇ ਉਸਦੇ ਭਰਾ ਪ੍ਰਦੀਪ ਸਿੰਘ ਨੇ ਆਪਣੇ ਡੱਬ ਵਿੱਚੋਂ ਚਾਕੂ ਕੱਢਿਆ ਅਤੇ ਉਸਦੇ ਪਤੀ ਤੇ ਵਾਰ ਕਰ ਦਿੱਤਾ।

ਸ਼ਿਕਾਇਤਕਰਤਾ ਅਨੁਸਾਰ ਉਸ ਦਾ ਪਤੀ ਆਪਣੀ ਜਾਨ ਬਚਾਉਣ ਲਈ ਦਫਤਰ ਤੋਂ ਬਾਹਰ ਪਿਛਲੇ ਪਾਸੇ ਭੱਜਿਆ ਪਰੰਤੂ ਪ੍ਰਦੀਪ ਸਿੰਘ ਅਤੇ ਉਹਦਾ ਦੋਸਤ ਉਸਦੇ ਪਤੀ ਦੇ ਪਿੱਛੇ ਭੱਜੇ ਅਤੇ ਪ੍ਰਦੀਪ ਦੇ ਦੋਸਤ ਨੇ ਉਸਦੇ ਪਤੀ ਨੂੰ ਫੜ ਲਿਆ। ਇਸ ਦੌਰਾਨ ਪ੍ਰਦੀਪ ਨੇ ਉਸਦੇ ਪਤੀ ਦੀ ਗਰਦਨ ਅਤੇ ਸਰੀਰ ਤੇ ਚਾਕੂ ਦੇ ਕਈ ਵਾਰ ਕੀਤੇ। ਪ੍ਰਦੀਪ ਦੇ ਦੋਸਤ ਨੇ ਉਸਦੇ ਪਤੀ ਦੇ ਸਿਰ ਵਿੱਚ ਰਾਡ ਮਾਰੀ ਅਤੇ ਫਿਰ ਛਾਤੀ ਤੇ ਰਾਡ ਦੇ ਕਈ ਵਾਰ ਕੀਤੇ। ਉਹ ਆਪਣੇ ਭਰਾ ਨੂੰ ਹਟਾਉਣ ਲਈ ਸਾਹਮਣੇ ਆਈ ਤਾਂ ਉਸ ਦਾ ਭਰਾ ਪ੍ਰਦੀਪ ਸਿੰਘ ਅਤੇ ਉਸਦਾ ਦੋਸਤ ਉਹਨਾਂ ਦੀ ਇਨੋਵਾ ਗੱਡੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਉਸ ਵੱਲੋਂ ਜਾਣਕਾਰਾਂ ਦੀ ਮਦਦ ਨਾਲ ਜ਼ਖਮੀ ਅਮਨਦੀਪ ਸਿੰਘ ਨੂੰ ਸੁਹਾਣਾ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਉਸਦੇ ਪਤੀ ਅਮਨਦੀਪ ਸਿੰਘ ਦੀ ਮੌਤ ਹੋ ਗਈ।

ਇਸ ਸਬੰਧੀ ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬਲ ਨੇ ਕਿਹਾ ਕਿ ਪੁਲੀਸ ਨੇ ਪ੍ਰਦੀਪ ਸਿੰਘ ਵਾਸੀ ਨਾਨੂ ਮਾਜਰਾ ਅਤੇ ਉਸਦੇ ਅਣਪਛਾਤੇ ਦੋਸਤ ਦੇ ਖਿਲਾਫ ਕਤਲ ਦੀ ਧਾਰਾ 103 ਅਤੇ 3(5) ਬੀਐਨਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਹਨਾਂ ਕਿਹਾ ਕਿ ਅਪਰਾਧੀਆਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending