Chandigarh
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ
ਕੇਂਦਰ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 20 ਅਗਸਤ (ਸ.ਬ.) ਕੇਂਦਰ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 9 ਨਵੇਂ ਐਡੀਸ਼ਨਲ (ਵਧੀਕ) ਜੱਜਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹਨਾਂ ਵਿੱਚ ਐਡਵੋਕੇਟ ਮੋਨਿਕਾ ਛਿੱਬਰ ਸ਼ਰਮਾ, ਹਰਮੀਤ ਸਿੰਘ ਦਿਓਲ, ਪ੍ਰਵਿੰਦਰ ਸਿੰਘ ਚੌਹਾਨ, ਰਾਜੇਸ਼ ਗੌੜ, ਪੂਜਾ ਚੋਪੜਾ, ਸੁਨੀਸ਼ ਬਿੰਦਲਿਸ਼, ਮਿੰਦਰਜੀਤ ਯਾਦਵ, ਦਿਵਿਆ ਸ਼ਰਮਾ, ਰਵਿੰਦਰ ਮਲਿਕ ਦਾ ਨਾਮ ਸ਼ਾਮਿਲ ਹੈ।
ਇਹ ਸਾਰੇ ਨਵ-ਨਿਯੁਕਤ ਜੱਜ ਅਹੁਦਾ ਸੰਭਾਲਣ ਦੀ ਮਿਤੀ ਤੋਂ ਅਗਲੇ ਦੋ ਸਾਲਾਂ ਦੀ ਮਿਆਦ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡੀਸ਼ਨਲ ਜੱਜ ਵਜੋਂ ਸੇਵਾਵਾਂ ਨਿਭਾਉਣਗੇ। ਇਨ੍ਹਾਂ ਨਿਯੁਕਤੀਆਂ ਨਾਲ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧੇਗੀ, ਜਿਸ ਨਾਲ ਪੈਂਡਿੰਗ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।
Chandigarh
ਗਮਾਡਾ ਨੇ 27 ਜਾਇਦਾਦਾਂ ਦੀ ਨਿਲਾਮੀ ਨਾਲ 5400 ਕਰੋੜ ਕਮਾਏ : ਹਰਦੀਪ ਸਿੰਘ ਮੁੰਡੀਆਂ
ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਹੋਵੇਗੀ ਆਮਦਨ
ਚੰਡੀਗੜ੍ਹ, 22 ਅਗਸਤ (ਸ.ਬ.) ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪ੍ਰਾਪਰਟੀਆਂ ਦੀ ਨਿਲਾਮੀ ਸਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿੱਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਾਪਰਟੀਆਂ ਹਾਸਲ ਕਰਨ ਲਈ ਬੋਲੀਕਾਰਾਂ ਵਿੱਚ ਹੋਏ ਜ਼ਬਰਦਸਤ ਮੁਕਾਬਲੇ ਕਾਰਨ 20 ਅਗਸਤ, 2026 ਨੂੰ ਖ਼ਤਮ ਹੋਣ ਵਾਲੀ ਨਿਲਾਮੀ 21 ਅਗਸਤ, 2026 ਨੂੰ ਤੜਕੇ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਸ਼ੁਰੂ ਹੋਈ ਇਸ ਨਿਲਾਮੀ ਵਿੱਚ ਕੁੱਲ 36 ਪ੍ਰਾਪਰਟੀਆਂ ਬੋਲੀ ਲਈ ਪੇਸ਼ ਕੀਤੀਆਂ ਗਈਆਂ ਸਨ। ਉਹਨਾਂ ਦੱਸਿਆ ਕਿ ਨਿਲਾਮੀ ਵਿੱਚ ਪੇਸ਼ ਕੀਤੀਆਂ ਪ੍ਰਾਪਰਟੀਆਂ ਦੀ ਰਾਖਵੀਂ ਕੀਮਤ 3872 ਕਰੋੜ ਰੱਖੀ ਗਈ ਸੀ ਅਤੇ ਇਨ੍ਹਾਂ ਪ੍ਰਾਪਰਟੀਆਂ ਨੂੰ ਨਿਲਾਮ ਕਰਕੇ ਅਥਾਰਟੀ ਨੇ ਕੁੱਲ 5391 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮਦਨ ਗਮਾਡਾ ਦੇ ਅਧਿਕਾਰ-ਖੇਤਰ ਅਧੀਨ ਆਉਂਦੇ ਇਲਾਕੇ ਵਿੱਚ ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਕੀਤੀ ਜਾਵੇਗੀ।
ਸ. ਮੁੰਡੀਆਂ ਨੇ ਕਿਹਾ ਕਿ ਵੱਡੇ ਨਿਵੇਸ਼ਕਾਂ ਵੱਲੋਂ ਮੁਹਾਲੀ ਵਿੱਚ ਨੇੜ ਭਵਿੱਖ ਵਿੱਚ ਆਪਣੇ ਪ੍ਰਾਜੈਕਟ ਸਥਾਪਤ ਕਰਨ ਨਾਲ ਸ਼ਹਿਰ ਦੀ ਜਿਥੇ ਰਾਸ਼ਟਰੀ ਪੱਧਰ ਤੇ ਨਿਵੇਕਲੀ ਪਛਾਣ ਬਣੇਗੀ, ਉਥੇ ਸੂਬੇ ਨੂੰ ਆਰਥਿਕ ਮਜ਼ਬੂਤੀ ਮਿਲੇਗੀ ਅਤੇ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਹੋਣਗੇ।
ਦੱਸਣਯੋਗ ਹੈ ਕਿ ਨਿਲਾਮ ਕੀਤੀਆਂ ਗਈਆਂ ਪ੍ਰਾਪਰਟੀਆਂ ਵਿੱਚ ਮੁਹਾਲੀ ਦੇ ਵੱਖ-ਵੱਖ ਸੈਕਟਰਾਂ/ਪ੍ਰਾਜੈਕਟਾਂ ਵਿਖੇ ਸਥਿਤ ਮਿਕਸ ਲੈਂਡ ਯੂਜ਼, ਹੋਟਲ, ਹਸਪਤਾਲ ਅਤੇ ਵਪਾਰਕ ਸਾਈਟਾਂ ਸ਼ਾਮਲ ਹਨ।
Chandigarh
2015 ਦੇ ਬੇਅਦਬੀ ਅਤੇ ਗੋਲੀਬਾਰੀ ਕਾਂਡ ਦੀ ਜਵਾਬਦੇਹੀ ਤੋਂ ਬਚਣ ਲਈ ਪੰਜਾਬ ਛੱਡਣ ਦੀ ਫਿਰਾਕ ਵਿੱਚ ਹਨ ਸੁਖਬੀਰ ਬਾਦਲ : ਬਲਤੇਜ ਪੰਨੂ
ਅਕਾਲੀ ਦਲ ਦੀ ਕਮਾਨ ਹਰਸਿਮਰਤ ਕੌਰ ਬਾਦਲ ਅਤੇ ਬਿਕਜਰਮ ਸਿੰਘ ਮਜੀਠੀਆ ਨੂੰ ਸੌਂਪਣ ਦੀ ਤਿਆਰੀ
ਚੰਡੀਗੜ੍ਹ, 22 ਅਗਸਤ (ਸ.ਬ.) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਹੈ ਕਿ ਅਕਾਲੀ ਲੀਡਰਸ਼ਿਪ ਵੱਲੋਂ ਲੋਕਾਂ ਦੀ ਰਾਇ ਨੂੰ ਗੁੰਮਰਾਹ ਕਰਨ ਅਤੇ ਸੁਖਬੀਰ ਸਿੰਘ ਬਾਦਲ ਨੂੰ ਸਿਆਸੀ ਬਚਾਅ ਦਾ ਰਸਤਾ ਦੇਣ ਲਈ ਭਾਜਪਾ ਨਾਲ ਗਠਜੋੜ ਬਾਰੇ ਰੌਲਾ ਚਲਾਇਆ ਜਾ ਰਿਹਾ ਹੈ।
ਇੱਕ ਵੀਡੀਓ ਸੰਦੇਸ਼ ਵਿੱਚ ਉਹਨਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਇਸ ਵੇਲੇ ਗਠਜੋੜ ਦੀ ਬਹਿਸ ਵਿੱਚ ਸਭ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਸੁਖਬੀਰ ਸਿੰਘ ਬਾਦਲ ਪੰਜਾਬ ਤੋਂ ਭੱਜਣ ਦੀ ਤਿਆਰੀ ਕਰ ਰਹੇ ਹਨ ਅਤੇ ਅਕਾਲੀ ਦਲ ਦੀ ਬਾਗਡੋਰ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਸੌਂਪਣ ਦੀ ਤਿਆਰੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਉਨ੍ਹਾਂ ਸਵਾਲਾਂ ਤੋਂ ਬਚ ਨਹੀਂ ਸਕਦਾ ਜੋ ਪੰਜਾਬ ਸਾਲਾਂ ਤੋਂ ਪੁੱਛ ਰਿਹਾ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ 2015 ਦੀਆਂ ਘਟਨਾਵਾਂ ਨਾਲ ਜੁੜੇ ਪੰਜਾਬ ਦੇ ਇਤਿਹਾਸ ਦੇ ਦਰਦਨਾਕ ਪੰਨੇ ਤੋਂ ਇਸ ਤਰ੍ਹਾਂ ਮੂੰਹ ਨਹੀਂ ਮੋੜ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਨਹੀਂ ਭੁੱਲੇ ਹਨ, ਅਤੇ ਨਾ ਹੀ ਉਹ ਸ਼ਾਂਤਮਈ ਧਰਨਿਆਂ ਤੇ ਬੈਠੇ ਲੋਕਾਂ ਤੇ ਕੀਤੇ ਗਏ ਅੱਤਿਆਚਾਰਾਂ ਨੂੰ ਭੁੱਲੇ ਹਨ।
ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਿਸ ਨੇ ਸੂਬੇ ਦਾ ਕਿੰਨਾ ਨੁਕਸਾਨ ਕੀਤਾ ਹੈ ਅਤੇ ਅਕਾਲੀ ਲੀਡਰਸ਼ਿਪ ਹੇਠ ਪੰਜਾਬ ਨੂੰ ਹੋਏ ਨੁਕਸਾਨ ਤੋਂ ਕੋਈ ਅਣਜਾਣ ਨਹੀਂ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਬਾਦਲ ਇਹ ਉਮੀਦ ਨਹੀਂ ਕਰ ਸਕਦਾ ਕਿ ਪੰਜਾਬੀ ਉਨ੍ਹਾਂ ਦੇ ਰਿਕਾਰਡ ਨੂੰ ਸਿਰਫ਼ ਇਸ ਲਈ ਭੁੱਲ ਜਾਣਗੇ ਕਿਉਂਕਿ ਪਾਰਟੀ ਹੁਣ ਇੱਕ ਹੋਰ ਗਠਜੋੜ ਬਾਰੇ ਚਰਚਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੇਅਦਬੀ ਦੀਆਂ ਘਟਨਾਵਾਂ, ਸ਼ਾਂਤਮਈ ਪ੍ਰਦਰਸ਼ਨਕਾਰੀਆਂ ਤੇ ਅੱਤਿਆਚਾਰ ਅਤੇ ਪਿਛਲੀਆਂ ਅਕਾਲੀ-ਭਾਜਪਾ ਸਰਕਾਰਾਂ ਦੀਆਂ ਨਾਕਾਮੀਆਂ ਚੰਗੀ ਤਰ੍ਹਾਂ ਯਾਦ ਹਨ।
Chandigarh
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ : ਮੋਹਿੰਦਰ ਭਗਤ
ਚੰਡੀਗੜ੍ਹ, 20 ਅਗਸਤ (ਸ.ਬ.) ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਉਹਨਾਂ ਕਿਹਾ ਕਿ ਪੈਸਕੋ ਅਧੀਨ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਉਪਲਬਧ ਕਰਵਾਇਆ ਗਿਆ ਹੈ।
ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਮੰਤਰੀ ਨੂੰ ਕਾਰਪੋਰੇਸ਼ਨ ਰਾਹੀਂ ਸਾਬਕਾ ਸੈਨਿਕਾਂ ਨੂੰ ਪ੍ਰਦਾਨ ਕੀਤੇ ਜਾ ਰਹੇ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੈਸਕੋ ਅਧੀਨ 23,500 ਤੋਂ ਵੱਧ ਮੁਲਾਜ਼ਮ ਸੇਵਾ ਨਿਭਾ ਰਹੇ ਹਨ।
ਮੰਤਰੀ ਨੇ ਅਧਿਕਾਰੀਆਂ ਨੂੰ ਪੈਸਕੋ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸਾਬਕਾ ਸੈਨਿਕਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਨ ਦੇ ਨਿਰਦੇਸ਼ ਦਿੱਤੇ।
-
National2 months agoਹਥਿਆਰਬੰਦ ਬਦਮਾਸ਼ਾਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ ਸੋਨਾ, ਨਗਦੀ ਅਤੇ ਕੀਮਤੀ ਸਮਾਨ ਲੁਟਿਆ
-
Mohali2 months ago3 ਦਿਨਾਂ ਵਿੱਚ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸਫਾਈ ਕਰਮਚਾਰੀ ਕਰਨਗੇ ਅਣਮਿੱਥੇ ਸਮੇਂ ਲਈ ਹੜਤਾਲ
-
Punjab2 months agoਗਾਹਲੜੀ ਹਾਈਡਲ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਖੇਤਾਂ ਵਿੱਚ ਵੜਿਆ ਪਾਣੀ
-
International2 weeks agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Chandigarh1 month agoਪੰਜਾਬ ਸਰਕਾਰ ਨੇ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ
-
National1 month agoਪਿਕਅੱਪ ਟਰੱਕ ਅਤੇ ਟਰੱਕ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀ
-
Chandigarh1 month agoਭਾਰਤ-ਅਮਰੀਕਾ ਦੇ ਵਪਾਰ ਸਮਝੌਤੇ ਖਿਲਾਫ਼ ਲੋਕ ਹਿੱਤ ਮਿਸ਼ਨ ਵੱਲੋਂ 22 ਜੁਲਾਈ ਨੂੰ ਬੜੌਦੀ ਟੋਲ ਪਲਾਜ਼ਾ ਕੀਤਾ ਜਾਵੇਗਾ ਮੁਫਤ
-
Chandigarh2 months agoਚੈਪਟਰ ਮੂਨਲਾਈਟ ਵਲੋਂ ਜੁਲਾਈ ਮਿਲਣ ਸਮਾਰੋਹ ਦਾ ਆਯੋਜਨ
