Connect with us

Mohali

ਮੁਹਾਲੀ ਇੰਡਸਟ੍ਰੀ ਐਸੋਸੀਏਸ਼ਨ ਦੀ ਮਿਹਨਤ ਸਦਕਾ ਸਵਰਗੀ ਰਾਮਨਾਥ ਪਾਸਵਾਨ ਦੀ ਵਿਧਵਾ ਨੂੰ ਮਿਲਿਆ ਇਨਸਾਫ

Published

on

ਈ ਐਸ ਆਈ ਸੀ ਨੇ ਮ੍ਰਿਤਕ ਰਾਮਨਾਥ ਪਾਸਵਾਨ ਦੇ ਮੌਤ ਦੇ ਕੇਸ ਨੂੰ ਸਵੀਕਾਰ ਕੀਤਾ

ਐਸ ਏ ਐਸ ਨਗਰ, 20 ਅਗਸਤ (ਸ.ਬ.) ਮੁਹਾਲੀ ਇੰਡਸਟ੍ਰੀ ਐਸੋਸੀਏਸ਼ਨ ਵਲੋਂ ਕੀਤੀ ਜਾ ਰਹੀ ਮਿਹਨਤ ਸਦਕਾ ਕਰਮਚਾਰੀ ਰਾਜ ਬੀਮਾ ਨਿਗਮ (ਈ ਐਸ ਆਈ ਸੀ) ਵਲੋਂ ਪਿਛਲੇ ਕਾਫੀ ਸਮੇਂ ਤੋਂ ਲਮਕ ਰਹੇ ਉਦਯੋਗਿਕ ਵਰਕਰ ਰਾਮਨਾਥ ਪਾਸਵਾਨ ਦੀ ਕੰਮ ਦੌਰਾਨ ਦਿਲ ਦਾ ਦੌਰਾ ਪੈਣਾ ਕਾਰਨ ਹੋਈ ਮੌਤ ਦੇ ਮਾਮਲੇ ਨੂੰ ਸਵੀਕਾਰ ਕਰ ਲਿਆ ਗਿਆ ਹੈ ਜਿਸਤੋਂ ਬਾਅਦ ਮ੍ਰਿਤਕ ਦੀ ਵਿਧਵਾ ਅਤੇ ਬੱਚਿਆਂ ਨੂੰ ਬਹੁਤ ਜਲਦੀ ਮਹੀਨਾਵਾਰ ਪੈਨਸ਼ਨ ਦੇ ਰੂਪ ਵਿੱਚ ਨਿਰਭਰ ਲਾਭ ਮਿਲਣਾ ਆਰੰਭ ਹੋ ਜਾਵੇਗਾ।

ਇਸ ਸੰਬੰਧੀ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਮੁਹਾਲੀ ਇੰਡਸਟ੍ਰੀ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੁਪਤਾ, ਜਨਰਲ ਸਕੱਤਰ ਰਾਕੇਸ਼ ਵਿਗ ਅਤੇ ਐਸੋਸੀਏਸ਼ਨ ਦੀ ਈ ਐਸ ਆਈ, ਪੀ ਐਫ ਅਤੇ ਲੇਬਰ ਲਾਅ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਅਤੇ ਹੋਰਨਾਂ ਉਦਯੋਗਪਤੀਆਂ ਨੇ ਕਿਹਾ ਕਿ ਐਸੋਸੀਏਸ਼ਨ ਤੇ ਅਹੁਦੇਦਾਰਾਂ ਵਲੋਂ ਬੀਤੀ 8 ਜੁਲਾਈ ਨੂੰ ਐਮ ਆਈ ਏ ਭਵਨ ਵਿਖੇ ਈਐਸਆਈਸੀ ਦੇ ਖੇਤਰੀ ਨਿਰਦੇਸ਼ਕ ਸ਼੍ਰੀ ਦੀਪਕ ਮਲਿਕ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬੀਮਾਯੁਕਤ ਵਿਅਕਤੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਦਫ਼ਤਰ ਵਿੱਚ ਪਏ ਲੰਬਿਤ ਨਿਰਭਰ ਲਾਭ ਕੇਸਾਂ ਬਾਰੇ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਸੀ।

ਉਨ੍ਹਾਂ ਦੱਸਿਆ ਕਿ ਐਮ ਆਈ ਏ ਟਾਸਕ ਫੋਰਸ ਦੇ ਨਿਰੰਤਰ ਦਖਲ ਅਤੇ ਪ੍ਰੇਰਨਾ ਸਦਕਾ ਈ ਐਸ ਆਈ ਸੀ ਨੇ 18 ਅਗਸਤ ਨੂੰ ਸਵਰਗੀ ਰਾਮਨਾਥ ਪਾਸਵਾਨ ਦੇ ਮੌਤ ਦੇ ਕੇਸ ਨੂੰ ਸਵੀਕਾਰ ਕਰ ਲਿਆ ਹੈ। ਸz. ਜਸਬੀਰ ਸਿੰਘ ਨੇ ਦੱਸਿਆ ਕਿ ਐਮ ਆਈ ਏ ਟਾਸਕ ਫੋਰਸ ਦੇ ਦਖਲ ਅਤੇ ਸਮਝਾਉਣ ਤੋਂ ਬਾਅਦ, ਈ ਐਸ ਆਈ ਸੀ ਨੇ ਬੀਮਾਯੁਕਤ ਵਿਅਕਤੀ ਸਵਰਗੀ ਰਾਮਨਾਥ ਪਾਸਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਨੂੰ ਰੁਜ਼ਗਾਰ ਸੱਟ ਦੇ ਮਾਮਲੇ ਵਜੋਂ ਸਵੀਕਾਰ ਕਰ ਲਿਆ ਹੈ। ਹੁਣ ਉਹਨਾਂ ਦੀ ਵਿਧਵਾ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਮਹੀਨਾਵਾਰ ਪੈਨਸ਼ਨ ਦੇ ਰੂਪ ਵਿੱਚ ਨਿਰਭਰ ਲਾਭ ਮਿਲਣਗੇ ਜੋ ਕਿ ਸਵਰਗੀ ਰਾਮਨਾਥ ਪਾਸਵਾਨ ਦੁਆਰਾ ਲਈ ਕੱਢੀ ਗਈ ਆਖਰੀ ਤਨਖਾਹ ਦੇ 90 ਫੀਸਦੀ ਦੇ ਬਰਾਬਰ ਹੈ। ਉਹਨਾਂ ਉਮੀਦ ਜਾਹਿਰ ਕੀਤੀ ਕਿ ਈ ਐਸ ਆਈ ਸੀ ਵਲੋਂ ਬਿਨਾਂ ਕਿਸੇ ਦੇਰੀ ਦੇ ਲੰਬਿਤ ਨਿਰਭਰ ਲਾਭ ਕੇਸਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਈਐਸਆਈਸੀ ਹਾਦਸੇ ਦੇ ਮਾਮਲੇ ਨੂੰ ਰੁਜ਼ਗਾਰ ਸੱਟ ਦੇ ਮਾਮਲੇ ਵਜੋਂ ਸਵੀਕਾਰ ਕਰਨ ਲਈ ਤਿਆਰ ਨਹੀਂ ਹੈ ਕਿਉਂਕਿ ਮੌਤ ਦਾ ਕਾਰਨ ਦਿਲ ਦਾ ਦੌਰਾ ਹੈ। ਹਾਦਸੇ ਦਾ ਮਾਮਲਾ ਈਐਸਆਈਸੀ, ਖੇਤਰੀ ਦਫ਼ਤਰ, ਚੰਡੀਗੜ੍ਹ ਵਿੱਚ ਪਿਛਲੇ 9 ਮਹੀਨਿਆਂ ਤੋਂ ਪੈਂਡਿੰਗ ਸੀ ਅਤੇ ਐਮਆਈਏ ਨੇ ਖੇਤਰੀ ਦਫ਼ਤਰ, ਈਐਸਆਈਸੀ ਨੂੰ ਇਹ ਯਕੀਨ ਦਿਵਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਹੈ ਕਿ ਡਿਊਟੀ ਸਮੇਂ ਦੌਰਾਨ ਕੰਮ ਵਾਲੀ ਥਾਂ ਤੇ ਬੀਮਿਤ ਕਰਮਚਾਰੀ ਦੀ ਮੌਤ ਈਐਸਆਈ ਐਕਟ ਦੇ ਉਪਬੰਧਾਂ ਅਨੁਸਾਰ ਰੁਜ਼ਗਾਰ ਸੱਟ ਦਾ ਮਾਮਲਾ ਹੈ।

ਇਸ ਮੌਕੇ ਸ਼੍ਰੀ ਵਿਗ ਨੇ ਐਮ ਆਈ ਏ ਟਾਸਕ ਫੋਰਸ ਵਲੋਂ ਕੀਤੇ ਜਾਣ ਵਾਲੇ ਕੰਮਾਂ ਦੇ ਰੋਡ ਮੈਪ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੰਬਿਤ ਮਾਮਲਿਆਂ ਨੂੰ ਹੱਲ ਕਰਨ ਲਈ ਰਚਨਾਤਮਕ ਅਤੇ ਸੰਸਥਾਗਤ ਤਰੀਕੇ ਨਾਲ ਕਾਰਵਾਈ ਕਰਦਿਆਂ ਮੁੱਦਿਆਂ ਦੇ ਸਮੇਂ ਸਿਰ ਨਿਪਟਾਰੇ ਲਈ ਈ ਐਸ ਆਈ ਸੀ, ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨਾਲ ਰਾਬਤਾ ਰੱਖ ਕੇ ਇਹਨਾਂ ਨੂੰ ਹਲ ਕਰਵਾਇਆ ਜਾਵੇਗਾ।

ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਥਾਨਕ ਪ੍ਰਸ਼ਾਸ਼ਨ ਅਤੇ ਨਗਰ ਨਿਗਮ ਤੋਂ ਮੰਗ ਕੀਤੀ ਕਿ ਉਦਯੋਗਿਕ ਖੇਤਰ ਦੀ ਮਾਨੀ ਹਾਲਤ ਵਿੱਚ ਸੁਧਾਰ ਲਈ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਨਗਰ ਨਿਗਮ ਵਲੋਂ ਧਿਆਨ ਨਾ ਦਿੱਤੇ ਜਾਣ ਕਾਰਨ ਉਦਯੋਗਿਕ ਖੇਤਰ ਵਿੱਚ ਕਈ ਥਾਵਾਂ ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਵੀ ਠੀਕ ਨਾ ਹੋਣ ਕਾਰਨ ਗੰਦਾ ਪਾਣੀ ਸੜਕਾਂ ਤੇ ਖੜ੍ਹਾ ਰਹਿੰਦਾ ਹੈ। ਪਿਛਲੇ ਲੰਬੇ ਸਮੇਂ ਤੋਂ ਸੜਕਾਂ ਦੀ ਲੋੜੀਂਦੀ ਮੁਰੰਮਤ ਨਾ ਹੋਣ ਕਾਰਨ ਸੜਕਾਂ ਦੀ ਮਾੜ ਹਾਲਤ ਹੈ। ਉਹਨਾਂ ਰੋਸ ਜਾਹਿਰ ਕੀਤਾ ਕਿ ਇਸ ਸੰਬੰਧੀ ਉਦਯੋਗਪਤੀਆਂ ਵਲੋਂ ਵਾਰ ਵਾਰ ਸ਼ਿਕਾਇਤਾਂ ਕੀਤੇ ਜਾਣ ਦੇ ਬਾਵਜੂਦ ਨਗਰ ਨਿਗਮ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਉਹਨਾਂ ਕਿਹਾ ਕਿ ਵਾਰ ਵਾਰ ਲੱਗਦੇ ਬਿਜਲੀ ਦੇ ਲੰਬੇ ਕੱਟਾਂ ਕਾਰਨ ਉਦਯੋਗਾਂ ਦੇ ਉਤਪਾਦਨ ਤੇ ਮਾੜਾ ਅਸਰ ਪੈਂਦਾ ਹੈ ਜਿਸ ਕਰਕੇ ਉਦਯੋਗਾਂ ਨੂੰ ਨੁਕਸਾਨ ਹੁੰਦਾ ਹੈ। ਉਹਨਾਂ ਉਦਯੋਗਿਕ ਖੇਤਰ ਵਿੱਚ ਸੁਰਖਿਆ ਦੇ ਲੋੜੀਂਦੇ ਪ੍ਰਬੰਧ ਕਰਨ, ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਕਰਨ ਅਤੇ ਲੋਕਲ ਬਸ ਸੇਵਾ ਦਾ ਦਾਇਰਾ ਵਧਾਊਣ ਦੀ ਵੀ ਮੰਗ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸz. ਕੇ ਐਸ ਮਾਹਲ, ਹਰਿੰਦਰ ਪਾਲ ਸਿੰਘ ਬਿਲਾ, ਪੀ ਐਸ ਸੇਠੀ, ਨਵਨੀਤ ਸਕਸੈਨਾ, ਐਮ ਕੇ ਚੁੱਘ, ਡਾ. ਆਈ ਐਸ ਕੰਗ, ਰਣਜੀਤਪਾਲ ਸਿੰਘ ਵੀ ਹਾਜ਼ਰ ਸਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending