Mohali
ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਦਾ ਵਿਖਿਆ ਵਿਆਪਕ ਅਸਰ
ਸੜਕਾਂ ਜਾਮ ਹੋਣ ਕਾਰਨ ਲੋਕ ਹੋਏ ਪਰੇਸ਼ਾਨ, ਬੰਦ ਸਮਾਪਤ ਹੋਣ ਤੇ ਦੁਪਹਿਰ 2 ਵਜੇ ਤੋਂ ਬਾਅਦ ਆਵਾਜਾਈ ਹੋਈ ਆਮ
ਐਸ ਏ ਐਸ ਨਗਰ, 21 ਅਗਸਤ (ਸ.ਬ.) ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਦਿੱਤਾ ਗਿਆ ‘ਪੰਜਾਬ ਬੰਦ’ ਦਾ ਸੱਦਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ ਹੈ। ਬੰਦ ਦੀ ਕਾਲ ਦੁਪਹਿਰ 2 ਵਜੇ ਤੱਕ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਜਨਜੀਵਨ ਅਤੇ ਆਵਾਜਾਈ ਮੁੜ ਆਮ ਵਾਂਗ ਸ਼ੁਰੂ ਹੋ ਗਈ।
ਪੰਜਾਬ ਬੰਦ ਦੌਰਾਨ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਉਨ੍ਹਾਂ ਨਾਲ ਜੁੜੇ ਮਾਮਲਿਆਂ ਵੱਲ ਸਰਕਾਰ ਦਾ ਧਿਆਨ ਖਿੱਚਣ ਲਈ ਵੱਡੇ ਪੱਧਰ ਤੇ ਪ੍ਰਦਰਸ਼ਨ ਅਤੇ ਰੋਸ ਮੁਜ਼ਾਹਰੇ ਕੀਤੇ ਗਏ। ਪੰਜਾਬ ਬੰਦ ਦੌਰਾਨ ਵੱਖ ਵੱਖ ਥਾਵਾਂ ਤੇ ਸਿੱਖ ਸੰਗਤਾਂ ਅਤੇ ਜਥੇਬੰਦੀਆਂ ਦੇ ਕਾਰਕੁਨ ਇਕੱਠੇ ਹੋਏ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕੀਤੀ।
ਪੰਜਾਬ ਦੇ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਵੇਰ ਤੋਂ ਹੀ ਬੰਦ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਕਈ ਥਾਵਾਂ ਤੇ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ, ਜਦਕਿ ਸਿੱਖ ਜਥੇਬੰਦੀਆਂ ਨਾਲ ਜੁੜੇ ਲੋਕਾਂ ਵੱਲੋਂ ਪ੍ਰਦਰਸ਼ਨ ਕਰਕੇ ਸਰਕਾਰ ਤੋਂ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਦੀ ਰਿਹਾਈ ਲਈ ਸਰਕਾਰਾਂ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਪੰਜਾਬ ਬੰਦ ਦੇ ਸੱਦੇ ਦੌਰਾਨ ਵੱਖ-ਵੱਖ ਥਾਵਾਂ ਤੇ ਆਵਾਜਾਈ ਵੀ ਪ੍ਰਭਾਵਿਤ ਰਹੀ। ਬੰਦ ਦੇ ਸਮਰਥਨ ਵਿੱਚ ਕਈ ਸਥਾਨਾਂ ਤੇ ਸੜਕਾਂ ਤੇ ਇਕੱਠ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਕੁਝ ਰੂਟਾਂ ਤੇ ਆਵਾਜਾਈ ਨੂੰ ਰੋਕਿਆ ਜਾਂ ਪ੍ਰਭਾਵਿਤ ਕੀਤਾ ਗਿਆ। ਹਾਲਾਂਕਿ ਦੁਪਹਿਰ 2 ਵਜੇ ਤੱਕ ਦਿੱਤੀ ਗਈ ਬੰਦ ਦੀ ਕਾਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਸਥਿਤੀ ਮੁੜ ਆਮ ਹੋਣ ਲੱਗੀ।
ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਰੋਡ ਗੋਲਡਨ ਗੇਟ ਤੇ ਆਵਾਜਾਈ ਬੰਦ ਕਰਨ ਦਾ ਯਤਨ ਕਰ ਰਹੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ ਮੰਨਾ, ਭਾਈ ਗਗਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਬੰਟੀ ਸਮੇਤ ਫੈਡਰੇਸ਼ਨ ਦੇ ਹੋਰ ਮੈਂਬਰਾਂ ਨੂੰ ਪੁਲੀਸ ਵੱਲੋਂ ਗੋਲਡਨ ਗੇਟ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਇਸ ਦੌਰਾਨ ਕੌਮੀ ਇਨਸਾਫ ਮੋਰਚੇ ਦੇ ਸੱਦੇ ਉੱਤੇ ਮੁਹਾਲੀ ਅਤੇ ਇਸ ਦੇ ਨਾਲ ਲੱਗਦੇ ਕਸਬਿਆਂ ਸੁਹਾਣਾ, ਕੁੰਬੜਾ, ਲਾਂਡਰਾਂ, ਭਾਗੋਮਾਜਰਾ, ਸਨੇਟਾ, ਬਨੂੜ ਵਿਖੇ ਸਮੁੱਚੇ ਬਾਜ਼ਾਰ ਮੁਕੰਮਲ ਤੌਰ ਉੱਤੇ ਬੰਦ ਰਹੇ। ਖਰੜ-ਮੁਹਾਲੀ ਕੌਮੀ ਮਾਰਗ ਉੱਤੇ ਗੋਪਾਲ ਸਵੀਟਸ ਦੇ ਨੇੜੇ ਮੋਰਚੇ ਦੇ ਸਮਰਥਕਾਂ ਵੱਲੋਂ ਜਾਮ ਲਗਾ ਕੇ ਆਵਾਜਾਈ ਠੱਪ ਕੀਤੀ ਗਈ ਸੀ। ਮੁਹਾਲੀ ਦੀ ਏਅਰਪੋਰਟ ਰੋਡ ਉੱਤੇ ਚੀਮਾ ਬਾਇਲਰਜ ਕੋਲ ਮੋਰਚੇ ਦੇ ਕਾਰਕੁਨਾਂ ਵੱਲੋਂ ਧਰਨਾ ਲਗਾ ਕੇ ਆਵਜਾਈ ਬੰਦ ਕੀਤੀ ਗਈ ਸੀ। ਇਸੇ ਤਰ੍ਹਾਂ ਹੀ ਫੇਜ਼ ਸੱਤ ਦੀਆਂ ਟਰੈਫਿਕ ਲਾਈਟਾਂ ਉੱਤੇ ਵੀ ਮੋਰਚੇ ਦੇ ਕਾਰਕੁਨਾਂ ਵੱਲੋਂ ਧਰਨਾ ਲਗਾ ਕੇ ਆਵਾਜਾਈ ਨੂੰ ਰੋਕਿਆ ਗਿਆ ਸੀ। ਬੰਦ ਦੇ ਸਮਰਥਨ ਵਿੱਚ ਕਈ ਥਾਵਾਂ ਤੇ ਦੁਕਾਨਾਂ ਬੰਦ ਰਹੀਆਂ, ਜਦਕਿ ਖਰੜ ਹਾਈਵੇ ਸਮੇਤ ਕਈ ਮੁੱਖ ਰਸਤਿਆਂ ਤੇ ਧਰਨੇ ਲਗਾ ਕੇ ਆਵਾਜਾਈ ਪ੍ਰਭਾਵਿਤ ਕੀਤੀ ਗਈ। ਇਸ ਕਾਰਨ ਸੜਕਾਂ ਤੇ ਲੰਬੇ ਜਾਮ ਲੱਗੇ ਰਹੇ ਅਤੇ ਆਮ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੁਹਾਲੀ ਸ਼ਹਿਰ ਵਿੱਚ ਵੀ ਬੰਦ ਦਾ ਅਸਰ ਸਾਫ਼ ਨਜ਼ਰ ਆਇਆ। ਜ਼ਿਆਦਾਤਰ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਦਿਖਾਈ ਦਿੱਤੀਆਂ ਅਤੇ ਸੜਕਾਂ ਤੇ ਆਮ ਦਿਨਾਂ ਦੇ ਮੁਕਾਬਲੇ ਆਵਾਜਾਈ ਵਿੱਚ ਵਿਘਨ ਪਿਆ। ਖਰੜ ਹਾਈਵੇ ਤੇ ਰਸਤੇ ਰੋਕੇ ਜਾਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਕਈ ਲੋਕਾਂ ਨੂੰ ਆਪਣੇ ਕੰਮਕਾਜ ਵਾਲੇ ਸਥਾਨਾਂ ਤੇ ਪਹੁੰਚਣ ਵਿੱਚ ਦੇਰੀ ਹੋਈ।
ਬੰਦ ਦੌਰਾਨ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਉੱਤੇ ਅਜੀਜ਼ਪੁਰ ਦੇ ਟੌਲ ਪਲਾਜ਼ਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ ਗਈ। ਬਨੂੜ ਤੋਂ ਲਾਂਡਰਾਂ ਵੱਲ ਨੂੰ ਆਉਂਦੇ ਕੌਮੀ ਮਾਰਗ ਉੱਤੇ ਦੈੜੀ ਦੇ ਏਅਰਪੋਰਟ ਰੋਡ ਦੇ ਚੌਕ ਉੱਤੇ ਧਰਨਾਕਾਰੀਆਂ ਵੱਲੋਂ ਜਾਮ ਲਗਾਇਆ ਗਿਆ। ਸਾਰੇ ਥਾਵਾਂ ਉੱਤੇ ਐਮਰਜੈਂਸੀ ਸੇਵਾਵਾਂ ਅਤੇ ਐਮਰਜੈਂਸੀ ਲਈ ਕਿਸੇ ਥਾਂ ਉੱਤੇ ਜਾ ਰਹੇ ਰਾਹਗੀਰਾਂ ਨੂੰ ਲੰਘਣ ਦੀ ਬਕਾਇਦਾ ਛੋਟ ਦਿੱਤੀ ਗਈ। ਬੱਸ ਆਵਾਜਾਈ ਬੰਦ ਹੋਣ ਕਾਰਨ ਸੜਕਾਂ ਉੱਤੇ ਪਹਿਲਾਂ ਹੀ ਆਵਾਜਾਈ ਨਾ ਮਾਤਰ ਰਹੀ।
ਦੁਪਹਿਰ 2 ਵਜੇ ਬੰਦ ਦੀ ਕਾਲ ਸਮਾਪਤ ਹੋਣ ਉਪਰੰਤ ਸਿੱਖ ਜਥੇਬੰਦੀਆਂ ਵੱਲੋਂ ਆਪਣੇ ਪ੍ਰਦਰਸ਼ਨ ਖਤਮ ਕਰ ਦਿੱਤੇ ਗਏ ਅਤੇ ਸੜਕਾਂ ਤੇ ਆਵਾਜਾਈ ਵੀ ਮੁੜ ਚਾਲੂ ਹੋ ਗਈ। ਬਾਜ਼ਾਰਾਂ ਅਤੇ ਹੋਰ ਵਪਾਰਕ ਅਦਾਰਿਆਂ ਦੇ ਵੀ ਹੌਲੀ-ਹੌਲੀ ਖੁੱਲ੍ਹਣ ਨਾਲ ਜਨਜੀਵਨ ਆਮ ਵਾਂਗ ਪਰਤ ਆਇਆ।
ਇਸ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਦੁਪਹਿਰ 2 ਵਜੇ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਇਸ ਦੌਰਾਨ ਸਿੱਖ ਜਥੇਬੰਦੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਆਪਣੀ ਮੰਗ ਸਰਕਾਰ ਤੱਕ ਪਹੁੰਚਾਈ ਅਤੇ ਇਸ ਮਾਮਲੇ ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
