Connect with us

Mohali

2027 ਵਿੱਚ ਵੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਣੇਗੀ ‘ਆਪ’ ਦੀ ਸਰਕਾਰ : ਕੁਲਵੰਤ ਸਿੰਘ

Published

on

ਸਰਕਾਰ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਜਾਹਿਰ ਕਰਦੀ ਹੈ ਲੋਕ ਮਿਲਣੀਆਂ ਵਿੱਚ ਕੀਤੀ ਜਾਂਦੀ ਸ਼ਮੂਲੀਅਤ

ਐਸ ਏ ਐਸ ਨਗਰ, 21ਅਗਸਤ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ 2027 ਵਿੱਚ ਹੋਣ ਵਾਲੀਆਂ ਚੋਣਾਂ ਤੋਂ ਬਾਅਦ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ ਬਣੇਗੀ। ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਤੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਦੇ ਵਿਚਾਰ ਜਾਣਨ ਲਈ ਸ਼ੁਰੂ ਕੀਤੇ ਗਏ ‘ਲੋਕ ਮਿਲਣੀ’ ਪ੍ਰੋਗਰਾਮਾਂ ਦੀ ਲੜੀ ਤਹਿਤ ਪਿੰਡ ਰਾਏਪੁਰ ਕਲਾਂ ਅਤੇ ਮੌਜਪੁਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਹਨਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਦੀ ਵੱਡੀ ਸ਼ਮੂਲੀਅਤ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ। ਇਸ ਮੌਕੇ ਉਹਨਾਂ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਚੱਲ ਰਹੇ ਤੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਾਢੇ ਚਾਰ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਅਤੇ ਉਤਸ਼ਾਹ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਅਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜ਼ਮੀਨੀ ਪੱਧਰ ਤੇ ਲੋਕਾਂ ਦੇ ਸੁਝਾਅ ਅਤੇ ਫੀਡਬੈਕ ਵੀ ਲਿਆ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਪਿੰਡ ਰਾਏਪੁਰ ਕਲਾਂ ਵਿੱਚ ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਨਾਲੀਆਂ ਦੀ ਉਸਾਰੀ ਲਈ 5 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸੇ ਮੁਹਿੰਮ ਤਹਿਤ ਲਾਂਡਰਾਂ ਰੋਡ ਤੋਂ ਫਿਰਨੀ ਤੱਕ ਸੜਕ ਦੀ ਮੁਰੰਮਤ ਲਈ 10 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਪਿੰਡ ਵਿੱਚ ਲਗਭਗ 8 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਵਾਲਾ ਚੌਂਕ ਤਿਆਰ ਕੀਤਾ ਗਿਆ ਹੈ, ਜਦਕਿ 4 ਲੋੜਵੰਦ ਪਰਿਵਾਰਾਂ ਦੀ ਮਦਦ ਲਈ ਸਾਢੇ 6 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਰਾਏਪੁਰ ਕਲਾਂ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਸਰਪੰਚ ਵਾਲੇ ਚੌਂਕ ਲਈ 5 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪਿੰਡ ਮੌਜਪੁਰ ਵਿੱਚ ਵੀ ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਗਲੀਆਂ-ਨਾਲੀਆਂ ਦੀ ਥਾਂ ਪਾਈਪ ਪਾਉਣ ਲਈ 5 ਲੱਖ ਰੁਪਏ ਜਾਰੀ ਕੀਤੇ ਗਏ ਹਨ। ਫਿਰਨੀ ਦੇ ਰਹਿੰਦੇ ਹਿੱਸੇ ਦੀ ਉਸਾਰੀ ਲਈ 7 ਲੱਖ ਰੁਪਏ, ਸਟਰੀਟ ਲਾਈਟਾਂ ਲਈ 4 ਲੱਖ ਰੁਪਏ ਅਤੇ ਲਿੰਕ ਰੋਡ ਤੋਂ ਸਕੂਲ ਤੱਕ ਪੇਵਰ ਲਗਾਉਣ ਲਈ 3 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਮੌਜਪੁਰ ਵਿੱਚ ਲਗਭਗ 35 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 2 ਲੋੜਵੰਦ ਪਰਿਵਾਰਾਂ ਲਈ 4 ਲੱਖ ਰੁਪਏ ਦੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਥਾਪਰ ਮਾਡਲ ਤਹਿਤ ਪਿੰਡ ਦੇ ਟੋਬੇ ਦਾ ਲਗਭਗ 16 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਆਰ ਪੀ ਸ਼ਰਮਾ, ਡਿਪਟੀ ਮੇਅਰ ਸz. ਹਰਪਾਲ ਸਿੰਘ ਚੰਨਾ, ਆਪ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਅਮਰਜੀਤ ਸਿੰਘ ਸਿੱਧੂ, ਹਰਪਾਲ ਸਿੰਘ ਗਰੇਵਾਲ, ਹਰਪਾਲ ਸਿੰਘ ਬਰਾੜ, ਗੁਰਪ੍ਰੀਤ ਸਿੰਘ ਬਰਿਆਲੀ, ਗੁਰਜੰਟ ਸਿੰਘ ਸਰਪੰਚ ਭਾਗੋਮਾਜਰਾ, ਮਨਪ੍ਰੀਤ ਸਿੰਘ ਬੈਰਮਪੁਰ, ਰਣਜੀਤ ਸਿੰਘ, ਲਖਮੀਰ ਸਿੰਘ ਸਰਪੰਚ ਰਾਏਪੁਰ ਕਲਾਂ, ਹਰਗੋਬਿੰਦ ਸਿੰਘ, ਸਲੀਮ ਖਾਨ ਪੰਚ, ਮੰਗਾ ਪੰਚ, ਗੁਰਜਿੰਦਰ ਸਿੰਘ ਪੰਚ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending