Connect with us

Mohali

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ

Published

on

ਐਸ ਏ ਐਸ ਨਗਰ, 22 ਅਗਸਤ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਰਜਿੰਦਰ ਸਿੰਘ ਸ੍ਰੀ ਤਰਨਤਾਰਨ ਸਾਹਿਬ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸਿੱਖ ਰਾਜ ਦੇ ਆਖਰੀ ਧੰਮ ਸਰਦਾਰ ਸ਼ਾਮ ਸਿੰਘ ਅਟਾਰੀ ਦੀ ਸ਼ਹੀਦੀ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਗਿਆਨੀ ਬੂਟਾ ਸਿੰਘ ਦੇਹਰਾਦੁਨ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਤਤਾ ਦਸਦੇ ਹੋਏ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।

ਇਸ ਤੋਂ ਇਲਾਵਾ ਭਾਈ ਬਲਦੇਵ ਸਿੰਘ ਦਮਦਮੀ ਟਕਸਾਲ ਸੀ ਅੰਮ੍ਰਿਤਸਰ ਸਾਹਿਬ, ਭਾਈ ਗੁਰਕਾਰਜ ਸਿੰਘ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਗੁਰਸੇਵਕ ਸਿੰਘ ਲੁਧਿਆਣਾ, ਭਾਈ ਜਗਪ੍ਰੀਤ ਸਿੰਘ (ਦਿੱਲੀ), ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਦਸਵੀਂ ਦੇ ਦਿਹਾੜੇ ਤੇ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।

Continue Reading

Mohali

ਜੀਰਕਪੁਰ ਵਿੱਚ ਪਤੀ-ਪਤਨੀ ਵੱਲੋਂ ਸਲਫਾਸ ਖਾ ਕੇ ਖੁਦਕੁਸ਼ੀ, ਮੌਕੇ ਤੋਂ 7 ਪੰਨਿਆਂ ਦਾ ਸੁਸਾਈਡ ਨੋਟ ਬਰਾਮਦ

Published

on

By

ਜੀਰਕਪੁਰ, 22 ਅਗਸਤ (ਸ.ਬ.) ਜ਼ੀਰਕਪੁਰ ਵਿੱਚ ਇੱਕ ਵਿਆਹੁਤਾ ਜੋੜੇ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਪਤੀ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕਾ ਦੀ ਪਛਾਣ ਬਰਨਾਲਾ ਦੇ ਤੱਖੇ ਦੀ ਪੱਤੀ (ਸੇਖਾਂ) ਦੀ ਰਹਿਣ ਵਾਲੀ ਗਗਨਦੀਪ ਕੌਰ ਵਜੋਂ ਹੋਈ ਹੈ। ਉਸ ਦਾ ਪਤੀ ਹਾਕਮ ਸਿੰਘ ਮਹਿਮਦਪੁਰ, ਬਰਨਾਲਾ ਦਾ ਰਹਿਣ ਵਾਲਾ ਸੀ। ਦੋਵਾਂ ਨੇ ਵਿਦੇਸ਼ ਜਾਣ ਲਈ ਵਿਆਹ ਕਰਵਾਇਆ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਜ਼ੀਰਕਪੁਰ ਦੇ ਇੱਕ ਪੀ ਜੀ ਵਿੱਚ ਰਹਿ ਰਹੇ ਸਨ।

ਪੁਲੀਸ ਨੂੰ ਮੌਕੇ ਤੋਂ 7 ਪੰਨਿਆਂ ਦਾ ਸੁਸਾਈਡ ਨੋਟ ਮਿਲਿਆ ਹੈ। ਇਸ ਵਿੱਚ ਵਿਦੇਸ਼ ਭੇਜਣ ਦੇ ਨਾਂ ਤੇ 36 ਲੱਖ ਰੁਪਏ ਦੀ ਠੱਗੀ ਦਾ ਦੋਸ਼ ਲਗਾਇਆ ਗਿਆ ਹੈ। ਪੁਲੀਸ ਨੂੰ ਮਿਲੇ ਸੁਸਾਈਡ ਨੋਟ ਵਿੱਚ ਹਾਕਮ ਸਿੰਘ ਨੇ ਦੋਸ਼ ਲਗਾਇਆ ਹੈ ਕਿ ਵਿਦੇਸ਼ ਭੇਜਣ ਵਾਲਾ ਏਜੰਟ ਉਸ ਦੇ ਸਕੂਲ ਦਾ ਸਹਿਪਾਠੀ ਸੀ। ਪੁਰਾਣੀ ਜਾਣ-ਪਛਾਣ ਹੋਣ ਕਰਕੇ ਜੋੜੇ ਨੇ ਉਸ ਤੇ ਭਰੋਸਾ ਕੀਤਾ। ਏਜੰਟ ਨੇ ਦੋਵਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 18-18 ਲੱਖ ਰੁਪਏ ਲਏ। ਇਸ ਤਰ੍ਹਾਂ ਜੋੜੇ ਨੇ ਉਸ ਨੂੰ ਕੁੱਲ 36 ਲੱਖ ਰੁਪਏ ਦਿੱਤੇ। ਹਾਲਾਂਕਿ, ਉਨ੍ਹਾਂ ਨੂੰ ਵਿਦੇਸ਼ ਨਹੀਂ ਭੇਜਿਆ ਗਿਆ ਅਤੇ ਰਕਮ ਵੀ ਵਾਪਸ ਨਹੀਂ ਕੀਤੀ ਗਈ।

ਰਕਮ ਵਾਪਸ ਨਾ ਮਿਲਣ ਕਰਕੇ ਜੋੜਾ ਮਾਨਸਿਕ ਤਣਾਅ ਵਿੱਚ ਸੀ। ਇਸੇ ਦੇ ਚੱਲਦਿਆਂ ਦੋਵਾਂ ਨੇ ਜ਼ੀਰਕਪੁਰ ਸਥਿਤ ਪੀਜੀ ਵਿੱਚ ਕਥਿਤ ਤੌਰ ਤੇ ਸਲਫਾਸ ਖਾ ਲਈ। ਜਿਸ ਤੋਂ ਬਾਅਦ ਦੋਵਾਂ ਦੀ ਹਾਲਤ ਵਿਗੜ ਗਈ। ਗਗਨਦੀਪ ਕੌਰ ਦੀ ਮੌਤ ਹੋ ਗਈ, ਜਦਕਿ ਹਾਕਮ ਸਿੰਘ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਨੇ ਵੀ ਦਮ ਤੋੜ ਦਿੱਤਾ।

Continue Reading

Mohali

ਗੁਰੂਨਾਨਕ ਕਾਲੋਨੀ ਵਿੱਚ ਨਾਬਾਲਗ ਕੁੜੀ ਨੂੰ ਲਗਾਈ ਅੱਗ, ਪੁਲੀਸ ਵਲੋਂ ਮਾਮਲਾ ਦਰਜ

Published

on

By

ਐਸ ਏ ਐਸ ਨਗਰ, 22 ਅਗਸਤ (ਸ.ਬ.) ਸਥਾਨਕ ਉਦਯੋਗਿਕ ਖੇਤਰ ਸੈਕਰ 74 ਵਿੱਚ ਸਥਿਤ ਮੁਹਾਲੀ ਸਥਿਤ ਗੁਰੂ ਨਾਨਕ ਕਾਲੋਨੀ ਵਿੱਚ ਇਕ ਨਾਬਾਲਗ ਕੁੜੀ ਨੂੰ ਉਸਦੇ ਘਰ ਵਿੱਚ ਵੜ ਕੇ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਾਰਦਾਤ ਦੌਰਾਨ ਕੁੜੀ ਦਾ ਸ਼ਰੀਰ 75 ਫੀਸਦੀ ਝੁਲਸ ਗਿਆ ਹੈ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।

ਇਸ ਸੰਬੰਧੀ ਪੁਲੀਸ ਵਲੋਂ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ ਤੇ ਮੁਲਜਮ ਦੀਪਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਲੜਕੀ ਦੇ ਪਿਤਾ ਅਨੁਸਾਰ ਮੁੱਖ ਮੁਲਜ਼ਮ ਕਾਫੀ ਸਮੇਂ ਤੋਂ ਨਾਬਾਲਗ ਕੁੜੀ ਤੇ ਜ਼ਬਰਦਸਤੀ ਗੱਲ ਕਰਨ ਦਾ ਦਬਾਅ ਬਣਾ ਰਿਹਾ ਸੀ ਅਤੇ ਬੀਤੇ ਦਿਨੀਂ ਮੁਲਜ਼ਮ ਨੇ ਉਨ੍ਹਾਂ ਦੇ ਘਰ ਦਾਖਿਲ ਹੋ ਕੇ ਕੁੜੀ ਨਾਲ ਛੇੜਛਾੜ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਪਰਿਵਾਰ ਦੀ ਮੁਲਜਮ ਨਾਲ ਹੱਥੋਪਾਈ ਵੀ ਹੋਈ ਸੀ ਜਿਸਤੋਂ ਬਾਅਦ ਤੋਂ ਕੁੜੀ ਨੂੰ ਉਸਦੇ ਚੁੰਗਲ ਵਿੱਚੋਂ ਛੁਡਾਇਆ ਗਿਆ ਸੀ।

ਸ਼ਿਕਾਇਤਕਰਤਾ ਅਨੁਸਾਰ ਉਹ ਆਪਣੇ ਘਰ ਤੋਂ ਕੰਮ ਤੇ ਗਿਆ ਸੀ ਜਿਸ ਦੌਰਾਨ ਦੀਪਕ ਦੁਬਾਰਾ ਉੱਥੇ ਪਹੁੰਚਿਆ। ਉਸ ਸਮੇਂ ਕੁੜੀ ਘਰ ਵਿੱਚ ਇਕੱਲੀ ਸੀ। ਇਸ ਦੌਰਾਨ ਦੀਪਕ ਨੇ ਕੁੜੀ ਤੇ ਤੇਲ ਛਿੜਕ ਕੇ ਅੱਗ ਲਗਾ ਦਿੱਤੀ। ਅੱਗ ਲੱਗਦੇ ਹੀ ਕੁੜੀ ਚੀਕਣ ਲੱਗ ਪਈ ਅਤੇ ਮੁਲਜਮ ਫਰਾਰ ਹੋ ਗਿਆ। ਕੁੜੀ ਦੀਆਂ ਚੀਕਾਂ ਸੁਣ ਕੇ ਗੁਆਂਢੀ ਮੌਕੇ ਤੇ ਪਹੁੰਚੇ ਤਾਂ ਦੇਖਿਆ ਕਿ ਕਮਰੇ ਦਾ ਦਰਵਾਜ਼ਾ ਬੰਦ ਸੀ। ਗੁਆਂਢੀਆਂ ਨੇ ਪਰਿਵਾਰ ਨੂੰ ਸੂਚਨਾ ਦਿੱਤੀ ਅਤੇ ਕੁੰਡਾ ਤੋੜ ਕੇ ਕੁੜੀ ਨੂੰ ਬਾਹਰ ਕੱਢਿਆ।

ਪਰਿਵਾਰ ਵਲੋਂ ਕੁੜੀ ਨੂੰ ਫੇਜ਼-6 ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੇ ਇਲਾਜ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।

ਪੀੜਤਾ ਦੇ ਪਿਤਾ ਨੇ ਦੱਸਿਆ ਕਿ ਮੁਲਜ਼ਮ ਕਾਫੀ ਸਮੇਂ ਤੋਂ ਕੁੜੀ ਨੂੰ ਪਰੇਸ਼ਾਨ ਕਰ ਰਿਹਾ ਸੀ ਅਤੇ ਕਈ ਵਾਰ ਰਾਹ ਚਲਦੇ ਛੇੜਛਾੜ ਕਰਦਾ ਸੀ। ਇਕ ਮਹੀਨਾ ਪਹਿਲਾਂ ਉਨ੍ਹਾਂ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ, ਪਰ ਉਦੋਂ ਮੁਲਜ਼ਮ ਨੇ ਮਾਫ਼ੀ ਮੰਗ ਲਈ ਸੀ।

ਇਸ ਸੰਬੰਧੀ ਸੰਪਰਕ ਕਰਨ ਤੇ ਡੀ ਐਸ ਪੀ ਸਿਟੀ 1 ਸz. ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ ਤੇ ਦੀਪਕ ਕੁਮਾਰ ਨਾਮ ਦੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲੀਸ ਵਲੋਂ ਆਰੋਪੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Mohali

ਪੰਜਾਬੀ ਕਵੀ ਅਤੇ ਮੁਹਾਲੀ ਦੇ ਸੀਨੀਅਰ ਪੱਤਰਕਾਰ ਧਰਮਪਾਲ ਉਪਾਸ਼ਕ ਦਾ ਦਿਹਾਂਤ

Published

on

By

ਵੱਖ ਵੱਖ ਸੰਸਥਾਵਾਂ ਵਲੋਂ ਦੁਖ ਦਾ ਪ੍ਰਗਟਾਵਾ

ਐਸ ਏ ਐਸ ਨਗਰ, 22 ਅਗਸਤ (ਸ.ਬ.) ਪੰਜਾਬੀ ਕਵੀ ਧਰਮਪਾਲ ਉਪਾਸ਼ਕ ਦਾ ਪੀ ਜੀ ਆਈ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ। ਉਹ 83 ਸਾਲ ਦੇ ਸਨ। ਉਹ ਪੰਜਾਬ ਟਰੈਕਟਰ ਵਿੱਚ ਨੌਕਰੀ ਲਈ 1973 ਵਿੱਚ ਮੁਹਾਲੀ ਆਏ ਸਨ ਅਤੇ ਵਰਕਰਜ਼ ਯੂਨੀਅਨ ਦੇ ਪਹਿਲੇ ਪ੍ਰਧਾਨ ਸਨ। ਉਹ ਪੰਜਾਬੀ ਸਾਹਿਤ ਸਭਾ ਅਤੇ ਪ੍ਰੈਸ ਕਲੱਬ ਮੁਹਾਲੀ ਦੇ ਵੀ ਪ੍ਰਧਾਨ ਰਹੇ।

ਉਨ੍ਹਾਂ ਦੀ ਪਹਿਲੀ ਕਾਵਿ ਕਿਤਾਬ ‘ਗੁੰਮਸ਼ੁਦਾ ਪੈੜ੍ਹਾਂ’ ਸੇਵਾ ਮੁਕਤੀ ਦੇ ਤੋਹਫ਼ੇ ਵਜੋਂ ਪੱਚੀ ਸਾਲ ਪਹਿਲਾ ਛਪੀ ਅਤੇ ਦੂਜੀ ਇਸੇ ਸਾਲ ਜਨਮ ਦਿਨ ਤੇ 20 ਜੁਲਾਈ ਨੂੰ ਰਿਲੀਜ਼ ਕੀਤੀ ਗਈ ਸੀ। ਉਨ੍ਹਾਂ ਗੁਰਸ਼ਰਨ ਸਿੰਘ ਦੇ ਬਲਰਾਜ ਸਾਹਨੀ ਪ੍ਰਕਾਸ਼ਨ ਲਈ ਵੀ ਪੁਸਤਕਾਂ ਸੰਪਾਦਤ ਕੀਤੀਆਂ ਸਨ।

ਧਰਮਪਾਲ ਉਪਾਸ਼ਕ ਨਕਸਲੀ ਲਹਿਰ ਦੇ ਪਰਮੁੱਖ ਸਾਹਿਤਕਾਰਾਂ ਵਿੱਚ ਸ਼ਾਮਲ ਸਨ ਅਤੇ ਪਾਸ਼ ਦੀ ਸੰਪਾਦਨਾ ਹੇਠ ਛਪਣ ਵਾਲ਼ੇ ਪਰਚੇ ‘ਸਿਆੜ’ ਦੇ ਸਹਾਇਕ ਸੰਪਾਦਕ ਸਨ। ਉਨ੍ਹਾਂ ਦੀ ਪ੍ਰੇਰਨਾ ਤੇ ਉਤਸ਼ਾਹ ਸਦਕਾ ਪੁੱਤਰ ਕੁਮਾਰ ਪਵਨਦੀਪ ਤੇ ਅਨੀਤਾ ਸ਼ਬਦੀਸ਼ ਨਾਟ ਜਗਤ ਨਾਲ਼ ਜੁੜੇ ਸਨ। ਉਨ੍ਹਾਂ ਦੇ ਛੋਟੇ ਪੁੱਤਰ ਸੰਦੀਪ ਕੁਮਾਰ ਵੀ ਥੋੜੀ ਦੇਰ ਨਾਟਕ ਦੀ ਦੁਨੀਆਂ ਦਾ ਹਿੱਸਾ ਰਹੇ ਸਨ। ਉਨ੍ਹਾਂ ਦੀ ਪਤਨੀ ਸੀਤਾ ਦੇਵੀ ਸੋਸ਼ਲ ਵਰਕਰ ਸਨ ਅਤੇ ਮੁਹਾਲੀ ਮਿਊਸਪਲ ਕਮੇਟੀ ਲਈ ਚੁਣੇ ਗਏ ਸਨ।

ਉਨ੍ਹਾਂ ਦੇ ਦੋਵੇਂ ਪੁੱਤਰ ਅਮਰੀਕਾ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ 2:00 ਵਜੇ ਮੁਹਾਲੀ (ਨੇੜੇ ਬਲੌਂਗੀ) ਹੋਵੇਗਾ ਅਤੇ ਅੰਤਿਮ ਸਫ਼ਰ 1:30 ਵਜ਼ੇ, ਐਚ ਈ-325,ਫੇਜ਼-5, ਮੁਹਾਲੀ ਤੋਂ ਹੋਵੇਗਾ।

ਇਪਟਾ, ਪੰਜਾਬ ਨੇ ਧਰਮ ਪਾਲ ਉਪਸ਼ਕ ਦੇ ਵਿਛੋੜੇ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਹਨਾਂ ਦੇ ਵਿਛੋੜੇ ਨਾਲ ਪੰਜਾਬੀ ਸਾਹਿਤ ਅਤੇ ਪੱਤਰਕਾਰੀ ਦਾ ਖੇਤਰ ਇਕ ਸੰਵੇਦਨਸ਼ੀਲ ਅਤੇ ਲੋਕ-ਹਿਤੈਸ਼ੀ ਕਵੀ ਅਤੇ ਬੇਬਾਕ ਅਤੇ ਸੁਹਿਰਦ ਪੱਤਰਕਾਰ ਤੋਂ ਹੋਇਆ ਵਾਂਝਾ ਹੋ ਗਿਆ ਹੈ। ਇੱਥੇ ਜਾਰੀ ਬਿਆਨ ਵਿੱਚ ਇਪਟਾ ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਕਿਹਾ ਕਿ ਪੰਜਾਬੀ ਰੰਗਮੰਚ ਅਤੇ ਫਿਲਮ ਅਦਾਕਾਰ ਅਨੀਤਾ ਸ਼ਬਦੀਸ਼ ਅਤੇ ਅਮਰੀਕਾ ਰਹਿਕੇ ਰੰਗਮੰਚ ਅਤੇ ਫਿਲਮਾਂ ਨਾਲ ਜੁੜੇ ਪਵਨਦੀਪ ਦੇ ਪਿਤਾ ਧਰਮ ਪਾਲ ਉਪਾਸ਼ਕ ਪੰਜਾਬੀ ਸਾਹਿਤ ਸਭਾ ਦੇ ਵੀ ਪਹਿਲੇ ਪ੍ਰਧਾਨ ਰਹੇ। ਉਨ੍ਹਾਂ ਦੀ ਪਤਨੀ ਸੀਤਾ ਦੇਵੀ ਵੀ ਸਮਾਜਿਕ ਕਾਰਜਾਂ ਨਾਲ ਜੁੜੇ ਰਹੇ ਅਤੇ ਮੁਹਾਲੀ ਮਿਊਂਸਪਲ ਕਮੇਟੀ ਲਈ ਚੁਣੇ ਗਏ ਸਨ।

ਇਪਟਾ ਪੰਜਾਬ ਦੇ ਜਨਰਲ ਸੱੱਕਤਰ ਇੰਦਰਜੀਤ ਰੂਪੋਵਾਲੀ, ਇਪਟਾ ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ, ਜਨਰਲ ਸੱਕਤਰ ਕਮਲਨੈਣ ਸਿੰਘ ਸੇਖੋਂ, ਇਪਟਾ ਕਾਰਕੁਨ ਰਾਬਿੰਦਰ ਸਿੰਘ ਰੱਬੀ, ਅਮਨ ਭੋਗਲ, ਦਲਬਾਰ ਸਿੰਘ, ਗੁਰਦਿਆਲ ਨਿਰਮਾਣ, ਹਰਜੀਤ ਕੈਂਥ, ਡਾ. ਕੁਲਦੀਪ ਦੀਪ, ਡਾ. ਸੁਰੇਸ਼ ਮਹਿਤਾ, ਗੁਰਵਿੰਦਰ ਸਿੰਘ, ਗੁਰਮੀਤ ਪਾਹੜਾ, ਬਲਬੀਰ ਮੂਦਲ, ਗਮਨੂ ਬਾਂਸਲ, ਪ੍ਰਦੀਪ ਸ਼ਰਮਾ, ਬਿੱਟੂ ਔਲਖ, ਡਾ. ਹਰਭਜਨ ਸਿੰਘ, ਨਰਿੰਦਰ ਨੀਨਾ, ਅਸ਼ੋਕ ਪੁਰੀ, ਇੰਦਜੀਤ ਮੋਗਾ ਅਤੇ ਸਰਘੀ ਪ੍ਰੀਵਾਰ ਦੇ ਰੰਗਕਰਮੀ ਰੰਜੀਵਨ ਸਿੰਘ, ਸੰਜੀਵ ਦੀਵਾਨ ‘ਕੁੱਕੂ’, ਨਰਦਿੰਰ ਨਸਰੀਨ, ਗੁਰਵਿੰਦਰ ਬਾਕਰਪੁਰੀਆ ਅਤੇ ਰਿੱਤੂਰਾਗ ਨੇ ਕਿਹਾ ਧਰਮਪਾਲ ਉਪਾਸ਼ਕ ਹੋਰਾਂ ਦੀ ਦੇਹਾਂਤ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬੀ ਕਵੀ ਅਤੇ ਪੱਤਰਕਾਰ ਧਰਮਪਾਲ ਉਪਾਸ਼ਕ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਇੱਥੋਂ ਜਾਰੀ ਬਿਆਨ ਵਿੱਚ ਕਿਹਾ ਕਿ ਧਰਮਪਾਲ ਉਪਾਸ਼ਕ ਦੇ ਵਿਛੋੜੇ ਨਾਲ ਪੰਜਾਬੀ ਸਾਹਿਤ ਅਤੇ ਸਮਾਜਿਕ ਚੇਤਨਾ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਨੇ ਸ੍ਰੀ ਉਪਾਸ਼ਕ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਮੁੱਚਾ ਪੰਜਾਬੀ ਸਾਹਿਤਕ ਭਾਈਚਾਰਾ ਪਰਿਵਾਰ ਦੇ ਨਾਲ ਖੜ੍ਹਾ ਹੈ।

ਸਭਾ ਦੇ ਆਗੂਆਂ ਨੇ ਕਿਹਾ ਕਿ ਧਰਮਪਾਲ ਉਪਾਸ਼ਕ ਦੀ ਯਾਦ ਉਨ੍ਹਾਂ ਦੀ ਸਾਹਿਤਕ ਰਚਨਾ, ਸਮਾਜਿਕ ਸਰੋਕਾਰਾਂ ਅਤੇ ਲੋਕ-ਪੱਖੀ ਸਰਗਰਮੀਆਂ ਰਾਹੀਂ ਸਦਾ ਲਈ ਬਣੀ ਰਹੇਗੀ। ਉਨ੍ਹਾਂ ਦੇ ਵਿਛੋੜੇ ਨੂੰ ਪੰਜਾਬੀ ਸਾਹਿਤ ਅਤੇ ਲੋਕ-ਪੱਖੀ ਚੇਤਨਾ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੰਦਿਆਂ ਸਭਾ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ।

ਧਰਮਪਾਲ ਉਪਾਸ਼ਕ ਦੇ ਬੇਵਕਤ ਦੇਹਾਂਤ ਤੇ ਸੋਗ ਪ੍ਰਗਟ ਕਰਦਿਆਂ ਪੀ ਟੀ ਐਲ ਯੂਨੀਅਨ ਦੇ ਸਾਬਕਾ ਪ੍ਰਧਾਨ ਹਾਕਮ ਸਿੰਘ ਜਵੰਦਾ ਨੇ ਕਿਹਾ ਕਿ ਜਿੱਥੇ ਉਹ ਸੀਨੀਅਰ ਪੱਤਰਕਾਰ ਸਨ ਉੱਥੇ ਹੀ ਉਹ ਪੀਟੀਐਲ ਦੇ ਵਿੱਚ ਯੂਨੀਅਨ ਬਣਾਉਣ ਦੇ ਵਿੱਚ ਮੋਢੀ ਸਨ ਅਤੇ ਉਹ ਯੂਨੀਅਨ ਦੇ ਪਹਿਲੇ ਪ੍ਰਧਾਨ ਦੇ ਤੌਰ ਤੇ ਬੇਮਿਸਾਲ ਸੇਵਾ ਨਿਭਾਉਂਦੇ ਰਹੇ।

ਉਹਨਾਂ ਦੇ ਦਿਹਾਂਤ ਤੇ ਸੋਗ ਪ੍ਰਗਟ ਕਰਦਿਆਂ ਕਿਸਾਨ ਆਗੂ ਸਮਾਜ ਸੇਵੀ ਰਜਿੰਦਰ ਸਿੰਘ ਬੜਹੇੜੀ ਨੇ ਕਿਹਾ ਕਿ ਉਹ ਨਿਰਪੱਖ ਪੱਤਰਕਾਰ ਸਨ ਅਤੇ ਸੱਚੇ ਮੁਲਾਜ਼ਮ ਆਗੂ ਸਨ। ਉਹਨਾਂ ਦੇ ਦਿਹਾਂਤ ਤੇ ਕੈਪਟਨ ਕਰਨੈਲ ਸਿੰਘ, ਇੰਸਪੈਕਟਰ ਰਘਵੀਰ ਸਿੰਘ, ਬਲਜਿੰਦਰ ਸਿੰਘ ਰਾਜਾ ਸਮੇਤ ਵੱਡੀ ਗਿਣਤੀ ਵਿੱਚ ਉਹਨਾਂ ਦੇ ਪੁਰਾਣੇ ਸਾਥੀਆਂ ਨੇ ਉਹਨਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Continue Reading

Latest News

Trending