Connect with us

Mohali

ਸੁੱਖਗੜ ਦੇ ਛਿੰਝ ਮੇਲੇ ਦੌਰਾਨ ਝੰਡੀ ਦੀ ਕੁਸ਼ਤੀ ਸੁਖਮਨ ਕੋਹਾਲੀ ਨੇ ਨਦੀਮ ਡੋਡਾ ਨੂੰ ਅੰਕਾਂ ਦੇ ਅਧਾਰ ਤੇ ਹਰਾਇਆ

Published

on

ਗੋਰਵ ਅਜਨਾਲਾ ਨੇ ਅਰਸ਼ ਬਾਬਾ ਫਲਾਹੀ ਨੂੰ ਕੀਤਾ ਚਿੱਤ

ਐਸ ਏ ਐਸ ਨਗਰ, 22 ਅਗਸਤ (ਸ.ਬ.) ਗੁੱਗਾ ਮਾੜੀ ਕਮੇਟੀ ਪਿੰਡ ਸੁੱਖਗੜ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਨੰਬਰਦਾਰ ਸੁੱਖਗੜ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ ਵਿੱਚ ਤਿੰਨ ਝੰਡੀ ਦੀਆਂ ਕੁਸ਼ਤੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਇੱਕ ਨੰਬਰ ਝੰਡੀ ਦੀ ਪਹਿਲੀ ਕੁਸ਼ਤੀ ਸੁਖਮਨ ਕੋਹਾਲੀ ਅਤੇ ਗੋਰਵ ਅਜਨਾਲਾ ਦੇ ਵਿਚਕਾਰ ਜਬਰਦਸਤ ਮੁਕਾਬਲੇ ਦੌਰਾਨ ਹੋਈ, ਕੋਈ ਨਤੀਜਾ ਸਾਹਮਣੇ ਨਾ ਆਉਂਦਾ ਦੇਖ ਪ੍ਰਬੰਧਕਾਂ ਨੇ ਅੰਕਾਂ ਦੇ ਅਧਾਰ ਤੇ ਕੁਸ਼ਤੀ ਕਰਵਾਈ, ਜਿਸ ਵਿੱਚ ਸੁੱਖਮਨ ਕੋਹਾਲੀ ਨੇ ਪਹਿਲਾਂ ਅੰਕ ਬਣਾ ਕੇ ਝੰਡੀ ਦੀ ਕੁਸ਼ਤੀ ਜਿੱਤ ਲਈ। ਦੂਜੀ ਝੰਡੀ ਦੀ ਕੁਸ਼ਤੀ ਗੋਰਵ ਅਜਨਾਲਾ ਅਤੇ ਅਰਸ਼ ਬਾਬਾ ਫਲਾਹੀ ਦਰਮਿਆਨ ਜਬਰਦਸਤ ਮੁਕਾਬਲਾ ਹੋਇਆ, ਦੋਨਾਂ ਦਰਮਿਆਨ 20 ਮਿੰਟ ਮੁਕਾਬਲਾ ਚੱਲਿਆ, ਤੇ ਗੋਰਵ ਅਜਨਾਲਾ ਜੇਤੂ ਰਿਹਾ ਤੀਜੀ ਝੰਡੀ ਦੀ ਕੁਸ਼ਤੀ ਜਤਿਨ ਮਾਮੂਪੁਰ ਅਤੇ ਰਜਿਤ ਭੁੱਟਾ ਵਿਚਕਾਰ ਹੋਈ, ਕੁਝ ਮਿੰਟਾਂ ਦੌਰਾਨ ਹੀ ਜਤਿਨ ਮਾਮੂਪੁਰ ਨੇ ਝੰਡੀ ਦੀ ਕੁਸ਼ਤੀ ਜਿੱਤ ਲਈ। ਇਸ ਦੰਗਲ ਵਿੱਚ 70 ਦੇ ਕਰੀਬ ਕੁਸ਼ਤੀ ਮੁਕਾਬਲੇ ਕਰਵਾਏ ਗਏ ਸਭ ਦੇ ਨਤੀਜੇ ਆਰ ਪਾਰ ਦੇ ਹੋਏ।

ਇਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਆਪਣੇ ਸੰਬੋਧਨ ਵਿੱਚ ਨੌਜਵਾਨਾਂ ਨੂੰ ਰਵਾਇਤੀ ਖੇਡਾਂ ਪ੍ਰਤੀ ਪ੍ਰੇਰਿਤ ਕਰਦਿਆਂ ਕਿਹਾ ਕਿ ਸ਼ੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਸਾਡੀਆਂ ਰਵਾਇਤੀ ਖੇਡਾਂ ਕਬੱਡੀ, ਕੁਸ਼ਤੀਆਂ ਅਤੇ ਦੌੜਾਂ ਆਦਿ ਵੱਲ ਵਿਸ਼ੇਸ਼ ਧਿਆਨ ਦੇ ਕੇ ਇਹਨਾਂ ਦੇ ਮੁਕਾਬਲੇ ਕਰਵਾਏ ਜਾਂਦੇ ਸਨ। ਉਹਨਾਂ ਕਿਹਾ ਕਿ ਅੱਜ ਦੇ ਮਸ਼ੀਨੀ ਯੁੱਗ ਨੇ ਸਰੀਰਕ ਕਿਰਤ ਬਹੁਤ ਘਟਾ ਦਿੱਤੀ ਹੈ, ਜਿਸ ਕਾਰਨ ਅੱਜ ਹਰੇਕ ਵਿਅਕਤੀ ਕਿਸੇ ਨਾ ਕਿਸੇ ਬਿਮਾਰੀ ਨਾਲ ਜੂਝ ਰਿਹਾ ਹੈ ਅਤੇ ਘਰਾਂ ਵਿੱਚ ਦਵਾਈਆਂ ਦੇ ਰੈਕ ਭਰੇ ਪਏ ਹਨ।

ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਰੀਰ ਨੂੰ ਰਿਸ਼ਟ ਪੁਸ਼ਟ ਰੱਖਣ ਲਈ ਹਰੇਕ ਮਨੁੱਖ ਖਾਸ ਕਰਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਰੁਚਿਤ ਹੋਣ ਚਾਹੀਦਾ ਹੈ ਤਾਂ ਜੋ ਇਨ੍ਹਾਂ ਖੇਡਾਂ ਕਾਰਨ ਸਰੀਰ ਦੀ ਵਰਜਿਸ਼ ਹੋ ਸਕੇ ਅਤੇ ਬਿਮਾਰੀਆਂ ਤੋਂ ਬਚਿਆ ਜਾ ਸਕੇ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਮਾਪਿਆਂ ਨੂੰ ਆਪਣੇ ਬੱਚਿਆਂ ਪ੍ਰਤੀ ਵੀ ਸੁਚੇਤ ਹੋ ਕੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਪ੍ਰਤੀ ਵੀ ਰੁਚਿਤ ਕਰਨਾ ਚਾਹੀਦਾ ਹੈ ਤਾਂ ਜੋ ਬੱਚੇ ਨਿਰੋਗ ਰਹਿ ਸਕਣ।

ਮੌਜੂਦਾ ਸਰਕਾਰ ਦੀ ਖੇਡਾਂ ਪ੍ਰਤੀ ਕਾਰਗੁਜਾਰੀ ਉੱਤੇ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਵਲ ਚੁਟਕਲਿਆਂ ਦੀ ਸਰਕਾਰ ਸਾਬਤ ਹੋਈ ਹੈ, ਜਿਸਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕੇਵਲ ਚੁਟਕਲਿਆਂ ਦੇ ਸਹਾਰੇ ਹੀ ਰਾਜ ਕੀਤਾ ਹੈ ਅਤੇ ਪੰਜਾਬ ਦੇ ਵਿਕਾਸ ਜਾਂ ਖੇਡਾਂ ਪ੍ਰਤੀ ਕੋਈ ਰੁਚੀ ਨਹੀਂ ਦਿਖਾਈ ਜਿਸ ਕਾਰਨ ਪੰਜਾਬ ਵਿਕਾਸ ਪਿੱਛੋਂ ਬਹੁਤ ਜਿਆਦਾ ਪਛੜ ਚੁੱਕਾ ਹੈ ਅਤੇ ਖੇਡਾਂ ਵਿੱਚ ਨਾ ਮਾਤਰ ਹੀ ਰਹਿ ਚੁੱਕਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ, ਗੁਰਵਿੰਦਰ ਸਿੰਘ, ਗੁਰਜੀਤ ਸਿੰਘ, ਗਗਨਦੀਪ ਸਿੰਘ, ਬਹਾਦਰ ਸਿੰਘ ਨਾਨੂੰਮਾਜਰਾ, ਲਵਲੀ ਲਾਂਡਰਾ, ਡਿੰਪੀ ਗਿੱਲ ਲਾਡਰਾਂ, ਮੋਨਾ ਭਲਵਾਨ ਭਾਗੋਮਾਜਰਾ, ਰਿੰਪਾ ਭਲਵਾਨ ਗੀਗੇ ਮਾਜਰਾ, ਜਗਤਾਰ ਸਿੰਘ ਪੰਚ, ਫ਼ਰਿਆਦ ਪੰਚ, ਸ਼ੇਰ ਮਹੁੰਮਦ, ਗੁਰਮੀਤ ਸਿੰਘ ਤੇ ਹਰਪਾਲ ਸਿੰਘ ਸਾਬਕਾ ਸਰਪੰਚ ਪਿੰਡ ਦੀ ਸਮੂਹ ਗਰਾਮ ਪੰਚਾਇਤ, ਸਪੋਰਟਸ ਕਲੱਬ, ਪ੍ਰਵਾਸੀ ਭਾਰਤੀ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending