Connect with us

Mohali

ਨਗਰ ਨਿਗਮ ਦੀ ਮੀਟਿੰਗ ਵਿੱਚ ਪੇਸ਼ ਸਾਰੇ ਮਤੇ ਪਾਸ

Published

on

ਮੀਟਿੰਗ ਦੌਰਾਨ ਕਈ ਅਹਿਮ ਮਤਿਆਂ ਨੂੰ ਮਿਲੀ ਮੰਜੂਰੀ : ਮੇਅਰ ਸਰਬਜੀਤ ਸਿਘ ਸਮਾਣਾ

ਐਸ ਏ ਐਸ ਨਗਰ, 24 ਅਗਸਤ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਅੱਜ ਹੋਈ ਮੀਟਿੰਗ ਦੌਰਾਨ ਮੀਟਿੰਗ ਵਿੱਚ ਪੇਸ਼ ਮਤੇ ਪਾਸ ਕਰ ਦਿੱਤੇ ਗਏ। ਮੀਟਿੰਗ ਦੌਰਾਨ ਹਾਜਿਰ ਮੈਂਬਰਾਂ ਵਲੋਂ ਆਪੋ ਆਪਣੇ ਵਾਰਡਾਂ ਦੇ ਮੁੱਦੇ ਵੀ ਉਠਾਏ ਗਏ ਅਤੇ ਇਹਨਾਂ ਦੇ ਹਲ ਦੀ ਮੰਗ ਕੀਤੀ ਗਈ।

ਇਹਨਾਂ ਵਿੱਚ ਮੁੱਖ ਤੌਰ ਤੇ ਸ਼ਹਿਰ ਦੀ ਸਫਾਈ ਵਿਵਸਥਾ, ਬਰਸਾਤੀ ਪਾਣੀ ਦੀ ਨਿਕਾਸੀ ਸਮੇਤ ਹੋਰ ਮੁੱਦੇ ਚੁੱਕੇ ਗਏ। ਇਸ ਦੌਰਾਨ ਕਾਂਗਰਸ ਪਾਰਟੀ ਦੇ ਕੌਂਸਲਰ ਸz. ਨਰਪਿੰਦਰ ਸਿੰਘ ਰੰਗੀ ਵਲੋਂ ਮੰਗ ਕੀਤੀ ਗਈ ਕਿ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਵਲੋਂ ਪਾਸ ਕੀਤੇ ਜਾਂਦੇ ਮਤਿਆਂ ਦੀ ਜਾਣਕਾਰੀ ਹਾਊਸ ਦੇ ਸਮੂਹ ਮੈਂਬਰਾਂ ਨੂੰ ਦਿੱਤੀ ਜਾਣੀ ਯਕੀਨੀ ਕੀਤੀ ਜਾਵੇ। ਕੌਂਸਲਰ ਪਰਮਜੀਤ ਸਿੰਘ ਕਾਹਲੋਂ ਵਲੋਂ ਸ਼ਹਿਰ ਦੀ ਸਫਾਈ ਵਿਵਸਥਾ ਦਾ ਮੁੱਦਾ ਚੁੱਕਦਿਆਂ ਮੰਗ ਕੀਤੀ ਗਈ ਕਿ ਸਫਾਈ ਦਾ ਪੂਰਾ ਕੰਮ ਕਿਸੇ ਇੱਕ ਠੇਕੇਦਾਰ ਦੇ ਹਵਾਲੇ ਕੀਤਾ ਜਾਵੇ। ਉਹਨਾਂ ਖਾਸ ਤੌਰ ਤੇ ਮਾਰਕੀਟਾਂ ਵਿੱਚ ਕੂੜੇ ਦੀ ਨਿਕਾਸੀ ਨਾ ਹੋਣ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਸਫਾਈ ਠੇਕੇਦਾਰ ਨੇ ਸਫਾਈ ਤਾਂ ਕੀ ਕਰਨੀ ਹੈ ਉਲਟਾ ਮਾਰਕੀਟਾਂ ਵਿੱਚ ਪਏ ਛੋਟੇ ਕੂੜੇਦਾਨਾਂ ਵਿੱਚ ਕੂੜਾ ਭਰ ਦਿੱਤਾ ਜਾਂਦਾ ਹੈ।

ਕੌਂਸਲਰ ਗੁਰਮੁਖ ਸਿੰਘ ਸੋਹਲ ਨੇ ਮਦਨਪੁਰ ਚੌਂਕ ਤੋਂ ਫੇਜ਼ 4 ਦੇ ਮੰਦਰ ਵੱਲ ਆਉਂਦੀ ਸੜਕ ਦੇ ਦੋਵੇਂ ਪਾਸੇ ਬਣੀਆਂ ਫਰਨੀਚਰ ਦੀਆਂ ਅਣਅਧਿਕਾਰਤ ਦੁਕਾਨਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਇਸ ਕਾਰਨ ਫੁਟਪਾਥਾਂ ਤੇ ਫਰਨੀਚਰ ਖਿਡਾ ਦਿੱਤਾ ਜਾਂਦਾ ਹੈ ਅਤੇ ਲੋਕਾਂ ਦੇ ਚੱਲਣ ਲਈ ਬਿਲਕੁਲ ਥਾਂ ਨਹੀਂ ਬਚਦੀ। ਉਹਨਾਂ ਕਿਹਾ ਕਿ ਇੱਥੇ ਹਰ ਵੇਲੇ ਪ੍ਰਵਾਸੀ ਅਤੇ ਗੈਰ ਸਮਾਜੀ ਅਨਸਰਾਂ ਦੀ ਮੌਜੂਦਗੀ ਰਹਿੰਦੀ ਹੈ ਅਤੇ ਇਹ ਅਨਸਰ ਫੇਜ਼ 4 ਦੇ ਮਕਾਨਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੰਦੇ ਹਨ। ਉਹਨਾਂ ਮੰਗ ਕੀਤੀ ਕਿ ਇਸ ਨਾਜਾਇਜ ਮਾਰਕੀਟ ਨੂੰ ਤੁਰੰਤ ਹਟਾਇਆ ਜਾਵੇ।

ਮੀਟਿੰਗ ਦੌਰਾਨ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਫੇਜ਼-3ਏ ਵਿੱਚ ਕਰੀਬ ਚਾਰ ਮਹੀਨੇ ਪਹਿਲਾਂ ਬਣੀ ਸੜਕ ਦੇ ਇੰਨੇ ਥੋੜ੍ਹੇ ਸਮੇਂ ਵਿੱਚ ਹੀ ਟੁੱਟਣ ਅਤੇ ਧੱਸਣ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੁੱਝ ਹੀ ਮਹੀਨਿਆਂ ਵਿੱਚ ਸੜਕ ਦੀ ਇਹ ਹਾਲਤ ਹੋ ਜਾਣਾ ਨਿਰਮਾਣ ਦੀ ਗੁਣਵੱਤਾ ਅਤੇ ਇਸ ਤੇ ਖਰਚ ਕੀਤੇ ਗਏ ਜਨਤਕ ਪੈਸੇ ਸਬੰਧੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਹਨਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਸਬੰਧਿਤ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜੇਕਰ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ, ਘਟੀਆ ਮਿਆਰ ਜਾਂ ਕਿਸੇ ਵੀ ਪੱਧਰ ਤੇ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਸਬੰਧਿਤ ਵਿਅਕਤੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਪਿਛਲੀ ਕਾਂਗਰਸ ਅਗਵਾਈ ਵਾਲੀ ਨਗਰ ਨਿਗਮ ਦੀ ਵਿਵਸਥਾ ਦੌਰਾਨ ਹੋਇਆ ਸੀ, ਇਸ ਲਈ ਜਾਂਚ ਵਿੱਚ ਇਹ ਵੀ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਇੰਨੇ ਥੋੜ੍ਹੇ ਸਮੇਂ ਵਿੱਚ ਸੜਕ ਖਰਾਬ ਹੋਣ ਲਈ ਆਖਿਰ ਜ਼ਿੰਮੇਵਾਰ ਕੌਣ ਹੈ।

ਕੌਂਸਲਰ ਨਸੀਬ ਸਿੰਘ ਸੰਧੂ ਨੇ ਸੈਕਟਰ 82 ਵਿੱਚ ਸਲਿਪ ਸੜਕਾਂ ਦੀ ਉਸਾਰੀ ਕਰਵਾਉਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਸਲਿਪ ਸੜਕਾਂ ਦੀ ਗੈਰ ਮੌਜੂਦਗੀ ਕਾਰਨ ਅਕਸਰ ਜਾਮ ਲੱਗ ਜਾਂਦਾ ਹੈ ਇਸ ਲਈ ਇਸ ਸਮੱਸਿਆ ਦਾ ਹਲ ਕੀਤਾ ਜਾਵੇ। ਕੌਂਸਲਰ ਗੁਰਜੀਤ ਸਿੰਘ ਮਾਮਾ ਮਟੌਰ ਵਲੋਂ ਬਰਸਾਤੀ ਪਾਣੀ ਦੀ ਨਿਕਾਸੀ ਦਾ ਮੁੱਦਾ ਚੁੱਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਸਬੰਧੀ ਲੋੜੀਂਦੇ ਕਦਮ ਚੁੱਕੇ ਜਾਣ।

ਮੀਟਿੰਗ ਤੋਂ ਬਾਅਦ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦੱਸਿਆ ਕਿ ਮੀਟਿੰਗ ਬਹੁਤ ਹਾਂ ਪੱਖੀ ਮਾਹੌਲ ਵਿੱਚ ਹੋਈ ਹੈ ਅਤੇ ਇਸ ਦੌਰਾਨ. ਕਈ ਅਹਿਮ ਮਤਿਆਂ ਨੂੰ ਮੰਜੂਰੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਸਮਗੌਲੀ ਵਿਖੇ ਠੋਸ ਕੂੜਾ ਪ੍ਰਬੰਧਨ ਪਲਾਂਟ ਚਾਲੂ ਕਰਨ ਲਈ ਸਰਕਾਰ ਨੂੰ ਮਤਾ ਭੇਜਿਆ ਗਿਆ ਹੈ ਅਤੇ ਸ਼ਹਿਰ ਵਿੱਚ ਨਾਈਟ ਫੂਡ ਸਟ੍ਰੀਟ ਬਣਾਉਣ ਲਈ ਕਮੇਟੀ ਬੁਣਾਉਣ ਦਾ ਫੈਸਲਾ ਕੀਤਾ ਗਿਆ ਹੈ।

ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਮਾਰਕੀਟ ਦੀਆਂ ਪਾਰਿਕੰਗਾਂ ਵਿੱਚ ਅਣਅਧਿਕਾਰਤ ਤਰੀਕੇ ਨਾਲ ਖੜ੍ਹਦੀਆਂ ਬੱਸਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਿਸ ਦੇ ਤਹਿਤ ਸਕੂਲ ਬਸਾਂ ਤੇ 500 ਰੁਪਏ ਪ੍ਰਤੀਦਿਨ ਅਤੇ ਪ੍ਰਾਈਵੇਟ ਬੱਸਾਂ ਤੇ 1000 ਰੁਪਏ ਪ੍ਰਤੀਦਿਨ ਜੁਰਮਾਨਾ ਲਗਾਇਆ ਜਾਵੇਗਾ। ਇਸਦੇ ਇਲਾਵਾ ਸਰਕਾਰ ਦੀ ਨੀਤੀ ਤਹਿਤ ਮੁਲਾਜਮਾਂ ਨੂੰ ਪੱਕੇ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending