Connect with us

Mohali

ਮੁਹਾਲੀ ਦੀ ਕਮਾਈ ਦਾ ਵਾਧੂ ਪੈਸਾ ਮੁਹਾਲੀ ਦੇ ਬੁਨਿਆਦੀ ਢਾਂਚੇ ਤੇ ਖਰਚਿਆ ਜਾਵੇ: ਕੁਲਜੀਤ ਸਿੰਘ ਬੇਦੀ

Published

on

ਐਸ ਏ ਐਸ ਨਗਰ, 24 ਅਗਸਤ (ਸ.ਬ.) ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਗਮਾਡਾ ਵੱਲੋਂ 21 ਅਤੇ 22 ਅਗਸਤ ਨੂੰ ਕੀਤੀ ਗਈ ਜਾਇਦਾਦਾਂ ਦੀ ਨਿਲਾਮੀ ਦੌਰਾਨ ਪ੍ਰਾਪਤ ਹੋਈ ਰਕਮ ਮੁਹਾਲੀ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਖਰਚ ਕੀਤੀ ਜਾਵੇ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਗਮਾਡਾ ਵੱਲੋਂ 36 ਵਿੱਚੋਂ 27 ਪ੍ਰਾਪਰਟੀਆਂ ਦੀ ਨਿਲਾਮੀ ਕਰਕੇ ਕੁੱਲ 5391 ਕਰੋੜ ਰੁਪਏ ਦੀ ਆਮਦਨ ਹਾਸਲ ਕੀਤੀ ਗਈ, ਜਦਕਿ ਇਨ੍ਹਾਂ ਜਾਇਦਾਦਾਂ ਦੀ ਕੁੱਲ ਰਿਜ਼ਰਵ ਕੀਮਤ 3872 ਕਰੋੜ ਰੁਪਏ ਸੀ। ਇਸ ਤਰ੍ਹਾਂ ਰਿਜ਼ਰਵ ਕੀਮਤ ਤੋਂ ਲਗਭਗ 1519 ਕਰੋੜ ਰੁਪਏ ਵੱਧ ਦੀ ਬੋਲੀ ਪ੍ਰਾਪਤ ਹੋਈ ਹੈ, ਜੋ ਮੁਹਾਲੀ ਦੀ ਵਧਦੀ ਮਹੱਤਤਾ ਅਤੇ ਵਿਕਾਸਸ਼ੀਲ ਸ਼ਹਿਰ ਹੋਣ ਦੀ ਪਹਿਚਾਣ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਵਾਧੂ ਰਕਮ ਮੁਹਾਲੀ ਸ਼ਹਿਰ ਦੀ ਜ਼ਮੀਨ ਅਤੇ ਇਸ ਦੀ ਵਪਾਰਕ ਸੰਭਾਵਨਾ ਕਾਰਨ ਪ੍ਰਾਪਤ ਹੋਈ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਘੱਟੋ-ਘੱਟ ਰਿਜ਼ਰਵ ਕੀਮਤ ਤੋਂ ਵੱਧ ਮਿਲੀ ਇਹ ਆਮਦਨ ਮੁਹਾਲੀ ਦੇ ਵਿਕਾਸ ਲਈ ਵਿਸ਼ੇਸ਼ ਤੌਰ ਤੇ ਨਿਰਧਾਰਤ ਕੀਤੀ ਜਾਵੇ। ਉਹਨਾਂ ਕਿਹਾ ਕਿ ਮੁਹਾਲੀ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਨਵੀਆਂ ਰਿਹਾਇਸ਼ੀ ਸਕੀਮਾਂ, ਵਪਾਰਕ ਪ੍ਰੋਜੈਕਟਾਂ ਅਤੇ ਵੱਡੀਆਂ ਸੰਸਥਾਵਾਂ ਦੇ ਆਉਣ ਨਾਲ ਸ਼ਹਿਰ ਵਿੱਚ ਟਰੈਫਿਕ ਦਾ ਦਬਾਅ ਦਿਨੋਂ-ਦਿਨ ਵਧ ਰਿਹਾ ਹੈ। ਕਈ ਮੁੱਖ ਸੜਕਾਂ ਤੇ ਸਵੇਰੇ ਅਤੇ ਸ਼ਾਮ ਦੇ ਸਮੇਂ ਲੰਮੇ ਜਾਮ ਲੱਗਦੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਿੱਚ ਜਿੱਥੇ ਵੀ ਟਰੈਫਿਕ ਕੰਜੈਸ਼ਨ ਹੈ, ਉੱਥੇ ਆਧੁਨਿਕ ਯੋਜਨਾਬੰਦੀ ਅਧੀਨ ਫਲਾਈਓਵਰ, ਅੰਡਰਪਾਸ, ਓਵਰਬ੍ਰਿਜ ਅਤੇ ਇੰਟਰਚੇਂਜ ਬਣਾਏ ਜਾਣ। ਇਸ ਦੇ ਨਾਲ ਹੀ ਮੁੱਖ ਚੌਰਾਹਿਆਂ ਅਤੇ ਭੀੜ ਵਾਲੇ ਇਲਾਕਿਆਂ ਵਿੱਚ ਵਿਗਿਆਨਕ ਟਰੈਫਿਕ ਪ੍ਰਬੰਧਨ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾਵੇ।

ਉਹਨਾਂ ਕਿਹਾ ਕਿ ਮੁਹਾਲੀ ਦੀਆਂ ਕਈ ਸੜਕਾਂ ਅੱਜ ਵੀ ਬਿਜਲੀ ਦੇ ਖੰਭਿਆਂ ਅਤੇ ਉੱਪਰੋਂ ਲੰਘ ਰਹੀਆਂ ਤਾਰਾਂ ਕਾਰਨ ਪ੍ਰਭਾਵਿਤ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਮੁੱਖ ਸੜਕਾਂ ਤੇ ਬਿਜਲੀ ਅਤੇ ਹੋਰ ਯੂਟਿਲਿਟੀ ਸੇਵਾਵਾਂ ਨੂੰ ਅੰਡਰਗਰਾਊਂਡ ਕਰਨ ਦੀ ਯੋਜਨਾ ਲਾਗੂ ਕੀਤੀ ਜਾਵੇ। ਉਨ੍ਹਾਂ ਨੇ ਸ਼ਹਿਰ ਦੀ ਡਰੇਨੇਜ ਪ੍ਰਣਾਲੀ ਨੂੰ ਵੀ ਗੰਭੀਰ ਮਸਲਾ ਦੱਸਦਿਆਂ ਕਿਹਾ ਕਿ ਹਰ ਸਾਲ ਬਾਰਿਸ਼ ਦੌਰਾਨ ਕਈ ਇਲਾਕਿਆਂ ਵਿੱਚ ਜਲਭਰਾਅ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਇਸ ਲਈ ਵਾਧੂ ਆਮਦਨ ਦਾ ਇੱਕ ਵੱਡਾ ਹਿੱਸਾ ਮਜ਼ਬੂਤ ਵਰਖਾ ਪਾਣੀ ਨਿਕਾਸੀ ਪ੍ਰਣਾਲੀ, ਸੀਵਰੇਜ ਅਪਗ੍ਰੇਡ ਅਤੇ ਸੜਕਾਂ ਦੀ ਨਵੀਂ ਡਿਜ਼ਾਈਨਿੰਗ ਤੇ ਖਰਚਿਆ ਜਾਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਮੁਹਾਲੀ ਵਿੱਚ ਠੋਸ ਕੂੜਾ ਪ੍ਰਬੰਧਨ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਸਮਗੌਲੀ ਵਿਖੇ ਕੂੜਾ ਪ੍ਰੋਸੈਸਿੰਗ ਪਲਾਂਟ ਦਾ ਮਾਮਲਾ ਲੰਬੇ ਸਮੇਂ ਤੋਂ ਚਰਚਾ ਵਿੱਚ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪਹਿਲਾਂ ਹੀ ਸਰਕਾਰ ਨੂੰ ਕਾਨੂੰਨੀ ਨੋਟਿਸ ਦੇ ਚੁੱਕੇ ਹਨ ਅਤੇ ਹੁਣ ਲੋੜ ਹੈ ਕਿ ਸ਼ਹਿਰ ਦੀ ਸਫਾਈ ਅਤੇ ਵਿਗਿਆਨਕ ਵੇਸਟ ਮੈਨੇਜਮੈਂਟ ਲਈ ਪੱਕਾ ਹੱਲ ਕੱਢਿਆ ਜਾਵੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending