Chandigarh
ਮੀਟਰ ਰੀਡਰਾਂ ਦੀ ਹੜਤਾਲ ਅਤੇ ਤਕਨੀਕੀ ਗੜਬੜੀ ਕਾਰਨ ਖਪਤਕਾਰਾਂ ਨੂੰ ਔਸਤ ਤੋਂ ਵੱਧ ਬਿੱਲ ਮਿਲਣ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰੇਗੀ ਸਰਕਾਰ : ਤਰੁਣਪ੍ਰੀਤ ਸਿੰਘ ਸੌਂਦ
ਹਜ਼ਾਰਾਂ ਖਪਤਕਾਰਾਂ ਦੇ ਬਿੱਲ 3 ਦਿਨਾਂ ਵਿੱਚ ਹੋਣਗੇ ਠੀਕ
ਚੰਡੀਗੜ੍ਹ, 25 ਅਗਸਤ (ਸ.ਬ.) ਪੰਜਾਬ ਦੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੀਟਰ ਰੀਡਰਾਂ ਦੀ ਹੜਤਾਲ ਅਤੇ ਬਿਲਿੰਗ ਸਾਫ਼ਟਵੇਅਰ ਵਿੱਚ ਆਈ ਤਕਨੀਕੀ ਖਰਾਬੀ ਕਾਰਨ ਕੁਝ ਖਪਤਕਾਰਾਂ ਨੂੰ ਔਸਤ ਅਤੇ ਵੱਧ ਬਿੱਲ ਪ੍ਰਾਪਤ ਹੋਏ ਸਨ, ਜਿਨ੍ਹਾਂ ਦਾ ਹੁਣ ਸਰਕਾਰ ਵੱਲੋਂ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾ ਰਿਹਾ ਹੈ।
ਬਿਜਲੀ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗਣਿਤ ਅਤੇ ਅੰਕੜਿਆਂ ਦੀ ਮਦਦ ਨਾਲ ਸਮਝਾਉਂਦਿਆਂ ਦੱਸਿਆ ਕਿ ਮਈ ਅਤੇ ਜੂਨ ਮਹੀਨੇ ਦੌਰਾਨ ਮੀਟਰ ਰੀਡਰਾਂ ਦੀ ਹੜਤਾਲ ਕਾਰਨ ਨਿਯਮਤ ਮੀਟਰ ਰੀਡਿੰਗ ਨਹੀਂ ਹੋ ਸਕੀ। ਇਸ ਤੋਂ ਬਾਅਦ ਜੁਲਾਈ ਵਿੱਚ ਗਰਮੀ ਦੇ ਪੀਕ ਸੀਜ਼ਨ ਦੌਰਾਨ ਖਪਤ ਵਧਣ ਤੇ ਤਿੰਨਾਂ ਮਹੀਨਿਆਂ ਦੀ ਕੁੱਲ ਖਪਤ (ਜਿਵੇਂ 250+250+450 =950 ਯੂਨਿਟ) ਨੂੰ 3 ਨਾਲ ਤਕਸੀਮ ਕਰਕੇ ਐਵਰੇਜ ਬਿੱਲ (316.6 ਯੂਨਿਟ ਪ੍ਰਤੀ ਮਹੀਨਾ) ਤਿਆਰ ਕਰ ਦਿੱਤਾ ਗਿਆ। ਇਸ ਕਾਰਨ ਖਪਤਕਾਰਾਂ ਦੀ 300 ਯੂਨਿਟ ਪ੍ਰਤੀ ਮਹੀਨਾ ਦੀ ਮੁਫ਼ਤ ਬਿਜਲੀ ਸਬਸਿਡੀ ਦਾ ਹੱਕ ਪ੍ਰਭਾਵਿਤ ਹੋਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਵਰਕਾਮ ਦੇ ਕੁੱਲ 78 ਲੱਖ ਖਪਤਕਾਰਾਂ ਵਿੱਚੋਂ ਸਿਰਫ਼ 63 ਹਜ਼ਾਰ ਖਪਤਕਾਰ ਹੀ ਇਸ ਸਮੱਸਿਆ ਨਾਲ ਪ੍ਰਭਾਵਿਤ ਹੋਏ ਹਨ।
ਉਹਨਾਂ ਕਿਹਾ ਕਿ ਅਗਲੇ 3 ਕੰਮਕਾਜੀ ਦਿਨਾਂ ਦੇ ਅੰਦਰ-ਅੰਦਰ ਪ੍ਰਭਾਵਿਤ 63 ਹਜ਼ਾਰ ਖਪਤਕਾਰਾਂ ਦੇ ਬਿੱਲ ਬਿਲਕੁਲ ਨਵੇਂ ਅਤੇ ਸੁਧਾਰ ਕੇ ਜਾਰੀ ਕੀਤੇ ਜਾਣਗੇ। ਮਈ ਅਤੇ ਜੂਨ ਮਹੀਨੇ ਦੀ 300 ਯੂਨਿਟ ਤੋਂ ਘੱਟ ਖਪਤ ਤੇ ਪੂਰੀ ਸਬਸਿਡੀ ਦਿੱਤੀ ਜਾਵੇਗੀ ਅਤੇ ਖਪਤਕਾਰਾਂ ਨੂੰ ਸਿਰਫ਼ ਜੁਲਾਈ ਮਹੀਨੇ ਦੀ ਵਾਧੂ ਖਪਤ ਦਾ ਹੀ ਬਿੱਲ ਭਰਨਾ ਹੋਵੇਗਾ। ਜਿਨ੍ਹਾਂ ਨੇ ਬਿੱਲ ਨਹੀਂ ਭਰੇ, ਉਨ੍ਹਾਂ ਨੂੰ 3 ਦਿਨਾਂ ਵਿੱਚ ਦਰੁਸਤ ਬਿੱਲ ਭੇਜ ਦਿੱਤੇ ਜਾਣਗੇ। ਜਿਨ੍ਹਾਂ ਨੇ ਬਿੱਲ ਭਰ ਦਿੱਤੇ ਹਨ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ, ਵਾਧੂ ਲਏ ਗਏ ਪੈਸੇ ਅਗਲੇ ਬਿਲਿੰਗ ਸਾਈਕਲ ਵਿੱਚ ਐਡਜਸਟ ਕਰ ਦਿੱਤੇ ਜਾਣਗੇ।
ਸੋਸ਼ਲ ਮੀਡੀਆ ਤੇ ਆ ਰਹੇ ਵੱਡੇ ਬਿੱਲਾਂ ਦੇ ਦਾਅਵਿਆਂ ਤੇ ਬੋਲਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪਾਵਰਕਾਮ ਵੱਲੋਂ ਪੁਰਾਣੇ ਸੈਪ ਸਿਸਟਮ ਤੋਂ ਨਵੇਂ ਬਿਲਿੰਗ ਸਿਸਟਮ ਵਿੱਚ ਡੇਟਾ ਮਾਈਗ੍ਰੇਸ਼ਨ ਦੌਰਾਨ ਤਕਨੀਕੀ ਖਰਾਬੀ ਆਈ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ 98 ਫੀਸਦੀ ਬਿੱਲ ਬਿਲਕੁਲ ਠੀਕ ਸਨ, ਜਦਕਿ ਸਿਰਫ਼ 2ਫੀਸਦੀ ਬਿੱਲਾਂ ਵਿੱਚ ਸਾਫ਼ਟਵੇਅਰ ਦੀ ਗਲਤੀ ਕਾਰਨ ਸਮੱਸਿਆ ਆਈ। ਉਹਨਾਂ ਕਿਹਾ ਕਿ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ, ਸਾਫ਼ਟਵੇਅਰ ਦੀ ਗੜਬੜੀ ਨੂੰ ਫਿਕਸ ਕਰ ਦਿੱਤਾ ਹੈ। ਸਬੰਧਤ ਕੰਪਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 5 ਸਾਲਾਂ ਦੇ ਲੀਗਲ ਬਾਂਡ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਉਹਨਾਂ ਕਿਹਾ ਕਿ ਖਪਤਕਾਰਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਇੱਕ ਵਿਸ਼ੇਸ਼ ਕਸਟਮਰ ਕੇਅਰ ਨੰਬਰ ਜਾਰੀ ਕੀਤਾ ਜਾ ਰਿਹਾ ਹੈ, ਜਿਸ ਤੇ 20 ਮੈਂਬਰਾਂ ਦੀ ਸਮਰਪਿਤ ਟੀਮ ਤੈਨਾਤ ਰਹੇਗੀ। ਜਿਨ੍ਹਾਂ 2 ਫੀਸਦੀ ਖਪਤਕਾਰਾਂ ਨੂੰ ਬਿੱਲ ਵੱਧ ਆਉਣ ਦਾ ਖਦਸ਼ਾ ਹੈ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ 15 ਦਿਨਾਂ ਦੇ ਅੰਦਰ-ਅੰਦਰ ਪੂਰੀ ਪੜਤਾਲ ਕਰਕੇ ਹੱਲ ਕੀਤਾ ਜਾਵੇਗਾ।
Chandigarh
ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ
ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ
ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
Chandigarh
ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ
ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।
ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
