Connect with us

International

ਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ

Published

on

8 ਵਿਅਕਤੀਆਂ ਦੀ ਮੌਤ, ਕਈ ਲਾਪਤਾ

ਕਾਠਮਾਂਡੂ, 26 ਅਗਸਤ (ਸ.ਬ.) ਨੇਪਾਲ ਦੇ ਰਸੁਵਾ ਜ਼ਿਲ੍ਹੇ ਵਿੱਚ ਅੱਜ ਤੜਕੇ ਭੋਟੇਕੋਸ਼ੀ ਨਦੀ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ। ਹੜ੍ਹ ਦੇ ਪਾਣੀ ਨੇ ਨਦੀ ਕਿਨਾਰੇ ਬਣੀਆਂ ਬਸਤੀਆਂ ਅਤੇ ਕਈ ਮਹੱਤਵਪੂਰਨ ਢਾਂਚਿਆਂ ਨੂੰ ਨੁਕਸਾਨ ਪਹੁੰਚਾਇਆ। ਭਿਆਨਕ ਤਬਾਹੀ ਮਗਰੋਂ ਵਿਸ਼ਾਲ ਖੋਜ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਹੈ। ਉੱਤਰੀ ਨੇਪਾਲ ਵਿੱਚ ਭੋਟੇਕੋਸ਼ੀ ਨਦੀ ਵਿੱਚ ਅਚਾਨਕ ਹੜ੍ਹ ਆ ਗਿਆ, ਜਿਸ ਨਾਲ ਰਸੁਵਾ ਜ਼ਿਲ੍ਹੇ ਦੇ ਕਈ ਨਦੀ ਕਿਨਾਰੇ ਖੇਤਰ ਪ੍ਰਭਾਵਿਤ ਹੋਏ। ਉੱਤਰਗਯਾ ਗ੍ਰਾਮੀਣ ਨਗਰਪਾਲਿਕਾ ਦੇ ਉਪ ਪ੍ਰਧਾਨ ਚਮੇਲੀ ਗੁਰੂੰਗ ਦੇ ਅਨੁਸਾਰ ਲਗਭਗ ਇੱਕ ਦਰਜਨ ਬਸਤੀਆਂ ਪ੍ਰਭਾਵਿਤ ਹੋਈਆਂ ਹਨ। ਇਨ੍ਹਾਂ ਵਿੱਚ ਸਿਆਫਰੂਬੇਸੀ, ਬੇਤਰਾਵਤੀ, ਮੈਲੁੰਗ, ਸਲੇਟਰ, ਸ਼ਾਂਤੀਬਾਜ਼ਾਰ, ਪਾਰੇਬੇਸੀ, ਖਲਤੀ ਬਸਤੀ, ਸੋਲੇ, ਤ੍ਰਿਸ਼ੂਲੀ ਅਤੇ ਬੱਤਰ ਵਰਗੇ ਖੇਤਰ ਸ਼ਾਮਲ ਹਨ।

ਪ੍ਰਸ਼ਾਸਨ ਨੇ ਅਜੇ ਤੱਕ ਮੌਤਾਂ, ਜ਼ਖਮੀਆਂ ਅਤੇ ਜਾਇਦਾਦ ਦੇ ਨੁਕਸਾਨ ਦੇ ਅਧਿਕਾਰਤ ਅੰਕੜੇ ਜਾਰੀ ਨਹੀਂ ਕੀਤੇ ਹਨ। ਹਾਲਾਂਕਿ ਸਥਾਨਕ ਅਧਿਕਾਰੀਆਂ, ਨਿਵਾਸੀਆਂ ਅਤੇ ਸੁਰੱਖਿਆ ਏਜੰਸੀਆਂ ਤੋਂ ਸ਼ੁਰੂਆਤੀ ਜਾਣਕਾਰੀ, ਉੱਭਰ ਰਹੀਆਂ ਤਸਵੀਰਾਂ ਅਤੇ ਵੀਡੀਓ ਦੇ ਨਾਲ, ਵਿਆਪਕ ਨੁਕਸਾਨ ਦਾ ਸੰਕੇਤ ਦਿੰਦੀ ਹੈ। ਹੁਣ ਤੱਕ, 8 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਹੋ ਗਏ ਹਨ। ਇਹ ਖਦਸ਼ਾ ਹੈ ਕਿ ਕੁਦਰਤੀ ਆਫ਼ਤ ਵਿੱਚ 1,000 ਤੋਂ ਵੱਧ ਲੋਕ ਵਹਿ ਗਏ ਹਨ। ਅਚਾਨਕ ਆਏ ਹੜ੍ਹ ਨੇ ਕਈ ਇਲਾਕਿਆਂ ਵਿੱਚ ਸਥਿਤੀ ਨੂੰ ਹੋਰ ਵਿਗੜ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਨੇਪਾਲ ਰੈਡ ਕਰਾਸ ਨੇ ਐਮਰਜੈਂਸੀ ਪ੍ਰਤੀਕਿਰਿਆ ਟੀਮਾਂ ਨੂੰ ਸਰਗਰਮ ਕੀਤਾ ਹੈ ਅਤੇ ਰਾਹਤ ਅਤੇ ਬਚਾਅ ਕਾਰਜਾਂ ਲਈ ਵਲੰਟੀਅਰਾਂ ਨੂੰ ਲਾਮਬੰਦ ਕੀਤਾ ਹੈ। ਇੰਟਰਨੈਸ਼ਨਲ ਫੈਡਰੇਸ਼ਨ ਆਫ਼ ਦ ਰੈਡ ਕਰਾਸ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਲੋੜ ਪੈਣ ਤੇ ਰਾਹਤ ਕਾਰਜਾਂ ਵਿੱਚ ਸਹਾਇਤਾ ਕਰਨ ਲਈ ਤਿਆਰ ਹੈ। ਲੋਕਾਂ ਨੂੰ ਚੌਕਸ ਰਹਿਣ, ਨਦੀਆਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਅਤੇ ਪ੍ਰਸ਼ਾਸਨ ਦੁਆਰਾ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਹੜ੍ਹ ਕਾਰਨ ਪਣ-ਬਿਜਲੀ ਪ੍ਰੋਜੈਕਟ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ (ਬਾਲੇਨ ਸ਼ਾਹ) ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਹੈ। ਦੇਸ਼ ਦੇ ਪੰਜ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਉੱਚ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਨੇਪਾਲ ਸਰਕਾਰ ਨੇ ਬਚਾਅ ਅਤੇ ਰਾਹਤ ਕਾਰਜਾਂ ਲਈ ਨੇਪਾਲ ਫੌਜ ਦੇ ਦੋ ਹੈਲੀਕਾਪਟਰ ਤਾਇਨਾਤ ਕੀਤੇ ਹਨ। ਸਰਕਾਰ ਨੇ ਰਾਹਤ ਅਤੇ ਬਚਾਅ ਕਾਰਜਾਂ ਲਈ ਨੇਪਾਲ ਫੌਜ, ਹਥਿਆਰਬੰਦ ਪੁਲੀਸ ਬਲ ਅਤੇ ਨੇਪਾਲ ਪੁਲੀਸ ਨੂੰ ਤਾਇਨਾਤ ਕੀਤਾ ਹੈ। ਹੋਰ ਜ਼ਿਲ੍ਹਿਆਂ ਤੋਂ ਵੀ ਵਾਧੂ ਸੁਰੱਖਿਆ ਕਰਮਚਾਰੀ ਬੁਲਾਏ ਜਾ ਰਹੇ ਹਨ।

International

ਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਪੇਈਚਿੰਗ, 23 ਅਕਤੂਬਰ (ਸ.ਬ.) ਚੀਨ ਦੇ ਤਿੱਬਤ ਖੇਤਰ ਵਿੱਚ ਬੀਤੀ ਸ਼ਾਮ 7 ਦੀ ਸ਼ਿੱਦਤ ਦਾ ਭੂਚਾਲ ਆਇਆ, ਜਿਸ ਨਾਲ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 54 ਜ਼ਖ਼ਮੀ ਹੋ ਗਏ। ਇਸ ਦੌਰਾਨ ਉੱਤਰੀ ਖੇਤਰੀ ਸ਼ਹਿਰ ਨਾਗਚੂ ਵਿੱਚ ਸੈਂਕੜੇ ਮਕਾਨ ਢਹਿ-ਢੇਰੀ ਹੋ ਗਏ।

ਸ਼ਹਿਰ ਦੇ ਸਰਕਾਰੀ ਅਧਿਕਾਰੀਆਂ ਦੇ ਹਵਾਲੇ ਨਾਲ ਨਾਗਚੂ ਮੀਡੀਆ ਦਫ਼ਤਰ ਨੇ ਦੱਸਿਆ ਕਿ 339 ਮਕਾਨਾਂ ਅਤੇ 20 ਪਸ਼ੂਆਂ ਦੇ ਸ਼ੈਡਾਂ ਦੇ ਢਹਿ ਜਾਣ ਤੋਂ ਬਾਅਦ ਖੋਜ ਅਤੇ ਰਾਹਤ ਕਾਰਜ ਜਾਰੀ ਹਨ।

ਸਥਾਨਕ ਕਾਊਂਟੀ ਦੇ 1,600 ਤੋਂ ਵੱਧ ਲੋਕਾਂ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ। ਖੇਤਰ ਵਿੱਚ 1,000 ਪ੍ਰੀਫੈਬਰੀਕੇਟਿਡ ਹਾਊਸਿੰਗ ਯੂਨਿਟ (ਬਣੇ-ਬਣਾਏ ਮਕਾਨ), ਲਗਪਗ 3,000 ਤੰਬੂ ਅਤੇ ਫੋਲਡਿੰਗ ਬੈਡਾਂ ਦੇ ਨਾਲ-ਨਾਲ ਫਲੈਸ਼ਲਾਈਟਾਂ ਅਤੇ ਸਰਦੀਆਂ ਦੇ ਕੱਪੜਿਆਂ ਸਮੇਤ ਸਮੱਗਰੀ ਪਹੁੰਚ ਗਈ ਹੈ।

ਯੂ.ਐਸ. ਜੀਓਲੋਜੀਕਲ ਸਰਵੇ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 10:33 ਵਜੇ ਆਇਆ, ਜਿਸ ਦਾ ਕੇਂਦਰ ਉੱਤਰੀ ਤਿੱਬਤ ਦੇ ਘੱਟ ਆਬਾਦੀ ਵਾਲੇ, ਉੱਚਾਈ ਵਾਲੇ ਖੇਤਰ ਵਿੱਚ ਨਾਗਚੂ ਤੋਂ 191 ਕਿਲੋਮੀਟਰ (119 ਮੀਲ) ਪੂਰਬ-ਉੱਤਰ-ਪੂਰਬ ਵਿੱਚ ਸੀ। ਇਸ ਨੇ ਭੂਚਾਲ ਦੀ ਡੂੰਘਾਈ 18 ਕਿਲੋਮੀਟਰ (11 ਮੀਲ) ਦੱਸੀ ਹੈ।

ਅਮਰੀਕੀ ਏਜੰਸੀ ਦੀ ਵੈਬਸਾਈਟ ਅਨੁਸਾਰ, ਉਸ ਨੇ 4.3 ਅਤੇ 5.2 ਦੇ ਵਿਚਕਾਰ ਤੀਬਰਤਾ ਵਾਲੇ ਸੱਤ ਬਾਅਦ ਦੇ ਝਟਕੇ ਦਰਜ ਕੀਤੇ, ਜੋ ਸਾਰੇ 10 ਕਿਲੋਮੀਟਰ (ਛੇ ਮੀਲ) ਦੀ ਡੂੰਘਾਈ ਤੇ ਸਨ।

ਚੀਨ ਨੇ ਅੱਜ ਦੱਸਿਆ ਕਿ ਖੇਤਰ ਦੇ ਕੁਝ ਹਿੱਸੇ ਵਿੱਚ ਸੰਚਾਰ ਠੱਪ ਹੋ ਗਿਆ ਹੈ। ਸਥਾਨਕ ਰੇਲਵੇ ਅਧਿਕਾਰੀਆਂ ਨੇ ਖੇਤਰ ਵਿੱਚੋਂ ਲੰਘਣ ਵਾਲੀਆਂ ਰੇਲਗੱਡੀਆਂ ਨੂੰ ਰੋਕਣ ਲਈ ਸੰਕਟਕਾਲੀਨ ਕਦਮ ਚੁੱਕੇ ਹਨ।

ਭੂਚਾਲ ਕਾਰਨ ਚੱਟਾਨਾਂ ਵੀ ਖਿਸਕੀਆਂ ਹਨ, ਜਿਸ ਕਾਰਨ ਸਥਾਨਕ ਅਧਿਕਾਰੀਆਂ ਨੂੰ ਕੌਮੀ ਰਾਜਮਾਰਗ 317 ਦਾ ਇੱਕ ਹਿੱਸਾ ਬੰਦ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਕਰਮਚਾਰੀਆਂ ਵੱਲੋਂ ਮਲਬਾ ਹਟਾਉਣ ਦਾ ਕੰਮ ਕੀਤੇ ਜਾਣ ਦੌਰਾਨ ਕੇਵਲ ਸੰਕਟਕਾਲੀਨ, ਰਾਹਤ ਅਤੇ ਸਰਕਾਰੀ ਸਹਾਇਤਾ ਵਾਲੇ ਵਾਹਨਾਂ ਨੂੰ ਹੀ ਲੰਘਣ ਦੀ ਇਜਾਜ਼ਤ ਦਿੱਤੀ ਗਈ ਹੈ।

ਅਗਲੇ ਤਿੰਨ ਦਿਨਾਂ ਵਿੱਚ ਭੂਚਾਲ ਵਾਲੇ ਖੇਤਰ ਵਿੱਚ ਰੁਕ-ਰੁਕ ਕੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਚੀਨ ਦੇ ਰਾਸ਼ਟਰੀ ਪ੍ਰਸਾਰਕ ਸੀ.ਸੀ.ਟੀ.ਵੀ. ਨੇ ਦੱਸਿਆ ਕਿ ਇਹ ਪਿਛਲੇ ਪੰਜ ਸਾਲਾਂ ਵਿੱਚ ਇਸ ਖੇਤਰ ਵਿੱਚ ਆਇਆ ਸਭ ਤੋਂ ਵੱਡਾ ਭੂਚਾਲ ਸੀ।

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਰਾਹਤ ਕਾਰਜਾਂ ਅਤੇ ਡਾਕਟਰੀ ਸਹਾਇਤਾ ਦੇ ਕੰਮਾਂ ਵਿੱਚ ਪੂਰੇ ਜੋਰ-ਸ਼ੋਰ ਨਾਲ ਜੁਟਣ ਦਾ ਸੱਦਾ ਦਿੱਤਾ ਹੈ। ਨਾਗਚੂ ਤਿੱਬਤ ਦੀ ਰਾਜਧਾਨੀ ਲਹਾਸਾ ਤੋਂ 300 ਕਿਲੋਮੀਟਰ (186 ਮੀਲ) ਤੋਂ ਵੱਧ ਉੱਤਰ ਵਿੱਚ ਹੈ।

Continue Reading

International

ਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ

Published

on

By

ਰਿਆਦ, 22 ਅਕਤੂਬਰ (ਸ.ਬ.) ਸਊਦੀ ਅਰਬ ਦੇ ਦੰਮਾਮ ਸਥਿਤ ਕਿੰਗ ਫਾਹਦ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਬੀਤੀ ਦੇਰ ਸ਼ਾਮ ਇੱਕ ਹਮਲਾ ਹੋਇਆ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ; ਸਾਰਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ, ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਰਾਜਦੂਤਾਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਸਾਊਦੀ ਅਰਬ ਦੀ ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ। ਅਥਾਰਟੀ ਅਨੁਸਾਰ, ਇਸ ਹਮਲੇ ਕਾਰਨ ਜਾਇਦਾਦ ਦਾ ਵੀ ਨੁਕਸਾਨ ਹੋਇਆ ਹੈ। ਨੁਕਸਾਨ ਦੀ ਹੱਦ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਜਾਰੀ ਇੱਕ ਬਿਆਨ ਵਿੱਚ, ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਦੱਸਿਆ ਕਿ ਇਹ ਹਮਲਾ ਬੀਤੀ ਸ਼ਾਮ ਹੋਇਆ ਸੀ। ਅਥਾਰਟੀ ਨੇ ਕਿਹਾ ਕਿ ਇਸ ਘਟਨਾ ਬਾਰੇ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਅਮਰੀਕੀ ਵਿਦੇਸ਼ ਵਿਭਾਗ ਨੇ ਸਾਊਦੀ ਅਰਬ ਵਿੱਚ ਮੌਜੂਦ ਅਮਰੀਕੀ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉੱਥੋਂ ਵਾਪਸ ਆਉਣ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਦਾ ਉੱਥੇ ਰਹਿਣਾ ਕਿਸੇ ਐਮਰਜੈਂਸੀ ਕਾਰਨ ਕਰਕੇ ਜ਼ਰੂਰੀ ਨਹੀਂ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੌਮੀ ਪਿਗੋਟ ਨੇ ਐਕਸ ਤੇ ਲਿਖਿਆ ਹੈ ਕਿ ਇਰਾਨ-ਸਮਰਥਿਤ ਹੂਤੀ ਬਾਗੀ ਸਾਊਦੀ ਅਰਬ ਵਿਰੁੱਧ ਲਗਾਤਾਰ ਵਧੇਰੇ ਦੁਸ਼ਮਣਾਨਾ ਕਾਰਵਾਈਆਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਵਿਚ ਇਕ ਨਾਗਰਿਕ ਹਵਾਈ ਅੱਡੇ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਤੇ ਕੀਤੇ ਗਏ ਹਮਲੇ ਸ਼ਾਮਲ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਆਮ ਨਾਗਰਿਕਾਂ ਦੀ ਜਾਨ ਗਈ ਹੈ ਅਤੇ ਆਵਾਜਾਈ ਵਿੱਚ ਭਾਰੀ ਵਿਘਨ ਪਿਆ ਹੈ। ਸਾਡੇ ਵਿਭਾਗ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ, ਅਤੇ ਅਸੀਂ ਉਨ੍ਹਾਂ ਦੀ ਸੁਰੱਖਿਆ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣੇ ਜਾਰੀ ਰੱਖਾਂਗੇ।

Continue Reading

International

ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ

Published

on

By

ਅਲਬਰਟਾ, 19 ਅਕਤੂਬਰ (ਸ.ਬ.) ਕੈਨੇਡਾ ਦੇ ਅਲਬਰਟਾ ਸਥਿਤ ਇੱਕ ਮਿਲਟਰੀ ਬੇਸ ਤੇ ਲਾਈਵ-ਫਾਇਰ ਜੰਗੀ ਅਭਿਆਸ ਦੌਰਾਨ ਤੇਜ਼ੀ ਨਾਲ ਫੈਲੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਕੈਨੇਡੀਅਨ ਫ਼ੌਜ ਦੇ 4 ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ 39 ਹੋਰ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਅਨੁਸਾਰ ਜ਼ਖ਼ਮੀਆਂ ਵਿੱਚੋਂ 19 ਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮੇਜਰ ਜਨਰਲ ਵੇਡ ਰੁਟਲੈਂਡ ਨੇ ਦੱਸਿਆ ਕਿ ਮਿਲਟਰੀ ਅਧਿਕਾਰੀਆਂ ਨੂੰ ਕਈ ਘੰਟਿਆਂ ਤੋਂ ਅੱਗ ਬਾਰੇ ਜਾਣਕਾਰੀ ਸੀ, ਪਰ ਉਨ੍ਹਾਂ ਦਾ ਮੰਨਣਾ ਸੀ ਕਿ ਅੱਗ ਤੇ ਕਾਬੂ ਪਾਇਆ ਹੋਇਆ ਹੈ ਅਤੇ ਸਿਖਲਾਈ ਜਾਰੀ ਰੱਖੀ ਜਾ ਸਕਦੀ ਹੈ। ਪਰ ਅਚਾਨਕ ਹਵਾ ਦਾ ਰੁਖ਼ ਬਦਲ ਗਿਆ ਅਤੇ ਤੇਜ਼ ਲਪਟਾਂ ਨੇ ਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਐਡਮੰਟਨ ਵਿੱਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਦੱਸਿਆ ਕਿ ਜਦੋਂ ਹਵਾ ਦਾ ਰੁਖ਼ ਬਦਲਿਆ, ਉਦੋਂ ਅੱਗ ਇੱਕ ਕਿਲੋਮੀਟਰ ਦੂਰ ਸੀ। ਅੱਗ ਦਾ ਸਿਰਫ਼ 36 ਸੈਕਿੰਡਾਂ ਵਿੱਚ ਇੱਕ ਕਿਲੋਮੀਟਰ ਦਾ ਫ਼ਾਸਲਾ ਤੈਅ ਕਰਨਾ ਇੱਕ ਅਸਾਧਾਰਨ ਘਟਨਾ ਹੈ। ਰੁਟਲੈਂਡ ਨੇ ਮੌਕੇ ਤੇ ਮੌਜੂਦ ਇੱਕ ਕਮਾਂਡਰ ਦੇ ਹਵਾਲੇ ਨਾਲ ਦੱਸਿਆ ਕਿ ਫ਼ੌਜੀਆਂ ਨੂੰ ਇੱਕ ਮਿੰਟ ਤੋਂ ਵੀ ਘੱਟ ਸਮੇਂ ਵਿੱਚ ਅੱਗ ਨੇ ਚਾਰੇ ਪਾਸਿਓਂ ਘੇਰ ਲਿਆ।

Continue Reading

Latest News

Trending