Connect with us

Punjab

ਪੰਜਾਬ ਵਿਰੋਧੀ ਤਾਕਤਾਂ ਦੀਆਂ ਸਾਜਿਸ਼ਾਂ ਦਾ ਸਾਮ੍ਹਣਾ ਕਰਨ ਲਈ ਇਕੱਠੇ ਹੋਣ ਪੰਜਾਬੀ : ਸੁਖਬੀਰ ਸਿੰਘ ਬਾਦਲ

Published

on

ਦੁਬਈ ਤੋਂ ਆ ਕੇ ਆ ਕੇ ਖੁਦ ਨੂੰ ਪੰਜਾਬ ਦਾ ਵਾਰਿਸ ਦੱਸਣ ਵਾਲੇ ਪੰਜਾਬ ਦਾ ਕੀ ਸਵਾਰਣਗੇ

ਮਲੋਟ, 26 ਅਗਸਤ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਰੋਧੀ ਤਾਕਤਾਂ ਦੀਆਂ ਸਾਜਿਸ਼ਾਂ ਦਾ ਸਾਮ੍ਹਣਾ ਕਰਨ ਲਈ ਪੰਜਬੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਆਪਣੇ ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਪਹਿਲੀ ਵਾਰ ਸਟੇਜ ਤੇ ਆਏ ਸz. ਬਾਦਲ ਨੇ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀਆਂ ਨਾਲ ਬਾਦਲ ਪਰਿਵਾਰ ਦਾ ਬਹੁਤ ਪੁਰਾਣਾ ਰਿਸ਼ਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਾਦਲ ਪਰਿਵਾਰ ਨੂੰ ਬੇਹੱਦ ਨਜ਼ਦੀਕੀ ਨਾਲ ਦੇਖਿਆ ਹੈ ਅਤੇ ਉਹਨਾਂ ਨੂੰ ਪਤਾ ਹੈ ਕਿ ਬਾਦਲ ਪਰਿਵਾਰ ਦੀ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਪ੍ਰਤੀ ਕੀ ਸੋਚ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਨੇ ਬਾਦਲ ਪਰਿਵਾਰ ਨੂੰ ਖ਼ਤਮ ਕਰਨ ਲਈ ਪਿਛਲੇ 2 ਸਾਲਾਂ ਤੋਂ ਬੇਹੱਦ ਸਾਜ਼ਿਸ਼ਾਂ ਰਚੀਆਂ ਗਈਆਂ ਹਨ। 2 ਵਾਰ ਉਨ੍ਹਾਂ ਤੇ ਜਾਨਲੇਵਾ ਹਮਲੇ ਹੋਏ ਅਤੇ ਦੋਹਾਂ ਸਮਿਆਂ ਵਿੱਚ ਗੁਰੂਘਰ ਵਿੱਚ ਹੀ ਹਮਲੇ ਹੋਏ। ਇਹ ਹਮਲੇ ਉਨ੍ਹਾਂ ਨੇ ਕਰਵਾਏ, ਜਿਹੜੇ ਸਹੀ ਮਾਇਨਿਆਂ ਵਿੱਚ ਗੁਰੂ ਦੋਖੀ ਹਨ ਅਤੇ ਇਨ੍ਹਾਂ ਦਾ ਰਿਸ਼ਤਾ ਕਿਸੇ ਧਰਮ ਨਾਲ ਨਹੀਂ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ 2022 ਵਿੱਚ ਅੰਮ੍ਰਿਤਪਾਲ ਸਿੰਘ ਦੁਬਈ ਤੋਂ ਆਇਆ ਤਾਂ ਉਸ ਦੇ ਵਾਲ ਕੱਟੇ ਹੋਏ ਸਨ । ਕਿਸੇ ਨੂੰ ਉਸ ਦਾ ਪਿਛੋਕੜ ਨਹੀਂ ਪਤਾ ਕੀ ਉਹ ਕੀ ਕਰਦਾ ਸੀ ਅਤੇ ਇੱਥੇ ਆ ਕੇ ਉਹ ਖ਼ੁਦ ਨੂੰ ਪੰਜਾਬ ਦਾ ਵਾਰਸ ਦੱਸਣ ਲੱਗ ਗਿਆ। ਉਹਨਾਂ ਕਿਹਾ ਕਿ ਅਮ੍ਰਿਤਪਾਲ ਨੇ ਨਸ਼ਾ ਛੁਡਾਉਣ ਦੀ ਗੱਲ ਕਹੀ ਪਰ ਉਹ ਆਪਣੇ ਭਰਾ ਤਕ ਦਾ ਨਸ਼ਾ ਨਹੀਂ ਛੁਡਵਾ ਸਕਿਆ। ਅਜਿਹੇ ਲੋਕਾਂ ਤੋਂ ਬਚਣ ਦੀ ਲੋੜ ਹੈ।

ਸz ਬਾਦਲ ਨੇ ਕਿਹਾ ਕਿ ਗੁਰੂਘਰ ਇਕ ਇਹੋ ਜਿਹੀ ਜਗ੍ਹਾ ਹੈ, ਜਿੱਥੇ ਸਾਰੇ ਆਪਣੀਆਂ ਦੁਸ਼ਮਣੀਆਂ ਅਤੇ ਰੰਜਿਸ਼ ਭੁਲਾ ਕੇ ਆਉਂਦੇ ਹਨ ਪਰ ਗੁਰੂ ਦੋਖੀਆਂ ਨੂੰ ਗੁਰੂਘਰ ਦੀ ਮਰਿਆਦਾ ਦਾ ਕੋਈ ਫ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ ਤੇ ਹਮਲਾ ਕਰਵਾਉਣ ਵਾਲਿਆਂ ਦੀ ਇਕੋ ਸੋਚ ਹੈ ਕਿ ਬਾਦਲ ਪਰਿਵਾਰ ਨੂੰ ਲਾਂਭੇ ਕਰਕੇ ਹੀ ਪੰਜਾਬ ਦੀ ਸੱਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਪਰ ਜਿਹਦੇ ਸਿਰ ਤੇ ਦਸ਼ਮੇਸ਼ ਪਿਤਾ ਦਾ ਹੱਥ ਹੋਵੇ, ਉਸ ਦਾ ਕੋਈ ਕੁੱਝ ਨਹੀਂ ਵਿਗਾੜ ਸਕਦਾ।

ਉਨ੍ਹਾਂ ਕਿਹਾ ਕਿ ਅਜਿਹੀਆਂ ਤਾਕਤਾਂ ਨੂੰ ਬਾਦਲ ਪਰਿਵਾਰ ਤੇ ਰੋਸ ਹੈ ਕਿ ਅਸੀਂ ਅਮਨ-ਸ਼ਾਂਤੀ ਭੰਗ ਨਹੀਂ ਹੋਣ ਦਿੰਦੇ ਅਤੇ ਇਨ੍ਹਾਂ ਤਾਕਤਾਂ ਦੇ ਸੁਫ਼ਨੇ ਪੂਰੇ ਨਹੀਂ ਹੋਣ ਦਿੰਦੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਸੀਂ ਹਾਂ, ਉਨ੍ਹਾਂ ਨੂੰ ਗੋਲਕਾਂ ਤੇ ਕਬਜ਼ਾ ਨਹੀਂ ਕਰਨ ਦਿੰਦੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਾਰੇ ਉਹਨਾਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਇਸ ਪਾਰਟੀ ਨੇ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਵੱਡੇ ਬਾਦਲ ਨਾ ਹੁੰਦੇ ਤਾਂ ਪੰਜਾਬ ਦਾ ਇੰਨਾ ਵਿਕਾਸ ਕਦੇ ਨਹੀਂ ਹੋਣਾ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਬਹੁਤ ਬੁਰਾ ਹਾਲ ਹੈ ਅਤੇ ਜੇਕਰ ਇਸ ਵਾਰ ਪੰਜਾਬ ਨੂੰ ਨਾ ਬਚਾਇਆ ਗਿਆ ਤਾਂ ਪੰਜਾਬ ਨੂੰ ਤਬਾਹ ਕਰ ਦੇਣਗੇ। ਇਨ੍ਹਾਂ ਨੂੰ ਪੰਜਾਬ ਦਾ ਲਾਲਚ ਨਹੀਂ, ਸਗੋਂ ਇਹ ਦਿੱਲੀ ਵਾਲੀਆਂ ਪਾਰਟੀਆਂ ਦੇ ਮੋਹਰੇ ਹਨ ਪਰ ਅਕਾਲੀ ਦਲ ਤੁਹਾਡੀ ਆਪਣੀ ਮਾਂ ਪਾਰਟੀ ਹੈ ਅਤੇ ਪਾਰਟੀ ਨੇ ਸਾਰੀ ਜ਼ਿੰਦਗੀ ਕਿਸਾਨਾਂ ਅਤੇ ਮਜ਼ਦੂਰਾਂ ਦੀ ਲੜਾਈ ਲੜੀ ਹੈ, ਉਸ ਪਾਰਟੀ ਨੂੰ ਇਹ ਤਬਾਹ ਕਰਨਾ ਚਾਹੁੰਦੇ ਹਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending