Connect with us

Punjab

ਮੀਰੀ ਪੀਰੀ ਖਾਲਸਾ ਮਾਰਚ ਖਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ

Published

on

ਲੌਂਗੋਵਾਲ, 27 ਅਗਸਤ (ਸ.ਬ.) ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ‘ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ’ ਨਗਰ ਕੀਰਤਨ ਦੂਜੇ ਪੜਾਅ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਚੱਲ ਕੇ ਵੱਖ ਵੱਖ ਪਿੰਡਾਂ ਸ਼ਹਿਰਾਂ ਰਾਹੀਂ ਹੁੰਦਾ ਹੋਇਆ ਰਾਤਰੀ ਵਿਸ਼ਰਾਮ ਲਈ ਗੁਰਦੁਆਰਾ ਯਾਦਗਾਰ ਚੁੱਲ੍ਹੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਵਿਖੇ ਪਹੁੰਚਿਆ। ਜਿੱਥੇ ਬੇਸਬਰੀ ਨਾਲ ਪਲਕਾਂ ਵਿਛਾਈ ਸੰਗਤ ਨੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ। ਇਹ ਖਾਲਸਾ ਮਾਰਚ ਅੱਜ ਸਵੇਰੇ ਖਾਲਸਾਈ ਜਾਹੋ ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਪੰਜ ਪਿਆਰਿਆਂ ਤੋਂ ਇਲਾਵਾ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਕੱਤਰ ਸ਼੍ਰੋਮਣੀ ਕਮੇਟੀ ਭਗਵੰਤ ਸਿੰਘ ਧੰਗੇੜਾ, ਮਲਕੀਤ ਸਿੰਘ ਚੰਗਾਲ ਅਤੇ ਬੀਬੀ ਜਸਪਾਲ ਕੌਰ ਫਤਿਹਗੜ੍ਹ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਇਸ ਮੌਕੇ ਅਗਲੇ ਪੜਾਅ ਦੀ ਅਰੰਭਤਾ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਤੋਂ ਪਹਿਲਾਂ ਗਿਆਨੀ ਰਾਜਦੀਪ ਸਿੰਘ ਕਥਾ ਵਾਚਕ ਨੇ ਹੁਕਮਨਾਮਾ ਲਿਆ ਅਤੇ ਵਿਆਖਿਆ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਚੱਲਿਆ ਇਹ ਮਹਾਨ ਨਗਰ ਕੀਰਤਨ ਪਿੰਡ ਪਿੰਡ ਜਾ ਕੇ ਨੌਜਵਾਨਾਂ ਨੂੰ ਕੁਰਿਹਤਾਂ ਤੋਂ ਬਚਾ ਕੇ ਗੁਰੂ ਨਾਲ ਜੁੜਨ ਦਾ ਹੋਕਾ ਦੇ ਰਿਹਾ ਹੈ। ਗੁਰੂ ਗ੍ਰੰਥ ਸਾਹਿਬ, ਪੰਥ, ਸ਼ਬਦ ਗੁਰੂ, ਬਾਣੇ ਅਤੇ ਗੁਰੂ ਦੇ ਆਸ਼ੇ ਨਾਲ ਜੋੜਨਾ ਹੀ ਮੀਰੀ ਪੀਰੀ ਮਾਰਚ ਦਾ ਉਦੇਸ਼ ਹੈ। ਉਹਨਾਂ ਲੌਂਗੋਵਾਲ ਦੇ ਇਤਿਹਾਸਕ ਗੁਰੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਜੀ ਦੇ ਇਤਿਹਾਸਕ ਪੱਖ ਤੇ ਝਾਤ ਮਾਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਜਦੋਂ ਗ੍ਰਹਿਸਥੀ ਜੀਵਨ ਵਿਚ ਤਲਾਕ ਦੇ ਮਾਮਲੇ ਵਧ ਰਹੇ ਹਨ ਤਾਂ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਸਿੱਖ ਜਰਨੈਲ ਬਾਬਾ ਆਲਾ ਸਿੰਘ ਅਤੇ ਮਾਤਾ ਫੱਤੋ ਦੇ ਗੁਰੂ ਸਾਹਿਬ ਦੇ ਫਲਸਫੇ ਵਾਲੇ ਗ੍ਰਿਹਸਥੀ ਜੀਵਨ ਦੀ ਮਿਸਾਲ ਹੈ । ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਹਿਲਾਂ ਮਾਲਵੇ ਦੀ ਧਰਤੀ ਨੂੰ ਕੈਂਸਰ ਵਰਗੀ ਬਿਮਾਰੀ ਨੇ ਆਪਣੀ ਲਪੇਟ ਵਿਚ ਲਿਆ ਹੋਇਆ ਸੀ ਪ੍ਰੰਤੂ ਹੁਣ ਨਾਲ ਨਾਲ ਚਿੱਟੇ ਦਾ ਵੱਡਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ ਹਰ ਰੋਜ਼ ਨੌਜਵਾਨ ਮੌਤ ਦੇ ਮੂੰਹ ਵੱਲ ਧੱਕੇ ਜਾ ਰਹੇ ਹਨ। ਨੌਜਵਾਨਾਂ ਨੂੰ ਮੌਤ ਦੇ ਮੂੰਹ ਵਿੱਚੋਂ ਕੱਢਣ ਵਾਲੀਆਂ ਸਰਕਾਰਾਂ ਗੂੰਗੀਆਂ ਅਤੇ ਬੋਲੀਆਂ ਹੋ ਗਈਆਂ ਹਨ। ਨੌਜਵਾਨਾਂ ਨੂੰ ਸਮਾਜਿਕ ਕੁਰਹਿਤਾਂ ਤੋਂ ਬਚਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਕ ਵਾਰ ਫੇਰ ਤੋਂ ਹੋਕਾ ਦਿੱਤਾ ਜਾ ਰਿਹਾ ਹੈ । ਗੁਰੂ ਸਾਹਿਬ ਨੇ ਅੱਜ ਤੋਂ ਸਵਾ ਚਾਰ ਸੌ ਸਾਲ ਪਹਿਲਾਂ ਮੀਰੀ ਅਤੇ ਮੀਰੀ ਦਾ ਪਵਿੱਤਰ ਸੰਦੇਸ਼ ਦਿੱਤਾ ਸੀ ਅਤੇ ਦੋ ਸ੍ਰੀ ਸਾਹਿਬਾਂ ਧਾਰਨ ਕੀਤੀਆਂ ਸਨ। ਪ੍ਰੰਤੂ ਅੱਜ ਗੁਰੂ ਸਾਹਿਬ ਦੇ ਸੰਦੇਸ਼ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ। ਇਤਿਹਾਸ ਗਵਾਹ ਹੈ ਜਦੋਂ ਵੀ ਦੋ ਜੱਥੇਬੰਦੀਆਂ ਹੋਂਦ ਵਿਚ ਆਈਆਂ ਤਾਂ ਇਕ ਦੂਜੇ ਦੇ ਸੁਮੇਲ ਨਾਲ ਚਲਦੀਆਂ ਰਹੀਆਂ। ਉਹਨਾਂ ਕੌਮ ਨੂੰ ਬਾਹਰੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਮੀਰੀ ਪੀਰੀ ਨਗਰ ਕੀਰਤਨ ਨੂੰ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਬੇਹੱਦ ਪਿਆਰ ਸਤਕਾਰ ਦਿੱਤਾ ਜਾ ਰਿਹਾ ਹੈ। ਲੋਕ ਵੱਡੀ ਗਿਣਤੀ ਵਿਚ ਗੁਰੂ ਸਾਹਿਬ ਅਤੇ ਸਸ਼ਤਰਾਂ ਦੇ ਦਰਸ਼ਨ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਨ।

ਇਸ ਮੌਕੇ ਕਲਗੀਧਰ ਟਰੱਸਟ ਵੱਲੋਂ ਜਗਜੀਤ ਸਿੰਘ ਕਾਕਾ ਵੀਰ ਜੀ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ਼ ਸ਼੍ਰੋਅਦ (ਬ), ਜੀਤ ਸਿੰਘ ਸਿੱਧੂ ਸਾ. ਚੇਅਰਮੈਨ, ਜਥੇ. ਉਦੇ ਸਿੰਘ ਲੌਂਗੋਵਾਲ, ਜਸਵੀਰ ਸਿੰਘ ਲੌਂਗੋਵਾਲ ਇੰਚਾਰਜ਼ ਸਿੱਖ ਮਿਸ਼ਨ ਦਿੱਲੀ, ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਗੁਰਲਾਲ ਸਿੰਘ ਫਤਿਹਗੜ, ਮੈਨੇਜਰ ਅਮਰੀਕ ਸਿੰਘ ਬਰਨਾਲਾ, ਸੁਰਜੀਤ ਸਿੰਘ ਠੀਕਰੀਵਾਲਾ, ਸਰਬਜੀਤ ਸਿੰਘ ਢੋਟੀਆਂ ਹੈਡ ਪ੍ਰਚਾਰਕ, ਤੇਜਿੰਦਰ ਸਿੰਘ ਸੰਘਰੇੜੀ, ਪਰਮਿੰਦਰ ਕੌਰ ਬਰਾੜ ਹਲਕਾ ਪ੍ਰਧਾਨ ਇਸਤਰੀ ਵਿੰਗ, ਸੰਦੀਪ ਕੌਰ ਖਰਾਸੀਆ ਸਿਟੀ ਪ੍ਰਧਾਨ, ਹਰਮੇਸ਼ ਸਿੰਘ ਸਿੱਧੂ, ਭਾਈ ਜਗਮੇਲ ਸਿੰਘ ਛਾਜਲਾ ਪ੍ਰਧਾਨ ਗ੍ਰੰਥੀ ਸਭਾ, ਬਾਬਾ ਸਤਿਗੁਰ ਸਿੰਘ ਸ਼ੇਰੋਂ, ਬਾਬਾ ਕੁਲਵੰਤ ਸਿੰਘ ਕਾਂਤੀ, ਸੁਖਵਿੰਦਰ ਸਿੰਘ ਚਹਿਲ, ਬਲਵਿੰਦਰ ਸਿੰਘ ਢਿੱਲੋਂ, ਅਮ੍ਰਿਤਪਾਲ ਸਿੰਘ ਸਿੱਧੂ, ਭਾਈ ਮਹਿੰਦਰ ਸਿੰਘ ਦੁੱਲਟ, ਬਚਿੱਤਰ ਸਿੰਘ ਮੱਟ, ਗੁਰਜੰਟ ਸਿੰਘ ਪ੍ਰਧਾਨ ਲੋਕਲ ਕਮੇਟੀ, ਪਰਮਜੀਤ ਸਿੰਘ ਭੋਲਾ, ਰਛਪਾਲ ਕੌਰ ਢਿੱਲੋਂ ਪ੍ਰਧਾਨ ਨਗਰ ਕੌਂਸਲ, ਸਤਵੰਤ ਕੌਰ ਕੌਂਸਲਰ, ਗੁਰਮੀਤ ਸਿੰਘ ਸਿੱਧੂ, ਭਗਵੰਤ ਸਿੰਘ ਸਰਕਲ ਪ੍ਰਧਾਨ, ਗੁਰਸੇਵਕ ਸਿੰਘ ਸਿੱਧੂ, ਜਸਵਿੰਦਰ ਸਿੰਘ ਨੱਪੀ, ਬੁੱਧ ਸਿੰਘ ਕੌਂਸਲਰ, ਜਸਵਿੰਦਰ ਸਿੰਘ ਸਾ. ਮੀਤ ਪ੍ਰਧਾਨ, ਅਮਰਜੀਤ ਸਿੰਘ ਗਿੱਲ, ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ, ਕਮਲ ਬਰਾੜ, ਕੁਲਦੀਪ ਸਿੰਘ ਦੂਲੋ, ਇੰਜ. ਬਲਜੀਤ ਸਿੰਘ ਐਸ. ਡੀ.ਓ., ਤਾਰੀ ਮੈਂਬਰ, ਨਿਰਮਲ ਸਿੰਘ ਲਖਮੀਰਵਾਲਾ, ਨੰਬਰਦਾਰ ਸੁਖਵਿੰਦਰ ਸਿੰਘ ਗਿੱਲ, ਪਰਮਜੀਤ ਸਿੰਘ ਜੱਸੇ ਕਾ, ਰਣਜੀਤ ਸਿੰਘ ਕੂਕਾ ਮੈਂਬਰ ਕੋਰ ਕਮੇਟੀ, ਰਾਜਵੀਰ ਸਿੰਘ, ਨਿਰਮਲ ਸਿੰਘ ਲੋਹਖੇੜਾ, ਗੁਰਵਿੰਦਰ ਸਿੰਘ, ਗੁਰਿੰਦਰ ਸਿੰਘ, ਬਿੰਦਰ ਸਿੰਘ ਬਿੰਦੀ, ਗਗਨਦੀਪ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending