Connect with us

Mohali

ਫੇਜ਼ 8 ਵਿਚਲੇ ਨੇਚਰ ਪਾਰਕ ਦੇ ਇੱਕ ਹਿੱਸੇ ਤੇ ਕਬਜਾ ਕਰਨ ਦੀ ਕੋਸ਼ਿਸ਼ ਸ਼ਹਿਰ ਵਾਸੀਆਂ ਵਲੋਂ ਨਾਕਾਮ

Published

on

ਮਾਲ ਦੇ ਠੇਕੇਦਾਰ ਵਲੋਂ ਲੇਬਰ ਦੀ ਰਿਹਾਇਸ਼ ਬਣਾਉਣ ਲਈ ਕੀਤਾ ਜਾ ਰਿਹਾ ਕੰਮ ਬੰਦ ਕਰਵਾਇਆ

ਐਸ ਏ ਐਸ ਨਗਰ, 29 ਅਗਸਤ (ਸ.ਬ.) ਸਥਾਨਕ ਫੇਜ਼ 8 ਵਿੱਚ ਸਥਿਤ ਨੇਚਰ ਪਾਰਕ ਦੇ ਗੁਰੂਦੁਆਰਾ ਸ੍ਰੀ ਅੰਬ ਸਾਹਿਬ ਦੇ ਪਿਛਲੇ ਪਾਸੇ ਪੈਂਦੀ ਥਾਂ ਤੇਲੱਗੇ 200 ਦੇ ਕਰੀਬ ਬੂਟੇ ਪੱਟ ਕੇ ਅਤੇ ਉੱਥੇ ਥਾਂ ਨੂੰ ਪੱਧਰਾ ਕਰਕੇ ਕਬਜਾ ਕਰਨ ਦੀ ਕਾਰਵਾਈ ਸਥਾਨਕ ਵਸਨੀਕਾਂ ਦੇ ਵਿਰੋਧ ਕਾਰਨ ਵਿਚਾਲੇ ਹੀ ਰੋਕ ਦਿੱਤੀ ਗਈ। ਫੇਜ਼ 8 ਵਿੱਚ ਨਵੇਂ ਬਣਨ ਵਾਲੇ ਇੱਕ ਵੱਡੇ ਮਾਲ ਦੇ ਠੇਕੇਦਾਰ ਵਲੋਂ ਆਪਣੀ ਲੇਬਰ ਦੇ ਰਹਿਣ ਵਾਸਤੇ ਇਸ ਥਾਂ ਨੂੰ ਪੱਧਰਾ ਕਰਕੇ ਇੱਥੇ ਕਮਰੇ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਪਾਰਕ ਵਿੱਚ ਰੋਜਾਨਾਂ ਸੈਰ ਕਰਨ ਵਾਲੇ ਲੋਕਾਂ ਵਲੋਂ ਸਾਬਕਾ ਕੌਂਸਲਰ ਅਤੇ ਸਮਾਜਸੇਵੀ ਆਗੂ ਸz. ਸਤਵੀਰ ਸਿੰਘ ਧਨੋਆ ਨੂੰ ਦੱਸਿਆ ਗਿਆ ਜਿਹਨਾਂ ਨੇ ਉੱਥੇ ਪਹੁੰਚ ਕੇ ਠੇਕੇਦਾਰ ਨੂੰ ਕੰਮ ਬੰਦ ਕਰਨ ਲਈ ਕਿਹਾ। ਇਸ ਦੌਰਾਨ ਉੱਥੇ ਮਿਉਂਸਪਲ ਕੌਂਸਲਰ ਸz. ਨਰਪਿੰਦਰ ਸਿੰਘ ਰੰਗੀ ਅਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਅਤੇ ਪੰਜਾਬ ਭਾਜਪਾ ਦੇ ਸੂਬਾ ਸਹਿ ਖਜਾਂਚੀ ਸz. ਸੁਖਵਿੰਦਰ ਸਿੰਘ ਗੋਲਡੀ ਵੀ ਪਹੁੰਚ ਗਏ ਅਤੇ ਠੇਕੇਦਾਰ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ।

ਸz. ਸਤਵੀਰ ਸਿੰਘ ਧਨੋਆ ਨੇ ਦੱਸਿਆ ਕਿ ਫੇਜ਼ 8 ਵਿੱਚ ਬਣਾਏ ਜਾਣ ਵਾਲੇ ਮਾਲ ਦੇ ਠੇਕੇਦਾਰ ਵਲੋਂ ਆਪਣੀ ਲੇਬਰ ਦੇ ਰਹਿਣ ਵਾਸਤੇ ਝੁੱਗੀਆਂ ਬਣਾਉਣ ਲਈ ਇੱਥੇ ਜੇਸੀ ਬੀ ਅਤੇ ਹੋਰ ਵੱਡੀਆਂ ਮਸ਼ੀਨਾਂ ਲਗਾ ਕੇ ਇਸ ਥਾਂ ਨੂੰ ਪੱਧਰਾ ਕਰਨ ਦਾ ਕੰਮ ਕੀਤਾ ਜਾ ਰਿਹਾ ਸੀ ਅਤੇ ਇੱਥੇ ਕਮਰਿਆਂ ਦੀ ਉਸਾਰੀ ਵਾਸਤੇ ਵੱਡੇ ਗਾਡਰ ਅਤੇ ਹੋਰ ਸਾਮਾਨ ਲਿਆਂਦਾ ਜਾ ਰਿਹਾ ਸੀ। ਉਹਨਾਂ ਕਿਹਾ ਕਿ ਇਸ ਠੇਕੇਦਾਰ ਦੇ ਕਰਮਚਾਰੀਆਂ ਵਲੋਂ ਇਸ ਥਾਂ ਤੇ ਲੱਗੇ 250 ਦੇ ਕਰੀਬ ਬੂਟੇ ਵੀ ਜੜ੍ਹਾਂ ਤੋਂ ਪੁੱਟ ਦਿੱਤੇ ਗਏ ਸਨ। ਉਹਨਾਂ ਦੱਸਿਆ ਕਿ ਉਹਨਾਂ ਨੇ ਇੱਥੇ ਪਹੁੰਚ ਕੇ ਠੇਕੇਦਾਰ ਦੇ ਬੰਦਿਆਂ ਨੂੰ ਕੰਮ ਰੋਕਣ ਲਈ ਕਿਹਾ ਅਤੇ ਉਹਨਾਂ ਨੂੰ ਪ ੁੱਛਿਆ ਕਿ ਉਹ ਨੇਚਰ ਪਾਰਕ ਦੀ ਥਾਂ ਤੇ ਕਿਸ ਅਧਿਕਾਰ ਨਾਲ ਕਬਜਾ ਕਰ ਰਹੇ ਹਨ ਤਾਂ ਉਹ ਕੋਈ ਜਵਾਬ ਨਹੀਂ ਦੇ ਸਕੇ ਅਤੇ ਉਹਨਾਂ ਵਲੋਂ ਆਪਣਾ ਕੰਮ ਬੰਦ ਕਰਕੇ ਇੱਥੋਂ ਸਾਮਾਨ ਚੁੱਕਣਾ ਆਰੰਭ ਕਰ ਦਿੱਤਾ। ਉਹਨਾਂ ਕਿਹਾ ਕਿ ਅੱਜ ਸ਼ਹਿਰ ਵਾਸੀਆਂ ਵਲੋਂ ਇਕੱਠੇ ਹੋ ਕੇ ਠੇਕੇਦਾਰ ਦਾ ਵਿਰੋਧ ਕਰਨ ਤੇ ਠੇਕੇਦਾਰ ਦੇ ਕਰਮਚਾਰੀਆਂ ਵਲੋਂ ਭਾਵੇਂ ਇਸ ਥਾਂ ਤੋਂ ਸਾਮਾਨ ਚੁੱਕ ਲਿਆ ਗਿਆ ਹੈ ਪਰੰਤੂ ਇਹ ਸਾਮਾਨ ਸੜਕ ਪਾਰ ਕਰਕੇ ਗਮਾਡਾ ਦੀ ਖਾਲੀ ਥਾਂ ਵਿੱਚ ਰੱਖਿਆ ਗਿਆ ਹੈ ਅਤੇ ਲੱਗਦਾ ਹੈ ਕਿ ਠੇਕੇਦਾਰ ਵਲੋਂ ਲੇਬਰ ਵਾਸਤੇ ਉੱਥੇ ਕਮਰੇ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਪਰੰਤੂ ਜੇਕਰ ਅਜਿਹਾ ਹੋਇਆ ਤਾਂ ਉਹ ਉਸਦਾ ਵੀ ਵਿਰੋਧ ਕਰਣਗੇ।

ਇਸ ਮੌਕੇ ਨਗਰ ਨਿਗਮ ਦੇ ਕੌਂਸਲਰ ਸz. ਨਰਪਿੰਦਰ ਸਿੰਘ ਰੰਗੀ ਨੇ ਕਿਹਾ ਕਿ ਇਸ ਥਾਂ ਤੇ ਕਬਜਾ ਕਰਨ ਦੀ ਕਾਰਵਾਈ ਦੌਰਾਨ ਠੇਕੇਦਾਰ ਵਲੋਂ ਇੱਥੇ ਲੱਗੇ 259 ਦੇ ਕਰੀਬ ਬੂਟੇ (ਜਿਹਨਾਂ ਨੂੰ ਲੋਕਾਂ ਵਲੋਂ ਰੋਜਾਨਾ ਪਾਣੀ ਵੀ ਦਿੱਤਾ ਜਾਂਦਾ ਸੀ) ਜੜ੍ਹਾ ਤੋਂ ਖਤਮ ਕਰ ਦਿੱਤੇ ਹਨ ਜਿਸ ਲਈ ਠੇਕੇਦਾਰ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਸਾਰੀ ਦੇ ਕੰਮ ਵਾਾਸਤੇ ਆਉਣ ਵਾਲੀ ਲੇਬਰ ਦੀ ਠਾਹਰ ਦਾ ਪ੍ਰਬੰਧ ਉਸੇ ਕਾਂਪਲੈਕਸ ਵਿੱਚ ਕੀਤਾ ਜਾਣਾ ਚਾਹੀਦਾ ਹੈ ਅਤੇ ਨੈਚਰ ਪਾਰਕ ਵਿੱਚ ਕੋਈ ਕਬਜਾ ਨਹੀਂ ਹੋਣ ਦਿੱਤਾ ਜਾਵੇਗਾ।

ਭਾਜਪਾ ਦੇ ਜਿਲ੍ਹਾ ਪ੍ਰਧਾਨ ਸz. ਸੰਜੀਵ ਵਸ਼ਿਸ਼ਠ ਅਤੇ ਪੰਜਾਬ ਭਾਜਪਾ ਦੇ ਸਹਿ ਖਜਾਂਚੀ ਸੁਖਵਿੰਦਰ ਸਿੰਘ ਗੋਲਡੀ ਨੇ ਠੇਕੇਦਾਰ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਕਿਹਾ ਕਿ ਸ਼ਹਿਰ ਦਾ ਇਹ ਇਕਲੌਤਾ ਵੱਡਾ ਪਾਰਕ ਹੈ ਜਿੱਥੇ ਸਵੇਰ ਸ਼ਾਮ ਵੱਡੀ ਗਿਣਤੀ ਵਿੱਚ ਲੋਕ ਸੈਰ ਕਰਨ ਆਉਂਦੇ ਹਨ। ਉਹਨਾਂ ਕਿਹਾ ਕਿ ਜੇਕਰ ਇਸ ਪਾਰਕ ਤੇ ਕਬਜਾ ਕਰਕੇ ਇੱਥੇ ਝੁੰਗੀਆਂ ਬਣਾਈਆਂ ਗਈਆਂ ਤਾਂ ਇਸ ਨਾਲ ਇਹ ਪੂਰਾ ਖੇਤਰ ਪ੍ਰਭਾਵਿਤ ਹੋਵੇਗਾ ਅਤੇ ਅਜਿਹਾ ਕਿਸੇ ਵੀ ਕੀਮਤ ਤੇ ਨਹੀਂ ਹੋਣ ਦਿੱਤਾ ਜਾ ਸਕਦਾ।

ਇਸ ਮੌਕੇ ਰਵਿੰਦਰ ਸਿੰਘ ਰੂਬੀ, ਹਰਕੀਰਤ ਸਿੰਘ ਸੰਧੂ, ਮਾਟਾ ਸਰਾ, ਰੁਪਿੰਦਰ ਸਿੰਘ ਖੰਗੂੜਾ, ਜਗਜੀਤ ਸਿੰਘ, ਦਪਿੰਦਰ ਸਿੰਘ ਸਿਬੀਆ ਸਮੇਤ ਵੱਡੀ ਗਿਣਤੀ ਵਸਨੀਕ ਹਾਜਿਰ ਸਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending