Connect with us

Mohali

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

Published

on

ਐਸ ਏ ਐਸ ਨਗਰ, 31 ਅਗਸਤ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾੲਅਿਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਕਾਰਜ ਸਿੰਘ ਦੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਨੇ 1706ਈ ਨੂੰ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਗੁਰੂ ਕੀ ਕਾਂਸ਼ੀ -ਸਾਬੋ ਕੀ ਤਲਵੰਡੀ ਵਿਖੇ ਭਾਈ ਮਨੀ ਸਿੰਘ ਪਾਸੋਂ ਨੋਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਕਰਾ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਉਣ ਦੇ ਪ੍ਰਸੰਗ ਨੂੰ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਵਾਇਆ। ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਧੁਰ ਕੀ ਇਲਾਹੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਭਾਈ ਗੁਰਦੇਵ ਸਿੰਘ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਜਗਦੀਪ ਸਿੰਘ ਦਿੱਲੀ ਵਾਲੇ, ਬੀਬੀ ਜਸਲੀਨ ਕੌਰ ਲੁਧਿਆਣੇ ਵਾਲੇ, ਬੀਬੀ ਸਿਮਰਨਜੀਤ ਕੌਰ ਰਾਜਪੁਰੇ ਵਾਲੇ, ਭਾਈ ਅਵੀਨਾਸ਼ ਸਿੰਘ ਜਵੱਦੀ ਟਕਸਾਲ ਵਾਲੇ, ਬੀਬੀ ਕੰਵਲਜੀਤ ਕੌਰ, ਸ਼੍ਰੋਮਣੀ ਪ੍ਰਰਾਚਕ ਭਾਈ ਹਰਜੀਤ ਸਿੰਘ, ਭਾਈ ਮਹਿੰਦਰਪਾਲ ਸਿੰਘ, ਅਕਾਲ ਕਵੀਸ਼ਰੀ ਜੱਥਾ, ਭਾਈ ਹਰਜਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਸੁਰਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਗੁਰਨਾਮ ਸਿੰਘ ਨੇ ਕੀਰਤਨ, ਕਥਾ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।

ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਪੂਰਨਤਾ ਦਿਵਸ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਨੂੰ ਅੰਦਰੋਂ, ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ। ਇਸ ਦਿਹਾੜੇ ਦੀ ਖੁਸ਼ੀ ਵਿੱਚ ਹਜਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending