International
ਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 919 ਹੋਈ
ਕਾਠਮੰਡੂ, 31 ਅਗਸਤ (ਸ.ਬ.) ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ ਅੱਜ ਵਧ ਕੇ 919 ਹੋ ਗਈ, ਜਦੋਂ ਕਿ ਆਫ਼ਤ ਤੋਂ ਬਾਅਦ ਹੁਣ ਵੀ ਕਰੀਬ 4,250 ਲੋਕ ਲਾਪਤਾ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਟੀਮਾਂ ਲਗਾਤਾਰ ਲਾਸ਼ਾਂ ਬਰਾਮਦ ਕਰ ਰਹੀਆਂ ਹਨ ਅਤੇ ਲਾਪਤਾ ਲੋਕਾਂ ਦੀ ਭਾਲ ਵਿੱਚ ਜੁਟੀਆਂ ਹਨ।
ਬਚਾਅ ਕਰਮੀ ਆਫ਼ਤ ਦੇ ਛੇਵੇਂ ਦਿਨ ਲਾਪਤਾ ਲੋਕਾਂ ਦੀ ਭਾਲ ਅਤੇ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਕੱਢਣ ਦੇ ਯਤਨ ਕਰ ਰਹੇ ਹਨ। ਪ੍ਰਭਾਵਿਤ ਸਾਰੇ ਅੱਠ ਜ਼ਿਲ੍ਹਿਆਂ ਵਿੱਚੋਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਇਹ ਆਫ਼ਤ ਨੇਪਾਲ-ਤਿੱਬਤ ਸਰਹੱਦ ਦੇ ਨੇੜੇ ਜ਼ਮੀਨ ਜਾਂ ਬਰਫ਼ ਦੀਆਂ ਚੱਟਾਨਾ ਖਿਸਕਣ ਕਾਰਨ ਆਈ ਹੈ, ਜਿਸ ਨੇ 26 ਅਗਸਤ ਨੂੰ ਉੱਤਰੀ ਅਤੇ ਮੱਧ ਨੇਪਾਲ ਦੇ ਕਸਬਿਆਂ ਅਤੇ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ ਸੀ।
ਕੌਮੀ ਆਫ਼ਤ ਜੋਖ਼ਮ ਕਟੌਤੀ ਅਤੇ ਪ੍ਰਬੰਧਨ ਅਥਾਰਟੀ ਨੇ ਦੱਸਿਆ ਕਿ ਅਚਾਨਕ ਆਏ ਹੜ੍ਹ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 919 ਹੋ ਗਈ ਹੈ। ਅਥਾਰਟੀ ਦੇ ਅਨੁਸਾਰ, ਹੁਣ ਤੱਕ ਚਿਤਵਾਨ ਤੋਂ 272 ਲਾਸ਼ਾਂ, ਨਵਲਪਰਾਸੀ ਪੂਰਬ ਤੋਂ 207, ਨਵਲਪਰਾਸੀ ਪੱਛਮੀ ਤੋਂ 151 ਅਤੇ ਗੋਰਖਾ ਜ਼ਿਲ੍ਹੇ ਤੋਂ 62 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ, ਨੁਵਾਕੋਟ ਤੋਂ 95, ਧਾਡਿੰਗ ਤੋਂ 55, ਤਾਨਾਹੁਨ ਤੋਂ 37 ਅਤੇ ਰਸੁਵਾ ਤੋਂ 24 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਅਥਾਰਟੀ ਨੇ ਦੱਸਿਆ ਕਿ ਹੁਣ ਵੀ 4,247 ਲੋਕ ਲਾਪਤਾ ਹਨ। ਇਨ੍ਹਾਂ ਵਿੱਚ 85 ਸੁਰੱਖਿਆ ਕਰਮੀ ਅਤੇ 320 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ।
International
ਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
ਪੇਸ਼ਾਵਰ, 15 ਅਕਤੂਬਰ (ਸ.ਬ.) ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਇੱਕ ਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ ਇੱਕ ਅਧਿਆਪਕਾ ਦੀ ਮੌਤ ਹੋ ਗਈ। ਇਹ ਜਾਣਕਾਰੀ ਅੱਜ ਇੱਕ ਸਥਾਨਕ ਹਸਪਤਾਲ ਦੇ ਬੁਲਾਰੇ ਨੇ ਦਿੱਤੀ। ਲੇਡੀ ਰੀਡਿੰਗ ਹਸਪਤਾਲ ਦੇ ਪ੍ਰਸ਼ਾਸਨ ਨੇ ਦੱਸਿਆ ਕਿ ਹਸਪਤਾਲ ਵਿੱਚ 28 ਵਿਦਿਆਰਥੀਆਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਸਨ। ਹਸਪਤਾਲ ਪ੍ਰਸ਼ਾਸਨ ਅਨੁਸਾਰ, ਘਟਨਾ ਤੋਂ ਬਾਅਦ ਇੱਕ ਮਹਿਲਾ ਅਧਿਆਪਕਾ ਦੀ ਲਾਸ਼ ਵੀ ਹਸਪਤਾਲ ਲਿਆਂਦੀ ਗਈ।
ਇਸ ਦੌਰਾਨ ਕੈਪੀਟਲ ਸਿਟੀ ਪੁਲੀਸ ਅਧਿਕਾਰੀ ਡਾ. ਮੀਆਂ ਸਈਦ ਨੇ ਦੱਸਿਆ ਕਿ ਸੂਬਾਈ ਰਾਜਧਾਨੀ ਵਿੱਚ ਛੱਤ ਡਿੱਗਣ ਦੀ ਇਸ ਘਟਨਾ ਵਿੱਚ 40 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਬਚਾਅ ਕਰਮਚਾਰੀਆਂ ਨੇ ਪਹਿਲਾਂ ਦੱਸਿਆ ਸੀ ਕਿ ਸਕੂਲ ਦੀ ਛੱਤ ਡਿੱਗਣ ਤੋਂ ਬਾਅਦ ਕਈ ਬੱਚੇ ਮਲਬੇ ਹੇਠਾਂ ਫਸ ਗਏ ਸਨ।
ਬਚਾਅ ਅਧਿਕਾਰੀਆਂ ਮੁਤਾਬਕ, ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਟੀਮਾਂ ਮਲਬੇ ਹੇਠਾਂ ਫਸੇ ਬੱਚਿਆਂ ਅਤੇ ਸਕੂਲ ਦੇ ਸਟਾਫ਼ ਦੀ ਭਾਲ ਕਰ ਰਹੀਆਂ ਹਨ।
ਖੈਬਰ ਪਖ਼ਤੂਨਖ਼ਵਾ ਵਿੱਚ ਸੂਚਨਾ ਅਤੇ ਲੋਕ ਸੰਪਰਕ ਮਾਮਲਿਆਂ ਬਾਰੇ ਗਵਰਨਰ ਦੀ ਸਲਾਹਕਾਰ ਸਮਰ ਹਾਰੂਨ ਬਿਲੌਰ ਨੇ ਸਕੂਲ ਦੀ ਛੱਤ ਡਿੱਗਣ ਦੀ ਘਟਨਾ ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਨੂੰ ਹਰ ਸੰਭਵ ਵਧੀਆ ਡਾਕਟਰੀ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।
International
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
ਪਨਾਮਾ ਸਿਟੀ, 13 ਅਕਤੂਬਰ (ਸ.ਬ.) ਪਨਾਮਾ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ‘ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ’ ਅਨੁਸਾਰ ਇਸ ਭੁਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 6.1 ਮਾਪੀ ਗਈ ਹੈ। ਇਹ ਝਟਕੇ ਭਾਰਤੀ ਸਮੇਂ ਅਨੁਸਾਰ ਸਵੇਰੇ 4:50:37 ਵਜੇ ਦਰਜ ਕੀਤੇ ਗਏ, ਜਿਨ੍ਹਾਂ ਦੀ ਡੂੰਘਾਈ ਧਰਤੀ ਦੀ ਸਤ੍ਹਾ ਤੋਂ ਕਰੀਬ 10 ਕਿਲੋਮੀਟਰ ਹੇਠਾਂ ਸੀ। ਸ਼ੁਰੂਆਤੀ ਰਿਪੋਰਟਾਂ ਵਿੱਚ ਇਸ ਤਾਜ਼ਾ ਭੂਚਾਲ ਕਾਰਨ ਹੋਏ ਕਿਸੇ ਵੱਡੇ ਜਾਨੀ-ਮਾਲੀ ਨੁਕਸਾਨ ਦੀ ਤੁਰੰਤ ਜਾਣਕਾਰੀ ਨਹੀਂ ਮਿਲੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਦੀ ਰਾਤ ਨੂੰ ਵੀ ਪਨਾਮਾ ਵਿੱਚ 7.7 ਤੀਬਰਤਾ ਦਾ ਇੱਕ ਬਹੁਤ ਹੀ ਸ਼ਕਤੀਸ਼ਾਲੀ ਭੁਚਾਲ ਆਇਆ ਸੀ, ਜਿਸ ਤੋਂ ਬਾਅਦ ਲਗਾਤਾਰ ਪੱਛਾੜੀ ਝਟਕੇ ਆਉਣ ਦਾ ਸਿਲਸਿਲਾ ਜਾਰੀ ਹੈ।
ਕੁਦਰਤੀ ਆਫ਼ਤ ਦੇ ਮੱਦੇਨਜ਼ਰ ਪਨਾਮਾ ਵਿੱਚ ਆਵਾਜਾਈ ਅਤੇ ਹਵਾਈ ਸੇਵਾਵਾਂ ਵੀ ਕਾਫ਼ੀ ਪ੍ਰਭਾਵਿਤ ਹੋਈਆਂ ਹਨ। ਪ੍ਰਸ਼ਾਸਨ ਵੱਲੋਂ ਸਾਵਧਾਨੀ ਵਜੋਂ ਦੇਸ਼ ਦੀਆਂ ਦੋ ਮੈਟਰੋ ਲਾਈਨਾਂ ਦੀਆਂ ਸੇਵਾਵਾਂ ਨੂੰ ਅਸਥਾਈ ਤੌਰ ਤੇ ਰੋਕ ਦਿੱਤਾ ਗਿਆ ਹੈ।
International
ਯਾਤਰੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ, 5 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ
ਇਸਲਾਮਾਬਾਦ, 13 ਅਕਤੂਬਰ (ਸ.ਬ.) ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ। ਇਸ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ।
ਪਾਕਿਸਤਾਨ ਰੇਲਵੇ ਦੇ ਬੁਲਾਰੇ ਕਲੀਮ ਅਖ਼ਤਰ ਨੇ ਦੱਸਿਆ ਕਿ ਕਰਾਚੀ ਦੇ ਦੱਖਣੀ ਬੰਦਰਗਾਹ ਸ਼ਹਿਰ ਤੋਂ ਉੱਤਰ-ਪੱਛਮੀ ਸ਼ਹਿਰ ਪੇਸ਼ਾਵਰ ਜਾ ਰਹੀ ਰਹਿਮਾਨ ਬਾਬਾ ਐਕਸਪ੍ਰੈਸ ਪੰਜਾਬ ਸੂਬੇ ਦੇ ਸ਼ੇਰ ਸ਼ਾਹ ਇਲਾਕੇ ਵਿੱਚ ਪਟੜੀ ਤੋਂ ਉਤਰ ਗਈ।
ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਮੁਲਤਾਨ ਦੇ ਨਿਸ਼ਤਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਦੌਰਾਨ ਬਚਾਅ ਟੀਮਾਂ ਹਾਦਸੇ ਵਾਲੀ ਥਾਂ ਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਇਹ ਹਾਦਸਾ ਸਵੇਰੇ ਲਗਭਗ 5:15 ਵਜੇ ਵਾਪਰਿਆ।
ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵੱਖ-ਵੱਖ ਬਿਆਨ ਜਾਰੀ ਕਰਦਿਆਂ ਹਾਦਸੇ ਵਿੱਚ ਹੋਈਆਂ ਮੌਤਾਂ ਤੇ ਦੁੱਖ ਪ੍ਰਗਟਾਇਆ। ਦੋਵਾਂ ਆਗੂਆਂ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੀ ਹਰ ਸੰਭਵ ਮਦਦ ਕਰਨ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਹਾਦਸੇ ਤੋਂ ਬਾਅਦ ਬਚਾਅ ਕਾਰਜ ਜਾਰੀ ਹਨ ਅਤੇ ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
