Connect with us

Mohali

ਮੁਹਾਲੀ ਬੱਸ ਸਟੈਂਡ ਦੀ ਬਦਹਾਲੀ ਨੂੰ ਲੈ ਕੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੌਕੇ ਤੇ ਦਿਖਾਏ ਖਸਤਾ ਹਾਲਾਤ

Published

on

ਹਾਈਕੋਰਟ ਵਿੱਚ 2 ਸਤੰਬਰ ਨੂੰ ਹੋਣੀ ਹੈ ਅਗਲੀ ਸੁਣਵਾਈ

ਐਸ ਏ ਐਸ ਨਗਰ, 31 ਅਗਸਤ (ਸ.ਬ.) ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਮੁਹਾਲੀ ਦੇ ਬੱਸ ਸਟੈਂਡ ਦੀ ਬਦਹਾਲੀ ਦਾ ਮੁੱਦਾ ਚੁੱਕਦਿਆਂ ਪ੍ਰਸ਼ਾਸ਼ਨ ਦੀ ਕਾਰਗੁਜਾਰੀ ਤੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਬੱਸ ਸਟੈਂਡ ਦੀ ਮੌਜੂਦਾ ਹਾਲਤ ਬਹੁਤ ਮਾੜੀ ਹੈ ਅਤੇ ਬੱਸ ਸਟੈਂਡ ਨਾਲ ਜੁੜੇ ਨਿਰਮਾਣ, ਸੜਕ, ਪਾਰਕਿੰਗ, ਬਿਜਲੀ, ਪਾਣੀ ਅਤੇ ਨਿਵੇਸ਼ਕਾਂ ਦੇ ਪੈਸੇ ਨਾਲ ਸਬੰਧਤ ਮਸਲੇ ਲੰਮੇ ਸਮੇਂ ਤੋਂ ਲਟਕ ਰਹੇ ਹਨ।

ਜਿਕਰਯੋਗ ਹੈ ਕਿ ਸz. ਕੁਲਜੀਤ ਸਿੰਘ ਬੇਦੀ ਵੱਲੋਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਸ ਦਾਇਰ ਕੀਤਾ ਗਿਆ ਹੈ, ਜਿਸ ਦੀ ਅਗਲੀ ਸੁਣਵਾਈ 2 ਸਤੰਬਰ ਨੂੰ ਹੋਣੀ ਹੈ। ਬੇਦੀ ਅਨੁਸਾਰ ਬੱਸ ਸਟੈਂਡ ਦਾ ਜੋ ਮਾਡਲ ਤਿਆਰ ਕੀਤਾ ਗਿਆ ਸੀ, ਉਸ ਵਿੱਚ ਇਸ ਇਲਾਕੇ ਨੂੰ ਇੱਕ ਆਧੁਨਿਕ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਵਜੋਂ ਵਿਕਸਤ ਕਰਨ ਦੀ ਯੋਜਨਾ ਦਿਖਾਈ ਗਈ ਸੀ। ਮਾਡਲ ਵਿੱਚ ਡਬਲ ਸੜਕਾਂ, ਦੁਕਾਨਾਂ, ਨਿਵੇਸ਼ਕਾਂ ਲਈ ਦਫ਼ਤਰ, ਪਾਰਕਿੰਗ ਅਤੇ ਇੱਥੋਂ ਤੱਕ ਕਿ ਹੈਲੀਪੈਡ ਦੀ ਵੀ ਵਿਵਸਥਾ ਦਿਖਾਈ ਗਈ ਸੀ। ਪਰ ਅਸਲ ਵਿੱਚ ਇਸ ਯੋਜਨਾ ਦਾ ਵੱਡਾ ਹਿੱਸਾ ਅੱਜ ਤੱਕ ਪੂਰਾ ਨਹੀਂ ਹੋ ਸਕਿਆ।

ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ਦੇ ਇੱਕ ਪਾਸੇ ਦੀ ਸੜਕ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ। ਸੜਕ ਦਾ ਵੱਡਾ ਹਿੱਸਾ ਮਿੱਟੀ ਵਿੱਚ ਤਬਦੀਲ ਹੋ ਗਿਆ ਹੈ ਅਤੇ ਉੱਥੇ ਆਵਾਜਾਈ ਨੂੰ ਟੀਨਾਂ ਆਦਿ ਲਗਾ ਕੇ ਰੋਕਿਆ ਗਿਆ ਹੈ। ਦੂਜੇ ਪਾਸੇ ਨੈਸ਼ਨਲ ਹਾਈਵੇਅ ਨਾਲ ਲੱਗਦੇ ਹਿੱਸੇ ਵਿੱਚ ਵੀ ਸੜਕ ਤੇ ਤਰੇੜਾਂ ਅਤੇ ਹੋਰ ਨੁਕਸ ਨਜ਼ਰ ਆ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਭਾਰੀ ਬਰਸਾਤ ਹੁੰਦੀ ਹੈ ਤਾਂ ਇਹ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ ਅਤੇ ਹਾਦਸੇ ਦਾ ਖਤਰਾ ਪੈਦਾ ਹੋ ਸਕਦਾ ਹੈ।

ਉਹਨਾਂ ਕਿਹਾ ਕਿ ਬੱਸ ਸਟੈਂਡ ਦੀਆਂ ਹੇਠਲੀਆਂ ਬੇਸਮੈਂਟਾਂ ਦੀ ਹਾਲਤ ਵੀ ਮਾੜੀ ਹੈ। ਹੇਠਲੇ ਪੱਧਰ ਦੀ ਬੇਸਮੈਂਟ ਵਿੱਚ ਲੰਮੇ ਸਮੇਂ ਤੋਂ ਪਾਣੀ ਖੜ੍ਹਾ ਹੈ ਅਤੇ ਇਹ ਹਿੱਸਾ ਅਸੁਰੱਖਿਅਤ ਹਾਲਾਤਾਂ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਦਾ ਹੱਲ ਨਾ ਕੀਤਾ ਗਿਆ ਤਾਂ ਭਵਿੱਖ ਵਿੱਚ ਕੋਈ ਵੱਡੀ ਸਮੱਸਿਆ ਪੈਦਾ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਇੰਨੇ ਵੱਡੇ ਬੁਨਿਆਦੀ ਢਾਂਚੇ ਵਿੱਚ ਅਜੇ ਤੱਕ ਨਿਯਮਤ ਬਿਜਲੀ ਸਪਲਾਈ ਦੀ ਸਮੱਸਿਆ ਕਿਉਂ ਬਣੀ ਹੋਈ ਹੈ। ਉਹਨਾਂ ਕਿਹਾ ਕਿ ਬੱਸ ਸਟੈਂਡ ਵਿੱਚ ਜਨਰੇਟਰਾਂ ਰਾਹੀਂ ਕੰਮ ਚਲਾਇਆ ਜਾ ਰਿਹਾ ਹੈ, ਜਿਸ ਤੇ ਵੱਡਾ ਖਰਚਾ ਹੋ ਰਿਹਾ ਹੈ। ਉਨ੍ਹਾਂ ਇਸ ਸੰਬੰਧੀ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending