Connect with us

National

ਪਹਾੜੀ ਤੋਂ ਮਲਬਾ ਖਿਸਕ ਕੇ ਘਰ ਅੰਦਰ ਵੜਿਆ, ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ

Published

on

ਅਲਮੋੜਾ, 1 ਸਤੰਬਰ (ਸ.ਬ.) ਅਲਮੋੜਾ ਦੇ ਹਵਾਲਬਾਗ ਵਿਕਾਸ ਬਲਾਕ ਵਿੱਚ ਸਥਿਤ ਉਦਾਯੁਦਾ ਗ੍ਰਾਮ ਪੰਚਾਇਤ ਵਿੱਚ ਅੱਜ ਸਵੇਰੇ ਮੀਂਹ ਪੈਣ ਤੋਂ ਬਾਅਦ ਪਹਾੜੀ ਤੋਂ ਹੇਠਾਂ ਖਿਸਕਣ ਕਾਰਨ ਭਾਰੀ ਮਾਤਰਾ ਵਿੱਚ ਮਲਬਾ ਉਨ੍ਹਾਂ ਦੇ ਰਿਹਾਇਸ਼ੀ ਘਰ ਵਿੱਚ ਡਿੱਗ ਗਿਆ, ਜਿਸ ਕਾਰਨ ਤਿੰਨ ਵਿਅਕਤੀ ਅੰਦਰ ਫਸ ਗਏ।

ਸੂਚਨਾ ਮਿਲਣ ਤੇ, ਐਸ ਡੀ ਆਰ ਐਫ ਅਤੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਦੀਆਂ ਟੀਮਾਂ ਤੁਰੰਤ ਮੌਕੇ ਤੇ ਪਹੁੰਚੀਆਂ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸਖ਼ਤ ਯਤਨਾਂ ਤੋਂ ਬਾਅਦ, ਮਲਬਾ ਸਾਫ਼ ਕਰ ਦਿੱਤਾ ਗਿਆ ਅਤੇ ਤਿੰਨ ਵਿਅਕਤੀਆਂ ਨੂੰ ਬਾਹਰ ਕੱਢ ਲਿਆ ਗਿਆ, ਪਰ ਉਹ ਪਹਿਲਾਂ ਹੀ ਦਮ ਤੋੜ ਚੁੱਕੇ ਸਨ। ਮ੍ਰਿਤਕਾਂ ਦੀ ਪਛਾਣ ਰਾਜੇਂਦਰ ਰਾਮ ਦੀ ਪਤਨੀ ਪ੍ਰੇਮਾ ਦੇਵੀ (41), ਰਾਜੇਂਦਰ ਰਾਮ ਦਾ ਪੁੱਤਰ ਮਨੀਸ਼ (17) ਅਤੇ ਰਾਜੇਂਦਰ ਰਾਮ ਦੀ ਧੀ ਕਲਪਨਾ (19) ਵਜੋਂ ਹੋਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਅੰਸ਼ੁਲ ਸਿੰਘ ਨੇ ਤਿੰਨ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਮੀਂਹ ਤੋਂ ਬਾਅਦ ਉਦਾਯੁਦਾ ਵਿੱਚ ਇੱਕ ਘਰ ਵਿੱਚ ਮਲਬਾ ਦਾਖਲ ਹੋਣ ਦੀ ਰਿਪੋਰਟ ਮਿਲੀ ਸੀ। ਐਸਡੀਆਰਐਫ ਅਤੇ ਆਫ਼ਤ ਰਾਹਤ ਟੀਮਾਂ ਨੂੰ ਤੁਰੰਤ ਮੌਕੇ ਤੇ ਭੇਜਿਆ ਗਿਆ। ਬਚਾਅ ਕਾਰਜ ਦੌਰਾਨ ਤਿੰਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ। ਪ੍ਰਸ਼ਾਸਨ ਹੁਣ ਪ੍ਰਭਾਵਿਤ ਪਰਿਵਾਰ ਨੂੰ ਸਥਾਪਿਤ ਨਿਯਮਾਂ ਅਨੁਸਾਰ ਰਾਹਤ ਪ੍ਰਦਾਨ ਕਰਨ ਲਈ ਕਦਮ ਚੁੱਕ ਰਿਹਾ ਹੈ।

Continue Reading

National

ਇਥੇਨੌਲ ਨਾਲ ਭਰੇ ਟੈਂਕਰ ਅਤੇ ਟਰੱਕ ਦੀ ਟੱਕਰ ਕਾਰਨ ਦੋਵਾਂ ਵਾਹਨਾਂ ਨੂੰ ਲੱਗੀ ਅੱਗ, ਟਰੱਕ ਡਰਾਈਵਰ ਦੀ ਮੌਤ

Published

on

By

ਕੈਥਲ, 30 ਅਕਤੂਬਰ (ਸ.ਬ.) ਚੰਡੀਗੜ੍ਹ-ਹਿਸਾਰ ਨੈਸ਼ਨਲ ਹਾਈਵੇਅ ਤੇ ਕਲਾਇਤ ਇਲਾਕੇ ਅਧੀਨ ਪੈਂਦੇ ਪਿੰਡ ਸ਼ਿਮਲਾ ਨੇੜੇ ਬੀਤੀ ਦੇਰ ਰਾਤ ਇੱਕ ਇਥੇਨੌਲ ਨਾਲ ਭਰੇ ਇੱਕ ਟੈਂਕਰ ਅਤੇ ਝੋਨੇ ਨਾਲ ਲੱਦੇ ਟਰੱਕ ਵਿਚਾਲੇ ਟੱਕਰ ਹੋਣ ਤੋਂ ਬਾਅਦ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਦੀ ਲਪੇਟ ਵਿੱਚ ਆਉਣ ਕਾਰਨ ਇਥੇਨੌਲ ਟੈਂਕਰ ਦੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਡਰਾਈਵਰ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ, ਝੋਨੇ ਨਾਲ ਲੱਦੇ ਇੱਕ ਟਰੱਕ ਦਾ ਡਰਾਈਵਰ ਟਾਇਰਾਂ ਦੀ ਹਵਾ ਚੈਕ ਕਰਨ ਲਈ ਗੱਡੀ ਤੋਂ ਹੇਠਾਂ ਉਤਰਿਆ ਹੋਇਆ ਸੀ। ਇਸੇ ਦੌਰਾਨ ਪਿੱਛੋਂ ਆ ਰਿਹਾ ਇਥੇਨੌਲ ਨਾਲ ਭਰਿਆ ਤੇਜ਼ ਰਫ਼ਤਾਰ ਟੈਂਕਰ ਅਚਾਨਕ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਇਥੇਨੌਲ ਦੇ ਸੰਪਰਕ ਵਿੱਚ ਆਉਂਦੇ ਹੀ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਦੇਖਦੇ ਹੀ ਦੇਖਦੇ ਦੋਵੇਂ ਵਾਹਨ ਅੱਗ ਦੀਆਂ ਲਪਟਾਂ ਵਿੱਚ ਘਿਰ ਗਏ।

ਧਮਾਕੇ ਦੀ ਆਵਾਜ਼ ਅਤੇ ਉੱਚੀਆਂ ਉੱਠਦੀਆਂ ਅੱਗ ਦੀਆਂ ਲਪਟਾਂ ਦੇਖ ਕੇ ਆਸ-ਪਾਸ ਦੇ ਇਲਾਕੇ ਅਤੇ ਰਾਹਗੀਰਾਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਕਲਾਇਤ ਥਾਣੇ ਦੇ ਇੰਚਾਰਜ ਰਣਦੀਪ ਸਿੰਘ ਪੁਲੀਸ ਟੀਮ ਨਾਲ ਤੁਰੰਤ ਮੌਕੇ ਤੇ ਪਹੁੰਚੇ।

ਥਾਣਾ ਇੰਚਾਰਜ ਰਣਦੀਪ ਸਿੰਘ ਨੇ ਦੱਸਿਆ ਕਿ ਅੱਗ ਦੀਆਂ ਲਪਟਾਂ ਕਾਫ਼ੀ ਭਿਆਨਕ ਸਨ। ਇਸ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਤੋਂ 6 ਗੱਡੀਆਂ ਮੌਕੇ ਤੇ ਬੁਲਾਈਆਂ ਗਈਆਂ। ਕਾਫ਼ੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਪੁਲੀਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਪੰਜ ਮੰਜ਼ਿਲਾ ਮਾਲ ਵਿੱਚ ਲੱਗੀ ਅੱਗ

Published

on

By

ਮੁੰਬਈ, 30 ਅਕਤੂਬਰ (ਸ.ਬ.) ਮੁੰਬਈ ਦੇ ਬਾਂਦਰਾ (ਪੱਛਮੀ) ਖੇਤਰ ਵਿੱਚ ਅੱਜ ਸਵੇਰੇ ਇਕ ਪੰਜ ਮੰਜ਼ਿਲਾ ਮਾਲ ਵਿੱਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਇਕ ਨਗਰ ਨਿਗਮ ਅਧਿਕਾਰੀ ਦਿੱਤੀ। ਮੁੰਬਈ ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਲਗਭਗ ਤਿੰਨ ਘੰਟਿਆਂ ਬਾਅਦ ਇਸ ਤੇ ਕਾਬੂ ਪਾ ਲਿਆ ਗਿਆ। ਇਕ ਨਗਰ ਨਿਗਮ ਅਧਿਕਾਰੀ ਨੇ ਦੱਸਿਆ ਕਿ ਅੱਗ ਪੌਸ਼ ਖੇਤਰ ਵਿੱਚ ਲਿੰਕਿੰਗ ਰੋਡ ਤੇ ਧਨਰਾਜ ਰੈਸਟੋਰੈਂਟ ਦੇ ਨੇੜੇ ਸਥਿਤ ਵੀਐਨ ਸਫੀਅਰ ਮਾਲ ਦੀ ਤੀਜੀ ਮੰਜ਼ਿਲ ਤੇ ਲੱਗੀ।

ਮਿਲੀ ਜਾਣਕਾਰੀ ਅਨੁਸਾਰ, ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 6.02 ਵਜੇ ਮਿਲੀ, ਜਿਸ ਤੋਂ ਬਾਅਦ ਫਾਇਰ ਵਿਭਾਗ ਨੇ ਘੱਟੋ-ਘੱਟ ਅੱਠ ਫਾਇਰ ਇੰਜਣਾਂ ਅਤੇ ਹੋਰ ਅੱਗ ਬੁਝਾਊ ਗੱਡੀਆਂ ਨੂੰ ਮੌਕੇ ਤੇ ਪਹੁੰਚਾਇਆ। ਉਨ੍ਹਾਂ ਕਿਹਾ ਕਿ ਅੱਗ ਤੇ ਸਵੇਰੇ 8:55 ਵਜੇ ਤੱਕ ਕਾਬੂ ਪਾ ਲਿਆ ਗਿਆ ਸੀ। ਇਸ ਦੌਰਾਨ ਅਧਿਕਾਰੀ ਨੇ ਕਿਹਾ ਕਿ ਅੱਗ ਬੁਝਾਉਣ ਵਾਲੇ ਕਰਮਚਾਰੀਆਂ ਤੋਂ ਇਲਾਵਾ, ਪੁਲੀਸ, ਬਿਜਲੀ ਵੰਡ ਕੰਪਨੀ ਦੇ ਕਰਮਚਾਰੀ, 108 ਐਂਬੂਲੈਂਸ ਸੇਵਾ ਦੀ ਇਕ ਟੀਮ ਅਤੇ ਬ੍ਰਿਹਨਮੁੰਬਈ ਨਗਰ ਨਿਗਮ ਦੇ ਵਾਰਡ ਸਟਾਫ ਨੂੰ ਵੀ ਮੌਕੇ ਤੇ ਤਾਇਨਾਤ ਕੀਤਾ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਅਤੇ ਇਸ ਨਾਲ ਹੋਏ ਨੁਕਸਾਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Continue Reading

National

ਰੌਬਿਨ ਉਥੱਪਾ ਬਣੇ ਮੁੰਬਈ ਇੰਡੀਅਨਜ਼ ਦੇ ਨਵੇਂ ਬੱਲੇਬਾਜ਼ੀ ਕੋਚ

Published

on

By

ਨਵੀਂ ਦਿੱਲੀ, 30 ਅਕਤੂਬਰ (ਸ.ਬ.) ਮੁੰਬਈ ਇੰਡੀਅਨਜ਼ ਨੇ ਸਾਬਕਾ ਭਾਰਤੀ ਬੱਲੇਬਾਜ਼ ਰੌਬਿਨ ਉਥੱਪਾ ਨੂੰ ਇੰਡੀਅਨ ਪ੍ਰੀਮੀਅਰ ਲੀਗ ਦੇ 2027 ਦੇ ਸੀਜ਼ਨ ਲਈ ਅੱਜ ਆਪਣਾ ਬੱਲੇਬਾਜ਼ੀ ਕੋਚ ਨਿਯੁਕਤ ਕੀਤਾ ਹੈ।

ਉਥੱਪਾ 2007 ਵਿੱਚ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸਨ। ਇਹ 40 ਸਾਲਾ ਖਿਡਾਰੀ ਆਈ.ਪੀ.ਐਲ. ਦੇ ਪਹਿਲੇ ਸੀਜ਼ਨ ਵਿੱਚ ਮੁੰਬਈ ਇੰਡੀਅਨਜ਼ ਵੱਲੋਂ ਖੇਡਿਆ ਸੀ।

ਮੁੰਬਈ ਇੰਡੀਅਨਜ਼ ਨੇ ਐਕਸ ਤੇ ਪੋਸਟ ਕੀਤਾ ਕਿ ਸਾਡੇ ਪਹਿਲੇ ਸੀਜ਼ਨ ਦਾ ਹਿੱਸਾ ਬਣਨ ਤੋਂ ਲੈ ਕੇ ਹੁਣ ਅਥਾਹ ਤਜਰਬੇ ਨਾਲ ਵਾਪਸੀ ਕਰਨ ਤੱਕ, ਰੌਬਿਨ ਖੇਡ ਦੀ ਡੂੰਘੀ ਸਮਝ, ਬਹਿਤਰੀਨ ਸੰਚਾਰ ਸਮਰੱਥਾ ਅਤੇ ਨੌਜਵਾਨ ਖਿਡਾਰੀਆਂ ਦਾ ਮਾਰਗਦਰਸ਼ਨ ਕਰਨ ਦੀ ਸਪੱਸ਼ਟਤਾ ਨਾਲ ਟੀਮ ਨਾਲ ਜੁੜ ਰਹੇ ਹਨ। ਮੁੰਬਈ ਇੰਡੀਅਨਜ਼ ਵਿੱਚ ਤੁਹਾਡਾ ਫਿਰ ਤੋਂ ਸਵਾਗਤ ਹੈ ਰੌਬਿਨ।”

ਮੁੰਬਈ ਇੰਡੀਅਨਜ਼ ਨੇ ਬੀਤੇ ਦਿਨ ਗੇਂਦਬਾਜ਼ੀ ਕੋਚ ਲਸਿਥ ਮਲਿੰਗਾ ਅਤੇ ਪਾਰਸ ਮਹਾਮਬਰੇ ਦੇ ਨਾਲ-ਨਾਲ ਫੀਲਡਿੰਗ ਕੋਚ ਕਾਰਲ ਹਾਪਕਿਨਸਨ ਨਾਲ ਵੀ ਨਾਤਾ ਤੋੜ ਲਿਆ ਸੀ। ਫਰੈਂਚਾਇਜ਼ੀ ਨੇ ਪਿਛਲੇ ਹਫ਼ਤੇ ਆਪਣੇ ਬੱਲੇਬਾਜ਼ੀ ਕੋਚ ਕੀਰੋਨ ਪੋਲਾਰਡ ਨੂੰ ਮੁੱਖ ਕੋਚ ਵਜੋਂ ਪਦ-ਉੱਨਤ (ਪ੍ਰਮੋਟ) ਕੀਤਾ ਸੀ, ਜਿਨ੍ਹਾਂ ਨੇ ਮਾਹੇਲਾ ਜੈਵਰਧਨੇ ਦੀ ਜਗ੍ਹਾ ਲਈ।

Continue Reading

Latest News

Trending