Connect with us

Mohali

ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਸਫਾਈ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ ਕਾਮਯਾਬ : ਕੁਲਵੰਤ ਸਿੰਘ

Published

on

ਹਲਕਾ ਵਿਧਾਇਕ ਵਲੋਂ ਮੁਹਾਲੀ ਵਿੱਚ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੀ ਸ਼ੁਰੂਆਤ

ਐਸ ਏ ਐਸ ਨਗਰ, 1 ਸਤੰਬਰ (ਸ.ਬ.) ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁਹਾਲੀ ਸਮੇਤ ਸਮੁੱਚੇ ਪੰਜਾਬ ਵਿੱਚ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਸਫਾਈ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਸਫਲ ਬਣਾਇਆ ਜਾਵੇਗਾ। ਨਗਰ ਨਿਗਮ ਦੇ ਮੇਅਰ ਸ. ਸਰਬਜੀਤ ਸਿੰਘ ਸਮਾਣਾ ਅਤੇ ਨਗਰ ਨਿਗਮ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਗਾੜ੍ਹਾ ਦੀ ਮੌਜੂਦਗੀ ਵਿੱਚ ਸੈਕਟਰ 74-ਏ (ਬਰਿਆਲੀ), ਏਅਰਪੋਰਟ ਰੋਡ ਤੋਂ ਮੁਹਿੰਮ ਦਾ ਆਗਾਜ਼ ਕਰਨ ਮੌਕੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਸ਼ੁਰੂਆਤੀ ਦੌਰ ਵਿੱਚ ਅੱਠ ਦਿਨਾਂ ਤੱਕ ਜੰਗੀ ਪੱਧਰ ਤੇ ਸਫ਼ਾਈ ਅਭਿਆਨ ਚਲਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਵੀ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਕਿਸੇ ਵੀ ਸਰਕਾਰੀ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਮੁਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਮਿਸ਼ਨ ਕਲੀਨ ਪੰਜਾਬ’ ਨੂੰ ਲੋਕ ਲਹਿਰ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ।

ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਸ਼ਹਿਰ ਵਿੱਚ ਕੁਝ ਲੋਕ ਆਪਣੇ ਘਰਾਂ ਜਾਂ ਹੋਰ ਥਾਵਾਂ ਤੋਂ ਕੂੜਾ ਲਿਆ ਕੇ ਖੁੱਲ੍ਹੀਆਂ ਅਤੇ ਜਨਤਕ ਥਾਵਾਂ ਤੇ ਸੁੱਟ ਦਿੰਦੇ ਹਨ, ਜਿਸ ਨਾਲ ਸ਼ਹਿਰ ਦੀ ਸੁੰਦਰਤਾ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਤੇ ਗੰਦਗੀ ਫੈਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਜਿਹੇ ਲੋਕਾਂ ਦੀ ਪਛਾਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨ ਦੇ ਨਾਲ-ਨਾਲ ਲੋੜ ਪੈਣ ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਵਿਧਾਇਕ ਨੇ ਨਾਗਰਿਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖਰਾ ਕਰਕੇ ਨਗਰ ਨਿਗਮ ਵੱਲੋਂ ਨਿਰਧਾਰਤ ਪ੍ਰਬੰਧ ਅਨੁਸਾਰ ਨਿਪਟਾਰੇ ਲਈ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅਧੀਨ ਆਉਂਦੇ ਖੇਤਰ ਵਿੱਚ ਸਫ਼ਾਈ ਲਈ ਲਗਭਗ 20 ਤੋਂ 25 ਅਜਿਹੇ ਪੁਆਇੰਟਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਵਿਸ਼ੇਸ਼ ਤੌਰ ਤੇ ਸਫ਼ਾਈ ਮੁਹਿੰਮ ਚਲਾਈ ਜਾਵੇਗੀ।

ਇਸ ਮੌਕੇ ਮੇਅਰ ਸ. ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁਹਾਲੀ ਸ਼ਹਿਰ ਦੀ ਸਫ਼ਾਈ ਅਤੇ ਖੂਬਸੂਰਤੀ ਨੂੰ ਬਰਕਰਾਰ ਰੱਖਣਾ ਨਗਰ ਨਿਗਮ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਅੱਜ ਸੈਕਟਰ 74-ਏ (ਬਰਿਆਲੀ), ਏਅਰਪੋਰਟ ਰੋਡ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਕਿਉਂਕਿ ਇਹ ਮੁਹਾਲੀ ਲਈ ਇੱਕ ਮਹੱਤਵਪੂਰਨ ਐਂਟਰੀ ਅਤੇ ਐਗਜ਼ਿਟ ਪੁਆਇੰਟ ਹੈ। ਮੇਅਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ਤੇ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਤਹਿਤ ਸ਼ਹਿਰ ਦੇ ਮੁੱਖ ਐਂਟਰੀ ਪੁਆਇੰਟਾਂ ਅਤੇ ਹੋਰ ਪਛਾਣੇ ਗਏ ਸਥਾਨਾਂ ਤੇ ਜੰਗੀ ਪੱਧਰ ਤੇ ਸਫ਼ਾਈ ਕਰਵਾਈ ਜਾ ਰਹੀ ਹੈ, ਤਾਂ ਜੋ ਗੰਦਗੀ ਦੇ ਢੇਰਾਂ ਨੂੰ ਹਟਾ ਕੇ ਮੁਹਾਲੀ ਦੀ ਸੁੰਦਰਤਾ ਅਤੇ ਸਾਫ਼-ਸੁਥਰੀ ਪਹਿਚਾਣ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ. ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਸ. ਹਰਪਾਲ ਸਿੰਘ ਚੰਨਾ, ਕੌਂਸਲਰ ਪਰਮਿੰਦਰ ਕੌਰ ਬਰਿਆਲੀ, ਗੁਰਪ੍ਰੀਤ ਸਿੰਘ ਬਰਿਆਲੀ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਅਮਰਜੀਤ ਸਿੰਘ ਸਿੱਧੂ, ਨਰੇਸ਼ ਬੱਤਾ, ਹਰਮੇਸ਼ ਸਿੰਘ ਕੁੰਬੜਾ ਸਮੇਤ ਹੋਰ ਪਤਵੰਤੇ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending