Connect with us

Mohali

ਚੰਡੀਗੜ੍ਹ ਮੁਹਾਲੀ ਬਾਰਡਰ ਤੇ ਕਿਸਾਨਾਂ ਦਾ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ, ਪੰਜਾਬ ਭਰ ਤੋਂ ਆਈਆਂ ਹਨ ਟਰਾਲੀਆਂ, ਭਾਂਤ ਭਾਂਤ ਦੇ ਲੱਗ ਰਹੇ ਹਨ ਲੰਗਰ

Published

on

ਕਿਸਾਨਾਂ ਵਲੋਂ ਹੱਕ ਲੈ ਕੇ ਹੀ ਵਾਪਸ ਜਾਣ ਦਾ ਐਲਾਨ, ਵੱਖ-ਵੱਖ ਬੁਲਾਰਿਆਂ ਨੇ ਸਟੇਜ ਤੋਂ ਕੱਢੀ ਭੜਾਸ

ਐਸ ਏ ਐਸ ਨਗਰ, 2 ਸਤੰਬਰ (ਸ.ਬ.) ਸੰਯੁਕਤ ਕਿਸਾਨ ਮੋਰਚਾ (ਐਸ ਕੇ ਐਮ) ਵੱਲੋਂ ਮੁਹਾਲੀ-ਚੰਡੀਗੜ੍ਹ ਸਰਹੱਦ ਤੇ ਲਾਇਆ ਪੱਕਾ ਮੋਰਚਾ ਅੱਜ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਸਵੇਰੇ 11 ਵਜੇ ਹੀ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚੋਂ ਹੋਰਨਾਂ ਥਾਵਾਂ ਤੋਂ ਕਿਸਾਨ ਤੇ ਮਜ਼ਦੂਰ, ਨੌਜਵਾਨ ਅਤੇ ਬੀਬੀਆਂ ਕਾਫ਼ਲਿਆਂ ਦੇ ਰੂਪ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ ਦੋ ਵਜੇ ਤੱਕ ਵੱਡੀ ਭੀੜ੍ਹ ਜਮ੍ਹਾ ਹੋ ਗਈ। ਮੁਹਾਲੀ ਤੋਂ ਚੰਡੀਗੜ੍ਹ ਵਾਲੀ ਇਸ ਮੁੱਖ ਸੜਕ ਤੇ ਆਵਾਜਾਈ ਬੰਦ ਹੈ।

ਇਸ ਮੌਕੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲਾ ਅੰਨਦਾਤਾ ਅੱਜ ਇਨਸਾਫ਼ ਲਈ ਸੜਕਾਂ ਤੇ ਰੁਲ ਰਿਹਾ ਹੈ। ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਆਪਣੇ ਹੱਕਾਂ ਲਈ ਕਿਸਾਨਾਂ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਤੋਂ ਅੱਜ ਸਿਰਫ਼ ਕਿਸਾਨ ਹੀ ਨਹੀਂ ਬਲਕਿ ਸਾਰੇ ਵਰਗ ਦੁਖੀ ਹਨ। ਗੰਨੇ ਦਾ ਭਾਅ ਘੱਟੋ-ਘੱਟ 500 ਰੁਪਏ ਪ੍ਰਤੀ ਕੁਇੰਟਲ ਦੇਣ ਦੀ ਮੰਗ ਕਰਦਿਆਂ ਉਹਨਾਂ ਕਿਹਾ ਕਿ ਗੰਨਾ ਉਤਪਾਦਕਾਂ ਦੇ ਬਕਾਇਆ ਭੁਗਤਾਨ, ਕਰਜ਼ਾ-ਮੁਆਫ਼ੀ ਅਤੇ ਹੋਰ ਅਹਿਮ ਮਸਲਿਆਂ ਨੂੰ ਫੌਰੀ ਹੱਲ ਕੀਤਾ ਜਾਣਾ ਚਾਹੀਦਾ ਹੈ।

ਮੋਰਚੇ ਨੰ ਸੰਬੋਧਨ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਸਿਰ ਚੜ੍ਹੇ ਕਰਜ਼ਿਆਂ ਨੂੰ ਪੂਰੀ ਤਰ੍ਹਾਂ ਮੁਆਫ਼ ਕਰਨ ਅਤੇ ਗੰਨਾ ਉਤਪਾਦਕਾਂ ਦੀਆਂ ਰੁਕੀਆਂ ਅਦਾਇਗੀਆਂ ਸਮੇਂ ਸਿਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੁਰਾਣੇ ਜਲ-ਵੰਡ ਸਮਝੌਤਿਆਂ ਨੂੰ ਰੱਦ ਕੀਤੇ ਜਾਣ। ਮਨਜੀਤ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ, ਬਲਕਿ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਰਜ਼ੀਹ ਦਿੱਤੀ ਜਾਵੇ। ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਹੁਣ ਇੱਥੋਂ ਆਪਣੇ ਹੱਕ ਵਾਪਸ ਲੈ ਕੇ ਘਰਾਂ ਨੂੰ ਪਰਤੇਗਾ। ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਜੇਕਰ ਪੰਜਾਬ ਅਤੇ ਕੇਂਦਰ ਸਰਕਾਰ ਨੇ ਆਪਣੇ ਅਧੀਨ ਆਉਂਦੇ ਮਸਲਿਆਂ ਦਾ ਹੱਲ ਨਹੀਂ ਕੀਤਾ ਤਾਂ ਸੂਬੇ ਦਾ ਕਿਸਾਨ ਇਸ ਵਾਰ ਸਰਕਾਰਾਂ ਦੀ ਭੂਤਣੀ ਭੁਲਾ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਧਰਨਾ ਪ੍ਰਦਰਸ਼ਨ ਸੱਤ ਸਤੰਬਰ ਤੋਂ ਅੱਗੇ ਵੀ ਵਧ ਸਕਦਾ ਹੈ।

ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਬਿਜਲੀ, ਪਾਣੀ ਅਤੇ ਮੋਬਾਈਲ ਟਾਇਲਟ ਮੁਹੱਈਆ ਨਾ ਕਰਵਾਉਣ ਅਤੇ ਸਫ਼ਾਈ ਨਾ ਕਰਵਾਉਣ ਤੇ ਸਖਤ ਰੋਸ ਪ੍ਰਗਟ ਕੀਤਾ। ਇਸ ਤੋਂ ਇਲਾਵਾ ਕਿਸਾਨਾਂ ਨੇ ਆਪਣੀਆਂ ਮੰਗਾਂ ਤੋਂ ਇਲਾਵਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨਾਂ ਦਾ ਸਬਰ ਨਾ ਪਰਖੇ, ਕਿਸਾਨ ਸੱਤ ਦਿਨ ਇੱਥੇ ਬੈਠਣ ਨਹੀਂ ਆਏ। ਜੇਕਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਪ੍ਰਤੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਕਿਸਾਨ ਆਪਣੇ ਸੰਘਰਸ਼ ਨੂੰ ਅੱਗੇ ਵਧਾਉਣ ਲਈ ਮਜਬੂਰ ਹੋਣਗੇ ਅਤੇ ਕੋਈ ਹੋਰ ਕਾਰਵਾਈ ਵੀ ਅਗਲੇ ਦਿਨਾਂ ਵਿੱਚ ਕੀਤੀ ਜਾ ਸਕਦੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮੀਤ ਸਿੰਘ ਕਾਦੀਆਂ, ਪ੍ਰੇਮ ਸਿੰਘ ਭੰਗੂ, ਗੁਰਮੀਤ ਸਿੰਘ ਭੱਟੀਵਾਲ, ਜੰਗਵੀਰ ਸਿੰਘ ਚੌਹਾਨ, ਅਵਤਾਰ ਸਿੰਘ ਮਹਿਮਾ, ਜਸਕਰਨ ਸਿੰਘ ਸਰਾਂ, ਹਰਜਿੰਦਰ ਸਿੰਘ ਟਾਂਡਾ, ਭੁਪਿੰਦਰ ਸਿੰਘ ਔਲਖ, ਅੰਗਰੇਜ਼ ਸਿੰਘ ਭਦੌੜ, ਪਵਨ ਸੋਗਲਪੁਰ, ਮੁਕੇਸ਼ ਚੰਦਰ ਸ਼ਰਮਾ, ਦਰਸ਼ਨ ਸਿੰਘ ਜਟਾਣਾ, ਹਰਭਜਨ ਸਿੰਘ ਧੂੜ, ਨਿਰਭੈ ਸਿੰਘ ਢੁੱਡੀਕੇ, ਗੁਰਦੀਪ ਸਿੰਘ ਰਾਮਪੁਰਾ, ਬੂਟਾ ਸਿੰਘ ਬੁਰਜ ਗਿੱਲ, ਸੁਖਦੇਵ ਸਿੰਘ ਅਰਾਈਆਂ ਵਾਲਾ, ਪਵਿੱਤਰ ਸਿੰਘ ਲਾਲੀ, ਕੰਵਲਪ੍ਰੀਤ ਸਿੰਘ ਪੰਨੂ, ਡਾ. ਸਤਨਾਮ ਸਿੰਘ ਅਜਨਾਲਾ, ਮਹਾਂਵੀਰ ਸਿੰਘ ਗਿੱਲ, ਅਵਤਾਰ ਸਿੰਘ ਮਹਿਮਾ, ਅਵਤਾਰ ਸਿੰਘ ਮੇਹਲੋਂ, ਰਘਵੀਰ ਸਿੰਘ ਮਹਿਰਵਾਲ, ਮਲੂਕ ਸਿੰਘ ਹੀਰ ਕੇ, ਬਲਵਿੰਦਰ ਸਿੰਘ ਰਾਜੂ ਔਲਖ, ਸੁਰਜੀਤ ਸਿੰਘ ਭਾਦਸੋਂ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਸੁਖਮੰਦਰ ਸਿੰਘ, ਸੁਖਦੇਵ ਸਿੰਘ ਅਰਾਈਆਂਵਾਲਾ ਅਤੇ ਪ੍ਰਗਟ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending