Connect with us

Mohali

ਨੇਚਰ ਪਾਰਕ ਦੀ ਜਮੀਨ ਤੇ ਮੁੜ ਕਬਜੇ ਦੀ ਕੋਸ਼ਿਸ਼ ਵਿਰੁਧ ਵਸਨੀਕ ਹੋਏ ਇਕੱਜੁਟ

Published

on

ਵਸਨੀਕਾਂ ਦੇ ਵਫਦ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨਾਲ ਮੁਲਾਕਾਤ

ਐਸ ਏ ਐਸ ਨਗਰ, 2 ਸਤੰਬਰ (ਸ.ਬ.) ਸਥਾਨਕ ਫੇਜ਼ 8 ਵਿੱਚ ਇੱਕ ਵੱਡੇ ਮਾਲ ਦੀ ਉਸਾਰੀ ਕਰਨ ਵਾਲੇ ਠੇਕੇਦਾਰ ਵਲੋਂ ਇਸ ਥਾਂ ਦੇ ਨੇੜੇ ਲੱਗਦੇ ਨੇਚਰ ਪਾਰਕ ਦੀ ਥਾਂ ਵਿੱਚ ਆਪਣੀ ਲੇਬਰ ਦੇ ਰਹਿਣ ਦੇ ਲਈ ਝੁੱਗੀਆਂ ਬਣਾਉਣ ਦੀ ਕਾਰਵਾਈ ਦਾ ਵਾਤਾਵਰਨ ਪੱਖੀਆਂ ਵਲੋਂ ਤਕੜਾ ਵਿਰੋਧ ਕਰਨ ਤੋਂ ਬਾਅਦ ਵਸਨੀਕਾਂ ਵਲੋਂ ਠੇਕੇਦਾਰ ਨੂੰ ਆਪਣਾ ਸਾਮਾਨ ਚੁੱਕਣ ਲਈ ਮਜਬੂਰ ਕਰ ਦਿੱਤਾ ਸੀ ਪਰੰਤੂ ਉਕਤ ਠੇਕੇਦਾਰ ਵਲੋਂ ਹੁਣ ਇਸ ਨੇਚਰ ਪਾਰਕ ਦੇ ਨਾਲ ਲੱਗਦੀ ਗਮਾਡਾ ਦੀ ਥਾਂ ਤੇ ਆਪਣੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਵਾਤਾਵਰਨ ਪ੍ਰਮੀਆਂ ਦਾ ਕਹਿਣਾ ਹੈ ਕਿ ਇਸ ਠੇਕੇਦਾਰ ਵਲੋਂ ਗਮਾਡਾ ਦੇ ਸਥਾਨਕ ਅਧਿਕਾਰੀਆਂ ਦੀ ਸ਼ਹਿ ਤੇ ਪਾਰਕ ਦੇ ਹਿੱਸੇ ਦੀ ਕੁੱਝ ਥਾਂ ਤੇ ਵੀ ਨਿਸ਼ੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਇਸ ਥਾਂ ਤੇ ਕਬਜੇ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਸੰਬੰਧੀ ਸਮਾਜਸੇਵੀ ਆਗੂ ਸz. ਸਤਵੀਰ ਸਿੰਘ ਧਨੋਆ, ਮਿਉਂਸਪਲ ਕੌਂਸਲਰ ਸz. ਨਰਪਿੰਦਰ ਸਿੰਘ ਰੰਗੀ, ਸਮਾਜਸੇਵੀ ਆਗੂ ਸz. ਅਵਤਾਰ ਸਿੰਘ ਵਾਲੀਆ, ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਝਲਬੂਟੀ, ਰਵਿੰਦਰ ਸਿੰਘ ਰੂਬੀ, ਅਜੈਪਾਲ ਸਿੰਘ ਮਿੱਢੂਖੇੜਾ, ਮਨਜੋਤ ਸਿੰਘ ਮੰਤਾ, ਰੁਪਿੰਦਰ ਸਿੰਘ ਖੰਗੂੜਾ, ਦੀਪਇੰਦਰ ਸੀਬੀਆ, ਭਗਤ ਸਿੰਘ, ਵਿਕਾਸ ਚੌਧਰੀ, ਸਰਬਜੀਤ ਨੰਬਰਦਾਰ, ਗੈਰੀ ਵੜਿੰਗ, ਗਿੰਨੀ ਪਾਪੜੀ, ਚਰਨਪ੍ਰੀਤ ਸਿੰਘ ਸੰਧੂ, ਆਈ ਐਸ ਮਾਨ, ਵਿੱਕੀ ਚੌਧਰੀ ਅਤੇ ਹਰਕੀਰਤ ਸਿੰਘ ਸਿੱਧੂ ਸਮੇਤ ਸ਼ਹਿਰ ਦੇ ਲਗਭਗ ਢਾਈ ਦਰਜਨ ਦੇ ਕਰੀਬ ਪਤਵੰਤਿਆਂ ਦੇ ਇੱਕ ਵਫਦ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰਮੰਗ ਪੱਤਰ ਦੇ ਕੇ ਗਮਾਡਾ ਠੇਕੇਦਾਰ ਵੱਲੋਂ ਨੇਚਰ ਪਾਰਕ ਦੇ ਬਿਲਕੁਲ ਨਾਲ ਲੇਬਰ ਕਲੋਨੀ ਬਣਾਉਣ ਦੀ ਤਜਵੀਜ਼ ਤੇ ਸਖਤ ਇਤਰਾਜ਼ ਪ੍ਰਗਟਾਇਆ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਫੇਜ਼-8 ਦਾ ਨੇਚਰ ਪਾਰਕ ਮੁਹਾਲੀ ਸ਼ਹਿਰ ਦੇ ਪ੍ਰਮੁੱਖ ਪਾਰਕਾਂ ਵਿੱਚੋਂ ਇੱਕ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਸਵੇਰੇ-ਸ਼ਾਮ ਸੈਰ ਕਰਨ ਅਤੇ ਕੁਦਰਤੀ ਵਾਤਾਵਰਣ ਦਾ ਆਨੰਦ ਲੈਣ ਲਈ ਆਉਂਦੇ ਹਨ। ਪਰ ਇਸ ਪਾਰਕ ਦੇ ਬਿਲਕੁਲ ਨਾਲ ਗਮਾਡਾ ਵੱਲੋਂ ਠੇਕੇਦਾਰ ਨੂੰ ਲੇਬਰ ਕਲੋਨੀ ਬਣਾਉਣ ਲਈ ਜਗ੍ਹਾ ਦਿੱਤੀ ਜਾ ਰਹੀ ਹੈ। ਸਬੰਧਤ ਠੇਕੇਦਾਰ ਵੱਲੋਂ ਇਸ ਜਗ੍ਹਾ ਤੇ ਸਫਾਈ ਦੇ ਨਾਮ ਤੇ ਸੈਂਕੜੇ ਬੂਟੇ ਅਤੇ ਦਰੱਖਤ ਪੁੱਟ ਦਿੱਤੇ ਗਏ ਹਨ ਜੋ ਕਿ ਨਾ ਸਹਿਣਯੋਗ ਹੈ। ਇਸ ਸਬੰਧੀ ਮੁਹਾਲੀ ਦੇ ਵੱਡੀ ਗਿਣਤੀ ਵਿੱਚ ਸ਼ਹਿਰੀਆਂ ਵੱਲੋਂ ਸਖ਼ਤ ਇਤਰਾਜ਼ ਅਤੇ ਵਿਰੋਧ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਲਈ ਗਮਾਡਾ ਨੂੰ ਅਪੀਲ ਹੀ ਨਹੀਂ ਬਲਕਿ ਚੇਤਾਵਨੀ ਹੈ ਕਿ ਨੇਚਰ ਪਾਰਕ ਦੇ ਬਿਲਕੁਲ ਨਾਲ ਕਿਸੇ ਵੀ ਤਰ੍ਹਾਂ ਦੀ ਲੇਬਰ ਕਲੋਨੀ ਜਾਂ ਲੇਬਰ ਲਈ ਕਿਸੇ ਵੀ ਤਰ੍ਹਾਂ ਦੀ ਸਥਿਤੀ ਬਣਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਠੇਕੇਦਾਰ ਨੂੰ ਕੰਮ ਕਰਨ ਲਈ ਜੋ ਵੀ ਜਮੀਨ ਦਿੱਤੀ ਗਈ ਹੈ, ਉਹ ਆਪਣਾ ਕੰਮ ਉਸੇ ਜਮੀਨ ਵਿੱਚ ਹੀ ਕਰੇ ਅਤੇ ਲੇਬਰ ਲਈ ਵੀ ਇੰਤਜਾਮ ਉੱਥੇ ਹੀ ਕਰੇ। ਇਸ ਕੰਮ ਲਈ, ਸ਼ਹਿਰ ਵਾਸੀਆਂ ਨੂੰ ਵੱਖਰੇ ਤੌਰ ਤੇ ਪਰੇਸ਼ਾਨ ਨਾ ਕੀਤਾ ਜਾਵੇ।

ਇਸ ਸੰਬਧੀ ਨਗਰ ਨਿਗਮ ਦੇ ਵਾਰਡ ਨੰ: 13 ਦੀ ਕੌਂਸਲਰ ਕੁਲਦੀਪ ਕੌਰ ਧਨੋਆ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਤੇ ਹੋਰਨਾਂ ਅਧਿਕਾਰੀਆਂ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਨੇਚਰ ਪਾਰਕ ਦੇ ਨਾਲ ਲੇਬਰ ਕਲੋਨੀ ਬਣਨ ਨਾਲ ਪਾਰਕ ਦੇ ਸ਼ਾਂਤ ਅਤੇ ਸਾਫ਼-ਸੁਥਰੇ ਵਾਤਾਵਰਣ ਤੇ ਮਾੜਾ ਪ੍ਰਭਾਵ ਪਵੇਗਾ ਅਤੇ ਭੀੜ, ਆਵਾਜਾਈ, ਕੂੜਾ-ਕਰਕਟ, ਸ਼ੋਰ ਅਤੇ ਹੋਰ ਅਸ਼ਾਤ ਵਾਤਾਵਰਣ ਪੈਦਾ ਹੋਵੇਗਾ। ਇਸ ਨਾਲ ਰੋਜ਼ਾਨਾ ਸੈਰ ਕਰਨ ਵਾਲੇ ਹਜ਼ਾਰਾਂ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਲਿਖਿਆ ਹੈ ਕਿ ਪਾਰਕ ਦੇ ਇਕ ਸਾਈਡ ਤੇ ਗੰਦਾ ਨਾਲਾ ਵਗਦਾ ਹੈ, ਇਸ ਨਾਲੇ ਦੀ ਸਮੱਸਿਆ ਨੂੰ ਦਰੁੱਸਤ ਕਰਨ ਲਈ ਇੱਥੋਂ ਦੇ ਵਾਸੀਆਂ ਵੱਲੋਂ ਪਹਿਲਾਂ ਹੀ ਕੰਮ ਕੀਤਾ ਜਾ ਰਿਹਾ ਹੈ ਅਤੇ ਹੁਣ ਗਮਾਡਾ ਪਾਰਕ ਦੇ ਦੂਜੇ ਪਾਸੇ ਵੀ ਇਹ ਨਵੀਂ ਲੇਬਰ ਕਲੋਨੀ ਦੀ ਸਮੱਸਿਆ ਪੈਦਾ ਕਰ ਰਿਹਾ ਹੈ।

ਸz. ਸਤਵੀਰ ਸਿੰਘ ਧਨੋਆ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਮਿਲੇ ਗਮਾਡਾ ਦੇ ਸੀਨੀਅਰ ਅਧਿਕਾਰੀ ਵਲੋਂ ਵਫਦ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਇਸ ਸੰਬੰਧੀ ਬਣਦੀ ਕਾਰਵਾਈ ਨੂੰ ਯਕੀਨੀ ਕੀਤਾ ਜਾਵੇਗਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending