Connect with us

Chandigarh

ਕੋਟਕਪੂਰਾ ਗੋਲੀ ਕਾਂਡ ਮਾਮਲੇ ਸੰਬੰਧੀ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

Published

on

ਚੰਡੀਗੜ੍ਹ, 3 ਸਤੰਬਰ (ਸ.ਬ.) ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਨਾਲ ਜੁੜੇ ਹੋਰਨਾਂ ਮਾਮਲਿਆਂ ਵਿੱਚ ਹੋਰਨਾਂ ਮੁਲਜ਼ਮਾਂ ਸਮੇਤ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਦੌਰਾਨ ਅਦਾਲਤ ਵਿੱਚ ਭਾਰੀ ਸੁਰੱਖਿਆ ਬਲ ਤਾਇਨਾਤ ਰਿਹਾ। ਅਦਾਲਤ ਦੇ ਬਾਹਰ ਵੀ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।

ਇਸ ਤੋਂ ਪਹਿਲਾਂ 10 ਅਗਸਤ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਪੁਲੀਸ ਵੱਲੋਂ ਪਬਲਿਕ ਪ੍ਰੌਸੀਕਿਊਟਰ ਜ਼ਰੀਏ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਬਕਾਇਆ ਜਾਂਚ ਬਾਰੇ ਇੱਕ ਸੀਲਬੰਦ ਲਿਫ਼ਾਫ਼ੇ ਵਿੱਚ ਸਟੇਟਸ ਰਿਪੋਰਟ ਚੰਡੀਗੜ੍ਹ ਦੀ ਅਦਾਲਤ ਵਿੱਚ ਦਾਖ਼ਲ ਕੀਤੀ ਗਈ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੇ ਅਪਰੈਲ 2026 ਵਿੱਚ ਕੋਟਕਪੂਰਾ ਗੋਲੀ ਕਾਂਡ ਅਤੇ ਜਾਇਦਾਦ ਦੇ ਨੁਕਸਾਨ ਨਾਲ ਸਬੰਧਤ ਬੇਅਦਬੀ ਕੇਸਾਂ ਦੀ ਸੁਣਵਾਈ ਚੰਡੀਗੜ੍ਹ ਸੈਸ਼ਨ ਕੋਰਟ ਵਿੱਚ ਤਬਦੀਲ ਕਰ ਦਿੱਤੀ ਗਈ ਸੀ।

ਕੋਟਕਪੂਰਾ ਗੋਲੀ ਕਾਂਡ ਦੀ ਇਹ ਘਟਨਾ 14 ਅਕਤੂਬਰ 2015 ਨੂੰ ਵਾਪਰੀ ਸੀ, ਜੋ ਕਿ ਜੂਨ ਅਤੇ ਸਤੰਬਰ 2015 ਵਿੱਚ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਵਾਪਰੀ ਸੀ। ਬੇਅਦਬੀ ਦੀਆਂ ਇਨ੍ਹਾਂ ਘਟਨਾਵਾਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਦੌਰਾਨ ਬਹਿਬਲ ਕਲਾਂ ਵਿਖੇ ਹੋਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਦੋਂ ਕਿ ਕੋਟਕਪੂਰਾ ਦੀ ਘਟਨਾ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ ਸਨ।

ਇਸ ਮਾਮਲੇ ਵਿੱਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਪੁਲੀਸ ਮੁਖੀ (ਡੀ.ਜੀ.ਪੀ.) ਸੁਮੈਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਚਰਨਜੀਤ ਸਿੰਘ ਸ਼ਰਮਾ ਅਤੇ ਸੁਖਮਿੰਦਰ ਸਿੰਘ ਮਾਨ ਸਮੇਤ ਕਈ ਸੀਨੀਅਰ ਪੁਲੀਸ ਅਧਿਕਾਰੀ ਵੀ ਮੁਲਜ਼ਮ ਹਨ।

ਜਿਵੇਂ ਹੀ ਸੁਣਵਾਈ ਸ਼ੁਰੂ ਹੋਈ, ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਪ੍ਰੌਸੀਕਿਊਸ਼ਨ ਨੂੰ ਇਨ੍ਹਾਂ ਕੇਸਾਂ ਦੀ ਬਕਾਇਆ ਜਾਂਚ ਬਾਰੇ ਸਥਿਤੀ ਸਪੱਸ਼ਟ ਕਰਨ ਦੇ ਨਿਰਦੇਸ਼ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਲੈ ਕੇ ਕਾਫ਼ੀ ਉਲਝਣ ਬਣੀ ਹੋਈ ਹੈ। ਅਦਾਲਤ ਨੇ ਵੀ ਪ੍ਰੌਸੀਕਿਊਸ਼ਨ ਨੂੰ ਸੁਣਵਾਈ ਦੀ ਅਗਲੀ ਤਰੀਕ ਤੱਕ ਸਾਰੇ ਮਾਮਲਿਆਂ ਦੀ ਬਕਾਇਆ ਜਾਂਚ ਸਬੰਧੀ ਸਥਿਤੀ ਸਪੱਸ਼ਟ ਕਰਨ ਦੇ ਆਦੇਸ਼ ਦਿੱਤੇ ਹਨ।

Continue Reading

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending