Connect with us

Mohali

ਗੈਂਗਸਟਰਾਂ, ਫਿਰੌਤੀ ਅਤੇ ਸੰਗਠਿਤ ਅਪਰਾਧ ਵਿਰੁੱਧ ਹੋਵੇਗੀ ਜ਼ੀਰੋ ਟਾਲਰੈਂਸ, ਨਾਗਰਿਕ ਕੇਂਦਰਿਤ ਪੁਲਿਸਿੰਗ ਨੂੰ ਦਿੱਤੀ ਜਾਵੇਗੀ ਤਰਜੀਹ : ਵਰੁਣ ਸ਼ਰਮਾ

Published

on

ਜ਼ਿਲ੍ਹਾ ਐਸ ਏ ਐਸ ਨਗਰ ਦੇ ਐਸ ਐਸ ਪੀ ਦਾ ਅਹੁਦਾ ਸੰਭਾਲਿਆ

ਐਸ ਏ ਐਸ ਨਗਰ, 3 ਸਤੰਬਰ (ਸ.ਬ.) ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵਨਿਯੁਕਤ ਐਸ ਐਸ ਪੀ ਸ਼੍ਰੀ ਵਰੁਣ ਸ਼ਰਮਾ ਨੇ ਅੱਜ ਅਧਿਕਾਰਤ ਤੌਰ ਤੇ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਐਸ ਐਸ ਪੀ ਵਰੁਣ ਸ਼ਰਮਾ ਨੇ ਆਪਣੀਆਂ ਪ੍ਰਮੁੱਖ ਤਰਜੀਹਾਂ ਬਾਰੇ ਜਾਣਕਾਰੀ ਦਿੰਦਿਆਂ ਨਾਗਰਿਕਾਂ ਦੀ ਸੁਰੱਖਿਆ, ਸੰਗਠਿਤ ਅਪਰਾਧ ਦੇ ਖਾਤਮੇ ਅਤੇ ਲੋਕਾਂ ਲਈ ਸੁਲਭ ਤੇ ਜਵਾਬਦੇਹ ਪੁਲੀਸ ਪ੍ਰਸ਼ਾਸਨ ਪ੍ਰਤੀ ਪੰਜਾਬ ਪੁਲੀਸ ਦੀ ਵਚਨਬੱਧਤਾ ਨੂੰ ਦੁਹਰਾਇਆ।

ਆਪਣੀਆਂ ਪ੍ਰਮੁੱਖ ਤਰਜੀਹਾਂ ਬਾਰੇ ਜਾਣਕਾਰੀ ਦਿੰਦਿਆਂ ਐਸ ਐਸ ਪੀ ਨੇ ਕਿਹਾ ਕਿ ਸੰਗਠਿਤ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸੰਗਠਿਤ ਅਪਰਾਧ, ਫਿਰੌਤੀ ਦੇ ਰੈਕੇਟ ਅਤੇ ਗੈਂਗਸਟਰ ਨੈਟਵਰਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਹਨਾਂ ਕਿਹਾ ਕਿ ਸਟ੍ਰੀਟ ਕ੍ਰਾਈਮ ਨੂੰ ਰੋਕਣ ਅਤੇ ਚੌਕਸੀ ਨੂੰ ਹੋਰ ਮਜ਼ਬੂਤ ਕਰਨ ਲਈ ਮੁਹਾਲੀ ਪੁਲੀਸ ਵੱਲੋਂ ਰਾਤ ਸਮੇਂ ਡੋਮੀਨੇਸ਼ਨ ਆਪ੍ਰੇਸ਼ਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਰਣਨੀਤਕ ਤੌਰ ਤੇ ਸਥਾਈ ਅਤੇ ਮੋਬਾਈਲ ਨਾਕਾਬੰਦੀਆਂ ਲਗਾਈਆਂ ਜਾਣਗੀਆਂ ਅਤੇ ਝਗੜਿਆਂ ਜਾਂ ਹੋਰ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਡਾਇਲ-112 ਐਮਰਜੈਂਸੀ ਰਿਸਪਾਂਸ ਵਾਹਨਾਂ (ਈ ਆਰ ਵੀਜ਼) ਦੀ ਦਿੱਖ ਅਤੇ ਮੌਜੂਦਗੀ ਵਧਾਈ ਜਾਵੇਗੀ।

ਪੁਲੀਸ ਪ੍ਰਸ਼ਾਸਨ ਨੂੰ ਲੋਕਾਂ ਲਈ ਹੋਰ ਸੁਲਭ ਬਣਾਉਣ ਤੇ ਜ਼ੋਰ ਦਿੰਦਿਆਂ ਐਸ ਐਸ ਪੀ ਵਰੁਣ ਸ਼ਰਮਾ ਨੇ ਕਿਹਾ ਕਿ ਉਹ ਨਿਰਧਾਰਤ ਦਫ਼ਤਰੀ ਸਮੇਂ ਦੌਰਾਨ ਨਿੱਜੀ ਤੌਰ ਤੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣਨਗੇ। ਉਨ੍ਹਾਂ ਲੋਕਾਂ ਨੂੰ ਨਸ਼ਾ ਤਸਕਰਾਂ, ਅਪਰਾਧਿਕ ਅਨਸਰਾਂ, ਸਾਈਬਰ ਧੋਖਾਧੜੀ ਅਤੇ ਘਰੇਲੂ ਹਿੰਸਾ ਸਬੰਧੀ ਜਾਣਕਾਰੀ ਪੁਲੀਸ ਨਾਲ ਸਾਂਝੀ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

ਭਾਈਚਾਰਕ ਭਾਗੀਦਾਰੀ ਅਤੇ ਲੋਕਾਂ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਵੱਲੋਂ ਮਾਰਕੀਟ ਐਸੋਸੀਏਸ਼ਨਾਂ, ਟਰੇਡਰ ਐਸੋਸੀਏਸ਼ਨਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ ਡਬਲਿਊ ਏਜ਼) ਨਾਲ ਸਰਗਰਮੀ ਨਾਲ ਸਾਂਝੇਦਾਰੀ ਕੀਤੀ ਜਾਵੇਗੀ ਤਾਂ ਜੋ ਜ਼ਮੀਨੀ ਪੱਧਰ ਤੇ ਸੁਰੱਖਿਆ ਅਤੇ ਪ੍ਰਸ਼ਾਸਨ ਨਾਲ ਸਬੰਧਤ ਮੁੱਦਿਆਂ ਦਾ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ। ਟ੍ਰਾਈਸਿਟੀ ਖੇਤਰ ਵਿੱਚ ਮੁਹਾਲੀ ਦੀ ਮਹੱਤਵਪੂਰਨ ਸਥਿਤੀ ਦਾ ਜ਼ਿਕਰ ਕਰਦਿਆਂ ਐਸ ਐਸ ਪੀ ਨੇ ਕਿਹਾ ਕਿ ਕਿਸੇ ਵੀ ਧਰਨੇ ਜਾਂ ਪ੍ਰਦਰਸ਼ਨ ਦੌਰਾਨ ਪੁਲੀਸ ਦੀ ਮੁੱਖ ਤਰਜੀਹ ਪਹਿਲਾਂ ਤੋਂ ਪ੍ਰਭਾਵਸ਼ਾਲੀ ਟਰੈਫਿਕ ਪ੍ਰਬੰਧਨ ਨੂੰ ਯਕੀਨੀ ਬਣਾਉਣਾ ਹੋਵੇਗੀ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ ਅਤੇ ਐਂਬੂਲੈਂਸਾਂ, ਸਕੂਲ ਵਾਹਨਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਤੇ ਪੁਲੀਸ ਹੈਡਕੁਆਰਟਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲੀਸ ਫੋਰਸ ਦੀ ਵਧੇਰੇ ਤਰਕਸੰਗਤ ਵਰਤੋਂ ਲਈ ਮਨੁੱਖੀ ਸਰੋਤਾਂ ਦਾ ਵਿਆਪਕ ਮੁਲਾਂਕਣ ਕੀਤਾ ਜਾਵੇਗਾ। ਗੈਰ ਮੁੱਖ ਡਿਊਟੀਆਂ ਤੇ ਤਾਇਨਾਤ ਕਰਮਚਾਰੀਆਂ ਨੂੰ ਯੋਜਨਾਬੱਧ ਢੰਗ ਨਾਲ ਮੁੱਖ ਫਰੰਟਲਾਈਨ ਪੁਲਿਸਿੰਗ ਲਈ ਤਾਇਨਾਤ ਕਰਦਿਆਂ ਥਾਣਿਆਂ ਅਤੇ ਫੀਲਡ ਯੂਨਿਟਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਐਸ ਐਸ ਪੀ ਵਰੁਣ ਸ਼ਰਮਾ ਦੇ ਜ਼ਿਲ੍ਹਾ ਪੁਲੀਸ ਦੇ ਮੁੱਖ ਦਫ਼ਤਰ ਪਹੁੰਚਣ ਤੇ ਐਸ ਪੀ (ਸਿਟੀ) ਦਿਲਪ੍ਰੀਤ ਸਿੰਘ, ਐਸ ਪੀ (ਹੈਡਕੁਆਰਟਰ) ਨਵਰੀਤ ਸਿੰਘ ਵਿਰਕ ਅਤੇ ਐਸ ਪੀ (ਜਾਂਚ) ਸੌਰਵ ਜਿੰਦਲ ਸਮੇਤ ਹੋਰ ਪੁਲੀਸ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੁਲੀਸ ਟੁਕੜੀ ਵੱਲੋਂ ਉਨ੍ਹਾਂ ਨੂੰ ਰਵਾਇਤੀ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending