Connect with us

Mohali

ਪਿਛਲੀਆਂ ਸਰਕਾਰਾਂ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਦੇ 14,191 ਕਰੋੜ ਰੁਪਏ ਦੇ ਬਕਾਇਆ ਮਹਿੰਗਾਈ ਭੱਤੇ ਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀ ਆਪ ਸਰਕਾਰ : ਅਮਨਜੋਤ ਕੌਰ ਰਾਮੂਵਾਲੀਆ

Published

on

ਐਸ ਏ ਐਸ ਨਗਰ, 3 ਸਤੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੌਮੀ ਕਾਰਜਕਾਰਣੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਪੰਜਾਬ ਦੀ ਸੱਤਾ ਤੇ ਕਾਬਜ ਆਪ ਸਰਕਾਰ, ਪਿਛਲੀਆਂ ਸਰਕਾਰਾਂ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਦੇ 14,191 ਕਰੋੜ ਰੁਪਏ ਦੇ ਬਕਾਇਆ ਮਹਿੰਗਾਈ ਭੱਤੇ ਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇਹ ਦਲੀਲ ਦਿੱਤੀ ਜਾ ਰਹੀ ਹੈ ਕਿ ਇਹ ਬਕਾਇਆ ਪਿਛਲੇ ਸਮੇਂ ਤੋਂ ਚੱਲਿਆ ਆ ਰਿਹਾ ਹੈ ਅਤੇ ਸਰਕਾਰ ਵੱਲੋਂ ਇਸ ਵਿੱਚੋਂ ਕੁਝ ਰਕਮ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਕੁਝ ਬਕਾਇਆ ਅਦਾ ਕੀਤਾ ਹੈ ਤਾਂ ਇਹ ਸਵਾਗਤਯੋਗ ਹੈ, ਪਰ ਅਸਲ ਸਵਾਲ ਅਜੇ ਵੀ ਬਾਕੀ ਹੈ ਕਿ ਲਗਭਗ 14,191 ਕਰੋੜ ਰੁਪਏ ਦੀ ਕੁੱਲ ਵਿੱਤੀ ਜ਼ਿੰਮੇਵਾਰੀ ਵਿੱਚੋਂ ਬਾਕੀ ਰਕਮ ਕਦੋਂ ਤੱਕ ਅਦਾ ਕੀਤੀ ਜਾਵੇਗੀ?

ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਪਿਛਲੀਆਂ ਸਰਕਾਰਾਂ ਦੇ ਨਹੀਂ, ਮੌਜੂਦਾ ਸਰਕਾਰ ਦੇ ਅਧੀਨ ਸੇਵਾ ਕਰ ਰਹੇ ਹਨ ਅਤੇ ਅੱਜ ਉਨ੍ਹਾਂ ਦੇ ਹੱਕਾਂ ਦੀ ਜ਼ਿੰਮੇਵਾਰੀ ਵੀ ਮੌਜੂਦਾ ਸਰਕਾਰ ਦੀ ਹੀ ਹੈ। ਇਸ ਲਈ ਬਕਾਏ ਦੀ ਪੂਰੀ ਅਦਾਇਗੀ ਲਈ ਸਪੱਸ਼ਟ ਸਮਾਂ-ਸੀਮਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਕਾਏ ਦੀ ਅਦਾਇਗੀ ਸਬੰਧੀ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਸਰਕਾਰ ਵੱਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਹੈ। ਉਹਨਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਕੋਲ ਮੁਲਾਜ਼ਮਾਂ ਦੇ ਬਣਦੇ ਹੱਕ ਦੇਣ ਲਈ ਵਿੱਤੀ ਸਰੋਤ ਨਹੀਂ ਹਨ ਤਾਂ ਇਸ਼ਤਿਹਾਰਾਂ ਅਤੇ ਸਿਆਸੀ ਪ੍ਰਚਾਰ ਲਈ ਪੈਸਾ ਕਿੱਥੋਂ ਆ ਰਿਹਾ ਹੈ?

ਉਹਨਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਇੰਤਜ਼ਾਰ ਕਰਵਾਉਣਾ ਅਤੇ ਦੂਜੇ ਪਾਸੇ ਸਰਕਾਰੀ ਪ੍ਰਚਾਰ ਤੇ ਖਰਚ ਕਰਨਾ ਸਰਕਾਰ ਦੀਆਂ ਤਰਜੀਹਾਂ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜੇਕਰ ਬਕਾਏ ਦੀ ਅਦਾਇਗੀ ਪੜਾਅਵਾਰ ਕਰਨ ਦੀ ਯੋਜਨਾ ਬਣਾਈ ਗਈ ਹੈ ਤਾਂ ਹਰ ਪੜਾਅ ਵਿੱਚ ਕਿੰਨੀ ਰਕਮ ਦਿੱਤੀ ਜਾਵੇਗੀ ਅਤੇ ਪੂਰੇ ਬਕਾਏ ਦੀ ਅਦਾਇਗੀ ਕਿਸ ਨਿਸ਼ਚਿਤ ਸਮੇਂ ਤੱਕ ਮੁਕੰਮਲ ਹੋਵੇਗੀ। ਪੰਜਾਬ ਦੇ ਕਰਮਚਾਰੀ ਸਿਰਫ਼ ਭਰੋਸੇ ਨਹੀਂ, ਆਪਣੇ ਹੱਕਾਂ ਦੀ ਸਪੱਸ਼ਟ ਤਾਰੀਖ ਚਾਹੁੰਦੇ ਹਨ।

ਬੀਬੀ ਰਾਮੂਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਹੁਣ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਜੇਕਰ ਕਰਮਚਾਰੀਆਂ ਨੂੰ ਆਪਣੇ ਬਣਦੇ ਵਿੱਤੀ ਹੱਕਾਂ ਲਈ ਅਦਾਲਤਾਂ ਅਤੇ ਸੰਘਰਸ਼ ਦਾ ਸਹਾਰਾ ਲੈਣਾ ਪੈ ਰਿਹਾ ਹੈ ਤਾਂ ਇਹ ਸਰਕਾਰ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਵੀ ਸਰਕਾਰ ਦੇ ਪੁਰਾਣੇ ਬਕਾਏ ਨੂੰ ਸਿਆਸੀ ਮੁੱਦਾ ਬਣਾਉਣ ਦੀ ਬਜਾਏ ਇਹ ਚਾਹੁੰਦੀ ਹੈ ਕਿ ਪੰਜਾਬ ਦੇ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਸਮੇਂ ਸਿਰ ਮਿਲੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending