Mohali
ਟ੍ਰਾਈਸਿਟੀ ਵਿੱਚ ਬਰਸਾਤ ਨਾਲ ਲੋਕਾਂ ਨੂੰ ਹੁੰਮਸ ਤੋਂ ਮਿਲੀ ਰਾਹਤ
ਅਗਲੇ ਤਿੰਨ ਦਿਨਾਂ ਤੱਕ ਭਾਰੀ ਬਰਸਾਤ ਹੋਣ ਦੀ ਸੰਭਾਵਨਾ
ਐਸ ਏ ਐਸ ਨਗਰ, 4 ਸਤੰਬਰ (ਸ.ਬ.) ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿੱਚ ਜਨਮ ਅਸ਼ਟਮੀ ਦੇ ਮੌਕੇ ਤੇਜ ਬਰਸਾਤ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ।
ਮੌਸਮ ਵਿਭਾਗ ਅਨੁਸਾਰ ਤਿੰਨ ਦਿਨਾਂ ਤੱਕ ਚੰਡੀਗੜ੍ਹ ਵਿੱਚ ਗਰਜ ਚਮਕ ਦੇ ਨਾਲ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਹੈ। 5 ਸਤੰਬਰ ਦੀ ਸ਼ੁਰੂਆਤ ਵੀ ਬਾਰਿਸ਼ ਦੇ ਨਾਲ ਹੋਵੇਗੀ। ਮੌਸਮ ਵਿਭਾਗ ਨੇ ਇਸ ਦਿਨ ਵੀ ਗਰਜ ਚਮਕ ਦੇ ਨਾਲ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਤਾਪਮਾਨ 35 ਡਿਗਰੀ ਸੈਲਸੀਅਸ ਤੋਂ 24 ਡਿਗਰੀ ਸੈਲਸੀਅਸ ਦੇ ਵਿਚਾਲੇ ਰਹੇਗਾ। 6 ਸਤੰਬਰ ਨੂੰ ਅਸਮਾਨ ਵਿੱਚ ਬੱਦਲ ਅਤੇ ਬਾਰਿਸ਼ ਦਾ ਸਿਲਸਿਲਾ ਜਾਰੀ ਰਹੇਗਾ। 7 ਅਤੇ 8 ਨੂੰ ਮੌਸਮ ਥੋੜਾ ਸਾਫ ਹੋਣ ਲੱਗੇਗਾ। ਅਸਮਾਨ ਵਿੱਚ ਬੱਦਲਵਾਈ ਤਾਂ ਬਣੀ ਰਹੇਗੀ ਪਰ ਬਾਰਿਸ਼ ਦੀ ਚੇਤਾਵਨੀ ਨਹੀਂ ਹੈ।
Mohali
ਤੇਜ਼ ਬਰਸਾਤ ਦੌਰਾਨ ਵੀ ਚੜ੍ਹਦੀ ਕਲਾ ਵਿੱਚ ਹਨ ਮੋਰਚੇ ਤੇ ਬੈਠੇ ਕਿਸਾਨ
ਕਿਸਾਨਾਂ ਦੇ ਹੌਸਲੇ ਬੁਲੰਦ, ਚੰਡੀਗੜ੍ਹ ਬਾਰਡਰ ਤੇ ਕੀਤਾ ਸ਼ਕਤੀ ਪ੍ਰਦਰਸ਼ਨ
ਐਸ ਏ ਐਸ ਨਗਰ, 4 ਸਤੰਬਰ (ਸ.ਬ.) ਮੁਹਾਲੀ-ਚੰਡੀਗੜ੍ਹ ਦੀ ਸਰਹੱਦ ਤੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਏ ਗਏ ਪੱਕੇ ਮੋਰਚੇ ਦੇ ਚੌਥੇ ਦਿਨ ਮੌਸਮ ਦੇ ਖਰਾਬ ਮਿਜ਼ਾਜ ਅਤੇ ਤੇਜ਼ ਬਾਰਿਸ਼ ਨੇ ਕਿਸਾਨਾਂ ਦੇ ਸਬਰ ਅਤੇ ਹਿੰਮਤ ਦੀ ਪ੍ਰੀਖਿਆ ਲਈ ਪ੍ਰੰਤੂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਤੇ ਡਟੇ ਹੋਏ ਹਨ। ਕਿਸਾਨਾਂ ਨੇ ਬੀਤੀ ਦੇਰ ਰਾਤ ਪਏ ਮੀਂਹ ਦੇ ਪਾਣੀ ਨਾਲ ਭਿੱਜੇ ਗੱਦੇ ਅਤੇ ਕੱਪੜੇ ਸੜਕਾਂ ਅਤੇ ਡਿਵਾਈਡਰ ਪੱਟੀ ਤੇ ਸੁੱਕਣੇ ਪਾਏ ਗਏ ਸਨ ਪਰੰਤੂ ਅੱਜ ਦੁਪਹਿਰ ਵੇਲੇ ਅਚਾਨਕ ਸ਼ੁਰੂ ਹੋਈ ਤੇਜ਼ ਬਾਰਿਸ਼ ਨਾਲ ਉਹ ਮੁੜ ਭਿੱਜ ਗਏ। ਤੇਜ਼ ਮੀਂਹ ਕਾਰਨ ਸਟੇਜ ਦੀ ਕਾਰਵਾਈ ਵੀ ਪ੍ਰਭਾਵਿਤ ਰਹੀ।
ਬੀਤੀ ਰਾਤ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਧਰਨੇ ਤੇ ਬੈਠੇ ਕਿਸਾਨਾਂ ਨੂੰ ਕਾਫੀ ਦਿਕੱਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਰਿਸ਼ ਕਾਰਨ ਟਰਾਲੀਆਂ ਵਿੱਚ ਵਿਛਾਏ ਗੱਦੇ ਪੂਰੀ ਤਰ੍ਹਾਂ ਭਿੱਜ ਗਏ ਹਨ ਅਤੇ ਕਿਸਾਨਾਂ ਵੱਲੋਂ ਸੁੱਕਣੇ ਪਾਏ ਗਏ ਕੱਪੜੇ ਅਤੇ ਬਿਸਤਰੇ ਮੁੜ ਬਾਰਿਸ਼ ਦੇ ਪਾਣੀ ਨਾਲ ਤਰ-ਬਤਰ ਹੋ ਗਏ ਹਨ। ਟਰਾਲੀਆਂ ਦੀਆਂ ਛੱਤਾਂ ਤੋਂ ਵੀ ਪਾਣੀ ਚੋਣਾ ਸ਼ੁਰੂ ਹੋ ਗਿਆ ਹੈ। ਪਰੰਤੂ ਇਨ੍ਹਾਂ ਔਕੜਾਂ ਦੇ ਬਾਵਜੂਦ ਕਿਸਾਨਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਕਿਸਾਨਾਂ ਨੇ ਆਪਣੀਆਂ ਟਰਾਲੀਆਂ ਦੇ ਉੱਪਰ ਤਰਪਾਲਾਂ ਅਤੇ ਬੋਰੀਆਂ ਪਾ ਕੇ ਆਰਜ਼ੀ ਛੱਤਾਂ ਤਿਆਰ ਕੀਤੀਆਂ ਹੋਈਆਂ ਹਨ, ਜਿਨ੍ਹਾਂ ਨੂੰ ਉਹ ਮਜ਼ਾਕੀਆ ਲਹਿਜੇ ਵਿੱਚ ਆਪਣੇ ਏ ਸੀ ਮਹਿਲ ਆਖ ਰਹੇ ਹਨ।
ਮੀਂਹ ਦੌਰਾਨ ਕਿਸਾਨ ਟਰਾਲੀਆਂ ਦੇ ਅੰਦਰ ਬੈਠ ਕੇ ਚਾਹ ਦੀਆਂ ਚੁਸਕੀਆਂ ਲੈਂਦੇ ਅਤੇ ਆਪਸੀ ਵਿਚਾਰ-ਵਟਾਂਦਰਾ ਕਰਦੇ ਦੇਖੇ ਗਏ ਹਨ। ਮੀਂਹ ਦੇ ਪਾਣੀ ਤੋਂ ਬਚਣ ਲਈ ਟਰਾਲੀ ਵਿਚ ਬੈਠੇ ਭਾਰਤੀ ਕਿਸਾਨ ਯੂਨੀਅਨ (ਏਕਤਾ- ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਸੂਬਾ ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ, ਸਤਨਾਮ ਸਿੰਘ ਬਰਨਾਲਾ, ਅਮਨਦੀਪ ਗੋਰਾ ਰਾਇਸਰ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਤਾਂ ਲੰਬੇ ਸਮੇਂ ਤੋਂ ਕਿਸਾਨਾਂ ਦੀਆਂ ਪ੍ਰੀਖਿਆਵਾਂ ਲੈਂਦੇ ਆ ਰਹੀਆਂ ਹਨ ਲੇਕਿਨ ਹੁਣ ਕੁਦਰਤ ਨੇ ਵੀ ਪ੍ਰੀਖਿਆ ਲੈਣੀ ਸ਼ੁਰੂ ਕਰ ਦਿੱਤੀ ਹੈ।
ਡਟੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਚਾਹੇ ਉਨ੍ਹਾਂ ਦੇ ਸਬਰ ਦਾ ਜਿੰਨਾ ਮਰਜ਼ੀ ਇਮਤਿਹਾਨ ਲੈ ਲਵੇ, ਉਹ ਮੰਗਾਂ ਮੰਨਵਾਏ ਬਿਨਾਂ ਵਾਪਸ ਨਹੀਂ ਪਰਤਣਗੇ। ਉਨ੍ਹਾਂ ਦਾ ਸਪੱਸ਼ਟ ਆਖਿਆ ਕਿ ਜਿੰਨਾ ਵੀ ਮੀਂਹ ਪਵੇ ਜਾਂ ਪ੍ਰੇਸ਼ਾਨੀ ਆਵੇ, ਅਸੀਂ ਸਰਕਾਰ ਨੂੰ ਮਨਾ ਕੇ ਹੀ ਦਮ ਲਵਾਂਗੇ। ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ (ਏਕਤਾ- ਡਕੌਂਦਾ) ਦੇ ਮੈਂਬਰਾਂ ਨੇ ਮੁੱਖ ਸਟੇਜ ਤੱਕ ਮਾਰਚ ਕਰਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ।
Mohali
ਸ਼ਹਿਰ ਦੀ ਖੂਬਸੂਰਤੀ ਖਰਾਬ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ : ਸਰਬਜੀਤ ਸਿੰਘ ਸਮਾਣਾ
ਨਗਰ ਨਿਗਮ ਵੱਲੋਂ ਨਾਜਾਇਜ਼ ਮਲਬਾ ਸੁੱਟਣ ਵਾਲੇ ਨੂੰ ਫੜ ਕੇ ਕੀਤਾ ਗਿਆ ਪੁਲੀਸ ਹਵਾਲੇ
ਐਸ ਏ ਐਸ ਨਗਰ, 4 ਸਤੰਬਰ (ਸ.ਬ.) ਨਗਰ ਨਿਗਮ ਵਲੋਂ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸਫਾਈ ਮੁਹਿੰਮ ਦੇ ਤਹਿਤ ਅੱਜ ਆਈ. ਵੀ ਵਾਈ ਹਸਪਤਾਲ ਦੇ ਸਾਹਮਣੇ ਟਰੈਕਟਰ-ਟਰਾਲੀ ਰਾਹੀਂ ਨਜਾਇਜ਼ ਤੌਰ ਤੇ ਮਲਬਾ ਸੁੱਟਣ ਵਾਲੇ ਇੱਕ ਵਿਅਕਤੀ ਨੂੰ ਫੜ ਕੇ ਮਟੌਰ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਗੱਲ ਕਰਦਿਆਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਭਰ ਵਿੱਚ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਤਹਿਤ ਨਗਰ ਨਿਗਮ ਵਲੋਂ ਏਅਰਪੋਰਟ ਰੋਡ (ਬਰਿਆਲੀ) ਦੇ ਕੋਲੋਂ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਸੀ ਜਿਹੜੀ 7 ਦਿਨ ਜਾਰੀ ਰਹੇਗੀ। ਉਹਨਾਂ ਕਿਹਾ ਕਿ ਕੁੱਝ ਵਿਅਕਤੀਆਂ ਵੱਲੋਂ ਆਪੋ -ਆਪਣੇ ਵਾਹਨਾਂ ਅਤੇ ਟਰੈਕਟਰ-ਟਰਾਲੀਆਂ ਰਾਹੀਂ ਨਾਜਾਇਜ਼ ਤੌਰ ਤੇ ਮਲਬਾ ਸੁੱਟਿਆ ਜਾਂਦਾ ਰਿਹਾ ਹੈ, ਜਿਸ ਕਰਕੇ ਥਾਂ-ਥਾਂ ਤੇ ਗੰਦਗੀ ਦੇ ਢੇਰ ਲੱਗੇ ਰਹਿੰਦੇ ਸਨ, ਪ੍ਰੰਤੂ ਹੁਣ ਸ਼ਹਿਰ ਵਿੱਚ ਸ਼ਹਿਰ ਵਿੱਚ ਗੰਦਗੀ ਫੈਲਾਉਣ ਵਾਲੇ ਲੋਕਾਂ ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸ਼ਹਿਰ ਵਿੱਚ ਗੰਦਗੀ ਅਤੇ ਮਲਬਾ ਸੁੱਟਣ ਵਾਲੇ ਲੋਕਾਂ ਤੇ ਕਾਬੂ ਕਰਨ ਲਈ ਕਈ ਥਾਂਵਾ ਦੀ ਪਛਾਣ ਕਰਕੇ ਬਕਾਇਦਾ ਸੀ. ਸੀ. ਟੀ. ਵੀ.ਕੈਮਰੇ ਲਗਾਏ ਗਏ ਹਨ।
Mohali
ਭਾਈ ਜੀਵਨ ਸਿੰਘ ਜੀ ਦੇ 367ਵੇਂ ਜਨਮ ਦਿਹਾੜੇ ਦੇ ਸਬੰਧ ਵਿੱਚ ਨਗਰ ਕੀਰਤਨ ਦਾ ਆਯੋਜਨ
ਐਸ ਏ ਐਸ ਨਗਰ, 4 ਸਤੰਬਰ (ਸ.ਬ.) ਸ਼ਹੀਦ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੇ 367ਵੇਂ ਜਨਮ ਦਿਹਾੜੇ ਦੇ ਸਬੰਧ ਵਿੱਚ ਭਾਈ ਜੈਤਾ ਜੀ ਗੁਰਦੁਆਰਾ ਫੇਜ਼-3 ਏ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਮਦਨਪੁਰ ਚੌਂਕ, ਗੁਰਦੁਆਰਾ ਰਾਮਗੜ੍ਹੀਆ ਸਾਹਿਬ, ਗੁਰਦੁਆਰਾ ਸਾਚਾ ਧਨ ਸਾਹਿਬ, ਗੁਰਦੁਆਰਾ ਅੰਬ ਸਾਹਿਬ, ਗੁਰਦੁਆਰਾ ਲੰਬਿਆਂ ਸਾਹਿਬ ਤੋਂ ਹੁੰਦਾ ਹੋਇਆ ਗੁਰੁਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਵਿੱਚ ਸੰਗਤਾਂ ਵੱਲੋਂ ਕਈ ਥਾਵਾਂ ਤੇ ਲੰਗਰ ਦਾ ਆਯੋਜਨ ਕੀਤਾ ਗਿਆ ਸੀ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 6 ਸਤੰਬਰ ਨੂੰ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਸੰਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ ਜਿਨ੍ਹਾਂ ਦੇ ਭੋਗ 6 ਸਤੰਬਰ ਨੂੰ ਪਾਏ ਜਾਣਗੇ। ਇਸ ਉਪਰੰਤ ਰਾਗੀ, ਕੀਰਤਨੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial1 month agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
National2 months agoਪਿਕਅੱਪ ਟਰੱਕ ਅਤੇ ਟਰੱਕ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀ
-
International4 weeks agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
Chandigarh2 months agoਭਾਰਤ-ਅਮਰੀਕਾ ਦੇ ਵਪਾਰ ਸਮਝੌਤੇ ਖਿਲਾਫ਼ ਲੋਕ ਹਿੱਤ ਮਿਸ਼ਨ ਵੱਲੋਂ 22 ਜੁਲਾਈ ਨੂੰ ਬੜੌਦੀ ਟੋਲ ਪਲਾਜ਼ਾ ਕੀਤਾ ਜਾਵੇਗਾ ਮੁਫਤ
-
Chandigarh2 months agoਲਗਾਤਾਰ ਚਾਰ ਮੁਕਾਬਲੇ ਜਿੱਤ ਕੇ ਕਰਨ ਰਾਜ ਬਣੇ ਵਾਈ ਆਰ ਐਲ ਮਿਕਸਡ ਮਾਰਸ਼ਲ ਆਰਟ ਲੀਗ ਸੀਜ਼ਨ-1 ਦੇ ਚੈਂਪੀਅਨ
-
International4 weeks agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International1 month agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
