Connect with us

Mohali

ਮੁਹਾਲੀ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦਤਰ : ਕੁਲਜੀਤ ਸਿੰਘ ਬੇਦੀ

Published

on

ਐਸ ਏ ਐਸ ਨਗਰ, 4 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਮੁਹਾਲੀ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਦੇ ਹਾਲਾਤ ਕਾਬੂ ਤੋਂ ਬਾਹਰ ਹੋ ਚੁੱਕੇ ਹਨ ਅਤੇ ਆਏ ਦਿਨ ਵਾਪਰਦੀਆਂ ਗੋਲੀਬਾਰੀ, ਸਨੈਚਿੰਗ, ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਕਾਨੂੰਨ ਵਿਵਸਥਾ ਪ੍ਰਤੀ ਭਰੋਸਾ ਡੋਲ ਰਿਹਾ ਹੈ। ਇਸ ਸੰਬੰਧੀ ਉਹਨਾਂ ਪੰਜਾਬ ਦੇ ਡੀ ਜੀ ਪੀ ਨੂੰ ਪੱਤਰ ਲਿਖ ਕੇ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਹੈ। ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਪੁਲੀਸ ਦੀ ਘੱਟ ਨਫਰੀ ਅਤੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮਾਂ ਦੇ ਧਰਨਿਆਂ, ਵੀ ਆਈ ਪੀ ਡਿਊਟੀਆਂ ਤੇ ਤਾਇਨਾਤ ਰਹਿਣ ਕਾਰਨ ਆਮ ਲੋਕਾਂ ਦੀ ਸੁਰੱਖਿਆ ਪ੍ਰਭਾਵਿਤ ਹੋ ਰਹੀ ਹੈ।

ਉਨ੍ਹਾਂ ਲਿਖਿਆ ਹੈ ਕਿ ਮੁਹਾਲੀ ਨਿਵੇਸ਼ਕਾਂ ਅਤੇ ਕਾਰੋਬਾਰੀਆਂ ਲਈ ਇੱਕ ਮਹੱਤਵਪੂਰਨ ਸ਼ਹਿਰ ਹੈ। ਇੱਥੇ ਗਮਾਡਾ ਵੱਲੋਂ ਜ਼ਮੀਨਾਂ ਦੀ ਵਿਕਰੀ ਰਾਹੀਂ ਸਰਕਾਰ ਨੂੰ ਵੱਡਾ ਮਾਲੀਆ ਪ੍ਰਾਪਤ ਹੁੰਦਾ ਹੈ ਅਤੇ ਕਰੋੜਾਂ-ਅਰਬਾਂ ਰੁਪਏ ਦਾ ਨਿਵੇਸ਼ ਹੋ ਰਿਹਾ ਹੈ। ਅਜਿਹੇ ਹਾਲਾਤ ਵਿੱਚ ਜੇਕਰ ਸ਼ਹਿਰ ਵਿੱਚ ਅਪਰਾਧ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਰਹਿੰਦਾ ਹੈ ਤਾਂ ਇਸ ਦਾ ਸਿੱਧਾ ਪ੍ਰਭਾਵ ਮੁਹਾਲੀ ਦੇ ਵਿਕਾਸ ਅਤੇ ਨਵੇਂ ਨਿਵੇਸ਼ ਤੇ ਪੈ ਸਕਦਾ ਹੈ।

ਉਹਨਾਂ ਲਿਖਿਆ ਹੈ ਕਿ ਸ਼ਹਿਰ ਵਿੱਚ ਨਸ਼ਿਆਂ ਦੀ ਸਪਲਾਈ ਜੋਰਾਂ ਤੇ ਹੈ। ਉਹਨਾਂ ਕਿਹਾ ਕਿ ਜੇਕਰ ਬਾਹਰੋਂ ਪੀਜੀ ਵਿੱਚ ਆ ਕੇ ਰਹਿਣ ਵਾਲੇ ਨੌਜਵਾਨਾਂ ਨੂੰ ਥੋੜ੍ਹੇ ਸਮੇਂ ਵਿੱਚ ਇਹ ਪਤਾ ਲੱਗ ਜਾਂਦਾ ਹੈ ਕਿ ਨਸ਼ਾ ਕਿੱਥੋਂ ਪ੍ਰਾਪਤ ਕੀਤਾ ਜਾ ਸਕਦਾ ਹੈ, ਤਾਂ ਫਿਰ ਪੁਲੀਸ ਨਸ਼ੇ ਦੀ ਸਪਲਾਈ ਕਰਨ ਵਾਲੇ ਸਰੋਤਾਂ ਤੱਕ ਕਿਉਂ ਨਹੀਂ ਪਹੁੰਚ ਰਹੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲੀਸ ਦੀ ਕਾਰਗੁਜ਼ਾਰੀ ਤੇ ਸਵਾਲ ਉੱਠਣਾ ਸੁਭਾਵਿਕ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਚੌਕਾਂ ਵਿੱਚ ਬੈਰੀਕੇਡ ਲਗਾ ਕੇ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਂਦੇ ਹਨ, ਪਰ ਉੱਥੇ ਵਾਹਨਾਂ ਜਾਂ ਸ਼ੱਕੀ ਵਿਅਕਤੀਆਂ ਦੀ ਪ੍ਰਭਾਵਸ਼ਾਲੀ ਚੈਕਿੰਗ ਨਹੀਂ ਹੁੰਦੀ ਉਲਟਾ ਇਸ ਨਾਲ ਆਵਾਜਾਈ ਜਰੂਰ ਪ੍ਰਭਾਵਿਤ ਹੁੰਦੀ ਹੈ।

Continue Reading

Mohali

ਤੇਜ਼ ਬਰਸਾਤ ਦੌਰਾਨ ਵੀ ਚੜ੍ਹਦੀ ਕਲਾ ਵਿੱਚ ਹਨ ਮੋਰਚੇ ਤੇ ਬੈਠੇ ਕਿਸਾਨ

Published

on

By

ਕਿਸਾਨਾਂ ਦੇ ਹੌਸਲੇ ਬੁਲੰਦ, ਚੰਡੀਗੜ੍ਹ ਬਾਰਡਰ ਤੇ ਕੀਤਾ ਸ਼ਕਤੀ ਪ੍ਰਦਰਸ਼ਨ

ਐਸ ਏ ਐਸ ਨਗਰ, 4 ਸਤੰਬਰ (ਸ.ਬ.) ਮੁਹਾਲੀ-ਚੰਡੀਗੜ੍ਹ ਦੀ ਸਰਹੱਦ ਤੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਏ ਗਏ ਪੱਕੇ ਮੋਰਚੇ ਦੇ ਚੌਥੇ ਦਿਨ ਮੌਸਮ ਦੇ ਖਰਾਬ ਮਿਜ਼ਾਜ ਅਤੇ ਤੇਜ਼ ਬਾਰਿਸ਼ ਨੇ ਕਿਸਾਨਾਂ ਦੇ ਸਬਰ ਅਤੇ ਹਿੰਮਤ ਦੀ ਪ੍ਰੀਖਿਆ ਲਈ ਪ੍ਰੰਤੂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਤੇ ਡਟੇ ਹੋਏ ਹਨ। ਕਿਸਾਨਾਂ ਨੇ ਬੀਤੀ ਦੇਰ ਰਾਤ ਪਏ ਮੀਂਹ ਦੇ ਪਾਣੀ ਨਾਲ ਭਿੱਜੇ ਗੱਦੇ ਅਤੇ ਕੱਪੜੇ ਸੜਕਾਂ ਅਤੇ ਡਿਵਾਈਡਰ ਪੱਟੀ ਤੇ ਸੁੱਕਣੇ ਪਾਏ ਗਏ ਸਨ ਪਰੰਤੂ ਅੱਜ ਦੁਪਹਿਰ ਵੇਲੇ ਅਚਾਨਕ ਸ਼ੁਰੂ ਹੋਈ ਤੇਜ਼ ਬਾਰਿਸ਼ ਨਾਲ ਉਹ ਮੁੜ ਭਿੱਜ ਗਏ। ਤੇਜ਼ ਮੀਂਹ ਕਾਰਨ ਸਟੇਜ ਦੀ ਕਾਰਵਾਈ ਵੀ ਪ੍ਰਭਾਵਿਤ ਰਹੀ।

ਬੀਤੀ ਰਾਤ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਧਰਨੇ ਤੇ ਬੈਠੇ ਕਿਸਾਨਾਂ ਨੂੰ ਕਾਫੀ ਦਿਕੱਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਰਿਸ਼ ਕਾਰਨ ਟਰਾਲੀਆਂ ਵਿੱਚ ਵਿਛਾਏ ਗੱਦੇ ਪੂਰੀ ਤਰ੍ਹਾਂ ਭਿੱਜ ਗਏ ਹਨ ਅਤੇ ਕਿਸਾਨਾਂ ਵੱਲੋਂ ਸੁੱਕਣੇ ਪਾਏ ਗਏ ਕੱਪੜੇ ਅਤੇ ਬਿਸਤਰੇ ਮੁੜ ਬਾਰਿਸ਼ ਦੇ ਪਾਣੀ ਨਾਲ ਤਰ-ਬਤਰ ਹੋ ਗਏ ਹਨ। ਟਰਾਲੀਆਂ ਦੀਆਂ ਛੱਤਾਂ ਤੋਂ ਵੀ ਪਾਣੀ ਚੋਣਾ ਸ਼ੁਰੂ ਹੋ ਗਿਆ ਹੈ। ਪਰੰਤੂ ਇਨ੍ਹਾਂ ਔਕੜਾਂ ਦੇ ਬਾਵਜੂਦ ਕਿਸਾਨਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਕਿਸਾਨਾਂ ਨੇ ਆਪਣੀਆਂ ਟਰਾਲੀਆਂ ਦੇ ਉੱਪਰ ਤਰਪਾਲਾਂ ਅਤੇ ਬੋਰੀਆਂ ਪਾ ਕੇ ਆਰਜ਼ੀ ਛੱਤਾਂ ਤਿਆਰ ਕੀਤੀਆਂ ਹੋਈਆਂ ਹਨ, ਜਿਨ੍ਹਾਂ ਨੂੰ ਉਹ ਮਜ਼ਾਕੀਆ ਲਹਿਜੇ ਵਿੱਚ ਆਪਣੇ ਏ ਸੀ ਮਹਿਲ ਆਖ ਰਹੇ ਹਨ।

ਮੀਂਹ ਦੌਰਾਨ ਕਿਸਾਨ ਟਰਾਲੀਆਂ ਦੇ ਅੰਦਰ ਬੈਠ ਕੇ ਚਾਹ ਦੀਆਂ ਚੁਸਕੀਆਂ ਲੈਂਦੇ ਅਤੇ ਆਪਸੀ ਵਿਚਾਰ-ਵਟਾਂਦਰਾ ਕਰਦੇ ਦੇਖੇ ਗਏ ਹਨ। ਮੀਂਹ ਦੇ ਪਾਣੀ ਤੋਂ ਬਚਣ ਲਈ ਟਰਾਲੀ ਵਿਚ ਬੈਠੇ ਭਾਰਤੀ ਕਿਸਾਨ ਯੂਨੀਅਨ (ਏਕਤਾ- ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਸੂਬਾ ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ, ਸਤਨਾਮ ਸਿੰਘ ਬਰਨਾਲਾ, ਅਮਨਦੀਪ ਗੋਰਾ ਰਾਇਸਰ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਤਾਂ ਲੰਬੇ ਸਮੇਂ ਤੋਂ ਕਿਸਾਨਾਂ ਦੀਆਂ ਪ੍ਰੀਖਿਆਵਾਂ ਲੈਂਦੇ ਆ ਰਹੀਆਂ ਹਨ ਲੇਕਿਨ ਹੁਣ ਕੁਦਰਤ ਨੇ ਵੀ ਪ੍ਰੀਖਿਆ ਲੈਣੀ ਸ਼ੁਰੂ ਕਰ ਦਿੱਤੀ ਹੈ।

ਡਟੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਚਾਹੇ ਉਨ੍ਹਾਂ ਦੇ ਸਬਰ ਦਾ ਜਿੰਨਾ ਮਰਜ਼ੀ ਇਮਤਿਹਾਨ ਲੈ ਲਵੇ, ਉਹ ਮੰਗਾਂ ਮੰਨਵਾਏ ਬਿਨਾਂ ਵਾਪਸ ਨਹੀਂ ਪਰਤਣਗੇ। ਉਨ੍ਹਾਂ ਦਾ ਸਪੱਸ਼ਟ ਆਖਿਆ ਕਿ ਜਿੰਨਾ ਵੀ ਮੀਂਹ ਪਵੇ ਜਾਂ ਪ੍ਰੇਸ਼ਾਨੀ ਆਵੇ, ਅਸੀਂ ਸਰਕਾਰ ਨੂੰ ਮਨਾ ਕੇ ਹੀ ਦਮ ਲਵਾਂਗੇ। ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ (ਏਕਤਾ- ਡਕੌਂਦਾ) ਦੇ ਮੈਂਬਰਾਂ ਨੇ ਮੁੱਖ ਸਟੇਜ ਤੱਕ ਮਾਰਚ ਕਰਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ।

Continue Reading

Mohali

ਸ਼ਹਿਰ ਦੀ ਖੂਬਸੂਰਤੀ ਖਰਾਬ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ : ਸਰਬਜੀਤ ਸਿੰਘ ਸਮਾਣਾ

Published

on

By

ਨਗਰ ਨਿਗਮ ਵੱਲੋਂ ਨਾਜਾਇਜ਼ ਮਲਬਾ ਸੁੱਟਣ ਵਾਲੇ ਨੂੰ ਫੜ ਕੇ ਕੀਤਾ ਗਿਆ ਪੁਲੀਸ ਹਵਾਲੇ

ਐਸ ਏ ਐਸ ਨਗਰ, 4 ਸਤੰਬਰ (ਸ.ਬ.) ਨਗਰ ਨਿਗਮ ਵਲੋਂ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸਫਾਈ ਮੁਹਿੰਮ ਦੇ ਤਹਿਤ ਅੱਜ ਆਈ. ਵੀ ਵਾਈ ਹਸਪਤਾਲ ਦੇ ਸਾਹਮਣੇ ਟਰੈਕਟਰ-ਟਰਾਲੀ ਰਾਹੀਂ ਨਜਾਇਜ਼ ਤੌਰ ਤੇ ਮਲਬਾ ਸੁੱਟਣ ਵਾਲੇ ਇੱਕ ਵਿਅਕਤੀ ਨੂੰ ਫੜ ਕੇ ਮਟੌਰ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਗੱਲ ਕਰਦਿਆਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਭਰ ਵਿੱਚ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਤਹਿਤ ਨਗਰ ਨਿਗਮ ਵਲੋਂ ਏਅਰਪੋਰਟ ਰੋਡ (ਬਰਿਆਲੀ) ਦੇ ਕੋਲੋਂ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਸੀ ਜਿਹੜੀ 7 ਦਿਨ ਜਾਰੀ ਰਹੇਗੀ। ਉਹਨਾਂ ਕਿਹਾ ਕਿ ਕੁੱਝ ਵਿਅਕਤੀਆਂ ਵੱਲੋਂ ਆਪੋ -ਆਪਣੇ ਵਾਹਨਾਂ ਅਤੇ ਟਰੈਕਟਰ-ਟਰਾਲੀਆਂ ਰਾਹੀਂ ਨਾਜਾਇਜ਼ ਤੌਰ ਤੇ ਮਲਬਾ ਸੁੱਟਿਆ ਜਾਂਦਾ ਰਿਹਾ ਹੈ, ਜਿਸ ਕਰਕੇ ਥਾਂ-ਥਾਂ ਤੇ ਗੰਦਗੀ ਦੇ ਢੇਰ ਲੱਗੇ ਰਹਿੰਦੇ ਸਨ, ਪ੍ਰੰਤੂ ਹੁਣ ਸ਼ਹਿਰ ਵਿੱਚ ਸ਼ਹਿਰ ਵਿੱਚ ਗੰਦਗੀ ਫੈਲਾਉਣ ਵਾਲੇ ਲੋਕਾਂ ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸ਼ਹਿਰ ਵਿੱਚ ਗੰਦਗੀ ਅਤੇ ਮਲਬਾ ਸੁੱਟਣ ਵਾਲੇ ਲੋਕਾਂ ਤੇ ਕਾਬੂ ਕਰਨ ਲਈ ਕਈ ਥਾਂਵਾ ਦੀ ਪਛਾਣ ਕਰਕੇ ਬਕਾਇਦਾ ਸੀ. ਸੀ. ਟੀ. ਵੀ.ਕੈਮਰੇ ਲਗਾਏ ਗਏ ਹਨ।

Continue Reading

Mohali

ਟ੍ਰਾਈਸਿਟੀ ਵਿੱਚ ਬਰਸਾਤ ਨਾਲ ਲੋਕਾਂ ਨੂੰ ਹੁੰਮਸ ਤੋਂ ਮਿਲੀ ਰਾਹਤ

Published

on

By

ਅਗਲੇ ਤਿੰਨ ਦਿਨਾਂ ਤੱਕ ਭਾਰੀ ਬਰਸਾਤ ਹੋਣ ਦੀ ਸੰਭਾਵਨਾ

ਐਸ ਏ ਐਸ ਨਗਰ, 4 ਸਤੰਬਰ (ਸ.ਬ.) ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿੱਚ ਜਨਮ ਅਸ਼ਟਮੀ ਦੇ ਮੌਕੇ ਤੇਜ ਬਰਸਾਤ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਤਿੰਨ ਦਿਨਾਂ ਤੱਕ ਚੰਡੀਗੜ੍ਹ ਵਿੱਚ ਗਰਜ ਚਮਕ ਦੇ ਨਾਲ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਹੈ। 5 ਸਤੰਬਰ ਦੀ ਸ਼ੁਰੂਆਤ ਵੀ ਬਾਰਿਸ਼ ਦੇ ਨਾਲ ਹੋਵੇਗੀ। ਮੌਸਮ ਵਿਭਾਗ ਨੇ ਇਸ ਦਿਨ ਵੀ ਗਰਜ ਚਮਕ ਦੇ ਨਾਲ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਤਾਪਮਾਨ 35 ਡਿਗਰੀ ਸੈਲਸੀਅਸ ਤੋਂ 24 ਡਿਗਰੀ ਸੈਲਸੀਅਸ ਦੇ ਵਿਚਾਲੇ ਰਹੇਗਾ। 6 ਸਤੰਬਰ ਨੂੰ ਅਸਮਾਨ ਵਿੱਚ ਬੱਦਲ ਅਤੇ ਬਾਰਿਸ਼ ਦਾ ਸਿਲਸਿਲਾ ਜਾਰੀ ਰਹੇਗਾ। 7 ਅਤੇ 8 ਨੂੰ ਮੌਸਮ ਥੋੜਾ ਸਾਫ ਹੋਣ ਲੱਗੇਗਾ। ਅਸਮਾਨ ਵਿੱਚ ਬੱਦਲਵਾਈ ਤਾਂ ਬਣੀ ਰਹੇਗੀ ਪਰ ਬਾਰਿਸ਼ ਦੀ ਚੇਤਾਵਨੀ ਨਹੀਂ ਹੈ।

Continue Reading

Latest News

Trending