Connect with us

Mohali

ਅਧਿਆਪਕ ਦਿਵਸ ਤੇ ਮੈਰੀਟੋਰੀਅਸ ਅਧਿਆਪਕਾਂ ਨੇ ਸਰਕਾਰ ਖਿਲਾਫ ਕੱਢੀ ਭੜਾਸ, ਮੁੱਖ ਮੰਤਰੀ ਦਾ ਪੁਤਲਾ ਫੂਕਿਆ

Published

on

ਸਿੱਖਿਆ ਵਿਭਾਗ ਵਿੱਚ ਤੁਰੰਤ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ

ਐਸ ਏ ਐਸ ਨਗਰ, 5 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੈਰੀਟੋਰੀਅਸ ਅਧਿਆਪਕਾਂ ਵੱਲੋਂ ਸਕੂਲ ਸਮੇਂ ਤੋਂ ਬਾਅਦ ਸਕੂਲਾਂ ਦੇ ਮੁੱਖ ਗੇਟ ਅੱਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰੰਘ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਯੂਨੀਅਨ ਆਗੂਆਂ ਨੇ ਕਿਹਾ ਕਿ ਮੈਰੀਟੋਰੀਅਸ ਅਧਿਆਪਕ ਆਪਣੀ ਮਿਹਨਤ ਅਤੇ ਯੋਗਤਾ ਨਾਲ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਿੱਖਿਆ ਦੇ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਕਰਨ ਦੀ ਜਾਇਜ਼ ਮੰਗ ਨੂੰ ਪੰਜਾਬ ਸਰਕਾਰ ਵਲੋ ਲੰਬੇ ਸਮੇਂ ਤੋਂ ਲਟਕਾਇਆ ਜਾ ਰਿਹਾ ਹੈ।

ਯੂਨੀਅਨ ਦੀ ਸੂਬਾ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਜਿਹੜੇ ਅਧਿਆਪਕ ਪੰਜਾਬ ਦੇ ਬੱਚਿਆਂ ਦਾ ਭਵਿੱਖ ਤਿਆਰ ਕਰ ਰਹੇ ਹਨ, ਉਨ੍ਹਾਂ ਦੇ ਆਪਣੇ ਭਵਿੱਖ ਨੂੰ ਅਨਿਸ਼ਚਿਤਤਾ ਵਿੱਚ ਰੱਖਣਾ ਬੇਹੱਦ ਮੰਦਭਾਗਾ ਹੈ। ਸਰਕਾਰ ਨੂੰ ਹੁਣ ਸਿਰਫ਼ ਭਰੋਸੇ ਦੇਣ ਦੀ ਬਜਾਏ ਰੈਗੂਲਰਾਈਜ਼ੇਸ਼ਨ ਸਬੰਧੀ ਠੋਸ ਫ਼ੈਸਲਾ ਲੈਣਾ ਚਾਹੀਦਾ ਹੈ।

ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੈਰੀਟੋਰੀਅਸ ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿੱਚ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਬਣਦੇ ਸਾਰੇ ਜਾਇਜ਼ ਹੱਕ ਦਿੱਤੇ ਜਾਣ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮੰਗ ਨੂੰ ਹੋਰ ਲਟਕਾਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਆਪਕ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮੈਰੀਟੋਰੀਅਸ ਅਧਿਆਪਕ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।

Continue Reading

Mohali

ਕਿਸਾਨਾਂ ਦਾ ਮੋਰਚਾ 5ਵੇਂ ਦਿਨ ਵੀ ਜਾਰੀ, ਲਗਾਤਾਰ ਵੱਧ ਰਹੀ ਹੈ ਕਿਸਾਨਾਂ ਦੀ ਗਿਣਤੀ

Published

on

By

ਸ਼ਾਮ ਨੂੰ ਏਅਰਪੋਰਟ ਰੋਡ ਤੇ ਪ੍ਰਦਰਸ਼ਨ ਕਰਕੇ ਲੋਕਾਂ ਦਾ ਸਮਰਥਨ ਮੰਗਣਗੇ ਕਿਸਾਨ

ਐਸ ਏ ਐਸ ਨਗਰ, 5 ਸਤੰਬਰ (ਸ.ਬ.) ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਬੈਨਰ ਥੱਲੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਸਰਹੱਦ ਤੇ ਲਾਇਆ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿਚ ਦਾਖ਼ਲ ਹੋ ਗਿਆ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਰਾਮਿੰਦਰ ਸਿੰਘ ਪਟਿਆਲਾ, ਪ੍ਰੇਮ ਸਿੰਘ ਭੰਗੂ ਅਤੇ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਹੁਣ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਟੇਜ ਚੱਲੇਗੀ। ਇਸ ਮਗਰੋਂ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਐਸਕੇਐਮ ਦੇ ਮੋਹਰੀ ਆਗੂਆਂ ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਅਤੇ ਸੰਘਰਸ਼ ਬਾਰੇ ਚਰਚਾ ਕੀਤੀ ਜਾਵੇਗੀ।

ਆਗੂਆਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨ ਗਰੁੱਪ ਬਣਾ ਕੇ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਮੇਤ ਏਅਰਪੋਰਟ ਸੜਕ ਉੱਤੇ ਹਰ ਚੌਕ ਤੇ ਸ਼ਾਮ 5 ਵਜੇ ਤੋਂ ਬਾਅਦ ਤੋਂ 7 ਵਜੇ ਝੰਡੇ ਅਤੇ ਤਖ਼ਤੀਆਂ ਲੈ ਕੇ ਖੜੇ ਹੋਣਗੇ ਅਤੇ ਲੋਕਾਂ ਤੋਂ ਸਹਿਯੋਗ ਮੰਗਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਟ੍ਰੈਫਿਕ ਰੋਕਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ।

ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਕਿਸਾਨਾਂ ਵੱਲੋਂ ਆਪਣੇ ਅੰਦੋਲਨ ਨੂੰ ਪੜਾਅਵਾਰ ਅੱਗੇ ਵਧਾਇਆ ਜਾਵੇਗਾ। ਇੱਥੇ ਇਹ ਦੱਸਣਯੋਗ ਹੈ ਕਿ ਬੀਤੇ ਕੱਲ੍ਹ ਤੇਜ਼ ਬਾਰਿਸ਼ ਕਾਰਨ ਸਟੇਜ ਦੀ ਕਾਰਵਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ ਸੀ। ਬਾਰਿਸ਼ ਰੁਕਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਬੈਸਟੈਕ ਮਾਲ ਤੋਂ ਧਰਨਾ ਪ੍ਰਦਰਸ਼ਨ ਵਾਲੇ ਸਥਾਨ ਤੱਕ ਪੈਦਲ ਰੋਸ ਮਾਰਚ ਕੀਤਾ ਗਿਆ ਸੀ।

Continue Reading

Mohali

6 ਸਤੰਬਰ ਨੂੰ ਜ਼ਿਲ੍ਹੇ ਦੇ ਹਰੇਕ ਪੋਲਿੰਗ ਬੂਥ ਤੇ ਲੱਗਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

Published

on

By

ਐਸ ਏ ਐਸ ਨਗਰ, 5 ਸਤੰਬਰ (ਸ.ਬ.) ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਕੀਤੀ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ-2026) ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਭਲਕੇ (6 ਸਤੰਬਰ ਨੂੰ) ਜ਼ਿਲ੍ਹੇ ਦੇ ਹਰੇਕ ਪੋਲਿੰਗ ਬੂਥ ਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਉਹਨਾਂ ਦੱਸਿਆ ਕਿ ਕੈਂਪਾਂ ਦੌਰਾਨ ਬੀ ਐਲ ਓਜ਼ ਲੋਕਾਂ ਦੀ ਸਹਾਇਤਾ ਲਈ ਮੌਕੇ ਤੇ ਉਪਲਬਧ ਰਹਿਣਗੇ। ਉਹਨਾਂ ਕਿਹਾ ਕਿ ਵਿਸ਼ੇਸ਼ ਕੈਂਪਾਂ ਦੌਰਾਨ ਨਵੀਂ ਵੋਟ ਬਣਾਉਣ ਲਈ ਫਾਰਮ ਨੰ. 6, ਐਨ ਆਰ ਆਈ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਫਾਰਮ ਨੰ. 6 ਏ, ਪਤਾ ਬਦਲਣ, ਸ਼ਿਫਟ ਕਰਨ ਜਾਂ ਵੋਟਰ ਵੇਰਵਿਆਂ ਵਿੱਚ ਸੁਧਾਰ ਲਈ ਫਾਰਮ ਨੰ. 8 ਭਰੇ ਅਤੇ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਤਾਇਨਾਤ ਰੋਲ ਆਬਜ਼ਰਵਰ ਸ੍ਰੀ ਮੁਹੰਮਦ ਤਾਇਬ ਵੱਲੋਂ ਐਸ ਆਈ ਆਰ-2026 ਦੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਉਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਮੈਂਬਰ ਪਾਰਲੀਮੈਂਟ ਅਤੇ ਵਿਧਾਇਕਾਂ ਨਾਲ ਵੀ ਵਿਚਾਰ-ਵਟਾਂਦਰਾ ਕਰਨਗੇ ਅਤੇ ਆਮ ਲੋਕਾਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਜਾਣਕਾਰੀ ਹਾਸਲ ਕਰਨਗੇ।

ਉਨ੍ਹਾਂ ਦੱਸਿਆ ਕਿ ਐਸ ਆਈ ਆਰ-2026 ਸਬੰਧੀ ਦਾਅਵੇ ਅਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ, 2026 ਤੱਕ ਪ੍ਰਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ।

Continue Reading

Mohali

ਪੰਚਾਇਤੀ ਨੁਮਾਇੰਦਿਆਂ ਨੂੰ ਸਰਕਾਰੀ ਸਕੀਮਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਆਯੋਜਿਤ

Published

on

By

ਐਸ ਏ ਐਸ ਨਗਰ, 5 ਸਤੰਬਰ (ਸ.ਬ.) ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ, ਵਿਸ਼ੇਸ਼ ਕਰਕੇ ਸਰਪੰਚਾਂ ਅਤੇ ਪੰਚਾਂ ਨੂੰ ਗ੍ਰਾਮ ਪੰਚਾਇਤਾਂ ਦੀ ਆਮਦਨ ਦੇ ਆਪਣੇ ਸਰੋਤਾਂ, ਗ੍ਰਾਮ ਪੰਚਾਇਤ ਵਿਕਾਸ ਯੋਜਨਾ ਅਤੇ ਸਰਕਾਰ ਦੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਪੱਧਰ ਦੀ ਇੱਕ ਰੋਜ਼ਾ ਵਰਕਸ਼ਾਪ ਕਿਸਾਨ ਵਿਕਾਸ ਚੈਂਬਰ ਦੇ ਆਡੀਟੋਰੀਅਮ ਵਿਖੇ ਆਯੋਜਿਤ ਕੀਤੀ ਗਈ। ਵਰਕਸ਼ਾਪ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਨਾਲ ਸਬੰਧਤ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਸz ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸz. ਰੰਧਾਵਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਨਾਲ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਅਤੇ ਅਮਲ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਾਇਤਾ ਮਿਲਦੀ ਹੈ।

ਪ੍ਰੋਗਰਾਮ ਦੌਰਾਨ ਪੰਚਾਇਤੀ ਵਿਕਾਸ ਅਤੇ ਸਿਖਲਾਈ ਨਾਲ ਸਬੰਧਤ ਸਰੋਤ ਵਿਅਕਤੀਆਂ ਵੱਲੋਂ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਸਕੀਮਾਂ ਦੇ ਲਾਭ ਆਮ ਜਨਤਾ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਬਾਰੇ ਮਾਰਗਦਰਸ਼ਨ ਦਿੱਤਾ ਗਿਆ। ਇਸ ਮੌਕੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਸੋਲਰ ਲਾਈਟਾਂ ਲਗਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਸੂਰਜੀ ਊਰਜਾ ਤੇ ਆਧਾਰਿਤ ਲਾਈਟਾਂ ਦੀ ਵਰਤੋਂ ਨਾਲ ਹੋਣ ਵਾਲੇ ਵਾਤਾਵਰਣਿਕ ਅਤੇ ਆਰਥਿਕ ਲਾਭਾਂ ਬਾਰੇ ਵੀ ਸਰਪੰਚਾਂ ਨੂੰ ਜਾਣੂ ਕਰਵਾਇਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ, ਪੇਂਡੂ ਵਿਕਾਸ ਸ੍ਰੀਮਤੀ ਸੋਨਮ ਚੌਧਰੀ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀਮਤੀ ਪਰਮਬੀਰ ਕੌਰ ਅਤੇ ਜ਼ਿਲ੍ਹੇ ਦੇ ਸਮੂਹ ਚਾਰ ਬਲਾਕਾਂ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਤਵੀ ਹਾਜ਼ਰ ਸਨ।

Continue Reading

Latest News

Trending