Connect with us

Mohali

ਮੇਅਰ ਸਰਬਜੀਤ ਸਿੰਘ ਸਮਾਣਾ ਵਲੋਂ ਫੇਜ਼ 11 ਨੇੜੇ ਲੱਗੇ ਕੂੜੇ ਦੇ ਢੇਰ ਦੀ ਸਮੱਸਿਆ ਦੇ ਲਈ ਕਾਰਵਾਈ ਦਾ ਭਰੋਸਾ

Published

on

ਮੇਅਰ ਵਲੋਂ ਮੌਕੇ ਦਾ ਦੌਰਾ, ਫੇਜ਼ 11 ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ

ਐਸ ਏ ਐਸ ਨਗਰ, 5 ਸਤੰਬਰ (ਸ.ਬ.) ਨਗਰ ਨਿਗਮ ਦੇ ਮੇਅਰ ਸz. ਸਰਬਜੀਤ ਸਿੰਘ ਸਮਾਣਾ ਵਲੋਂ ਫੇਜ਼-11 ਦੇ ਨੇੜੇ ਰੇਲਵੇ ਲਾਈਨ ਦੇ ਨਾਲ ਲੱਗਦੀ ਥਾਂ ਤੇ ਬਣੇ ਕੂੜਾ ਪ੍ਰੋਸੈਸਿਗ ਪਲਾਂਟ ਦਾ ਦੌਰਾ ਕੀਤਾ ਅਤੇ ਉੱਥੋਂ ਕੂੜੇ ਦੀ ਨਿਕਾਸੀ ਦੇ ਪ੍ਰਬੰਧਾਂ ਦੀ ਨਜਰਸ਼ਾਨੀ ਕੀਤੀ। ਇਸ ਸੰਬੰਧੀ ਮੇਅਰ ਵਲੋਂ ਫੇਜ਼-11 ਦੇ ਸਾਰੇ ਕੌਂਸਲਰਾਂ, ਵਾਤਾਵਰਨ ਸੰਭਾਲ ਕਮੇਟੀ ਦੇ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨਾਲ ਮੀਟਿੰਗ ਵੀ ਕੀਤੀ ਗਈ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਸੁਣ ਕੇ ਇਸ ਸੰਬੰਧੀ ਲੋੜੀਂਦੇ ਕਦਮ ਚੱਕਣ ਦਾ ਭਰੋਸਾ ਦਿਵਾਇਆ।

ਮੀਟਿੰਗ ਦੌਰਾਨ ਵਸਨੀਕਾਂ ਨੇ ਮੇਅਰ ਨੂੰ ਕੂੜੇ ਦੇ ਢੇਰ ਦੇ ਡੰਪ ਕਾਰਨ ਆ ਰਹੀ ਗੰਦੀ ਬਦਬੂ ਦੀ ਸਮੱਸਿਆ ਅਤੇ ਬਿਮਾਰੀ ਫੈਲਣ ਦੇ ਖਤਰੇ ਸਬੰਧੀ ਜਾਣੂ ਕਰਵਾਇਆ ਅਤੇ ਮੰਗ ਕੀਤੀ ਕਿ ਇਸ ਸਮੱਸਿਆ ਨੂੰ ਤੁਰੰਤ ਹਲ ਕਰਵਾਇਆ ਜਾਵੇ। ਵਸਨੀਕਾਂ ਨੇ ਕਿਹਾ ਕਿ ਇਸ ਥਾਂ ਤੋਂ ਕੂੜੇ ਦੀ ਨਿਕਾਸੀ ਦੀ ਰਫਤਾਰ ਘੱਟ ਹੋਣ ਕਾਰਨ ਇੱਥੇ ਲੱਗਿਆ ਕੂੜੇ ਦਾ ਢੇਰ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਇਸਦਾ ਅਸਰ ਆਸਪਾਸ ਦੇ ਪੂਰੇ ਇਲਾਕੇ ਤੇ ਪੈ ਰਿਹਾ ਹੈ। ਕੂੜੇ ਦੇ ਢੇਰ ਤੋਂ ਉਠਦੀ ਗੰਦੀ ਬਦਬੂ ਕਰਨ ਲੋਕਾਂ ਦਾ ਜੀਣਾ ਮੁਹਾਲ ਹੋ ਗਿਆ ਹੈ ਅਤੇ ਇਸ ਪੂਰੇ ਖੇਤਰ ਵਿੱਚ ਕੀਟ, ਪਤੰਗੇ ਅਤੇ ਮੱਖੀ ਮੱਛਰਾਂ ਦੀ ਭਰਮਾਰ ਹੋ ਗਈ ਹੈ।

ਇਸ ਮੌਕੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਉਹ ਇਸੇ ਮਸਲੇ ਦੇ ਹਲ ਲਈ ਹੀ ਵਸਨੀਕਾਂ ਨਾਲ ਗੱਲ ਕਰਨ ਲਈ ਆਏ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਬਾਰੇ ਉਹ ਪਹਿਲਾਂ ਵੀ ਇਸ ਆਰ ਐਮ ਸੀ ਕੇਂਦਰ ਦਾ ਦੌਰਾ ਕਰ ਚੁੱਕੇ ਹਨ ਅਤੇ ਠੇਕੇਦਾਰ ਨੂੰ ਕੂੜੇ ਦੀ ਨਿਕਾਸੀ ਤੇਜ ਕਰਨ ਦੀਆਂ ਹਿਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਉਹਨਾਂ ਫੇਜ਼ 11 ਦੇ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਹੁਣ ਇਸ ਆਰ ਐਮ ਸੀ ਪੁਆਇੰਟ ਉਪਰ ਹੋਰ ਕੂੜਾ ਇਕੱਠਾ ਨਹੀਂ ਕੀਤਾ ਜਾਵੇਗਾ ਅਤੇ ਇੱਥੋਂ ਕੂੜੇ ਦੀ ਲਿਫਟਿੰਗ ਵਿਚ ਵਾਧਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਸ ਆਰ ਐਮ ਸੀ ਪੁਆਇੰਟ ਨੂੰ ਪੱਕੇ ਤੌਰ ਤੇ ਬੰਦ ਕਰ ਦਿੱਤਾ ਜਾਵੇਗਾ।

ਮੇਅਰ ਨੇ ਇਹ ਵੀ ਭਰੋੋਸਾ ਦਿੱਤਾ ਕਿ ਕੂੜੇ ਦੀ ਬਦਬੋ ਦੀ ਸਮੱਸਿਆ ਨੂੰ ਇੱਕ ਮਹੀਨੇ ਵਿੱਚ ਹਲ ਕਰ ਦਿੱਤਾ ਜਾਵੇਗਾ। ਇਸ ਭਰੋਸੇ ਨੂੰ ਮਿਲਣ ਤੋਂ ਬਾਅਦ ਵਾਤਾਵਰਨ ਸੰਭਾਲ ਕਮੇਟੀ ਦੇ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਸਾਂਝੇ ਤੌਰ ਤੇ 7 ਸਤੰਬਰ ਤੋਂ ਲੱਗਣ ਵਾਲੇ ਧਰਨੇ ਨੂੰ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਇਕ ਮਹੀਨੇ ਬਾਅਦ ਆਰ ਐਮ ਸੀ ਪੁਆਇੰਟ ਦੀ ਸਥਿਤੀ ਦੇ ਅਨੁਸਾਰ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਗੌਰਵ ਜੈਨ ਅਤੇ ਅਮਰਜੀਤ ਸਿੰਘ, ਸਾਬਕਾ ਕੌਂਸਲਰ ਸ ਕੁਲਵੰਤ ਸਿੰਘ ਕਲੇਰ ਅਤੇ ਸੁਖਮਿੰਦਰ ਸਿੰਘ ਬਰਨਾਲਾ, ਵਾਤਾਵਰਨ ਸੰਭਾਲ ਕੋਰ ਕਮੇਟੀ ਦੇ ਮੈਂਬਰ ਬਖਸ਼ੀਸ਼ ਸਿੰਘ, ਅਮਰਜੀਤ ਸਿੰਘ ਅਰੋੜਾ, ਪਵਨਜੀਤ ਸਿੰਘ ਭੰਗੂ, ਅਮਰਜੀਤ ਸਿੰਘ ਕੰਬਾਲੀ, ਗਿਆਨ ਸਿੰਘ ਧਰਮਗੜ੍ਹ, ਜੀ ਐਸ ਕਲਸੀ, ਗੁਰਸ਼ਰਨ ਜੀਤ ਸਿੰਘ, ਚਰਨਜੀਤ ਸਿੰਘ ਰੀਹਲ, ਗੁਰਮੇਲ ਸਿੰਘ ਮੌਜੇਵਾਲ, ਓਂਕਾਰ ਸਿੰਘ, ਹਰਪਾਲ ਸਿੰਘ, ਬਹਾਦਰ ਸਿੰਘ ਕੰਬਾਲੀ, ਅਮਨਦੀਪ ਸਿੰਘ, ਧੀਰਜ ਗੋਇਲ, ਮਨਿੰਦਰ ਕੌਰ, ਕੈਪਟਨ ਕਰਨੈਲ ਸਿੰਘ, ਕਰਮਜੀਤ ਸਿੰਘ ਲਾਡੀ, ਜੋਧ ਸਿੰਘ, ਜਗਦੀਸ਼ ਸਿੰਘ, ਹਰਜੀਤ ਸਿੰਘ, ਰਣਬੀਰ ਸਿੰਘ ਢਿੱਲੋਂ, ਗੁਰਸ਼ਰਨ ਸਿੰਘ, ਦਲਬੀਰ ਸਿੰਘ, ਕਰਨੈਲ ਸਿੰਘ ਸੈਣੀ, ਰਾਜਵੰਤ ਸਿੰਘ, ਸੁਖਦੇਵ ਸਿੰਘ ਖਹਿਰਾ, ਰਵੀ ਮਹਾਜਨ, ਗੁਰਦੇਵ ਸਿੰਘ, ਗੱਜਣ ਸਿੰਘ, ਜੀ ਪੀ ਸਿੰਘ ਹਾਜਿਰ ਸਨ।

ਮਿਉਂਸਪਲ ਕੌਂਸਲਰ ਅਮਰਜੀਤ ਸਿੰਘ ਨੇ ਕਿਹਾ ਕਿ ਉਹਨਾਂ ਵਲੋਂ ਬੀਤੇ ਦਿਨ ਸਾਬਕਾ ਕੌਂਸਲਰ ਸz. ਸੁਖਮਿੰਦਰ ਸਿੰਘ ਬਰਨਾਲਾ ਦੇ ਨਾਲ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲ ਕੇ ਨੂੰ ਮਿਲ ਕੇ ਇਸ ਮਸਲੇ ਦੇ ਹਲ ਲਈ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਫੇਜ਼ 11 ਦੇ ਵਸਨੀਕਾਂ ਨੂੰ ਭਰੋਸੇ ਵਿੱਚ ਲੈਣ ਦੀ ਅਪੀਲ ਕੀਤੀ ਗਈ ਸੀ ਜਿਸਤੋਂ ਬਾਅਦ ਮੇਅਰ ਵਲੋਂ ਵਸਨੀਕਾਂ ਨਾਲ ਮੀਟਿੰਗ ਕੀਤੀ ਗਈ ਹੈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending