Connect with us

Mohali

6 ਸਤੰਬਰ ਨੂੰ ਜ਼ਿਲ੍ਹੇ ਦੇ ਹਰੇਕ ਪੋਲਿੰਗ ਬੂਥ ਤੇ ਲੱਗਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

Published

on

ਐਸ ਏ ਐਸ ਨਗਰ, 5 ਸਤੰਬਰ (ਸ.ਬ.) ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਕੀਤੀ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ-2026) ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਭਲਕੇ (6 ਸਤੰਬਰ ਨੂੰ) ਜ਼ਿਲ੍ਹੇ ਦੇ ਹਰੇਕ ਪੋਲਿੰਗ ਬੂਥ ਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਉਹਨਾਂ ਦੱਸਿਆ ਕਿ ਕੈਂਪਾਂ ਦੌਰਾਨ ਬੀ ਐਲ ਓਜ਼ ਲੋਕਾਂ ਦੀ ਸਹਾਇਤਾ ਲਈ ਮੌਕੇ ਤੇ ਉਪਲਬਧ ਰਹਿਣਗੇ। ਉਹਨਾਂ ਕਿਹਾ ਕਿ ਵਿਸ਼ੇਸ਼ ਕੈਂਪਾਂ ਦੌਰਾਨ ਨਵੀਂ ਵੋਟ ਬਣਾਉਣ ਲਈ ਫਾਰਮ ਨੰ. 6, ਐਨ ਆਰ ਆਈ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਫਾਰਮ ਨੰ. 6 ਏ, ਪਤਾ ਬਦਲਣ, ਸ਼ਿਫਟ ਕਰਨ ਜਾਂ ਵੋਟਰ ਵੇਰਵਿਆਂ ਵਿੱਚ ਸੁਧਾਰ ਲਈ ਫਾਰਮ ਨੰ. 8 ਭਰੇ ਅਤੇ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਤਾਇਨਾਤ ਰੋਲ ਆਬਜ਼ਰਵਰ ਸ੍ਰੀ ਮੁਹੰਮਦ ਤਾਇਬ ਵੱਲੋਂ ਐਸ ਆਈ ਆਰ-2026 ਦੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਉਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਮੈਂਬਰ ਪਾਰਲੀਮੈਂਟ ਅਤੇ ਵਿਧਾਇਕਾਂ ਨਾਲ ਵੀ ਵਿਚਾਰ-ਵਟਾਂਦਰਾ ਕਰਨਗੇ ਅਤੇ ਆਮ ਲੋਕਾਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਜਾਣਕਾਰੀ ਹਾਸਲ ਕਰਨਗੇ।

ਉਨ੍ਹਾਂ ਦੱਸਿਆ ਕਿ ਐਸ ਆਈ ਆਰ-2026 ਸਬੰਧੀ ਦਾਅਵੇ ਅਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ, 2026 ਤੱਕ ਪ੍ਰਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending