Punjab
ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
5 ਗੈਰ-ਕਾਨੂੰਨੀ ਪਿਸਤੌਲ ਅਤੇ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ
ਅੰਮ੍ਰਿਤਸਰ, 7 ਸਤੰਬਰ (ਸ.ਬ.) ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਇਹਨਾਂ ਵਿਅਕਤੀਆਂ ਤੋਂ 15 ਗੈਰ-ਕਾਨੂੰਨੀ ਪਿਸਤੌਲ ਅਤੇ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਆਈ ਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਵੱਲੋਂ ਸੰਗਠਿਤ ਅਪਰਾਧ, ਨਸ਼ਿਆਂ ਅਤੇ ਗੈਂਗਸਟਰਵਾਦ ਖ਼ਿਲਾਫ਼ ਚਲਾਏ ਜਾ ਰਹੇ ਅਭਿਆਨ ਤਹਿਤ ਕੀਤੀ ਜਾ ਰਹੀ ਕਾਰਵਾਈ ਦੌਰਾਨ ਐਸ ਐਸ ਪੀ ਕਮਲਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਅੰਮ੍ਰਿਤਸਰ ਦਿਹਾਤੀ ਪੁਲੀਸ ਦੀ ਟੀਮ ਨੂੰ ਇਹ ਅਹਿਮ ਸਫਲਤਾ ਮਿਲੀ ਹੈ। ਉਹਨਾਂ ਕਿਹਾ ਕਿ ਪੁਲੀਸ ਨੂੰ ਸ਼ੱਕ ਹੈ ਕਿ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਮੁਲਜ਼ਮਾਂ ਤੱਕ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪਹੁੰਚਦੀਆਂ ਸਨ, ਜਿਸ ਤੋਂ ਬਾਅਦ ਇਹ ਖੇਪਾਂ ਅੱਗੇ ਸਬੰਧਤ ਵਿਅਕਤੀਆਂ ਤੱਕ ਪਹੁੰਚਾਈਆਂ ਜਾਂਦੀਆਂ ਸਨ।
ਇਸ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਦਿੱਤੀ ਜਾਣਕਾਰੀ ਵਿੱਚ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 15 ਗੈਰ-ਕਾਨੂੰਨੀ ਪਿਸਤੌਲ ਅਤੇ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਆਰੋਪੀ ਕਥਿਤ ਤੌਰ ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਜਿਹੜੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦੇ ਸਨ ਅਤੇ ਨਿਰਦੇਸ਼ ਅਨੁਸਾਰ ਉਨ੍ਹਾਂ ਨੂੰ ਸਪਲਾਈ ਕਰਦੇ ਸਨ।
ਇਸ ਸੰਬੰਧੀ ਪੁਲੀਸ ਵਲੋਂ ਐਨਡੀਪੀਐਸ ਅਤੇ ਆਰਮਜ਼ ਐਕਟ ਦੇ ਤਹਿਤ ਥਾਣਾ ਘਰਿੰਡਾ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੂਰੀ ਤਰ੍ਹਾਂ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ, ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਵਿਆਪਕ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕਾਂ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।
ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲੀਸ ਦਾ ਮੁੱਖ ਧਿਆਨ ਇਸ ਨੈਟਵਰਕ ਦੀ ਫਾਰਵਰਡ ਅਤੇ ਬੈਕਵਰਡ ਲਿੰਕੇਜ ਸਥਾਪਤ ਕਰਨ ਤੇ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਪੂਰੇ ਮਾਡਿਊਲ ਨੂੰ ਕੌਣ ਚਲਾ ਰਿਹਾ ਸੀ, ਹਥਿਆਰ ਅਤੇ ਨਸ਼ੇ ਦੀਆਂ ਖੇਪਾਂ ਕਿੱਥੋਂ ਆਉਂਦੀਆਂ ਸਨ ਅਤੇ ਅੱਗੇ ਇਨ੍ਹਾਂ ਦੀ ਸਪਲਾਈ ਕਿਨ੍ਹਾਂ ਲੋਕਾਂ ਤੱਕ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਵਿਦੇਸ਼ੀ ਹੈਂਡਲਰਾਂ ਅਤੇ ਉਨ੍ਹਾਂ ਦੇ ਸਥਾਨਕ ਸੰਪਰਕਾਂ ਸਬੰਧੀ ਠੋਸ ਜਾਣਕਾਰੀ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਬਰਾਮਦਗੀ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।
ਇਸ ਦੌਰਾਨ ਗੁਰਦਾਸਪੁਰ ਜਿਲ੍ਹੇ ਦੇ ਥਾਣਾ ਬਹਿਰਾਮਪੁਰ ਦੀ ਪੁਲੀਸ ਅਤੇ ਖੁਫੀਆ ਵਿਭਾਗ ਗੁਰਦਾਸਪੁਰ ਦੀ ਟੀਮ ਵੱਲੋਂ ਦੇਰ ਰਾਤ ਬਾਰਡਰ ਨੇੜੇ ਕੀਤੇ ਸਾਂਝੇ ਆਪਰੇਸ਼ਨ ਦੌਰਾਨ ਮਕੋੜਾ ਪੱਤਣ ਰਾਵੀ ਦਰਿਆ ਨੇੜਿਓਂ 5 ਪੈਕਟ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇੱਕ ਫਰਾਰ, ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਗੁਰਦਾਸਪੁਰ ਅਦਿੱਤਿਆਂ ਨੇ ਦੱਸਿਆ ਕਿ ਬਹਿਰਾਮਪੁਰ ਪੁਲੀਸ ਅਤੇ ਖੁਫੀਆ ਵਿਭਾਗ ਵੱਲੋਂ ਕੀਤੇ ਸਾਂਝੇ ਆਪਰੇਸ਼ਨ ਦੌਰਾਨ ਰਾਵੀ ਦਰਿਆ ਦੇ ਨੇੜਿਓਂ ਕਰੀਬ 5 ਪੈਕਟ (2.7 ਕਿੱਲੋ ਹੈਰੋਇਨ) ਸਣੇ ਇੱਕ ਵਿਅਕਤੀ ਬਲਵਿੰਦਰ ਸਿੰਘ ਉਰਫ ਟੀਟਾ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਕਿਸਾਨ ਹੈ ਅਤੇ ਹੈਰੋਇਨ ਦੀ ਖੇਪ ਬਾਰਡਰ ਪਾਰ ਪਾਕਿਸਤਾਨ ਤੋਂ ਡਰੋਨ ਦੇ ਜਰੀਏ ਆਈ ਸੀ ਕਾਬੂ ਕੀਤੇ ਉਕਤ ਵਿਅਕਤੀ ਖਿਲਾਫ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਹਿਰਾਸਤ ਵਿੱਚ ਲੈਕੇ ਕੀਤੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
