Connect with us

Mohali

ਸਰਕਾਰ ਝੁਕੀ, ਕਿਸਾਨਾਂ ਦਾ ਧਰਨਾ ਖਤਮ

Published

on

ਹੁਣ ਕੇਂਦਰ ਸਰਕਾਰ ਨਾਲ ਲੜਾਈ ਲੜਨਗੇ ਕਿਸਾਨ

ਐਸ ਏ ਐਸ ਨਗਰ, 7 ਸਤੰਬਰ (ਸ.ਬ.) ਪੰਜਾਬ ਦੇ ਕਿਸਾਨਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਲਗਭਗ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਕਿਸਾਨ ਹੁਣ ਕੇਂਦਰ ਸਰਕਾਰ ਨਾਲ ਲੜਾਈ ਲੜਨਗੇ।

ਜਿਕਰਯੋਗ ਹੈ ਕਿ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ 1 ਸਤੰਬਰ ਨੂੰ ਮੁਹਾਲੀ-ਚੰਡੀਗੜ੍ਹ ਦੀ ਹੱਦ ਤੇ ਪੱਕਾ ਮੋਰਚਾ ਲਗਾਇਆ ਗਿਆ ਸੀ ਅਤੇ ਬੀਤੇ ਦਿਨ ਪਏ ਭਾਰੀ ਮੀਂਹ ਦੌਰਾਨ ਵੀ ਕਿਸਾਨ ਮੋਰਚੇ ਤੇ ਡਟੇ ਰਹੇ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਪੰਜਾਬ ਭਵਨ ਵਿਖੇ ਐਸਕੇਐਮ ਦੇ ਆਗੂਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ ਸੀ। ਜਿਸ ਵਿੱਚ ਸਰਕਾਰ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਸ਼ਾਮਲ ਹੋਏ ਸਨ।

ਲਗਭਗ ਤਿੰਨ ਘੰਟੇ ਚੱਲੀ ਇਸ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੀ ਵੰਡ ਦੇ ਪੁਰਾਣੇ ਸਮਝੌਤੇ ਰੱਦ ਕਰਨ, ਕਰਜ਼ਾ ਮੁਆਫ਼ੀ, ਐਸਐਸਪੀ ਸਮੇਤ ਹੋਰ ਕਈ ਅਹਿਮ ਮੰਗਾਂ ਬਾਰੇ ਆਪਸੀ ਸਹਿਮਤੀ ਬਣੀ ਸੀ। ਇਸ ਸਬੰਧੀ ਸਰਕਾਰ ਨੇ ਲਿਖਤੀ ਭਰੋਸਾ ਦਿੱਤਾ ਹੈ। ਹਾਲਾਂਕਿ ਸਵੇਰੇ ਵੀ ਸਰਕਾਰ ਨੇ ਡਰਾਫਟ ਪੱਤਰ ਕਿਸਾਨਾਂ ਨੂੰ ਦਿਖਾਇਆ ਸੀ, ਜਿਸ ਤੇ ਇਤਰਾਜ਼ ਲਗਾ ਕੇ ਕਿਸਾਨਾਂ ਨੇ ਉਸ ਨੂੰ ਰੱਦ ਕਰ ਦਿੱਤਾ ਸੀ। ਇਸਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਹੁਣ ਦੁਬਾਰਾ ਨਵੇਂ ਸਿਰਿਓ ਸੋਧਿਆ ਹੋਇਆ ਪੱਤਰ ਭੇਜ ਕੇ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਗਿਆ ਹੈ। ਜਿਸ ਨੂੰ ਪੜ੍ਹਨ ਤੋਂ ਬਾਅਦ ਕਿਸਾਨਾਂ ਨੇ ਜੈਕਾਰੇ ਛੱਡੇ ਅਤੇ ਖ਼ਤਮ ਕਰਨ ਦਾ ਐਲਾਨ ਕੀਤਾ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਦੀ ਸਟੇਜ ਤੋਂ ਸੰਬੋਧਨ ਕਰਦਿਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਗਿਆ ਹੈ। ਰਾਜੇਵਾਲ ਨੇ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਘਰਾਂ ਨੂੰ ਵਾਪਸ ਜਾਣ ਵੇਲੇ ਕੋਈ ਹੱਲਾਂ ਗੁੱਲਾਂ ਨਾ ਕਰਨ।

ਕਿਸਾਨਾਂ ਦੀਆਂ ਜੋ ਮੰਗਾਂ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਪੂਰੀਆਂ ਹੋ ਸਕਦੀਆਂ ਹਨ, ਉਨ੍ਹਾਂ ਵਿੱਚੋਂ ਕਈਆਂ ਨੂੰ ਮੰਨ ਲਿਆ ਗਿਆ ਹੈ। ਪੰਜਾਬ ਵਿੱਚ ਗੰਨੇ ਦਾ ਭਾਅ ਵੀ ਵਧੇਗਾ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਇੱਕ ਮਹੀਨੇ ਦੇ ਅੰਦਰ ਅੰਦਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪੰਜਾਬ ਦੇ ਪਾਣੀਆਂ ਦੇ ਪੁਰਾਣੇ ਸਮਝੌਤੇ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਗੰਨੇ ਦਾ ਭਾਅ ਵੀ ਵਧਾਇਆ ਜਾਵੇਗਾ। ਬਾਕੀ ਕੇਂਦਰ ਤੋਂ ਪੂਰੀਆਂ ਹੋਣ ਵਾਲੀਆਂ ਮੰਗਾਂ ਨੂੰ ਲੈ ਕੇ ਕੇਂਦਰ ਨਾਲ ਗੱਲਬਾਤ ਕਰਨ ਦਾ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending