Connect with us

Punjab

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਮਜ਼ਦੂਰ ਦੀ ਇਲਾਜ ਦੌਰਾਨ ਮੌਤ

Published

on

ਸੰਗਰੂਰ, 8 ਸਤੰਬਰ (ਸ.ਬ.) ਸੰਗਰੂਰ ਦੇ ਦਿੜ੍ਹਬਾ ਹਲਕੇ ਦੇ ਪਿੰਡ ਤੂਰਬੰਜ਼ਾਰਾ ਵਿਖੇ ਇੱਕ ਮੰਤਰੀ ਦੇ ਸਮਾਗਮ ਦੌਰਾਨ ਨਸ਼ੇ ਦਾ ਮੁੱਦਾ ਉਠਾਉਣ ਵਾਲੇ ਮਜ਼ਦੂਰ ਗੁਲਜ਼ਾਰ ਸਿੰਘ (ਜਿਸ ਨੇ ਪੰਚਾਇਤ ਦੇ ਨੁਮਾਇੰਦਿਆਂ ਵੱਲੋਂ ਧਮਕਾਉਣ ਮਗਰੋਂ ਸਲਫ਼ਾਸ ਨਿਗਲ ਲਈ ਸੀ) ਦੀ ਡੀਐਮਸੀ ਲੁਧਿਆਣਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਗੁਲਜ਼ਾਰ ਸਿੰਘ ਦੀ ਦੇਹ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਲਿਆਂਦੀ ਜਾ ਚੁੱਕੀ ਹੈ। ਸਿਵਲ ਹਸਪਤਾਲ ਵਿਖੇ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਸਿਵਲ ਹਸਪਤਾਲ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂ ਪੁੱਜਣੇ ਸ਼ੁਰੂ ਹੋ ਗਏ ਹਨ।

ਓਧਰ ਮ੍ਰਿਤਕ ਗੁਲਜ਼ਾਰ ਸਿੰਘ ਦੇ ਪੁੱਤਰ ਲਖਵਿੰਦਰ ਸਿੰਘ ਉਰਫ਼ ਲੱਖਾ ਦੇ ਬਿਆਨਾਂ ਤੇ ਪੁਲੀਸ ਨੇ ਥਾਣਾ ਦਿੜ੍ਹਬਾ ਵਿੱਚ ਪਿੰਡ ਤੂਰਬੰਜ਼ਾਰਾ ਦੀ ਸਰਪੰਚ ਬਲਜਿੰਦਰ ਕੌਰ, ਉਸ ਦੇ ਪਤੀ ਬਲਜੀਤ ਸਿੰਘ, ਸੁਖਦੇਵ ਸਿੰਘ ਉਰਫ਼ ਸੁੱਖਾ, ਵਿੱਕੀ ਸਿੰਘ ਪੰਚ ਅਤੇ ਗੋਨਾ ਸਿੰਘ ਵਾਸੀਆਨ ਤੂਰਬੰਜ਼ਾਰਾ ਦੇ ਖ਼ਿਲਾਫ਼ ਜ਼ੇਰ ਧਾਰਾ 108 ਬੀ.ਐਨ.ਐਸ., ਸੈਕਸ਼ਨ 3(1)(ਰ)(ਸ) ਐਸ.ਸੀ./ਐਸ.ਟੀ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ 6 ਸਤੰਬਰ ਨੂੰ ਪਿੰਡ ਤੂਰਬੰਜ਼ਾਰਾ ਵਿਖੇ ਇੱਕ ਮੰਤਰੀ ਦੇ ਸਮਾਗਮ ਦੌਰਾਨ ਪਿੰਡ ਦੇ ਦਲਿਤ ਭਾਈਚਾਰੇ ਨਾਲ ਸਬੰਧਤ ਮਜ਼ਦੂਰ ਗੁਲਜ਼ਾਰ ਸਿੰਘ ਨੇ ਮੁੱਦਾ ਉਠਾਇਆ ਸੀ ਕਿ ਉਸ ਦਾ ਲੜਕਾ ਚਿੱਟਾ ਨਸ਼ਾ ਕਰਦਾ ਹੈ, ਜਿਸ ਨੇ ਘਰ ਦਾ ਸਾਰਾ ਸਮਾਨ ਵੇਚ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿੰਡ ਦੇ ਕੁੱਝ ਵਿਅਕਤੀਆਂ ਵੱਲੋਂ ਮਜ਼ਦੂਰ ਨੂੰ ਧਮਕਾਇਆ ਗਿਆ।

ਮਰਨ ਤੋਂ ਪਹਿਲਾਂ ਇੱਕ ਵੀਡੀਓ ਬਿਆਨ ਵਿੱਚ ਗੁਲਜ਼ਾਰ ਸਿੰਘ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਪੰਚਾਇਤ ਦੇ ਨੁਮਾਇੰਦਿਆਂ ਵੱਲੋਂ ਕਿਹਾ ਗਿਆ ਕਿ ਉਹ ਪੰਚਾਇਤ ਵਿੱਚ ਆ ਕੇ ਮੁਆਫ਼ੀ ਮੰਗੇ। ਉਹ ਪੰਚਾਇਤ ਵਿੱਚ ਨਹੀਂ ਗਿਆ ਸਗੋਂ ਉਸ ਨੇ ਡਰਦਿਆਂ ਸਲਫ਼ਾਸ ਨਿਗਲ ਲਈ। ਪਹਿਲਾਂ ਉਸ ਨੂੰ ਸੰਗਰੂਰ ਹਸਪਤਾਲ ਲਿਆਂਦਾ ਗਿਆ, ਫਿਰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਇਸ ਮਗਰੋਂ ਫਿਰ ਸੰਗਰੂਰ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੋਂ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਬਿੱਕਰ ਸਿੰਘ ਨੇ ਵੀ ਆਪਣੇ ਭਰਾ ਦੇ ਬਿਆਨਾਂ ਦੀ ਪੁਸ਼ਟੀ ਕੀਤੀ ਹੈ। ਅੱਜ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਮਗਰੋਂ ਉਸ ਦੀ ਦੇਹ ਨੂੰ ਪਿੰਡ ਲਿਜਾਇਆ ਜਾਵੇਗਾ।

ਇਸ ਘਟਨਾ ਮਗਰੋਂ ਸੂਬੇ ਦੀ ਸਿਆਸਤ ਵੀ ਗਰਮਾ ਗਈ ਹੈ। ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ, ਸੁਖਪਾਲ ਸਿੰਘ ਖਹਿਰਾ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ ਅਨੇਕਾਂ ਆਗੂਆਂ ਵੱਲੋਂ ਸਰਕਾਰ ਨੂੰ ਘੇਰਿਆ ਗਿਆ ਹੈ। ਇਸ ਮੌਕੇ ਸਿਵਲ ਹਸਪਤਾਲ ਵਿੱਚ ਮੌਜੂਦ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਆਗੂ ਵਿਨਰਜੀਤ ਸਿੰਘ ਗੋਲਡੀ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਚਮਨਦੀਪ ਸਿੰਘ ਮਿਲਖੀ, ਭਾਜਪਾ ਆਗੂ ਰਣਦੀਪ ਸਿੰਘ ਦਿਓਲ, ਕਾਂਗਰਸ ਆਗੂ ਜਗਦੇਵ ਗਾਗਾ ਨੇ ਮੰਗ ਕੀਤੀ ਹੈ ਕਿ ਇੱਕ ਮੰਤਰੀ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਜਾਵੇ ਕਿਉਂਕਿ ਮਜ਼ਦੂਰ ਗੁਲਜ਼ਾਰ ਸਿੰਘ ਨੇ ਮਰਨ ਤੋਂ ਪਹਿਲਾਂ ਵੀਡੀਓ ਬਿਆਨ ਜਾਰੀ ਕਰਕੇ ਚੀਮਾ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending