Mohali
ਗੁੱਗਾ ਮਾੜੀ ਮੇਲਾ ਮਟੌਰ ਤੇ ਕੁਸ਼ਤੀ ਦੰਗਲ ਵਿੱਚ ਕਾਲੀ ਚਰਨ ਮਾਹਾਰਾਸਟਰ ਨੇ ਕਾਲੂ ਬਾਹੜੋਵਾਲ ਨੂੰ ਹਰਾ ਕੇ ਡੇਢ ਲੱਖ ਦਾ ਇਨਾਮ ਜਿੱਤਿਆ
ਐਸ ਏ ਐਸ ਨਗਰ, 9 ਸਤੰਬਰ (ਸ.ਬ.) ਕੁਸ਼ਤੀ ਦੰਗਲ ਕਮੇਟੀ ਗੁੱਗਾ ਮਾੜੀ ਮੇਲੇ ਮਟੌਰ ਵਲੋਂ ਕਰਵਾਏ ਗਏ ਕੁਸ਼ਤੀ ਦੰਗਲ ਵਿੱਚ ਪਹਿਲਾਵਨਾਂ ਦੇ ਤਕੜੇ ਮੁਕਾਬਲੇ ਹੋਏ। ਇਸ ਮੌਕੇ ਕਾਲੀ ਚਰਨ ਮਾਹਾਰਾਸ਼ਟਰ ਨੇ ਕਾਲੂ ਬਾਹੜੋਵਾਲ ਨੂੰ ਹਰਾ ਕੇ ਡੇਢ ਲੱਖ ਦਾ ਇਨਾਮ ਜਿੱਤਿਆ ਜਦੋਂਕਿ ਹਰੀ ਚੰਡੀਗੜ੍ਹ ਨੇ ਘੋੜਾ ਬਾਬਾ ਫਲਾਹੀ ਨੂੰ ਹਰਾ ਕੇ ਅਤੇ ਨੰਨੂੰ ਚੰਡੀਗੜ੍ਹ ਨੇ ਸਚਿਨ ਰਾਈਏਵਾਲ ਨੂੰ ਹਰਾ ਕੇ ਇੱਕ ਲੱਖ ਦਾ ਇਨਾਮ ਜਿੱਤਿਆ।
ਇਸੇ ਤਰ੍ਹਾਂ ਆਰਿਫ ਰਾਈਏਵਾਲ ਨੇ ਸਾਹਿਲ ਚੰਡੀਗੜ੍ਹ ਨੂੰ, ਦੀਪਾ ਮੁੱਲਾਂ ਨੇ ਅਭੀ ਰਾਈਏਵਾਲ ਨੂੰ, ਹਰਸ਼ ਨੇ ਯੂਵੀ ਚਮਕੌਰ ਸਾਹਿਬ ਨੂੰ ਅਤੇ ਮੂਨਾਂ ਰਾਈਏਵਾਲ ਨੇ ਆਸ਼ੀਸ਼ ਚੰਡੀਗੜ੍ਹ ਨੂੰ ਹਰਾ ਕੇ ਇਕੱਤਰ- ਇਕੱਤਰ ਹਜਾਰ ਦੇ ਇਨਾਮ ਜਿੱਤੇ। ਇਹਨਾਂ ਤੋਂ ਇਲਾਵਾ ਪੰਜਾਬ ਹਰਿਆਣਾ ਹਿਮਾਚਲ ਦੇ ਵੱਖ-ਵੱਖ ਅਖਾੜਿਆਂ ਦੇ ਪਹਿਲਵਾਨਾਂ ਨੇ ਹਿੱਸਾ ਲੈ ਕੇ ਵੱਖ-ਵੱਖ ਇਨਾਮ ਜਿੱਤੇ।
ਕੁਸ਼ਤੀ ਦੰਗਲ ਦੌਰਾਨ ਬੇਅੰਤ ਸਿੰਘ ਭਗਤ ਗੁੱਗਾ ਮਾੜੀ, ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ, ਟਰੇਡਰਜ ਕਮਿਸ਼ਨ ਜਿਲ੍ਹਾ ਮੁਹਾਲੀ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ, ਮਨਦੀਪ ਸਿੰਘ ਪ੍ਰਧਾਨ ਐਸ ਸੀ ਵਿੰਗ ਮੁਹਾਲੀ, ਦਰਸ਼ਨ ਸਿੰਘ, ਰਣਦੀਪ ਸਿੰਘ ਬੈਦਵਾਣ, ਮੇਵਾ ਸਿੰਘ, ਸਤਿੰਦਰ ਪਾਲ ਸਿੰਘ ਟਿਵਾਣਾ, ਕੁਲਵਿੰਦਰ ਸਿੰਘ ਬੈਦਵਾਣ,ਜੁਝਾਰ ਸਿੰਘ ਵਿੱਕੀ, ਜਗਦੀਪ ਸਿੰਘ ਬੈਦਵਾਣ, ਮਲਕੀਤ ਸਿੰਘ ਬੈਦਵਾਣ, ਸੁਰਿੰਦਰ ਪਾਲ ਸਿੰਘ ਬੱਬੂ ਲੰਬੜਦਾਰ, ਕਰਨ ਸਿੰਘ ਲੰਬੜਦਾਰ, ਨਰਿੰਦਰ ਵੱਤਸ, ਜਗਤਾਰ ਸਿੰਘ, ਸੋਨੂੰ ਸੂਦ, ਮਨਜੀਤ ਖਾਨ, ਸੁਦਾਗਰ ਖਾਨ, ਸਿਤਾਰ ਖਾਨ ਵਲੋਂ ਪਿੰਡ ਵਾਸੀਆਂ ਨੇ ਆਏ ਮਹਿਮਾਨਾਂ ਦਾ ਸਵਾਗਤ ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਸ਼ਾਮਿਲ ਹੋਏ ਵਿਸ਼ੇਸ਼ ਮਹਿਮਾਨਾਂ ਵਿੱਚ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸਾਦ, ਜਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮਿਉਂਸਪਲ ਕੌਂਸਲਰ ਹਰਜੀਤ ਸਿੰਘ ਭੋਲੂ, ਬਿੰਦਰਾ ਬੈਦਵਾਨ, ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋ, ਹਰਪਾਲ ਸਿੰਘ ਬਰਾੜ, ਸੁਖਵੀਰ ਸਿੰਘ ਗਿੱਲ ਅਤੇ ਅਮਰਜੀਤ ਸਿੰਘ, ਆਪ ਦੇ ਚੰਡੀਗੜ੍ਹ ਦੇ ਆਬਜਰਵਰ ਵਨੀਤ ਵਰਮਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੋਵਿੰਦਰ ਮਿੱਤਲ, ਅਵਤਾਰ ਸਿੰਘ ਸਰਪੰਚ ਮੌਲੀ, ਗੱਬਰ ਮੌਲੀ, ਭਿੰਦਰ ਪੰਚ ਮੌਲੀ, ਸਤਵਿੰਦਰ ਸਿੰਘ ਮਿੱਠੂ ਐਮ ਸੀ, ਗੁਰਸੇਵਕ ਸਿੰਘ ਸਰਪੰਚ ਮੌਲੀ, ਹਰਿੰਦਰ ਸਿੰਘ ਪੰਚ ਮੌਲੀ, ਰਣਵੀਰ ਸਿੰਘ ਸਰਪੰਚ ਕੋਟਲਾ, ਅਕਵਿੰਦਰ ਸਿੰਘ ਗੋਸਲ ਚੇਅਰਮੈਨ ਜਗਤਾਰ ਸਿੰਘ ਇੰਸਪੈਕਟਰ, ਗੁਰਪ੍ਰੀਤ ਸਿੰਘ ਬਲਿਆਲੀ, ਰੂਪਾ ਸੋਹਾਣਾ, ਗੁਰਪ੍ਰੀਤ ਸਿੰਘ ਲਾਡਰਾ, ਜਸਪ੍ਰੀਤ ਸਿੰਘ ਲਾਡਰਾ, ਜਸਪਾਲ ਸਿੰਘ ਲਾਡਰਾ, ਕੁਲਬੀਰ ਸਿੰਘ ਸਰਪੰਚ ਮਨੌਲੀ, ਸੁੱਖਾ ਪੰਚ ਮਨੌਲੀ, ਗਰਪ੍ਰੀਤ ਸਿੰਘ ਕੁਰੜਾ, ਨਵਾਬ ਸਿੰਘ ਸਿਆਉ, ਅਜੇ ਸੂਰੀ, ਗੁਰਕਿਰਪਾਲ ਸਿੰਘ ਸਿੱਧੂ, ਬਲਵਿੰਦਰ ਸਿੰਘ ਲਖਨੌਰ, ਨਿਰਮਲ ਸਿੰਘ ਸਰਪੰਚ ਮਾਣਕ ਮਾਜਰਾ, ਹਰਗੋਬਿੰਦ ਸਿੰਘ ਸਰਪੰਚ, ਵਿਸਾਲ ਸੰਧੂ, ਨਰਿੰਦਰ ਸਿੰਘ ਕੋਚ ਐਮ ਸੀ ਸ਼ਕਰੂਲ ਪੁਰ , ਗੁਰਪ੍ਰੀਤ ਸਿੰਘ ਘੜੂੰਆ, ਸੁਭਾਸ਼ ਸਰਮਾ ਸੋਹਾਣਾ, ਗੁਰਕੀਰਤ ਸਿੰਘ ਬੜਮਾਜਰਾ ਵਿਸ਼ੇਸ਼ ਤੌਰ ਤੇ ਪੁੱਜੇ। ਰੈਫਰੀ ਦੀ ਜਿੰਮੇਵਾਰੀ ਰਾਜਾ ਪਹਿਲਵਾਨ ਚੰਡੀਗੜ੍ਹ ਤੇ ਨਿੱਮਾ ਪਹਿਲਵਾਨ ਚੰਡੀਗੜ੍ਹ ਨੇ ਨਿਭਾਈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
