Connect with us

Mohali

ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਵੱਲੋਂ 14 ਸਤੰਬਰ ਨੂੰ ਸ੍ਰੀ ਸੁਖਮਣੀ ਇੰਟਰਨੈਸ਼ਨਲ ਸਕੂਲ ਦੇ ਬਾਹਰ ਪੱਕਾ ਧਰਨਾ ਲਗਾਉਣ ਦਾ ਫੈਸਲਾ

Published

on

ਐਸ.ਏ.ਐਸ. ਨਗਰ, 10 ਸਤੰਬਰ (ਸ.ਬ.) ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਵੱਲੋਂ 14 ਸਤੰਬਰ ਨੂੰ ਸ੍ਰੀ ਸੁਖਮਣੀ ਇੰਟਰਨੈਸ਼ਨਲ ਸਕੂਲ ਦੇ ਬਾਹਰ ਪੱਕਾ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਫੈਸਲਾ ਪਿੰਡ ਦੱਪਰ ਵਿਖੇ ਹੋਈ ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਦੀ ਇੱਕ ਸਾਂਝੀ ਮੀਟਿੰਗ ਦੌਰਾਨ ਲਿਆ ਗਿਆ ਹੇ। ਮੀਟਿੰਗ ਵਿੱਚ ਸ੍ਰੀ ਸੁਖਮਣੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵਿੱਚੋਂ ਕੱਢੇ ਗਏ 15 ਕਿਰਤੀਆਂ ਦੀ ਬਹਾਲੀ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ ਅਤੇ ਸਰਵਸੰਮਤੀ ਨਾਲ 14 ਸਤੰਬਰ ਨੂੰ ਪੱਕਾ ਧਰਨਾ ਲਗਾਉਣ ਦਾ ਫੈਸਲਾ ਕੀਤਾ ਗਿਆ। ਇਹ ਧਰਨਾ ਅਨਿਸ਼ਚਿਤਕਾਲੀਨ ਸਮੇਂ ਲਈ ਹੋਵੇਗਾ ਜਿਸ ਵਿੱਚ ਕਿਸਾਨ ਅਤੇ ਕਿਰਤੀ ਦਿਨ-ਰਾਤ ਬੈਠਣਗੇ।

ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਅਮਲਾਲਾ ਨੇ ਦੱਸਿਆ ਕਿ ਸ੍ਰੀ ਸੁਖਮਣੀ ਇੰਟਰਨੈਸ਼ਨਲ ਸਕੂਲ ਦੇ ਪ੍ਰਬੰਧਕ ਆਪਣੀਆਂ ਮਨਮਾਨੀਆਂ ਕਰ ਰਹੇ ਹਨ। ਉਹਨਾਂ ਦੱਸਿਆ ਕਿ ਕਿਰਤੀਆਂ ਨੂੰ ਨੌਕਰੀ ਤੋਂ ਹਟਾ ਕੇ ਉਨ੍ਹਾਂ ਦੀ ਜਗ੍ਹਾ ਠੇਕੇਦਾਰ ਦੇ ਬੰਦੇ ਰੱਖ ਕੇ ਕੰਮ ਕਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਧਰਨੇ-ਮੁਜ਼ਾਹਰੇ ਕਰਨ ਦੇ ਬਾਵਜੂਦ ਨਾ ਤਾਂ ਪ੍ਰਸ਼ਾਸਨ ਵੱਲੋਂ ਕੋਈ ਦਬਾਅ ਪਾਇਆ ਗਿਆ ਹੈ ਅਤੇ ਨਾ ਹੀ ਮੈਨੇਜਮੈਂਟ ਦੇ ਕੰਨਾਂ ਤੇ ਕੋਈ ਜੂੰ ਸਰਕ ਰਹੀ ਹੈ।

ਇਸ ਮੌਕੇ ਪੰਜਾਬ ਏਟਕ ਦੇ ਸੂਬਾ ਮੀਤ ਪ੍ਰਧਾਨ ਵਿਨੋਦ ਚੁੱਗ ਨੇ ਕਿਹਾ ਕਿ ਪ੍ਰਬੰਧਕ ਮਜ਼ਦੂਰਾਂ ਨਾਲ ਲਗਾਤਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ ਅਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਐਲਾਨ ਕੀਤਾ ਕਿ ਏਟਕ ਵੱਲੋਂ ਇਨ੍ਹਾਂ ਕਿਰਤੀਆਂ ਦਾ ਡੱਟ ਕੇ ਸਾਥ ਦਿੱਤਾ ਜਾਵੇਗਾ। ਆਗੂਆਂ ਨੇ ਸਪੱਸ਼ਟ ਕੀਤਾ ਕਿ ਸੁਖਮਣੀ ਮੈਨੇਜਮੈਂਟ ਦੇ ਖਿਲਾਫ ਇਹ ਲੜਾਈ ਹੁਣ ਆਰ-ਪਾਰ ਦੀ ਹੋਵੇਗੀ ਅਤੇ ਜਿੱਤ ਪ੍ਰਾਪਤ ਹੋਣ ਤੱਕ ਕੈਂਪਸ ਦੇ ਬਾਹਰ ਮੋਰਚਾ ਜਾਰੀ ਰਹੇਗਾ।

ਮੀਟਿੰਗ ਵਿੱਚ ਬੀਕੇਯੂ ਲੱਖੋਵਾਲ ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਰਾਣਾ, ਆਗੂ ਗੁਰਪ੍ਰੀਤ ਸਿੰਘ ਜਸਤਨਾ ਕਲਾ, ਜਗਤਾਰ ਸਿੰਘ ਝਰਮਰੀ, ਮੁਲਾਜ਼ਮ ਆਗੂ ਗੁਰਬਿੰਦਰ ਸਿੰਘ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਮੋਹਾਲੀ ਦੇ ਆਗੂ ਸੁਰਿੰਦਰ ਸਿੰਘ,ਬਲਵਿੰਦਰ ਸਿੰਘ ਜੜੋਤ, ਰੁਸਤਮ ਸੇਖ, ਬੀਕੇਯੂ ਪੁਆਧ ਦੇ ਤਰਲੋਚਨ ਸਿੰਘ, ਅਮਨਿੰਦਰ ਸਿੰਘ ਪ੍ਰਧਾਨ, ਏਕਮ ਸਿੱਧੂ ਮੁਹਾਲੀ, ਟੀ.ਐਸ.ਯੂ. ਤੇ ਪੈਨਸ਼ਨਰਜ਼ ਜ਼ੀਰਕਪੁਰ ਵੱਲੋਂ ਰਾਜਿੰਦਰ ਕੁਮਾਰ ਅਤੇ ਸ੍ਰੀ ਸੁਖਮਣੀ ਇੰਟਰਨੈਸ਼ਨਲ ਸਕੂਲ ਦੇ ਕਰਮਚਾਰੀ ਕਮਲਜੀਤ ਸਿੰਘ, ਬਲਜੀਤ ਸਿੰਘ ਤੇ ਮਨਦੀਪ ਸਿੰਘ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending