Connect with us

Mohali

ਡੀ.ਏ. ਦੇ ਬਕਾਏ ਲਈ ਮੁਲਾਜ਼ਮਾਂ ਨੂੰ ਕਿਉਂ ਤਰਸਾ ਰਹੀ ਹੈ ਆਪ ਸਰਕਾਰ : ਬਲਬੀਰ ਸਿੰਘ ਸਿੱਧੂ

Published

on

ਐਸ. ਏ. ਐਸ. ਨਗਰ, 10 ਸਤੰਬਰ (ਸ.ਬ.) ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਉਹਨਾਂ ਨੂੰ ਕਿਉਂ ਤਰਸਾ ਰਹੀ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕ ਦੀ ਮੰਗ ਕਰ ਰਹੇ ਹਨ। ਇਹ ਕੋਈ ਖੈਰਾਤ ਨਹੀਂ ਬਲਕਿ ਉਨ੍ਹਾਂ ਦੀ ਮਿਹਨਤ ਨਾਲ ਜੁੜਿਆ ਜਾਇਜ਼ ਹੱਕ ਹੈ ਅਤੇ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਡੀ.ਏ. ਦਾ ਬਕਾਇਆ ਕਦੋਂ ਤੱਕ ਅਦਾ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਲਗਭਗ ਸਾਢੇ ਛੇ ਲੱਖ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ ਅਤੇ ਕਈ ਸਾਲਾਂ ਤੋਂ ਡੀ.ਏ. ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਸਰਕਾਰ ਉੱਤੇ ਹਜ਼ਾਰਾਂ ਕਰੋੜ ਰੁਪਏ ਦੀ ਵਿੱਤੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਲਈ ਅਦਾਲਤ ਤੱਕ ਗਏ ਅਤੇ ਅਦਾਲਤੀ ਕਾਰਵਾਈ ਵਿੱਚ ਵੀ ਉਨ੍ਹਾਂ ਦੇ ਹੱਕ ਵਿੱਚ ਫ਼ੈਸਲੇ ਆਏ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਮਾਮਲੇ ਨੂੰ ਲਟਕਾਉਣਾ ਅਤੇ ਅੱਗੇ ਕਾਨੂੰਨੀ ਲੜਾਈ ਵੱਲ ਲਿਜਾਣ ਦੀ ਤਿਆਰੀ ਕਰਨਾ ਸਮਝ ਤੋਂ ਬਾਹਰ ਹੈ।

ਉਹਨਾਂ ਸਵਾਲ ਕੀਤਾ ਕਿ ਜੇ ਸਰਕਾਰ ਕੋਲ ਇਸ਼ਤਿਹਾਰਾਂ, ਸਮਾਗਮਾਂ ਅਤੇ ਹੋਰ ਪ੍ਰਚਾਰਕ ਗਤੀਵਿਧੀਆਂ ਲਈ ਪੈਸਾ ਹੈ ਤਾਂ ਫਿਰ ਮੁਲਾਜ਼ਮਾਂ ਦੇ ਬਣਦੇ ਹੱਕ ਦੇਣ ਸਮੇਂ ਖਜ਼ਾਨਾ ਖਾਲੀ ਕਿਉਂ ਹੋ ਜਾਂਦਾ ਹੈ? ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਅਤੇ ਕਿਹਾ ਸੀ ਕਿ ਕਿਸੇ ਵੀ ਵਰਗ ਨੂੰ ਆਪਣੇ ਹੱਕਾਂ ਲਈ ਧਰਨੇ-ਮੁਜ਼ਾਹਰੇ ਨਹੀਂ ਕਰਨੇ ਪੈਣਗੇ। ਪਰ ਅੱਜ ਹਾਲਾਤ ਇਸ ਦੇ ਬਿਲਕੁਲ ਉਲਟ ਹਨ। ਮੁਲਾਜ਼ਮ, ਪੈਨਸ਼ਨਰ, ਕਿਸਾਨ, ਨੌਜਵਾਨ ਅਤੇ ਸਮਾਜ ਦੇ ਹੋਰ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਤੇ ਹਨ। ਉਹਨਾਂ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ, ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ, ਕਿਸਾਨਾਂ ਦੀਆਂ ਚਿੰਤਾਵਾਂ ਅਤੇ ਉਦਯੋਗਾਂ ਨਾਲ ਜੁੜੇ ਮੁੱਦਿਆਂ ਨੇ ਹਰ ਵਰਗ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਬਿਆਨਬਾਜ਼ੀ ਅਤੇ ਇਸ਼ਤਿਹਾਰਾਂ ਦੀ ਰਾਜਨੀਤੀ ਤੋਂ ਬਾਹਰ ਆ ਕੇ ਜ਼ਮੀਨੀ ਹਕੀਕਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

ਸਰਕਾਰ ਅਤੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਉਹਨਾਂ ਕਿਹਾ ਕਿ ਡੀ.ਏ. ਸਮੇਤ ਆਪਣੇ ਜਾਇਜ਼ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਡਰਾਉਣ, ਧਮਕਾਉਣ ਜਾਂ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੇ ਅਜਿਹੀਆਂ ਧੱਕੇਸ਼ਾਹੀਆਂ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending