Mohali
ਮੁਹਾਲੀ ਪੁਲੀਸ ਵੱਲੋਂ 120 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ
ਅੰਮ੍ਰਿਤਸਰ ਇਲਾਕੇ ਤੋਂ ਹੈਰੋਇਨ ਲਿਆ ਕੇ ਐਸ. ਏ. ਐਸ. ਨਗਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਕਰਦੇ ਸਨ ਸਪਲਾਈ
ਐਸ.ਏ.ਐਸ. ਨਗਰ, 10 ਸਤੰਬਰ (ਸ.ਬ.) ਮੁਹਾਲੀ ਪੁਲੀਸ ਦੇ ਆਪਰੇਸ਼ਨ ਸੈਲ ਦੀ ਟੀਮ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਇਹ ਤਿੰਨੇ ਅੰਮ੍ਰਿਤਸਰ ਇਲਾਕੇ ਤੋਂ ਹੈਰੋਇਨ ਲਿਆ ਕੇ ਐਸ. ਏ. ਐਸ. ਨਗਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੈ ਦੱਸਿਆ ਕਿ ਪੁਲੀਸ ਵਲੋਂ ਇਹ ਕਾਰਵਾਈ ਐਸ ਐਸ ਪੀ ਐਸ.ਏ.ਐਸ. ਨਗਰ, ਸ੍ਰੀ ਵਰੁਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਐਸ ਪੀ ਜਾਂਚ ਸ੍ਰੀ ਸੌਰਵ ਜਿੰਦਲ, ਐਸ ਪੀ ਆਪਰੇਸ਼ਨ ਸz ਆਕਾਸ਼ਦੀਪ ਅਤੇ ਡੀ ਐਸ ਪੀ ਜਾਂਚ ਸz ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਆਪਰੇਸ਼ਨ ਸੈਲ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਅਮਲ ਵਿੱਚ ਲਿਆਂਦੀ ਗਈ।
ਬੁਲਾਰੇ ਨੇ ਦੱਸਿਆ ਕਿ ਬੀਤੀ 7 ਸਤੰਬਰ ਨੂੰ ਆਪਰੇਸ਼ਨ ਸੈਲ ਦੀ ਪੁਲੀਸ ਪਾਰਟੀ ਗਸ਼ਤ ਦੌਰਾਨ ਸੈਕਟਰ 79-80 ਲਾਈਟ ਪੁਆਇੰਟ ਤੋਂ ਗੁਰਦੁਆਰਾ ਸਾਹਿਬ ਵੱਲ ਜਾ ਰਹੀ ਸੀ। ਇਸ ਦੌਰਾਨ ਪੁਲੀਸ ਪਾਰਟੀ ਨੂੰ ਤਿੰਨ ਸ਼ੱਕੀ ਨੌਜਵਾਨ 79-80 ਲਾਈਟਾਂ ਵੱਲੋਂ ਆਉਂਦੇ ਦਿਖਾਈ ਦਿੱਤੇ। ਇਹਨਾਂ ਨੌਜਵਾਨਾਂ ਨੇ ਪੁਲੀਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਖਿਸਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੇ ਪੁਲੀਸ ਨੇ ਸ਼ੱਕ ਦੇ ਆਧਾਰ ਤੇ ਉਨ੍ਹਾਂ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 120 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸੋਹਾਣਾ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤਹਿਤ ਦਰਜ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਨ ਗੁਰਪਿੰਦਰ ਸਿੰਘ ਉਰਫ਼ ਪੀਲੂ, ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਗੁਰਸੇਵਕ ਸਿੰਘ ਉਰਫ਼ ਸੇਗਾ (ਤਿੰਨੇ ਵਾਸੀ ਹਰੜ ਖੁਰਦ, ਰਾਮਦਾਸ, ਜ਼ਿਲ੍ਹਾ ਅੰਮ੍ਰਿਤਸਰ) ਵਜੋਂ ਹੋਈ ਹੈ। ਇਹਨਾਂ ਤਿੰਨਾਂ ਦਾ ਹੀ ਪਿਛਲਾ ਅਪਰਾਧਿਕ ਰਿਕਾਰਡ ਹੈ ਅਤੇ ਇਹਨਾਂ ਤੇ ਐਨ ਡੀ ਪੀ ਐਸ ਦੇ ਮਾਮਲੇ ਦਰਜ ਹਨ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਅੰਮ੍ਰਿਤਸਰ ਇਲਾਕੇ ਤੋਂ ਹੈਰੋਇਨ ਲਿਆ ਕੇ ਜ਼ਿਲ੍ਹਾ ਐਸ.ਏ.ਐਸ. ਨਗਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ। ਤਿੰਨੋਂ ਮੁਲਜ਼ਮਾਂ ਨੂੰ ਅਦਾਲਤ ਵੱਲੋਂ 2 ਦਿਨ ਦੇ ਪੁਲੀਸ ਰਿਮਾਂਡ ਤੇ ਭੇਜਿਆ ਗਿਆ ਹੈ। ਪੁਲੀਸ ਵੱਲੋਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਜਾਂਚ ਦੌਰਾਨ ਹੋਰ ਬਰਾਮਦਗੀ ਅਤੇ ਇਸ ਨੈਟਵਰਕ ਨਾਲ ਜੁੜੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੀ ਵੀ ਸੰਭਾਵਨਾ ਹੈ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
Mohali
ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।
ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।
ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
