Connect with us

Mohali

ਬਲੌਂਗੀ ਦੇ ਆਮ ਆਦਮੀ ਕਲੀਨਿਕ ਦੇ ਬਾਹਰ ਡੇਢ ਮਹੀਨੇ ਤੋਂ ਖੜ੍ਹੇ ਗੰਦੇ ਪਾਣੀ ਨਾਲ ਬਣਿਆ ਸਵੀਮਿੰਗ ਪੂਲ : ਸੰਜੀਵ ਵਸ਼ਿਸ਼ਟ

Published

on

ਕਲੀਨਿਕ ਵਿੱਚ ਇਲਾਜ ਕਰਾਉਣ ਆਏ ਮਰੀਜਾਂ ਲਈ ਬੀਮਾਰੀਆਂ ਮੁਫਤ

ਐਸ ਏ ਐਸ ਨਗਰ, 11 ਸਤੰਬਰ (ਸ.ਬ.) ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਹੈ ਕਿ ਬਲੌਂਗੀ ਵਿੱਚ ਆਮ ਆਦਮੀ ਕਲੀਨਿਕ ਦੇ ਬਾਹਰ ਲੰਬੇ ਸਮੇਂ ਤੋਂ ਜਮਾਂ ਪਾਣੀ ਹੁਣ ਸਵੀਮਿੰਗ ਪੂਲ ਦਾ ਰੂਪ ਧਾਰ ਚੁੱਕਿਆ ਹੈ ਅਤੇ ਇਸ ਕਾਰਨ ਕਲੀਨਿਕ ਵਿੱਚ ਇਲਾਜ ਕਰਾਉਣ ਆਏ ਮਰੀਜਾਂ ਲਈ ਬੀਮਾਰੀਆਂ ਮੁਫਤ ਮਿਲਦੀਆਂ ਹਨ।

ਬਲੌਂਗੀ ਤੋਂ ਭਾਜਪਾ ਕੌਂਸਲਰਾਂ ਅਤੇ ਵਰਕਰਾਂ ਦੇ ਨਾਲ ਮੌਕੇ ਤੇ ਪਹੁੰਚ ਕੇ ਹਾਲਾਤ ਦਾ ਜਾਇਜਾ ਲੈਣ ਮੌਕੇ ਉਹਨਾਂ ਕਿਹਾ ਕਿ ਬਲੌਂਗੀ ਥਾਣੇ ਤੋਂ ਆਮ ਆਦਮੀ ਕਲੀਨਿਕ ਤੱਕ ਜਾਣ ਵਾਲੀ ਸੜਕ ਤੇ ਪਿਛਲੇ ਤਿੰਨ ਮਹੀਨੇ ਤੋਂ ਪਾਣੀ ਖੜ੍ਹਾ ਹੈ ਅਤੇ ਇਸ ਕਾਰਨ ਇੱਥੇ ਬਦਬੂ ਅਤੇ ਮੱਛਰਾਂ ਦੀ ਭਰਮਾਰ ਹੈ। ਉਹਨਾਂ ਕਿਹਾ ਕਿ ਇੱਥੇ ਦੀ ਹਾਲਤ ਅਜਿਹੀ ਹੈ ਕਿ ਸੜਕ ਘੱਟ ਅਤੇ ਸਵੀਮਿੰਗ ਪੂਲ ਜ਼ਿਆਦਾ ਨਜ਼ਰ ਆ ਰਿਹਾ ਹੈ। ਉਹਨਾਂ ਕਿਹਾ ਕਿ ਇਸ ਥਾਂ ਤੇ ਖੜ੍ਹੇ ਪਾਣੀ ਕਾਰਨ ਆਏ ਦਿਨ ਲੋਕ ਇਸ ਵਿੱਚ ਡਿੱਗ ਕੇ ਸੱਟਾਂ ਲਗਵਾ ਰਹੇ ਹਨ ਪਰੰਤੂ ਇਸ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਨਗਰ ਨਿਗਮ ਵਲੋਂ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਬਲੌਂਗੀ ਵਿੱਚ ਕਰੀਬ 70 ਹਜਾਰ ਲੋਕ ਰਹਿੰਦੇ ਹਨ ਅਤੇ ਇਹ ਖੇਤਰ ਹੁਣ ਨਗਰ ਨਿਗਮ ਦੀ ਸੀਮਾ ਵਿੱਚ ਵੀ ਸ਼ਾਮਿਲ ਹੋ ਚੁੱਕਿਆ ਹੈ। ਇਸਦੇ ਬਾਵਜੂਦ ਕਰੀਬ ਇੱਕ ਸਾਲ ਤੋਂ ਇੱਥੇ ਦੇ ਹਾਲਾਤ ਲਗਾਤਾਰ ਬਦਤਰ ਬਣੇ ਹੋਏ ਹਨ। ਉਹਨਾਂ ਕਿਹਾ ਕਿ ਬਲੌਂਗੀ ਵਿੱਚ ਪ੍ਰਵੇਸ਼ ਕਰਨ ਲਈ ਇਹੀ ਪ੍ਰਮੁੱਖ ਰਸਤਾ ਹੈ ਅਤੇ ਆਮ ਆਦਮੀ ਕਲੀਨਿਕ ਤੱਕ ਪੁੱਜਣ ਲਈ ਵੀ ਲੋਕਾਂ ਨੂੰ ਇਸ ਰਸਤੇ ਤੋਂ ਲੰਘਣਾ ਪੈਂਦਾ ਹੈ। ਸੜਕ ਉੱਤੇ ਪਾਣੀ ਜਮਾਂ ਹੋਣ ਦੇ ਕਾਰਨ ਮਰੀਜਾਂ, ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਮਣਾ ਕਰਨਾ ਪੈ ਰਿਹਾ ਹੈ।

ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਇਸ਼ਤਿਹਾਰਾਂ ਰਾਹੀਂ ਕਰੋੜਾਂ ਰੁਪਏ ਖਰਚ ਕੇ ਆਪਣੀਆਂ ਉਪਲਬਧੀਆਂ ਗਿਣਾ ਰਹੀ ਹੈ, ਪਰ ਜ਼ਮੀਨੀ ਪੱਧਰ ਤੇ ਲੋਕਾਂ ਨੂੰ ਨਰਕਮਈ ਹਾਲਤ ਵਿੱਚ ਰਹਿਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਮੁਹਾਲੀ ਦੀ ਹਾਲਤ ਖ਼ਰਾਬ ਹੈ ਤਾਂ ਬਲੌਂਗੀ ਵਿੱਚ ਨਗਰ ਨਿਗਮ ਵਲੋਂ ਵਿਕਾਸ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ। ਸਰਕਾਰ ਤੋਂ ਕੁੰਭਕਰਣੀ ਨੀਂਦ ਤੋਂ ਜਾਗ ਕੇ ਮੌਕੇ ਦੇ ਹਾਲਾਤ ਦੇਖਣ ਅਤੇ ਪਾਣੀ ਭਰਨ ਦੀ ਸਮੱਸਿਆ ਦਾ ਛੇਤੀ ਹੱਲ ਕਰਾਉਣ ਦੀ ਮੰਗ ਕਰਦਿਆਂ ਉਹਨਾਂ ਕਿਹਾ ਕਿ ਬਲੌਂਗੀ ਦੇ ਲੋਕ ਸਰਕਾਰੀ ਲਾਪਰਵਾਹੀ ਦਾ ਖਾਮਿਆਜਾ ਭੁਗਤ ਰਹੇ ਹਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending