Connect with us

National

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ

Published

on

ਦੇਹਰਾਦੂਨ, 12 ਸਤੰਬਰ (ਸ.ਬ.) ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬੀਤੇ ਦਿਨ ਹਰੀਸ਼ ਰਾਵਤ ਦੇ ਸਾਬਕਾ ਓਐਸਡੀ ਚੰਦਨ ਸਿੰਘ ਜੀਨਾ ਦੇ ਘਰ ਈਡੀ ਦੀ ਛਾਪੇਮਾਰੀ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਸੀ। ਇਸ ਤੋਂ ਬਾਅਦ ਬੀਤੀ ਦੇਰ ਰਾਤ ਹਰੀਸ਼ ਰਾਵਤ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਹਰੀਸ਼ ਰਾਵਤ ਨੇ ਸੋਸ਼ਲ ਮੀਡੀਆ ਤੇ ਪੋਸਟ ਕਰਕੇ ਆਪਣੇ ਸੰਗਠਨਾਤਮਕ ਅਹੁਦਿਆਂ ਤੋਂ ਅਸਤੀਫ਼ਾ ਦੇਣ ਦੀ ਗੱਲ ਕਹੀ ਹੈ। ਕੁਝ ਹੀ ਮਹੀਨਿਆਂ ਵਿੱਚ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ਵਿੱਚ ਉੱਤਰਾਖੰਡ ਕਾਂਗਰਸ ਦੇ ਵੱਡੇ ਚਿਹਰੇ ਅਤੇ ਪਾਰਟੀ ਦੇ ਸੀਨੀਅਰ ਆਗੂ ਵੱਲੋਂ ਅਹੁਦੇ ਛੱਡਣ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚ ਗਈ ਹੈ।

ਹਰੀਸ਼ ਰਾਵਤ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਟੀਵੀ ਤੇ ਖ਼ਬਰ ਆ ਰਹੀ ਹੈ ਕਿ ਦੇਹਰਾਦੂਨ ਵਿੱਚ ਹਰੀਸ਼ ਰਾਵਤ ਦੇ ਪੀਏ ਕੋਲੋਂ ਵੱਡੀ ਮਾਤਰਾ ਵਿੱਚ ਨਕਦੀ ਅਤੇ ਗਹਿਣੇ ਆਦਿ ਬਰਾਮਦ ਕੀਤੇ ਗਏ ਹਨ। ਇਸ ਦੀ ਅਸਲੀ ਸੱਚਾਈ ਆਉਣ ਵਾਲੇ ਸਮੇਂ ਵਿੱਚ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਚੰਦਨ ਸਿੰਘ ਜੀਨਾ ਉਨ੍ਹਾਂ ਦੇ ਓਐਸਡੀ ਰਹੇ ਹਨ ਅਤੇ ਉਹ ਪਾਰਟੀ ਜਾਂ ਸਰਕਾਰ ਵਿੱਚ ਜਿਨ੍ਹਾਂ ਵੀ ਅਹੁਦਿਆਂ ਤੇ ਰਹੇ, ਜੀਨਾ ਨੇ ਮਹੱਤਵਪੂਰਨ ਜ਼ਿੰਮੇਵਾਰੀਆਂ ਸੰਭਾਲੀਆਂ ਹਨ।

ਰਾਵਤ ਨੇ ਕਿਹਾ ਕਿ ਜੀਨਾ ਬਹੁਤ ਹੀ ਸੱਜਣ, ਨਿਮਰ ਅਤੇ ਮਿਹਨਤੀ ਵਿਅਕਤੀ ਹਨ। ਜੇਕਰ ਗ੍ਰਾਮ ਸੇਵਕਾਂ ਦੀ ਭਰਤੀ ਵਿੱਚ ਓਐਮਆਰ ਸ਼ੀਟ ਨਾਲ ਛੇੜਛਾੜ ਕੀਤੀ ਗਈ ਹੈ ਅਤੇ ਜੇਕਰ ਉਨ੍ਹਾਂ ਵੱਲੋਂ ਅਜਿਹੀ ਕੋਈ ਗਲਤੀ ਕੀਤੇ ਜਾਣ ਦੇ ਸਬੂਤ ਹਨ ਤਾਂ ਉਹ ਇਸ ਕਥਿਤ ਕਾਰਵਾਈ ਲਈ ਸ਼ਰਮਿੰਦਾ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਦੋਸ਼ ਤੇ ਬਿਲਕੁਲ ਵਿਸ਼ਵਾਸ ਨਹੀਂ ਹੈ।

ਹਰੀਸ਼ ਰਾਵਤ ਨੇ ਕਿਹਾ ਕਿ ਉੱਤਰਾਖੰਡ ਦੀਆਂ ਚੋਣਾਂ ਵਿੱਚ ਵੱਡੇ ਦਾਅ ਤੇ ਲੱਗੇ ਹੋਏ ਹਨ। ਜਦੋਂ ਵੀ ਕੋਈ ਉਨ੍ਹਾਂ ਤੋਂ ਪੁੱਛਦਾ ਸੀ ਕਿ ਚੋਣਾਂ ਕਦੋਂ ਹੋਣਗੀਆਂ ਤਾਂ ਉਹ ਮਜ਼ਾਕ ਵਿੱਚ ਕਹਿੰਦੇ ਸਨ ਕਿ ਚੋਣਾਂ ਉਦੋਂ ਹੋਣਗੀਆਂ, ਜਦੋਂ ਸੀਬੀਆਈ ਉਨ੍ਹਾਂ ਦੇ ਦਰਵਾਜ਼ੇ ਤੇ ਦਸਤਕ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਉਨ੍ਹਾਂ ਦੇ ਘਰ ਦੀ ਬਜਾਏ ਉਨ੍ਹਾਂ ਦੇ ਇੱਕ ਸਹਿਯੋਗੀ ਦੇ ਘਰ ਦਸਤਕ ਦੇ ਕੇ ਇੱਕ ਨੈਰੇਟਿਵ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਰਾਵਤ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਕਾਂਗਰਸੀ ਵਰਕਰ ਭ੍ਰਿਸ਼ਟਾਚਾਰ ਖ਼ਿਲਾਫ਼ ਇਕਜੁੱਟ ਹੋ ਕੇ ਲੜ ਰਹੇ ਹਨ। ਰਾਹੁਲ ਗਾਂਧੀ ਵੀ ਕੌਮੀ ਪੱਧਰ ਤੇ ‘ਵਿਦਿਆਰਥੀਆਂ ਦੀ ਗੂੰਜ’ ਪ੍ਰੋਗਰਾਮ ਰਾਹੀਂ ਸਿੱਖਿਆ ਪ੍ਰਣਾਲੀ ਵਿੱਚ ਮੌਜੂਦ ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ।

ਹਰੀਸ਼ ਰਾਵਤ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਉਨ੍ਹਾਂ ਦੇ ਕਿਸੇ ਵੀ ਕਦਮ ਕਾਰਨ ਜੇਕਰ ਪਾਰਟੀ ਦੇ ਸੰਘਰਸ਼ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਉਹ ਅਜਿਹਾ ਬਿਲਕੁਲ ਨਹੀਂ ਚਾਹੁੰਦੇ। ਇਸ ਲਈ ਆਪਣੇ ਇਸ਼ਟ ਦੇਵਤਾ ਨੂੰ ਯਾਦ ਕਰਕੇ ਉਨ੍ਹਾਂ ਨੇ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਸਰਕਾਰੀ ਅਹੁਦੇ ਤੇ ਨਹੀਂ ਹਨ, ਪਰ ਉੱਤਰਾਖੰਡ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਅਤੇ ਕੌਮੀ ਪੱਧਰ ਤੇ ਕਾਂਗਰਸ ਵਰਕਿੰਗ ਕਮੇਟੀ ਦੇ ਸਥਾਈ ਸੱਦੇ ਗਏ ਮੈਂਬਰ ਹਨ। ਉਹ ਬਹੁਤ ਨਿਮਰਤਾ ਨਾਲ ਇਨ੍ਹਾਂ ਦੋਵਾਂ ਅਹੁਦਿਆਂ ਤੋਂ ਹਟਣਾ ਚਾਹੁੰਦੇ ਹਨ, ਤਾਂ ਜੋ ਪਾਰਟੀ ਦੇ ਸੰਘਰਸ਼ ਵਿੱਚ ਉਨ੍ਹਾਂ ਕਾਰਨ ਕੋਈ ਕਮਜ਼ੋਰੀ ਨਾ ਆਵੇ।

ਅਧੀਨ ਸੇਵਾ ਚੋਣ ਕਮਿਸ਼ਨ ਬਾਰੇ ਹਰੀਸ਼ ਰਾਵਤ ਨੇ ਕਿਹਾ ਕਿ ਇਸ ਦਾ ਗਠਨ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਬਲਿਕ ਸਰਵਿਸ ਕਮਿਸ਼ਨ ਨੂੰ ਸਮੇਂ ਸਿਰ ਪ੍ਰੀਖਿਆਵਾਂ ਕਰਵਾਉਣ ਲਈ ਮਜਬੂਰ ਕੀਤਾ ਅਤੇ ਉਨ੍ਹਾਂ ਦੇ ਛੋਟੇ ਕਾਰਜਕਾਲ ਦੌਰਾਨ ਦੋ ਵਾਰ ਉੱਚ ਅਹੁਦਿਆਂ ਤੇ ਭਰਤੀਆਂ ਵੀ ਹੋਈਆਂ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਭਰਤੀ ਬੋਰਡ ਬਣਾਏ ਸਨ, ਜਿਨ੍ਹਾਂ ਵਿੱਚ ਮੈਡੀਕਲ ਭਰਤੀ ਬੋਰਡ ਅਤੇ ਸਿੱਖਿਆ ਭਰਤੀ ਬੋਰਡ ਵੀ ਸ਼ਾਮਲ ਸਨ। ਜੇਕਰ ਇਸ ਪ੍ਰਕਿਰਿਆ ਦੌਰਾਨ ਨਿਯੁਕਤੀਆਂ ਵਿੱਚ ਉਨ੍ਹਾਂ ਤੋਂ ਕੋਈ ‘ਐਰਰ ਆਫ਼ ਜੱਜਮੈਂਟ’ ਹੋਈ ਹੈ ਤਾਂ ਉਹ ਇਸ ਲਈ ਉੱਤਰਾਖੰਡ ਦੇ ਲੋਕਾਂ ਤੋਂ ਮੁਆਫ਼ੀ ਮੰਗਦੇ ਹਨ।

ਹਾਲਾਂਕਿ ਉਨ੍ਹਾਂ ਆਪਣਾ ਦਾਅਵਾ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਤਿੰਨ ਸਾਲ ਦੀ ਸਰਕਾਰ ਦੌਰਾਨ 42 ਹਜ਼ਾਰ ਤੋਂ ਵੱਧ ਸਰਕਾਰੀ ਅਹੁਦਿਆਂ ਤੇ ਭਰਤੀਆਂ ਕੀਤੀਆਂ ਗਈਆਂ ਸਨ।

ਹਰੀਸ਼ ਰਾਵਤ ਨੇ ਕਿਹਾ ਕਿ ਅਧੀਨ ਸੇਵਾ ਚੋਣ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੇ ਜਿਸ ਵਿਅਕਤੀ ਨੂੰ ਨਿਯੁਕਤ ਕੀਤਾ ਗਿਆ ਸੀ, ਉਸ ਦੀ ਨਿਯੁਕਤੀ ਪਿਛਲੇ ਸੇਵਾ ਰਿਕਾਰਡ ਦੇ ਆਧਾਰ ਤੇ ਕੀਤੀ ਗਈ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਉਨ੍ਹਾਂ ਨੇ ਖੁਦ ਉਸ ਨੂੰ ਹਟਾਇਆ ਜਾਂ ਉਸ ਤੋਂ ਅਸਤੀਫ਼ਾ ਮੰਗਿਆ ਸੀ। ਉਨ੍ਹਾਂ ਕਿਹਾ ਕਿ ਉਹ ਜਿਸ ਵਰਗ ਨਾਲ ਸਬੰਧਤ ਸਨ, ਉਹ ਚਾਹੁੰਦੇ ਸਨ ਕਿ ਸੱਤਾ ਵਿੱਚ ਉਸ ਵਰਗ ਦੀ ਵੀ ਹਿੱਸੇਦਾਰੀ ਹੋਵੇ। ਇਸ ਨਿਯੁਕਤੀ ਸਬੰਧੀ ਉਨ੍ਹਾਂ ਨੂੰ ਤਤਕਾਲੀਨ ਮੁੱਖ ਮੰਤਰੀ ਮੇਜਰ ਜਨਰਲ ਭੁਵਨ ਚੰਦਰ ਖੰਡੂਰੀ ਵੱਲੋਂ ਵੀ ਮਹੱਤਵਪੂਰਨ ਸਲਾਹ ਦਿੱਤੀ ਗਈ ਸੀ।

Continue Reading

National

ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ

Published

on

By

ਨਵੀਂ ਦਿੱਲੀ, 31 ਅਕਤੂਬਰ (ਸ.ਬ.) ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਪਾਰਟੀ ਹੈਡਕੁਆਰਟਰ ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿਚ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪ੍ਰਧਾਨ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਰਾਜ ਕੁਮਾਰ ਵੇਰਕਾ ਸਮੇਤ ਕਈ ਹੋਰ ਪ੍ਰਮੁੱਖ ਆਗੂ ਮੌਜੂਦ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਚਰਚਾ ਕਰਨ ਲਈ ਕੀਤੀ ਗਈ ਮੀਟਿੰਗ ਦੌਰਾਨ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ, ਆਗੂਆਂ ਵਿਚਕਾਰ ਤਾਲਮੇਲ ਵਧਾਉਣ ਅਤੇ ਚੋਣ ਰਣਨੀਤੀ ਘੜਨ ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਪੰਜਾਬ ਦੇ ਲੋਕ ਫ਼ੈਸਲਾਕੁੰਨ ਬਦਲਾਅ ਅਤੇ ਇਕ ਨਵੀਂ ਸ਼ੁਰੂਆਤ ਲਈ ਉਤਸ਼ਾਹਤ ਹਨ। ਖੜਗੇ ਨੇ ਕਿਹਾ ਕਿ ‘ਆਪ’ ਨੇ ਲੋਕਾਂ ਦੇ ਵਿਸ਼ਵਾਸ ਨਾਲ ਧੋਖਾ ਕੀਤਾ ਹੈ ਅਤੇ ਇਸ ਦੇ ਵੱਡੇ-ਵੱਡੇ ਵਾਅਦੇ ਅਸਫ਼ਲ ਸ਼ਾਸਨ, ਭ੍ਰਿਸ਼ਟਾਚਾਰ, ਨਸ਼ਿਆਂ ਦੇ ਪ੍ਰਕੋਪ, ਵਧਦੀ ਅਸੁਰੱਖਿਆ ਅਤੇ ਟੁੱਟੀਆਂ ਉਮੀਦਾਂ ਵਿਚ ਤਬਦੀਲ ਹੋ ਚੁੱਕੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਪੰਜਾਬ ਦੇ ਮਾਣ ਨੂੰ ਬਹਾਲ ਕਰਨ, ਇਸ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਸ਼ਾਂਤੀ, ਖੁਸ਼ਹਾਲੀ ਤੇ ਤਰੱਕੀ ਦਾ ਨਵਾਂ ਦੌਰ ਲਿਆਉਣ ਲਈ ਕੋਈ ਕਸਰ ਨਹੀਂ ਛੱਡੇਗੀ।

ਜਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਵਰਕਰਾਂ ਵਿਚ ਉਤਸ਼ਾਹ ਭਰਨ ਅਤੇ ਸੂਬੇ ਦੇ ਰਾਜਨੀਤਿਕ ਮੁੱਦਿਆਂ ਨੂੰ ਚੁੱਕਣ ਲਈ ਕਾਂਗਰਸ 4 ਨਵੰਬਰ ਨੂੰ ਸੰਗਰੂਰ ਵਿਖੇ ‘ਇਨਸਾਫ਼ ਰੈਲੀ’ ਦਾ ਆਯੋਜਨ ਕਰਨ ਜਾ ਰਹੀ ਹੈ। ਇਸ ਰੈਲੀ ਨੂੰ ਰਾਹੁਲ ਗਾਂਧੀ ਸੰਬੋਧਨ ਕਰਨਗੇ। ਪੰਜਾਬ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਇਸ ਰੈਲੀ ਵਿਚ 1 ਲੱਖ ਤੋਂ ਵੱਧ ਲੋਕ ਸ਼ਾਮਲ ਹੋਣਗੇ।

Continue Reading

National

ਜੁੱਤੀਆਂ ਦੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ 4 ਵਿਅਕਤੀਆਂ ਦੀ ਮੌਤ, 2 ਜਖ਼ਮੀ

Published

on

By

ਨਵੀਂ ਦਿੱਲੀ, 31 ਅਕਤੂਬਰ (ਸ.ਬ.) ਆਊਟਰ ਦਿੱਲੀ ਦੇ ਮੰਗੋਲਪੁਰੀ ਇੰਡਸਟਰੀਅਲ ਏਰੀਆ ਫੇਜ਼ 1 ਵਿੱਚ ਬੀਤੀ ਰਾਤ ਇੱਕ ਜੁੱਤੀਆਂ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਤੋਂ ਬਾਅਦ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਹ ਘਟਨਾ ਬੀ-293/294 ਸਥਿਤ ਫੈਕਟਰੀ ਵਿੱਚ ਰਾਤ ਲਗਭਗ 9:30 ਵਜੇ ਵਾਪਰੀ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲੀਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ। ਫਾਇਰਫਾਈਟਰਾਂ ਨੇ ਅੱਗ ਬੁਝਾਉਣ ਅਤੇ ਅੰਦਰ ਫਸੇ ਲੋਕਾਂ ਨੂੰ ਬਚਾਉਣ ਲਈ ਕਈ ਘੰਟਿਆਂ ਤੱਕ ਕਾਰਵਾਈ ਕੀਤੀ।

ਪੁਲੀਸ ਮੁਤਾਬਕ, ਬਚਾਅ ਕਾਰਜ ਦੌਰਾਨ, ਫੈਕਟਰੀ ਦੇ ਅੰਦਰੋਂ ਛੇ ਲੋਕਾਂ ਨੂੰ ਬੇਹੋਸ਼ ਹਾਲਤ ਵਿੱਚ ਬਾਹਰ ਕੱਢਿਆ ਗਿਆ। ਸਾਰਿਆਂ ਨੂੰ ਤੁਰੰਤ ਸੰਜੇ ਗਾਂਧੀ ਮੈਮੋਰੀਅਲ ਹਸਪਤਾਲ, ਮੰਗੋਲਪੁਰੀ ਲਿਜਾਇਆ ਗਿਆ। ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਵਿੱਚੋਂ ਚਾਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੋ ਦਾ ਇਲਾਜ ਚੱਲ ਰਿਹਾ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਅੱਗ ਫੈਕਟਰੀ ਦੇ ਬੇਸਮੈਂਟ ਵਿੱਚ ਲੱਗੀ। ਇਸ ਤੋਂ ਬਾਅਦ, ਅੱਗ ਅਤੇ ਧੂੰਆਂ ਉੱਪਰਲੀਆਂ ਮੰਜ਼ਿਲਾਂ ਤੱਕ ਫੈਲ ਗਿਆ। ਫੈਕਟਰੀ ਦੇ ਅੰਦਰ ਧੂੰਏਂ ਦੀ ਜ਼ਿਆਦਾ ਮਾਤਰਾ ਨੇ ਬਚਾਅ ਕਾਰਜ ਵਿੱਚ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲੀਸ ਟੀਮ ਮੌਕੇ ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਵਿਭਾਗ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਛੇ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਗਈ ਹੈ ਅਤੇ ਦੋ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਅੱਗ ਬੇਸਮੈਂਟ ਵਿੱਚ ਲੱਗੀ ਅਤੇ ਧੂੰਆਂ ਉੱਪਰ ਵੱਲ ਫੈਲ ਗਿਆ।

ਡੀਸੀਪੀ ਦੇ ਮੁਤਾਬਕ, ਫੈਕਟਰੀ ਮਾਲਕ ਨੂੰ ਤਲਬ ਕੀਤਾ ਗਿਆ ਹੈ। ਹਾਦਸੇ ਸਮੇਂ ਮੌਜੂਦ ਕੁੱਲ ਮਜ਼ਦੂਰਾਂ ਦੀ ਗਿਣਤੀ ਦਾ ਪਤਾ ਲਗਾਉਣ ਲਈ ਠੇਕੇਦਾਰ ਅਤੇ ਕਰਮਚਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਇਹ ਵੀ ਜਾਂਚ ਕਰ ਰਹੀ ਹੈ ਕਿ ਅੱਗ ਲੱਗਣ ਸਮੇਂ ਫੈਕਟਰੀ ਦੇ ਅੰਦਰ ਕਿੰਨੇ ਲੋਕ ਫਸੇ ਹੋਏ ਸਨ ਅਤੇ ਇਹ ਕਿਨ੍ਹਾਂ ਹਾਲਾਤਾਂ ਵਿੱਚ ਸ਼ੁਰੂ ਹੋਈ ਸੀ।

ਇਸ ਵੇਲੇ, ਪੁਲੀਸ ਅਤੇ ਫਾਇਰ ਵਿਭਾਗ ਖੋਜ ਅਤੇ ਬਚਾਅ ਕਾਰਜ ਚਲਾ ਰਹੇ ਹਨ। ਪੁਲੀਸ ਨੇ ਘਟਨਾ ਦੇ ਸਬੰਧ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੱਗ ਲੱਗਣ ਦਾ ਸਹੀ ਕਾਰਨ ਅਤੇ ਫੈਕਟਰੀ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਥਿਤੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

Continue Reading

National

ਇਸਰੋ ਵੱਲੋਂ ਨੇਵੀਗੇਸ਼ਨ ਉਪਗ੍ਰਹਿ ਐਨ.ਵੀ.ਐਸ-03 ਸਫ਼ਲਤਾਪੂਰਵਕ ਲਾਂਚ

Published

on

By

ਨਵੀਂ ਦਿੱਲੀ, 31 ਅਕਤੂਬਰ (ਸ.ਬ.) ਇਸਰੋ ਨੇ ਆਪਣਾ ਨੇਵੀਗੇਸ਼ਨ ਸੈਟੇਲਾਈਟ, ਐਨ.ਵੀ.ਐਸ-03 ਲਾਂਚ ਕੀਤਾ ਹੈ। ਇਸ ਨੂੰ ਸ਼ੁੱਕਰਵਾਰ ਰਾਤ 11:51 ਵਜੇ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਇੱਕ ਜੀਐਸਵੀਐਲ-ਐਫ18 ਰਾਕੇਟ ਰਾਹੀਂ ਲਾਂਚ ਕੀਤਾ ਗਿਆ ਸੀ। ਉਡਾਣ ਦੇ ਲਗਭਗ 18 ਮਿੰਟ ਬਾਅਦ, ਰਾਕੇਟ ਦੇ ਤਿੰਨੇ ਪੜਾਅ ਸਫਲਤਾਪੂਰਵਕ ਸੰਚਾਲਿਤ ਹੋਏ। ਇਸ ਤੋਂ ਬਾਅਦ, 2,232 ਕਿਲੋਗ੍ਰਾਮ ਵਜ਼ਨੀ ਉਪਗ੍ਰਹਿ ਰਾਕੇਟ ਤੋਂ ਵੱਖ ਹੋ ਗਿਆ ਅਤੇ ਆਪਣੇ ਨਿਰਧਾਰਤ ਪੰਧ ਵਿੱਚ ਪਹੁੰਚ ਗਿਆ।

ਇਹ ਪੂਰੇ ਭਾਰਤ ਵਿੱਚ ਅਤੇ ਇਸ ਦੀਆਂ ਸਰਹੱਦਾਂ ਤੋਂ 1,500 ਕਿਲੋਮੀਟਰ ਅੱਗੇ ਤੱਕ ਸਟੀਕ ਸਥਾਨ ਅਤੇ ਨੇਵੀਗੇਸ਼ਨ ਸੇਵਾਵਾਂ ਪ੍ਰਦਾਨ ਕਰੇਗਾ। ਇਸ ਦੀ ਲੋੜ 1999 ਦੀ ਕਾਰਗਿਲ ਜੰਗ ਤੋਂ ਬਾਅਦ ਮਹਿਸੂਸ ਕੀਤੀ ਗਈ ਸੀ।

ਉਸ ਸਮੇਂ, ਭਾਰਤ ਨੇ ਅਮਰੀਕੀ ਜੀਪੀਐਸ ਪ੍ਰਣਾਲੀ ਤੋਂ ਫੌਜੀ ਉਦੇਸ਼ਾਂ ਲਈ ਸਥਾਨ-ਸਬੰਧੀ ਡੇਟਾ ਦੀ ਮੰਗ ਕੀਤੀ ਸੀ, ਪਰ ਅਮਰੀਕਾ ਨੇ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ, ਭਾਰਤ ਨੇ ਆਪਣਾ ਖੁਦ ਦਾ ਜੀਪੀਐਸ ਵਿਕਸਤ ਕੀਤਾ।

ਇਹ ਉਪਗ੍ਰਹਿ ਨੈਵਿਕ ਮਿਸ਼ਨ ਦੇ ਤਹਿਤ ਲਾਂਚ ਕੀਤਾ ਗਿਆ ਹੈ। ਨੈਵਿਕ ਦਾ ਪੂਰਾ ਰੂਪ ਨੈਵੀਗੇਸ਼ਨ ਵਿਦ ਇੰਡੀਅਨ ਕੌਂਸਟੇਲੇਸ਼ਨ ਹੈ। ਇਹ ਭਾਰਤ ਦੀ ਆਪਣੀ ਖੇਤਰੀ ਉਪਗ੍ਰਹਿ ਨੈਵੀਗੇਸ਼ਨ ਪ੍ਰਣਾਲੀ ਹੈ, ਜਿਸਨੂੰ ਇਸਰੋ ਦੁਆਰਾ ਵਿਕਸਤ ਕੀਤਾ ਗਿਆ ਹੈ।

Continue Reading

Latest News

Trending