Connect with us

Chandigarh

ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਜੱਗੂ ਭਗਵਾਨਪੁਰੀਆ ਗੈਂਗ ਦੇ ਮੁੱਖ ਗੁਰਗੇ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਤੋਂ ਵਾਪਸ ਲਿਆਂਦਾ

Published

on

ਕਤਲ, ਯੂ ਏ ਪੀ ਏ, ਅਸਲਾ ਐਕਟ, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਹੈ ਲੋੜੀਂਦਾ

ਚੰਡੀਗੜ੍ਹ, 12 ਸਤੰਬਰ (ਸ.ਬ.) ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਅਤੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈਲ (ਓ. ਐਫ. ਟੀ. ਈ. ਸੀ.) ਨੇ ਕੇਂਦਰੀ ਏਜੰਸੀਆਂ ਦੀ ਸਹਾਇਤਾ ਨਾਲ ਜੱਗੂ ਭਗਵਾਨਪੁਰੀਆ ਗੈਂਗ ਦੇ ਅਹਿਮ ਗੁਰਗੇ ਅਤੇ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਦੀ ਮੋਲਦੋਵਾ ਗਣਰਾਜ ਤੋਂ ਹਵਾਲਗੀ ਪ੍ਰਾਪਤ ਕੀਤੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਮੁਲਜ਼ਮ ਕਤਲ, ਇਰਾਦਾ ਕਤਲ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ), ਅਸਲਾ ਐਕਟ, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਉਹਨਾਂ ਦੱਸਿਆ ਕਿ ਅੰਮ੍ਰਿਤ ਦਾਲਮ ਨੂੰ 24 ਫਰਵਰੀ, 2026 ਨੂੰ ਮੋਲਦੋਵਾ ਦੇ ਅਧਿਕਾਰੀਆਂ ਨੇ ਉਸ ਸਮੇਂ ਹਿਰਾਸਤ ਵਿੱਚ ਲਿਆ ਸੀ, ਜਦੋਂ ਉਹ ਓਟਾਸੀ ਰਾਜ ਦੀ ਸਰਹੱਦ ਪਾਰ ਕਰਕੇ ਯੂਕਰੇਨ ਵੱਲ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਉਪਰੰਤ, ਓ. ਐਫ. ਟੀ. ਈ. ਸੀ. ਪੰਜਾਬ ਰਾਹੀਂ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਇਨ੍ਹਾਂ ਕਾਰਵਾਈਆਂ ਦੌਰਾਨ, ‘ਕੋਰਟ ਆਫ਼ ਚਿਸੀਨਾਉ’ ਨੇ 26 ਮਈ, 2026 ਨੂੰ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਭੇਜਣ ਬਾਰੇ ਮਨਜ਼ੂਰੀ ਦੇ ਦਿੱਤੀ। ਹਵਾਲਗੀ ਦੇ ਹੁਕਮਾਂ ਵਿਰੁੱਧ ਉਸ ਦੀ ਅਪੀਲ ਨੂੰ ‘ਕੋਰਟ ਆਫ਼ ਅਪੀਲ ਸੈਂਟਰੂ’ ਵੱਲੋਂ 16 ਜੁਲਾਈ, 2026 ਨੂੰ ਰੱਦ ਕਰ ਦਿੱਤਾ ਗਿਆ, ਜਿਸ ਨਾਲ ਹਵਾਲਗੀ ਦੇ ਹੁਕਮ ਨੂੰ ਅੰਤਿਮ ਰੂਪ ਦਿੱਤਾ ਗਿਆ।

ਸ੍ਰੀ ਯਾਦਵ ਨੇ ਦੱਸਿਆ ਕਿ ਮੁਲਜ਼ਮ ਦੀ ਹਵਾਲਗੀ ਤੋਂ ਬਾਅਦ ਪੰਜਾਬ ਪੁਲੀਸ ਦੀ ਚਾਰ ਮੈਂਬਰੀ ਟੀਮ ਉਸ ਨੂੰ ਭਾਰਤ ਵਾਪਸ ਲਿਆਉਣ ਲਈ ਮੋਲਦੋਵਾ ਭੇਜੀ ਗਈ। ਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਵਿੱਚ ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸਆਈ ਜਸਪ੍ਰੀਤ ਸਿੰਘ ਅਤੇ ਏਐਸਆਈ ਵਰਿੰਦਰ ਕੁਮਾਰ ਸ਼ਾਮਲ ਸਨ। ਪੰਜਾਬ ਪੁਲੀਸ ਦੀ ਟੀਮ ਨੇ ਸ਼ੁੱਕਰਵਾਰ ਨੂੰ ਚਿਸੀਨਾਉ ਏਅਰਪੋਰਟ, ਮੋਲਦੋਵਾ ਤੋਂ ਅੰਮ੍ਰਿਤ ਦਾਲਮ ਨੂੰ ਹਿਰਾਸਤ ਵਿਚ ਲਿਆ ਅਤੇ ਟੀਮ ਸ਼ਨੀਵਾਰ ਸਵੇਰੇ ਨਵੀਂ ਦਿੱਲੀ ਦੇ ਆਈ ਜੀ ਆਈ ਏਅਰਪੋਰਟ ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਉਸਨੂੰ ਪੰਜਾਬ ਵਿਚ ਕਾਨੂੰਨੀ ਕਾਰਵਾਈ ਲਈ ਵਾਪਸ ਲਿਆਂਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਕਿਸੇ ਯੂਰਪੀ ਦੇਸ਼ ਤੋਂ ਹਾਸਲ ਕੀਤੀ ਗਈ ਪਹਿਲੀ ਹਵਾਲਗੀ ਹੈ।

ਏ. ਜੀ. ਟੀ. ਐਫ. ਦੇ ਏ. ਡੀ. ਜੀ. ਪੀ. ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤ ਦਾਲਮ ਘੱਟੋ-ਘੱਟ ਸੱਤ ਕਤਲ ਕੇਸਾਂ ਵਿੱਚ ਲੋੜੀਂਦਾ ਹੈ, ਜਿਨ੍ਹਾਂ ਵਿੱਚ 2019 ਵਿੱਚ ਬਟਾਲਾ ਵਿਖੇ ਦਲਬੀਰ ਸਿੰਘ ਦਾ ਕਤਲ, 2024 ਵਿੱਚ ਹੁਸ਼ਿਆਰਪੁਰ ਵਿੱਚ ਅਮਰਜੀਤ ਲਾਲ ਅਤੇ ਕਸ਼ਮੀਰੀ ਲਾਲ ਦਾ ਦੋਹਰਾ ਕਤਲ, 2025 ਵਿੱਚ ਧਰਮਜੀਤ ਸਿੰਘ ਉਰਫ਼ ਧਰਮਾ ਦਾ ਕਤਲ, 2025 ਵਿੱਚ ਕਨਵ ਮਹਾਜਨ ਅਤੇ ਸਰਬਜੀਤ ਸਿੰਘ ਉਰਫ਼ ਕਾਕਾ ਦਾ ਦੋਹਰਾ ਕਤਲ ਅਤੇ 2025 ਵਿੱਚ ਜਸਦੀਪ ਸਿੰਘ ਉਰਫ਼ ਦੀਪ ਚੀਮਾ ਦਾ ਕਤਲ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਕਤੂਬਰ 2024 ਵਿੱਚ ਕੁਰੂਕਸ਼ੇਤਰ, ਹਰਿਆਣਾ, ਭਾਰਤ ਦੇ ਵਸਨੀਕ ਹੀਰਾ ਸਿੰਘ ਪੁੱਤਰ ਗੁਰਪਾਲ ਦੇ ਵੇਰਵਿਆਂ ਤੇ ਬਣਾਏ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਵਿਦੇਸ਼ ਫਰਾਰ ਹੋ ਗਿਆ ਸੀ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਕਈ ਦੇਸ਼ਾਂ ਵਿੱਚ ਮੁਲਜ਼ਮ ਅੰਮ੍ਰਿਤ ਦਾਲਮ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖੀ ਜਾ ਰਹੀ ਸੀ। ਪੰਜਾਬ ਪੁਲਿਸ ਨੇ ਮੁਲਜ਼ਮ ਵਿਰੁੱਧ ‘ਰੈਡ ਨੋਟਿਸ’ ਜਾਰੀ ਕੀਤਾ ਸੀ ਅਤੇ ਸਮੇਂ-ਸਮੇਂ ‘ਤੇ ਕੇਂਦਰੀ ਏਜੰਸੀਆਂ ਨਾਲ ਉਸਦੇ ਜਾਅਲੀ ਪਾਸਪੋਰਟ ਅਤੇ ਟਿਕਾਣਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ, ਜਿਸ ਦੇ ਨਤੀਜੇ ਵਜੋਂ ਮੁਲਜ਼ਮ ਦੀ ਹਵਾਲਗੀ ਸੰਭਵ ਹੋ ਸਕੀ।

Chandigarh

ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ : ਸੁਨੀਲ ਜਾਖੜ

Published

on

By

ਰਾਜਪਾਲ ਨੂੰ ਲਿਖਿਆ ਪੱਤਰ, ਸਰਕਾਰ ਨੇ ਮੰਨਿਆ ਪੰਜਾਬ ਵਿੱਚ ਵਿਗੜ ਚੁੱਕੀ ਹੈ ਕਾਨੂੰਨ ਵਿਵਸਥਾ

ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਕੋਲ ਸਿਫ਼ਾਰਸ਼ ਕਰਕੇ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ ਇਸ ਲਈ ਸੂਬੇ ਵਿੱਚ ਜਲਦ ਤੋਂ ਜਲਦ ਮਾਡਲ ਚੋਣ ਜ਼ਾਬਤਾ ਲਾਗੂ ਕੀਤਾ ਜਾਵੇ।

ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਚਲਾਈ ਜਾ ਰਹੀ ਹੈ ਅਤੇ ਤਸਕਰਾਂ ਤੇ ਕਾਤਲਾਂ ਨੂੰ ਪੈਰੋਲ ਤੇ ਰਿਹਾਅ ਕਰਕੇ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਦਬਾਉਣ ਲਈ ਕਰੋੜਾਂ ਰੁਪਏ ਦੇ ਲੈਣ-ਦੇਣ ਕੀਤੇ ਜਾ ਰਹੇ ਹਨ, ਅਤੇ ਦੋਸ਼ੀਆਂ ਨੂੰ ਦੇਸ਼ ਛੱਡਣ ਵਿੱਚ ਮਦਦ ਕੀਤੀ ਜਾ ਰਹੀ ਹੈ।

ਉਹਨਾਂ ਲਿਖਿਆ ਹੈ ਕਿ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ ਅਤੇ ਨਸ਼ਿਆਂ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਗੋਲੀਆਂ ਨਾਲ ਦਬਾਇਆ ਜਾ ਰਹਾ ਹੈ।

ਰਾਜਪਾਲ ਨੂੰ ਲਿਖੇ ਪੱਤਰ ਵਿੱਚ ਜਾਖੜ ਨੇ ਪ੍ਰਸ਼ਾਸਨ ਵੱਲੋਂ ਅਬੋਹਰ ਵਿੱਚ ਸਾਲਾਨਾ ਐਂਟੀ-ਡਰੱਗ (ਨਸ਼ਾ ਵਿਰੋਧੀ) ਮੈਰਾਥਨ ਦੀ ਇਜਾਜ਼ਤ ਦੇਣ ਤੋਂ ਕੀਤੇ ਇਨਕਾਰ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਲਿਖਤੀ ਇਨਕਾਰ ਵਿੱਚ ਅਨੁਕੂਲ ਮਾਹੌਲ ਨਾ ਹੋਣ ਅਤੇ ਕਾਨੂੰਨ ਤੇ ਵਿਵਸਥਾ ਦੀ ਮਾੜੀ ਸਥਿਤੀ ਦਾ ਹਵਾਲਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮੈਰਾਥਨ ਅਬੋਹਰ ਵਿੱਚ ਕਈ ਸਾਲਾਂ ਤੋਂ ਜਾਰੀ ਹੈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨ ਹਿੱਸਾ ਲੈਂਦੇ ਹਨ। ਜਾਖੜ ਨੇ ਆਪਣੀ ਬੇਨਤੀ ਨਾਲ ਪ੍ਰਸ਼ਾਸਨ ਦੇ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਂਕਿ ਉਹ ਇਸ ਸਰਕਾਰ ਅਤੇ ਇਸ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ, ਪਰ ਮੈਂ ਪਹਿਲੀ ਵਾਰ ਸਰਕਾਰ ਵੱਲੋਂ ਕਬੂਲ ਕੀਤੀ ਗਈ ਇਸ ਕੋੜੀ ਸੱਚਾਈ ਨਾਲ ਸਹਿਮਤ ਹਾਂ।

ਉਨ੍ਹਾਂ ਅੰਮ੍ਰਿਤਸਰ, ਤਰਨ ਤਾਰਨ, ਖੇਮਕਰਨ, ਗੁਰਦਾਸਪੁਰ, ਹਰਗੋਬਿੰਦਪੁਰ, ਮਾਨਸਾ, ਅਬੋਹਰ, ਸੰਗਰੂਰ ਅਤੇ ਲੁਧਿਆਣਾ ਵਰਗੀਆਂ ਥਾਵਾਂ ਦੀ ਸੂਚੀ ਦਿੱਤੀ, ਜਿੱਥੇ ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਨਸ਼ਿਆਂ ਕਾਰਨ ਮਰੇ ਬੱਚਿਆਂ ਦੀਆਂ ਦੇਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਜ਼ਬਰਦਸਤੀ ਛੁਡਵਾ ਕੇ ਲੈ ਜਾ ਰਹੀ ਹੈ ਅਤੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲੀਸ ਜਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਉਨ੍ਹਾਂ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਸਰਹੱਦੀ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣਾ ਅਸੰਭਵ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਆਉਣ ਤੱਕ ਸਰਕਾਰ ਅਜਿਹਾ ਖੌਫ਼ ਪੈਦਾ ਕਰ ਦੇਵੇਗੀ ਕਿ ਨਾਗਰਿਕ ਬਿਨਾਂ ਡਰ ਤੋਂ ਵੋਟ ਨਹੀਂ ਪਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਹੋਰ ਸਮਾਂ ਦੇਣਾ ਲੋਕਾਂ ਦੇ ਮੌਲਿਕ ਅਤੇ ਮਾਨਵ ਅਧਿਕਾਰਾਂ ਦੀ ਹੋਰ ਉਲੰਘਣਾ ਕਰਨ ਦੀ ਇਜਾਜ਼ਤ ਦੇਣ ਦੇ ਬਰਾਬਰ ਹੋਵੇਗਾ।

Continue Reading

Chandigarh

ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਇਆ ਸੀ ਨਸ਼ੇ ਦਾ ਕਾਰੋਬਾਰ : ਹਰਪਾਲ ਚੀਮਾ

Published

on

By

ਚੰਡੀਗੜ੍ਹ, 29 ਅਕਤੂਬਰ (ਸ.ਬ.) ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪ੍ਰਦੇਸ਼ ਵਿੱਚ ਨਸ਼ੇ ਦਾ ਕਾਰੋਬਾਰ ਸ਼ੁਰੂ ਹੋਇਆ ਅਤੇ ਕਾਂਗਰਸ ਸਰਕਾਰ ਦੇ ਸਮੇਂ ਵੀ ਇਹ ਜਾਰੀ ਰਿਹਾ।

ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪ੍ਰਦੇਸ਼ ਵਿੱਚ ਨਸ਼ੇ ਅਤੇ ਗੈਂਗਸਟਰਵਾਦ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਬਣਦਿਆਂ ਹੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਦਾ ਗਠਨ ਕੀਤਾ ਗਿਆ, ਜਿਸ ਨੇ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਏਜੀਟੀਐਫ ਨੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਗਿਣਤੀ ਵਿੱਚ ਦੋਸ਼ੀਆਂ ਨੂੰ ਫੜਿਆ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ। ਉਨ੍ਹਾਂ ਮੁਤਾਬਕ, 188 ਅਜਿਹੇ ਲੋਕਾਂ ਨੂੰ ਵੀ ਫੜਿਆ ਗਿਆ, ਜੋ ਅਪਰਾਧ ਵਿੱਚ ਸ਼ਾਮਲ ਸਨ।

ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਬਿਓਰਾ ਦਿੰਦਿਆਂ ਉਹਨਾਂ ਕਿਹਾ ਕਿ ਪ੍ਰਦੇਸ਼ ਵਿੱਚ ਹੁਣ ਤੱਕ 68,545 ਮਾਮਲੇ ਦਰਜ ਕੀਤੇ ਗਏ ਹਨ ਅਤੇ ਕਰੀਬ 89 ਹਜ਼ਾਰ ਦੋਸ਼ੀਆਂ ਨੂੰ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਚਾਰ ਕੁਇੰਟਲ ਹੈਰੋਇਨ ਅਤੇ 23 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਵਿੱਚ ਮੈਡੀਕਲ ਨਸ਼ੇ ਤੇ ਵੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ 67 ਲੱਖ ਤੋਂ ਵੱਧ ਮੈਡੀਕਲ ਨਸ਼ੇ ਦੀਆਂ ਗੋਲੀਆਂ ਜਾਂ ਹੋਰ ਸੰਬੰਧਿਤ ਸਮੱਗਰੀ ਅਤੇ 4,200 ਟੀਕੇ ਫੜੇ ਗਏ ਹਨ। ਇਸ ਤੋਂ ਇਲਾਵਾ 84 ਕਿਲੋਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ।

ਉਹਨਾਂ ਦਾਅਵਾ ਕੀਤਾ ਕਿ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਤਹਿਤ ਨਸ਼ਾ ਤਸਕਰੀ ਤੇ ਰੋਕ ਲਗਾਉਣ ਲਈ ਡਰੋਨ ਰਾਹੀਂ ਹੋਣ ਵਾਲੀਆਂ ਗਤੀਵਿਧੀਆਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ।

Continue Reading

Chandigarh

ਸਰਕਾਰ ਨੇ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 21-22 ਫੀਸਦੀ ਤੋਂ ਵਧਾ ਕੇ ਲਗਭਗ 88 ਫੀਸਦੀ ਕੀਤੀ : ਬਲਤੇਜ ਪੰਨੂ

Published

on

By

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈਟਵਰਕ ਤਬਾਹ ਕੀਤਾ

ਚੰਡੀਗੜ੍ਹ, 29 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਪਿਛਲੀਆਂ ਸਰਕਾਰਾਂ ਤੇ ਧਰਤੀ ਹੇਠਲੇ ਪਾਣੀ ਦੇ ਗੰਭੀਰ ਮੁੱਦੇ ਨੂੰ ਅਣਗੋਲਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਪੰਜਾਬ ਦੀ ਸੱਤਾ ਤੇ ਕਾਬਜ ਰਹੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈਟਵਰਕ ਪੂਰੀ ਤਰ੍ਹਾਂ ਤਬਾਹ ਕਰਨ ਦਾ ਕੰਮ ਕੀਤਾ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀਆਂ ਨਹਿਰਾਂ, ਸੂਇਆਂ ਤੇ ਕੱਸੀਆਂ ਨੂੰ ਸਾਜ਼ਿਸ਼ ਤਹਿਤ ਗਾਇਬ ਹੋਣ ਦਿੱਤਾ ਜਦੋਂਕਿ ਮਾਹਰ ਚੇਤਾਵਨੀ ਦਿੰਦੇ ਆ ਰਹੇ ਸਨ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਹੁਤ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ, ਪਰ ਇਨ੍ਹਾਂ ਸਰਕਾਰਾਂ ਨੇ ਇਸ ਸਮੱਸਿਆ ਵੱਲ ਕਦੇ ਵੀ ਕੋਈ ਧਿਆਨ ਨਹੀਂ ਦਿੱਤਾ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਜਦੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਸਵਾਈਐਲ ਦਾ ਟੱਕ ਲਾਇਆ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸੋਨੇ ਦੀ ਕਹੀ ਤੇ ਚਾਂਦੀ ਦਾ ਬੱਠਲ ਪੇਸ਼ ਕੀਤਾ ਸੀ। ਇਸ ਤੋਂ ਵੀ ਪਹਿਲਾਂ ਬਾਦਲ ਸਰਕਾਰ ਵੇਲੇ ਐਸ ਵਾਈ ਐਲ ਦੀ ਮਨਜ਼ੂਰੀ ਦਵਾਈ ਗਈ, ਜਿਸ ਲਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਵਿੱਚ ਉਚੇਚੇ ਤੌਰ ਤੇ ਬਾਦਲ ਸਾਹਿਬ ਦਾ ਧੰਨਵਾਦ ਕੀਤਾ ਸੀ। ਇੰਨਾ ਹੀ ਨਹੀਂ, ਨਹਿਰਾਂ ਦੀ ਉੱਚਾਈ ਵੀ ਇਸ ਲਈ ਵਧਾਈ ਗਈ ਸੀ ਤਾਂ ਜੋ ਬਾਦਲਾਂ ਦੇ ਨਿੱਜੀ ਫਾਰਮ ਹਾਊਸ ਤੱਕ ਪਾਣੀ ਪਹੁੰਚ ਸਕੇ।

ਉਨ੍ਹਾਂ ਕਿਹਾ ਕਿ 2022 ਵਿੱਚ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਬਾਗਡੋਰ ਸੰਭਾਲੀ ਸੀ, ਉਦੋਂ ਪੰਜਾਬ ਵਿੱਚ ਮਹਿਜ਼ 21-22 ਪ੍ਰਤੀਸ਼ਤ ਨਹਿਰੀ ਪਾਣੀ ਵਰਤਿਆ ਜਾਂਦਾ ਸੀ, ਜੋ ਅੱਜ ਵਧ ਕੇ 88 ਪ੍ਰਤੀਸ਼ਤ ਦੇ ਨੇੜੇ ਪਹੁੰਚ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਆਉਂਦਿਆਂ ਹੀ ਪਹਿਲ ਦੇ ਆਧਾਰ ਤੇ ਨਹਿਰੀ ਪਾਣੀ ਨੂੰ ਰਿਵਾਈਵ ਕਰਨ ਦੇ ਹੁਕਮ ਦਿੱਤੇ ਗਏ ਅਤੇ ਮਿੱਟੀ ਹੇਠ ਦੱਬੀਆਂ ਕੱਸੀਆਂ ਲੱਭ ਕੇ ਅਤੇ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਅੱਜ ਕਿਸਾਨਾਂ ਨੂੰ ਫ਼ਸਲਾਂ ਲਈ ਮਿਨਰਲ-ਰਿਚ ਨਹਿਰੀ ਪਾਣੀ ਦਿੱਤਾ ਜਾ ਰਿਹਾ ਹੈ। ਇਸ ਨਾਲ ਧਰਤੀ ਹੇਠੋਂ ਪਾਣੀ ਕੱਢਣਾ ਘਟਿਆ ਹੈ ਅਤੇ ਪਿੰਡਾਂ ਵਿੱਚ ਬੋਰਾਂ ਵਿੱਚ ਹੋਰ ‘ਟੋਟਾ’ ਪਾਉਣ ਦੀ ਨੌਬਤ ਖ਼ਤਮ ਹੋ ਕੇ ਪਾਣੀ ਦਾ ਪੱਧਰ ਸੁਧਰਨਾ ਸ਼ੁਰੂ ਹੋਇਆ ਹੈ।

ਉਹਨਾਂ ਕਿਹਾ ਕਿ ਵਿਧਾਨ ਸਭਾ ਦੇ ਹਾਲੀਆ ਸੈਸ਼ਨ ਦੇ ਆਖਰੀ ਦਿਨ ਪਾਣੀਆਂ ਨਾਲ ਸਬੰਧਤ ਇਤਿਹਾਸਕ ਮਤੇ ਲਿਆਂਦੇ ਗਏ ਸਨ, ਪਰ ਕਾਂਗਰਸ ਜਾਣਬੁੱਝ ਕੇ ਡਰਾਮਾ ਰਚ ਕੇ ਵਿਧਾਨ ਸਭਾ ਵਿੱਚੋਂ ਬਾਹਰ ਭੱਜ ਗਈ। ਉਹਨਾਂ ਕਿਹਾ ਕਿ ਵੋਟ ਚੋਰੀ ਦੇ ਮਾਮਲੇ ਤੇ ਤਾਂ ਉਹ ਪਾਸਾ ਵੱਟ ਹੀ ਰਹੇ ਸਨ, ਪਰ ਪਾਣੀਆਂ ਦੇ ਮੁੱਦੇ ਤੇ ਵੀ ਗਾਇਬ ਰਹੇ।

Continue Reading

Latest News

Trending