Connect with us

Mohali

ਮੁਹਾਲੀ ਵਿੱਚ ਰੇਹੜੀ ਫੜੀ ਮਾਫੀਆ ਸਰਗਰਮ

Published

on

ਤਿਉਹਾਰੀ ਸੀਜਨ ਮੌਕੇ ਸ਼ਹਿਰ ਵਿੱਚ ਰੇਹੜੀਆਂ ਫੜੀਆਂ ਦੀ ਗਿਣਤੀ ਵਧੀ

ਐਸ ਏ ਐਸ ਨਗਰ, 12 ਸਤੰਬਰ (ਸ.ਬ.) ਮੁਹਾਲੀ ਸ਼ਹਿਰ ਵਿੱਚ ਰੇਹੜੀ ਫੜੀ ਮਾਫੀਆ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਸ਼ਹਿਰ ਵਿੱਚ ਹਰ ਪਾਸੇ ਰੇਹੜੀਆਂ ਫੜੀਆਂ ਨਜ਼ਰ ਆ ਰਹੀਆਂ ਹਨ। ਤਿਉਹਾਰੀ ਸੀਜਨ ਹੋਣ ਕਰਕੇ ਇਹਨਾਂ ਰੇਹੜੀਆਂ ਫੜੀਆਂ ਦੀ ਗਿਣਤੀ ਵਿੱਚ ਕਾਫੀ ਜਿਆਦਾ ਵਾਧਾ ਹੋ ਚੁੱਕਿਆ ਹੈ।

ਸ਼ਹਿਰ ਦੀਆਂ ਵੱਖ ਵੱਖ ਮਾਰਕੀਟਾਂ ਦੀਆਂ ਪਾਰਕਿੰਗਾਂ, ਮੁੱਖ ਸੜਕਾਂ ਕਿਨਾਰੇ ਅਤੇ ਪਾਰਕਾਂ ਦੇ ਬਾਹਰ ਇਨਾਂ ਰੇਹੜੀ ਫੜੀ ਵਾਲਿਆਂ ਨੇ ਪੱਕੇ ਕਬਜੇ ਕੀਤੇ ਹੋਏ ਹਨ। ਇਹਨਾਂ ਰੇਹੜੀ ਫੜੀ ਵਾਲਿਆਂ ਦਾ ਨੈਟਵਰਕ ਏਨਾ ਜਿਆਦਾ ਮਜਬੂਤ ਹੈ ਕਿ ਜਦੋਂ ਵੀ ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜੇ ਹਟਾਊ ਟੀਮ ਆਉਂਦੀ ਹੈ ਤਾਂ ਇਸ ਟੀਮ ਦੇ ਆਉਣ ਦੀ ਸੂਚਨਾ ਇਹਨਾਂ ਰੇਹੜੀ ਫੜੀ ਵਾਲਿਆਂ ਨੂੰ ਪਹਿਲਾਂ ਤੋਂ ਮਿਲ ਜਾਂਦੀ ਹੈ, ਜਿਸ ਕਰਕੇ ਨਿਗਮ ਟੀਮ ਆਉਣ ਤੋਂ ਪਹਿਲਾਂ ਇਹ ਰੇਹੜੀ ਫੜੀ ਵਾਲੇ ਗਾਇਬ ਹੋ ਜਾਂਦੇ ਹਨ ਅਤੇ ਨਿਗਮ ਟੀਮ ਦੇ ਜਾਣ ਤੋਂ ਬਾਅਦ ਤੁਰੰਤ ਰੇਹੜੀਆਂ ਫੜੀਆਂ ਲੱਗ ਜਾਂਦੀਆਂ ਹਨ।

ਹੁਣ ਨਗਰ ਨਿਗਮ ਦੀ ਨਾਜ਼ਾਇਜ਼ ਕਬਜੇ ਹਟਾਊ ਟੀਮ ਵੀ ਇਸ ਗੱਲ ਨੂੰ ਸਮਝ ਗਈ ਹੈ ਅਤੇ ਜਿਸ ਇਲਾਕੇ ਵਿੱਚ ਨਿਗਮ ਟੀਮ ਪਹਿਲਾਂ ਨਾਜਾਇਜ਼ ਕਬਜੇ ਹਟਾ ਕੇ ਗਈ ਹੁੰਦੀ ਹੈ, ਕੁੱਝ ਘੰਟੇ ਬਾਅਦ ਮੁੜ ਉਸੇ ਇਲਾਕੇ ਵਿੱਚ ਜਾ ਕੇ ਕਾਰਵਾਈ ਕਰਨ ਲੱਗਦੀ ਹੈ, ਜਿਸ ਕਰਕੇ ਨਿਗਮ ਟੀਮ ਦੀ ਪਹਿਲਾਂ ਦੀ ਕਾਰਵਾਈ ਤੋਂ ਬਾਅਦ ਲੱਗੀਆਂ ਰੇਹੜੀਆਂ ਫੜੀਆਂ ਵਾਲਿਆਂ ਨੂੰ ਹਟਾ ਦਿੱਤਾ ਜਾਂਦਾ ਹੈ। ਜਦੋਂ ਨਗਰ ਨਿਗਮ ਦੀ ਨਾਜਾਇਜ਼ ਕਬਜੇ ਹਟਾਓ ਟੀਮ ਨਾਜਾਇਜ਼ ਲੱਗੀਆਂ ਰੇਹੜੀਆਂ ਫੜੀਆਂ ਵਿਰੁੱਧ ਕਾਰਵਾਈ ਕਰਦੀ ਹੈ ਤਾਂ ਕਈ ਵਾਰ ਰੇਹੜੀ ਫੜੀ ਵਾਲੇ ਅਤੇ ਇਨ੍ਹਾਂ ਦਾ ਮਾਫੀਆ ਇਸ ਕਾਰਵਾਈ ਦਾ ਵਿਰੋਧ ਕਰਦਾ ਹੈ ਅਤੇ ਬਹਾਨਾ ਇਹ ਲਗਾ ਦਿਤਾ ਜਾਂਦਾ ਹੈ ਕਿ ਪ੍ਰਸ਼ਾਸਨ ਵੱਲੋਂ ਗਰੀਬ ਲੋਕਾਂ ਦੀ ਕਮਾਈ ਦਾ ਸਾਧਨ ਖੋਹਿਆ ਜਾ ਰਿਹਾ ਹੈ ਅਤੇ ਉਹਨਾਂ ਦੇ ਬੱਚੇ ਭੁੱਖੇ ਮਾਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਆਮ ਲੋਕ ਅਕਸਰ ਸਸਤੇ ਦੇ ਲਾਲਚ ਵਿੱਚ ਇਹਨਾਂ ਰੇਹੜੀਆਂ ਫੜੀਆਂ ਤੋਂ ਸਮਾਨ ਖਰੀਦਦੇ ਹਨ। ਕੁਝ ਸਿਆਣੇ ਲੋਕ ਕਹਿੰਦੇ ਹਨ ਕਿ ਰੇਹੜੀਆਂ ਫੜੀਆਂ ਤੇ ਸਮਾਨ ਸਸਤਾ ਜਰੂਰ ਮਿਲਦਾ ਹੈ ਪਰ ਇਹ ਘਟੀਆ ਜਾਂ ਹਲਕੀ ਕੁਆਲਟੀ ਦਾ ਜਾਂ ਨਕਲੀ ਹੁੰਦਾ ਹੈ। ਰੇਹੜੀਆਂ ਫੜੀਆਂ ਤੇ ਸਸਤਾ ਸਮਾਨ ਮਿਲਣ ਕਾਰਨ ਲੋਕ ਦੁਕਾਨਾਂ ਦੀ ਥਾਂ ਰੇਹੜੀਆਂ ਫੜੀਆਂ ਤੇ ਸਮਾਨ ਖਰੀਦਦੇ ਹਨ ਜਿਸ ਕਾਰਨ ਦੁਕਾਨਦਾਰਾਂ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਇਸ ਕਾਰਨ ਕਈ ਵਾਰ ਰੇਹੜੀ ਫੜੀ ਵਾਲਿਆਂ ਅਤੇ ਦੁਕਾਨਦਾਰਾਂ ਵਿਚਾਲੇ ਤਨਾਓ ਵੀ ਪੈਦਾ ਹੋ ਜਾਂਦਾ ਹੈ। ਇਹਨਾਂ ਰੇਹੜੀਆਂ ਫੜੀਆਂ ਦੇ ਵਿਕਦਾ ਗੈਰ ਮਿਆਰੀ ਖਾਣ ਪੀਣ ਦਾ ਸਮਾਨ ਖਾ ਪੀ ਕੇ ਅਕਸਰ ਲੋਕ ਬਿਮਾਰ ਹੋ ਜਾਂਦੇ ਹਨ। ਇਸ ਦੇ ਬਾਵਜੂਦ ਇਹਨਾਂ ਰੇਹੜੀਆਂ ਫੜੀਆਂ ਵਾਲਿਆਂ ਦਾ ਧੰਦਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ।

ਜਿਹੜੀਆਂ ਰੇਹੜੀਆਂ ਫੜੀਆਂ ਮੁੱਖ ਸੜਕਾਂ ਕਿਨਾਰੇ ਲੱਗਦੀਆਂ ਹਨ, ਉਹਨਾਂ ਕਾਰਨ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ। ਅਕਸਰ ਇਹਨਾਂ ਰੇਹੜੀਆਂ ਫੜੀਆਂ ਤੋਂ ਸਮਾਨ ਖਰੀਦਣ ਲਈ ਲੋਕਾਂ ਦੇ ਵਾਹਨ ਵੀ ਰੇਹੜੀਆਂ ਫੜੀਆਂ ਦੇ ਕੋਲ ਖੜੇ ਰਹਿੰਦੇ ਹਨ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਵਾਰ ਜਾਮ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ।

ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਸ਼ਹਿਰ ਵਿੱਚ ਫੈਲੇ ਰੇਹੜੀ ਫੜੀ ਮਾਫੀਆ ਨੂੰ ਨੱਥ ਪਾਈ ਜਾਵੇ ਅਤੇ ਹਰ ਪਾਸੇ ਨਾਜਾਇਜ਼ ਲਗਦੀਆਂ ਰੇਹੜੀਆਂ ਫੜੀਆਂ ਨੂੰ ਤੁਰੰਤ ਹਟਵਾਇਆ ਜਾਵੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending