Mohali
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਐਸ ਏ ਐਸ ਨਗਰ, 12 ਸਤੰਬਰ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਏ ਗਏ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਭਾਈ ਜਤਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਦੱਸਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਛੇ ਗੁਰੂ ਸਾਹਿਬਾਨ ਅਤੇ ਭਗਤਾਂ ਦੀ ਬਾਣੀ ਬਾਰੇ ਵੀ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ। ਭਾਈ ਗੁਰਭੇਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਮਨਜੀਤ ਸਿੰਘ ਸ਼੍ਰੋਮਣੀ ਪ੍ਰਚਾਰਕ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਅਤੇ ਵਿਆਖਿਆ ਰਾਹੀਂ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਕਰਵਾਉਣ ਅਤੇ ਬਾਬਾ ਬੁੱਢਾ ਜੀ ਦੁਆਰਾ ਉਸ ਮੌਕੇ ਲਏ ਗਏ ਪਹਿਲੇ ਹੁਕਮਨਾਮਾ ਸਾਹਿਬ ਜੀ ਬਾਰੇ ਦੱਸਿਆ।
ਇਸ ਤੋਂ ਇਲਾਵਾ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਸ਼ਾਹਬਾਦ ਮਾਰਕੰਡਾ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਨਾਨਕ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਗੁਰਸੇਵਕ ਸਿੰਘ ਗੁਰੁਦਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ। ਇਸ ਮੌਕੇ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
