Mohali
ਲਗਾਤਾਰ ਲੱਗਦੇ ਬਿਜਲੀ ਕੱਟਾਂ ਖਿਲਾਫ ਅਕਾਲੀ ਦਲ ਨੇ ਖੋਲ੍ਹਿਆ ਮੋਰਚਾ
ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ, ਮੁੱਖ ਮੰਤਰੀ ਮਾਨ ਦਾ ਪੁਤਲਾ ਫੂਕਿਆ
ਐਸ ਏ ਐਸ ਨਗਰ, 16 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਭਰ ਵਿੱਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਅਤੇ ਅਨਿਯਮਿਤ ਬਿਜਲੀ ਸਪਲਾਈ ਦੇ ਵਿਰੋਧ ਵਿੱਚ ਅੱਜ ਮੁਹਾਲੀ ਡੀਸੀ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਲੋਕਾਂ ਨੂੰ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ। ਇਸ ਮੌਕੇ ਅਕਾਲੀ ਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ ਗਿਆ। ਇਸ ਉਪਰੰਤ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਮੁਹਾਲੀ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ ਨੂੰ ਸੌਂਪਿਆ।
ਇਸ ਮੌਕੇ ਅਕਾਲੀ ਦਲ ਦੇ ਜਿਲ੍ਹਾ ਜੱਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਦੇ ਕਈ ਸ਼ਹਿਰਾਂ, ਪਿੰਡਾਂ ਅਤੇ ਉਦਯੋਗਿਕ ਖੇਤਰਾਂ ਵਿੱਚ ਲੰਮੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ ਅਤੇ ਉਦਯੋਗਪਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਅਨਿਯਮਿਤ ਬਿਜਲੀ ਸਪਲਾਈ ਕਾਰਨ ਉਦਯੋਗਿਕ ਉਤਪਾਦਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਅਤੇ ਕਾਰੋਬਾਰੀਆਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।
ਧਰਨੇ ਦੌਰਾਨ ਅਕਾਲੀ ਦਲ ਵਲੋਂ ਸਰਕਾਰ ਅੱਗੇ ਪੰਜ ਸੂਤਰੀ ਮੰਗ ਰੱਖਦਿਆਂ ਕਿਹਾ ਕਿ ਪਿੰਡਾਂ ਅਤੇ ਉਦਯੋਗਾਂ ਵਿੱਚ ਲਗਾਏ ਜਾ ਰਹੇ ਲੰਮੇ ਬਿਜਲੀ ਕੱਟ ਤੁਰੰਤ ਬੰਦ ਕੀਤੇ ਜਾਣ, ਹਰੇਕ ਖੇਤਰ ਲਈ ਬਿਜਲੀ ਕੱਟਾਂ ਦਾ ਪਹਿਲਾਂ ਤੋਂ ਜਨਤਕ ਸ਼ਡਿਊਲ ਜਾਰੀ ਕੀਤਾ ਜਾਵੇ, ਉਦਯੋਗਿਕ ਫੀਡਰਾਂ ਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਖ਼ਰਾਬ ਟਰਾਂਸਫਾਰਮਰਾਂ ਅਤੇ ਬਿਜਲੀ ਲਾਈਨਾਂ ਨੂੰ ਤੁਰੰਤ ਬਦਲਿਆ ਜਾਵੇ ਅਤੇ ਬਿਜਲੀ ਕੱਟਾਂ ਨਾਲ ਪ੍ਰਭਾਵਿਤ ਖਪਤਕਾਰਾਂ ਤੇ ਉਦਯੋਗਾਂ ਲਈ ਢੁਕਵੀਂ ਰਾਹਤ ਦੀ ਵਿਵਸਥਾ ਕੀਤੀ ਜਾਵੇ। ਸz. ਸੋਹਾਣਾ ਨੇ ਕਿਹਾ ਕਿ ਸਰਕਾਰ ਨੂੰ ਸਿਰਫ਼ ਬਿਜਲੀ ਉਪਲਬਧਤਾ ਦੇ ਅੰਕੜੇ ਜਾਰੀ ਕਰਨ ਦੀ ਬਜਾਏ ਜ਼ਮੀਨੀ ਪੱਧਰ ਤੇ ਸਪਲਾਈ ਦੀ ਸਥਿਤੀ ਸੁਧਾਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹਾ ਪੱਧਰ ਤੇ ਬਿਜਲੀ ਕੱਟਾਂ ਅਤੇ ਅਸਲ ਸਪਲਾਈ ਦੀ ਸਥਿਤੀ ਬਾਰੇ ਰੋਜ਼ਾਨਾ ਜਨਤਕ ਰਿਪੋਰਟ ਜਾਰੀ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਅਸਲ ਸਥਿਤੀ ਬਾਰੇ ਜਾਣਕਾਰੀ ਮਿਲ ਸਕੇ।
ਧਰਨੇ ਦੌਰਾਨ ਸੰਬੋਧਨ ਕਰਦਿਆਂ ਬੀਬੀ ਪਰਮਜੀਤ ਕੌਰ ਲਾਂਡਰਾਂ, ਸੁਖਵਿੰਦਰ ਸਿੰਘ ਸ਼ਿੰਦੀ, ਸਰਬਜੀਤ ਸਿੰਘ ਪਾਰਸ, ਐਡਵੋਕੇਟ ਸੁਖਬੀਰ ਸਿੰਘ ਗਿੱਲ ਅਤੇ ਹਰਜੀਤ ਸਿੰਘ ਸੀ ਏ ਨੇ ਕਿਹਾ ਕਿ ਲੰਮੇ ਬਿਜਲੀ ਕੱਟਾਂ ਕਾਰਨ ਲੋਕਾਂ, ਕਿਸਾਨਾਂ ਅਤੇ ਉਦਯੋਗਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਕਰਨਾ ਚਾਹੀਦਾ ਹੈ।
ਇਸ ਮੌਕੇ ਗੁਰਦੀਪ ਸਿੰਘ ਵਿੱਕੀ ਮਨੌਲੀ, ਜਗਤਾਰ ਸਿੰਘ ਧਰਮਗੜ੍ਹ, ਅਵਤਾਰ ਸਿੰਘ ਦਾਊ, ਜਰਨੈਲ ਸਿੰਘ ਬਲੌਂਗੀ, ਬਲਵਿੰਦਰ ਸਿੰਘ ਬਿੰਦਾ ਲਖਨੌਰ, ਪਰਮਜੀਤ ਸਿੰਘ ਗਿੱਲ, ਪ੍ਰੀਤਮ ਸਿੰਘ ਮੁਹਾਲੀ, ਬਿਕਰਮ ਸਿੰਘ ਗੀਗੇਮਾਜਰਾ, ਬਲਵਿੰਦਰ ਸਿੰਘ ਮੋਟੇਮਾਜਰਾ, ਕੇਸਰ ਸਿੰਘ ਬਲੌਂਗੀ, ਭੁਪਿੰਦਰ ਕੌਰ ਗੋਸਲ, ਹੈਪੀ ਖਾਨ ਸਨੇਟਾ, ਕੁਲਵਿੰਦਰ ਸਿੰਘ ਕੰਬਾਲੀ, ਜਥੇਦਾਰ ਮੋਹਨ ਸਿੰਘ ਕੰਬਾਲਾ, ਬਲਵਿੰਦਰ ਸਿੰਘ ਧਾਰਨੀ, ਬਹਾਦਰ ਸਿੰਘ ਨਾਨੋ ਮਾਜਰਾ, ਬੀਬੀ ਸਤਵੰਤ ਕੌਰ ਜੋਹਲ, ਬਹਾਦਰ ਸਿੰਘ ਕੰਬਾਲੀ, ਸ਼ਵਿੰਦਰ ਸਿੰਘ ਲੱਖੋਵਾਲ ਮੁਲਾਜ਼ਮ ਆਗੂ, ਗੁਰਇਕਬਾਲ ਸਿੰਘ ਸਿੱਧੂ, ਜਸਵੀਰ ਸਿੰਘ ਕੁਰੜਾ, ਸੁਭਾਸ਼ ਬੱਬਰ, ਜਥੇਦਾਰ ਪਰਮਜੀਤ ਸਿੰਘ, ਹਰਨੂਰ ਸਿੰਘ ਖਾਲਸਾ, ਸੁਰਮਖ ਸਿੰਘ ਨੰਬਰਦਾਰ, ਹਰਵਿੰਦਰ ਸਿੰਘ ਨੰਬਰਦਾਰ, ਕਰਮਜੀਤ ਸਿੰਘ ਨੰਬਰਦਾਰ, ਪਾਲ ਸਿੰਘ ਰੱਤੂ, ਜਗਤਾਰ ਸਿੰਘ ਕੁੰਭੜਾ, ਸੋਨੀ ਬੜੀ, ਬਲਜੀਤ ਦੈੜੀ, ਬਵਨ ਚੌਧਰੀ, ਰਮਨ ਅਰੋੜਾ, ਰੋਹਿਤ ਸ਼ਰਮਾ ਅਤੇ ਅਮਨ ਪੂਣੀਆਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
Mohali
ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।
ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।
ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
