Connect with us

Punjab

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Published

on

ਸੁਲਤਾਨਪੁਰ ਲੋਧੀ, 16 ਸਤੰਬਰ (ਸ.ਬ.) ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਪਵਿੱਤਰ ਵਿਆਹ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਪੂਰੀ ਸ਼ਰਧਾ, ਸਤਿਕਾਰ ਅਤੇ ਗੁਰਮਰਿਆਦਾ ਅਨੁਸਾਰ ਆਰੰਭ ਹੋ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇਕੱਤਰ ਹੋਈਆਂ ਅਤੇ ਪੂਰਾ ਇਲਾਕਾ ਗੁਰਬਾਣੀ, ਕੀਰਤਨ ਅਤੇ ‘ਸਤਿਨਾਮ ਵਾਹਿਗੁਰੂ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸਜਿਆ ਬਰਾਤ ਰੂਪੀ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋ ਗਿਆ ਹੈ।

ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਮੌਕੇ ਤੇ ਮੌਜੂਦ ਰਹੀਆਂ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸੰਗਤਾਂ ਵੱਲੋਂ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ ਜਾ ਰਹੀ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਵਿਆਹ ਪੁਰਬ ਦੇ ਮੱਦੇਨਜ਼ਰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਫੁੱਲਾਂ ਦੀ ਮਨਮੋਹਕ ਸਜਾਵਟ, ਗੁਰਬਾਣੀ ਕੀਰਤਨ ਅਤੇ ਸੰਗਤਾਂ ਦੀ ਵੱਡੀ ਆਮਦ ਨੇ ਪਵਿੱਤਰ ਨਗਰੀ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ ਹੈ।

ਵਿਆਹ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਵੱਡੀ ਗਿਣਤੀ ਵਿੱਚ ਸੰਗਤਾਂ ਨਗਰ ਕੀਰਤਨ ਦਾ ਹਿੱਸਾ ਬਣ ਰਹੀਆਂ ਹਨ। ਵੱਖ-ਵੱਖ ਥਾਵਾਂ ਤੋਂ ਪਹੁੰਚੀਆਂ ਸੰਗਤਾਂ ਵੱਲੋਂ ਸ਼ਰਧਾ ਨਾਲ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।

ਰਸਤੇ ਵਿੱਚ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਪ੍ਰਬੰਧ ਕੀਤੇ ਗਏ ਹਨ। ਲੰਗਰ ਅਤੇ ਛਬੀਲਾਂ ਦੀ ਸੇਵਾ ਰਾਹੀਂ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ। ਨਗਰ ਕੀਰਤਨ ਦੌਰਾਨ ਗੁਰਬਾਣੀ ਕੀਰਤਨ ਅਤੇ ਧਾਰਮਿਕ ਜਥਿਆਂ ਦੀ ਹਾਜ਼ਰੀ ਨੇ ਮਾਹੌਲ ਨੂੰ ਹੋਰ ਵੀ ਰੂਹਾਨੀ ਬਣਾ ਦਿੱਤਾ ਹੈ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਆਰੰਭ ਹੋਇਆ ਇਹ ਵਿਸ਼ਾਲ ਨਗਰ ਕੀਰਤਨ ਬਟਾਲਾ ਸਾਹਿਬ ਦੀ ਪਵਿੱਤਰ ਧਰਤੀ ਤੇ ਸਥਿਤ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿੱਚ ਬਣਿਆ ਗੁਰਮਈ ਮਾਹੌਲ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਰਵਾਨਾ ਹੋਇਆ ਨਗਰ ਕੀਰਤਨ ਪਵਿੱਤਰ ਨਗਰੀ ਦੀਆਂ ਗਲੀਆਂ ਵਿੱਚੋਂ ਲੰਘਦਿਆਂ ਗੁਰੂ ਸਾਹਿਬ ਦੀਆਂ ਯਾਦਾਂ ਨੂੰ ਤਾਜ਼ਾ ਕਰ ਰਿਹਾ ਹੈ। ਵੱਡੀ ਗਿਣਤੀ ਵਿੱਚ ਸੰਗਤਾਂ ਦੀ ਸ਼ਮੂਲੀਅਤ ਨੇ ਇਸ ਪਵਿੱਤਰ ਦਿਹਾੜੇ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ ਹੈ।

Chandigarh

ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ : ਸੁਨੀਲ ਜਾਖੜ

Published

on

By

ਰਾਜਪਾਲ ਨੂੰ ਲਿਖਿਆ ਪੱਤਰ, ਸਰਕਾਰ ਨੇ ਮੰਨਿਆ ਪੰਜਾਬ ਵਿੱਚ ਵਿਗੜ ਚੁੱਕੀ ਹੈ ਕਾਨੂੰਨ ਵਿਵਸਥਾ

ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਕੋਲ ਸਿਫ਼ਾਰਸ਼ ਕਰਕੇ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ ਇਸ ਲਈ ਸੂਬੇ ਵਿੱਚ ਜਲਦ ਤੋਂ ਜਲਦ ਮਾਡਲ ਚੋਣ ਜ਼ਾਬਤਾ ਲਾਗੂ ਕੀਤਾ ਜਾਵੇ।

ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਚਲਾਈ ਜਾ ਰਹੀ ਹੈ ਅਤੇ ਤਸਕਰਾਂ ਤੇ ਕਾਤਲਾਂ ਨੂੰ ਪੈਰੋਲ ਤੇ ਰਿਹਾਅ ਕਰਕੇ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਦਬਾਉਣ ਲਈ ਕਰੋੜਾਂ ਰੁਪਏ ਦੇ ਲੈਣ-ਦੇਣ ਕੀਤੇ ਜਾ ਰਹੇ ਹਨ, ਅਤੇ ਦੋਸ਼ੀਆਂ ਨੂੰ ਦੇਸ਼ ਛੱਡਣ ਵਿੱਚ ਮਦਦ ਕੀਤੀ ਜਾ ਰਹੀ ਹੈ।

ਉਹਨਾਂ ਲਿਖਿਆ ਹੈ ਕਿ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ ਅਤੇ ਨਸ਼ਿਆਂ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਗੋਲੀਆਂ ਨਾਲ ਦਬਾਇਆ ਜਾ ਰਹਾ ਹੈ।

ਰਾਜਪਾਲ ਨੂੰ ਲਿਖੇ ਪੱਤਰ ਵਿੱਚ ਜਾਖੜ ਨੇ ਪ੍ਰਸ਼ਾਸਨ ਵੱਲੋਂ ਅਬੋਹਰ ਵਿੱਚ ਸਾਲਾਨਾ ਐਂਟੀ-ਡਰੱਗ (ਨਸ਼ਾ ਵਿਰੋਧੀ) ਮੈਰਾਥਨ ਦੀ ਇਜਾਜ਼ਤ ਦੇਣ ਤੋਂ ਕੀਤੇ ਇਨਕਾਰ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਲਿਖਤੀ ਇਨਕਾਰ ਵਿੱਚ ਅਨੁਕੂਲ ਮਾਹੌਲ ਨਾ ਹੋਣ ਅਤੇ ਕਾਨੂੰਨ ਤੇ ਵਿਵਸਥਾ ਦੀ ਮਾੜੀ ਸਥਿਤੀ ਦਾ ਹਵਾਲਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮੈਰਾਥਨ ਅਬੋਹਰ ਵਿੱਚ ਕਈ ਸਾਲਾਂ ਤੋਂ ਜਾਰੀ ਹੈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨ ਹਿੱਸਾ ਲੈਂਦੇ ਹਨ। ਜਾਖੜ ਨੇ ਆਪਣੀ ਬੇਨਤੀ ਨਾਲ ਪ੍ਰਸ਼ਾਸਨ ਦੇ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਂਕਿ ਉਹ ਇਸ ਸਰਕਾਰ ਅਤੇ ਇਸ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ, ਪਰ ਮੈਂ ਪਹਿਲੀ ਵਾਰ ਸਰਕਾਰ ਵੱਲੋਂ ਕਬੂਲ ਕੀਤੀ ਗਈ ਇਸ ਕੋੜੀ ਸੱਚਾਈ ਨਾਲ ਸਹਿਮਤ ਹਾਂ।

ਉਨ੍ਹਾਂ ਅੰਮ੍ਰਿਤਸਰ, ਤਰਨ ਤਾਰਨ, ਖੇਮਕਰਨ, ਗੁਰਦਾਸਪੁਰ, ਹਰਗੋਬਿੰਦਪੁਰ, ਮਾਨਸਾ, ਅਬੋਹਰ, ਸੰਗਰੂਰ ਅਤੇ ਲੁਧਿਆਣਾ ਵਰਗੀਆਂ ਥਾਵਾਂ ਦੀ ਸੂਚੀ ਦਿੱਤੀ, ਜਿੱਥੇ ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਨਸ਼ਿਆਂ ਕਾਰਨ ਮਰੇ ਬੱਚਿਆਂ ਦੀਆਂ ਦੇਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਜ਼ਬਰਦਸਤੀ ਛੁਡਵਾ ਕੇ ਲੈ ਜਾ ਰਹੀ ਹੈ ਅਤੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲੀਸ ਜਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਉਨ੍ਹਾਂ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਸਰਹੱਦੀ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣਾ ਅਸੰਭਵ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਆਉਣ ਤੱਕ ਸਰਕਾਰ ਅਜਿਹਾ ਖੌਫ਼ ਪੈਦਾ ਕਰ ਦੇਵੇਗੀ ਕਿ ਨਾਗਰਿਕ ਬਿਨਾਂ ਡਰ ਤੋਂ ਵੋਟ ਨਹੀਂ ਪਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਹੋਰ ਸਮਾਂ ਦੇਣਾ ਲੋਕਾਂ ਦੇ ਮੌਲਿਕ ਅਤੇ ਮਾਨਵ ਅਧਿਕਾਰਾਂ ਦੀ ਹੋਰ ਉਲੰਘਣਾ ਕਰਨ ਦੀ ਇਜਾਜ਼ਤ ਦੇਣ ਦੇ ਬਰਾਬਰ ਹੋਵੇਗਾ।

Continue Reading

Chandigarh

ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਇਆ ਸੀ ਨਸ਼ੇ ਦਾ ਕਾਰੋਬਾਰ : ਹਰਪਾਲ ਚੀਮਾ

Published

on

By

ਚੰਡੀਗੜ੍ਹ, 29 ਅਕਤੂਬਰ (ਸ.ਬ.) ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪ੍ਰਦੇਸ਼ ਵਿੱਚ ਨਸ਼ੇ ਦਾ ਕਾਰੋਬਾਰ ਸ਼ੁਰੂ ਹੋਇਆ ਅਤੇ ਕਾਂਗਰਸ ਸਰਕਾਰ ਦੇ ਸਮੇਂ ਵੀ ਇਹ ਜਾਰੀ ਰਿਹਾ।

ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪ੍ਰਦੇਸ਼ ਵਿੱਚ ਨਸ਼ੇ ਅਤੇ ਗੈਂਗਸਟਰਵਾਦ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਬਣਦਿਆਂ ਹੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਦਾ ਗਠਨ ਕੀਤਾ ਗਿਆ, ਜਿਸ ਨੇ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਏਜੀਟੀਐਫ ਨੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਗਿਣਤੀ ਵਿੱਚ ਦੋਸ਼ੀਆਂ ਨੂੰ ਫੜਿਆ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ। ਉਨ੍ਹਾਂ ਮੁਤਾਬਕ, 188 ਅਜਿਹੇ ਲੋਕਾਂ ਨੂੰ ਵੀ ਫੜਿਆ ਗਿਆ, ਜੋ ਅਪਰਾਧ ਵਿੱਚ ਸ਼ਾਮਲ ਸਨ।

ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਬਿਓਰਾ ਦਿੰਦਿਆਂ ਉਹਨਾਂ ਕਿਹਾ ਕਿ ਪ੍ਰਦੇਸ਼ ਵਿੱਚ ਹੁਣ ਤੱਕ 68,545 ਮਾਮਲੇ ਦਰਜ ਕੀਤੇ ਗਏ ਹਨ ਅਤੇ ਕਰੀਬ 89 ਹਜ਼ਾਰ ਦੋਸ਼ੀਆਂ ਨੂੰ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਚਾਰ ਕੁਇੰਟਲ ਹੈਰੋਇਨ ਅਤੇ 23 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਵਿੱਚ ਮੈਡੀਕਲ ਨਸ਼ੇ ਤੇ ਵੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ 67 ਲੱਖ ਤੋਂ ਵੱਧ ਮੈਡੀਕਲ ਨਸ਼ੇ ਦੀਆਂ ਗੋਲੀਆਂ ਜਾਂ ਹੋਰ ਸੰਬੰਧਿਤ ਸਮੱਗਰੀ ਅਤੇ 4,200 ਟੀਕੇ ਫੜੇ ਗਏ ਹਨ। ਇਸ ਤੋਂ ਇਲਾਵਾ 84 ਕਿਲੋਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ।

ਉਹਨਾਂ ਦਾਅਵਾ ਕੀਤਾ ਕਿ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਤਹਿਤ ਨਸ਼ਾ ਤਸਕਰੀ ਤੇ ਰੋਕ ਲਗਾਉਣ ਲਈ ਡਰੋਨ ਰਾਹੀਂ ਹੋਣ ਵਾਲੀਆਂ ਗਤੀਵਿਧੀਆਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ।

Continue Reading

Punjab

ਅਕਾਲੀ ਸਰਕਾਰ ਆਉਣ ਤੇ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਕੀਤਾ ਜਾਵੇਗਾ ਸਫ਼ਾਇਆ: ਸੁਖਬੀਰ ਬਾਦਲ

Published

on

By

ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨਾ ਹੋਵੇਗਾ ਪਹਿਲਾ ਮੁੱਦਾ

ਬਰਨਾਲਾ, 29 ਅਕਤੂਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਸਰਕਾਰ ਆਉਣ ਤੇ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਮੁਕੰਮਲ ਸਫ਼ਾਇਆ ਕੀਤਾ ਜਾਵੇਗਾ। ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਸਥਾਨਕ ਨਿੱਜੀ ਪੈਲੇਸ ਵਿੱਚ ਵਪਾਰੀਆਂ ਨਾਲ ਕੀਤੀ ਗਈ ਮਿਲਨੀ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹਲ ਕੀਤਾ ਜਾਵੇਗਾ।

ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ਹੋਵੇਗੀ। ਨਸ਼ਾ ਤਸਕਰੀ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਕੁਰਕ ਕਰਨ ਲਈ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਸੂਬੇ ਵਿੱਚੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ।

ਗੈਂਗਸਟਰਵਾਦ ਦੇ ਮੁੱਦੇ ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮੁੜ ਬਹਾਲ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ।

ਵਪਾਰੀਆਂ ਨਾਲ ਤਾਲਮੇਲ ਦੀ ਮਹੱਤਤਾ ਬਾਰੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਪਾਰੀਆਂ ਦੀ ਤਰੱਕੀ ਨਾਲ ਹੀ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਸੂਬੇ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਬਲਵੀਰ ਸਿੰਘ ਘੁੰਨਸ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਸਮੇਤ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।

Continue Reading

Latest News

Trending